Bible Explorer ਐਪ ਲਓ

ਬਾਈਬਲ › ਜ਼ਬੂਰ › 43

IRV · ਅਧਿਆਇ 43 / 150

ਜ਼ਬੂਰ 43

1ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!

2ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?

3ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।

4ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!

5ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (IRV, 2019) · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. (ਪਾਠ ਬਿਨਾਂ ਬਦਲੇ; ਫੁਟਨੋਟ ਅਤੇ ਸਿਰਲੇਖ ਛੱਡੇ ਗਏ) · eBible.org