Bible Explorer ਐਪ ਲਓ

ਬਾਈਬਲ › ਜ਼ਬੂਰ › 96

IRV · ਅਧਿਆਇ 96 / 150

ਜ਼ਬੂਰ 96

1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!

2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ!

3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।

4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।

5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।

6ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।

7ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,

8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!

9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!

10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।

11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,

12ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,

13ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (IRV, 2019) · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. (ਪਾਠ ਬਿਨਾਂ ਬਦਲੇ; ਫੁਟਨੋਟ ਅਤੇ ਸਿਰਲੇਖ ਛੱਡੇ ਗਏ) · eBible.org