Bible Explorer ਐਪ ਲਓ

ਬਾਈਬਲ › ਜ਼ਬੂਰ › 99

IRV · ਅਧਿਆਇ 99 / 150

ਜ਼ਬੂਰ 99

1ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!

2ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।

3ਓਹ ਤੇਰੇ ਵੱਡੇ ਅਤੇ ਭਿਆਨਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।

4ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ।

5ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।

6ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।

7ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।

8ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਮਾਫ਼ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ।

9ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਰਬਤ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ (IRV, 2019) · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. (ਪਾਠ ਬਿਨਾਂ ਬਦਲੇ; ਫੁਟਨੋਟ ਅਤੇ ਸਿਰਲੇਖ ਛੱਡੇ ਗਏ) · eBible.org