IRV · ਅਧਿਆਇ 123 / 150
ਜ਼ਬੂਰ 123
1ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!
2ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
3ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ!
4ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (IRV, 2019) · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. (ਪਾਠ ਬਿਨਾਂ ਬਦਲੇ; ਫੁਟਨੋਟ ਅਤੇ ਸਿਰਲੇਖ ਛੱਡੇ ਗਏ) · eBible.org