Bible Explorer ਐਪ ਲਓ

ਬਾਈਬਲ › ਜ਼ਬੂਰ › 125

IRV · ਅਧਿਆਇ 125 / 150

ਜ਼ਬੂਰ 125

1ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!

2ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।

3ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।

4ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।

5ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (IRV, 2019) · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. (ਪਾਠ ਬਿਨਾਂ ਬਦਲੇ; ਫੁਟਨੋਟ ਅਤੇ ਸਿਰਲੇਖ ਛੱਡੇ ਗਏ) · eBible.org