Bible Explorer ਐਪ ਲਓ

ਬਾਈਬਲ › ਜ਼ਬੂਰ › 126

IRV · ਅਧਿਆਇ 126 / 150

ਜ਼ਬੂਰ 126

1ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!

2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!

3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!

4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ!

5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।

6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (IRV, 2019) · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. (ਪਾਠ ਬਿਨਾਂ ਬਦਲੇ; ਫੁਟਨੋਟ ਅਤੇ ਸਿਰਲੇਖ ਛੱਡੇ ਗਏ) · eBible.org