Bible Explorer ਐਪ ਲਓ

ਬਾਈਬਲ › ਜ਼ਬੂਰ › 129

IRV · ਅਧਿਆਇ 129 / 150

ਜ਼ਬੂਰ 129

1ਯਾਤਰਾ ਦਾ ਗੀਤ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,

2ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!

3ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!

4ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ।

5ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ!

6ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,

7ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,

8ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (IRV, 2019) · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. (ਪਾਠ ਬਿਨਾਂ ਬਦਲੇ; ਫੁਟਨੋਟ ਅਤੇ ਸਿਰਲੇਖ ਛੱਡੇ ਗਏ) · eBible.org