Bible Explorer ਐਪ ਲਓ

ਬਾਈਬਲ › ਜ਼ਬੂਰ › 141

IRV · ਅਧਿਆਇ 141 / 150

ਜ਼ਬੂਰ 141

1ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!

2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।

3ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!

4ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!

5ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।

6ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।

7ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।

8ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!

9ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!

10ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (IRV, 2019) · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. (ਪਾਠ ਬਿਨਾਂ ਬਦਲੇ; ਫੁਟਨੋਟ ਅਤੇ ਸਿਰਲੇਖ ਛੱਡੇ ਗਏ) · eBible.org