Bible Explorer ਐਪ ਲਓ

ਬਾਈਬਲ › ਜ਼ਬੂਰ › 110

IRV · ਅਧਿਆਇ 110 / 150

ਜ਼ਬੂਰ 110

1ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।

2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।

3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।

4ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।

5ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

6ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।

7ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (IRV, 2019) · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. (ਪਾਠ ਬਿਨਾਂ ਬਦਲੇ; ਫੁਟਨੋਟ ਅਤੇ ਸਿਰਲੇਖ ਛੱਡੇ ਗਏ) · eBible.org