ਮੁੱਖ ਪੰਨਾ › ਕਲੀਸਿਯਾਈ ਸਾਲ ਦੇ ਤਿਉਹਾਰ › ਪਵਿੱਤਰ ਹਫ਼ਤਾ ਅਤੇ ਈਸਟਰ
ਕਲੀਸਿਯਾਈ ਸਾਲ ਦੇ ਤਿਉਹਾਰ
ਪਵਿੱਤਰ ਹਫ਼ਤਾ ਅਤੇ ਈਸਟਰ
ਖਜੂਰਾਂ ਦੇ ਐਤਵਾਰ ਤੋਂ ਈਸਟਰ ਤੱਕ ਪਵਿੱਤਰ ਹਫ਼ਤਾ: ਯਰੂਸ਼ਲਮ ਵਿੱਚ ਪ੍ਰਵੇਸ਼, ਆਖਰੀ ਭੋਜ, ਦੁੱਖ ਅਤੇ ਜੀ ਉੱਠਣਾ ਇੰਜੀਲਾਂ ਦੇ ਆਪਣੇ ਸ਼ਬਦਾਂ ਵਿੱਚ, ਹਫ਼ਤੇ ਦੀਆਂ ਘਟਨਾਵਾਂ ਘੰਟਾ-ਦਰ-ਘੰਟਾ, ਅਤੇ ਆਉਣ ਵਾਲੇ ਸਾਲਾਂ ਵਿੱਚ ਪੱਛਮੀ ਈਸਟਰ ਅਤੇ ਆਰਥੋਡਾਕਸ ਪਸਾਹ ਦੀਆਂ ਤਾਰੀਖ਼ਾਂ।
ਤਾਰੀਖ਼ਾਂ
| ਸਾਲ | ਪੱਛਮੀ ਕਲੀਸਿਯਾਵਾਂਈਸਟਰ ਐਤਵਾਰ | ਆਰਥੋਡਾਕਸ ਕਲੀਸਿਯਾਪਾਸਕਾ |
|---|---|---|
| 2027 | 28 ਮਾਰਚ 2027ਐਤਵਾਰਖਜ਼ੂਰ ਐਤਵਾਰ: 21 ਮਾਰਚ 2027ਗੁੱਡ ਫ਼੍ਰਾਈਡੇ: 26 ਮਾਰਚ 2027 | 2 ਮਈ 2027ਐਤਵਾਰਖਜ਼ੂਰ ਐਤਵਾਰ: 25 ਅਪ੍ਰੈਲ 2027ਪਵਿੱਤਰ ਸ਼ੁੱਕਰਵਾਰ: 30 ਅਪ੍ਰੈਲ 2027 |
| 2028 | 16 ਅਪ੍ਰੈਲ 2028ਐਤਵਾਰਖਜ਼ੂਰ ਐਤਵਾਰ: 9 ਅਪ੍ਰੈਲ 2028ਗੁੱਡ ਫ਼੍ਰਾਈਡੇ: 14 ਅਪ੍ਰੈਲ 2028 | 16 ਅਪ੍ਰੈਲ 2028ਐਤਵਾਰਖਜ਼ੂਰ ਐਤਵਾਰ: 9 ਅਪ੍ਰੈਲ 2028ਪਵਿੱਤਰ ਸ਼ੁੱਕਰਵਾਰ: 14 ਅਪ੍ਰੈਲ 2028 |
| 2029 | 1 ਅਪ੍ਰੈਲ 2029ਐਤਵਾਰਖਜ਼ੂਰ ਐਤਵਾਰ: 25 ਮਾਰਚ 2029ਗੁੱਡ ਫ਼੍ਰਾਈਡੇ: 30 ਮਾਰਚ 2029 | 8 ਅਪ੍ਰੈਲ 2029ਐਤਵਾਰਖਜ਼ੂਰ ਐਤਵਾਰ: 1 ਅਪ੍ਰੈਲ 2029ਪਵਿੱਤਰ ਸ਼ੁੱਕਰਵਾਰ: 6 ਅਪ੍ਰੈਲ 2029 |
| 2030 | 21 ਅਪ੍ਰੈਲ 2030ਐਤਵਾਰਖਜ਼ੂਰ ਐਤਵਾਰ: 14 ਅਪ੍ਰੈਲ 2030ਗੁੱਡ ਫ਼੍ਰਾਈਡੇ: 19 ਅਪ੍ਰੈਲ 2030 | 28 ਅਪ੍ਰੈਲ 2030ਐਤਵਾਰਖਜ਼ੂਰ ਐਤਵਾਰ: 21 ਅਪ੍ਰੈਲ 2030ਪਵਿੱਤਰ ਸ਼ੁੱਕਰਵਾਰ: 26 ਅਪ੍ਰੈਲ 2030 |
| 2031 | 13 ਅਪ੍ਰੈਲ 2031ਐਤਵਾਰਖਜ਼ੂਰ ਐਤਵਾਰ: 6 ਅਪ੍ਰੈਲ 2031ਗੁੱਡ ਫ਼੍ਰਾਈਡੇ: 11 ਅਪ੍ਰੈਲ 2031 | 13 ਅਪ੍ਰੈਲ 2031ਐਤਵਾਰਖਜ਼ੂਰ ਐਤਵਾਰ: 6 ਅਪ੍ਰੈਲ 2031ਪਵਿੱਤਰ ਸ਼ੁੱਕਰਵਾਰ: 11 ਅਪ੍ਰੈਲ 2031 |
ਤਾਰੀਖ਼ ਆਰਥੋਡਾਕਸ ਜਾਂ ਕੈਥੋਲਿਕ ਕੈਲੰਡਰ ਵਿੱਚ ਉਸ ਦਿਨ ਦੇ ਪਾਠ ਖੋਲ੍ਹਦੀ ਹੈ।
ਆਰਥੋਡਾਕਸ ਤਾਰੀਖ਼ਾਂ ਜੂਲੀਅਨ ਕੈਲੰਡਰ ਅਨੁਸਾਰ ਹਨ, ਜਿਸ ਨੂੰ ਰੂਸੀ, ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਮੰਨਦੇ ਹਨ: ਉਨ੍ਹਾਂ ਦੇ ਪੱਕੀ ਤਾਰੀਖ਼ ਵਾਲੇ ਤਿਉਹਾਰ ਸਿਵਲ ਕੈਲੰਡਰ ਵਿੱਚ 13 ਦਿਨ ਬਾਅਦ ਆਉਂਦੇ ਹਨ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ ਅਤੇ ਹੋਰ) ਕ੍ਰਿਸਮਸ 25 ਦਸੰਬਰ ਨੂੰ ਮਨਾਉਂਦੀਆਂ ਹਨ; ਪਸਾਹ ਅਤੇ ਉਸ ਉੱਤੇ ਟਿਕੇ ਦਿਨ ਲਗਭਗ ਸਾਰੀਆਂ ਆਰਥੋਡਾਕਸ ਕਲੀਸਿਯਾਵਾਂ ਵਿੱਚ ਇੱਕੋ ਤਰ੍ਹਾਂ ਗਿਣੇ ਜਾਂਦੇ ਹਨ।
ਬਾਈਬਲ ਦੇ ਹਿੱਸੇ
ਮੱਤੀ
1ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ, 2ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ। 3ਅਤੇ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਆਖਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਭੇਜ ਦੇਵੇਗਾ। 4ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ, 5ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ। 6ਤਦ ਚੇਲਿਆਂ ਨੇ ਜਾ ਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ। 7ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ। 8ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ। 9ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ! 10ਅਤੇ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਇਹ ਆਖ ਕੇ ਹਿੱਲ ਗਿਆ ਕਿ ਇਹ ਕੌਣ ਹੈ? 11ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।
ਯੂਹੰਨਾ
1ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ। 2ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ। 3ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ। 4ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ। 5ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ। 6ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?” 7ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।” 8ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।” 9ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।” 10ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।” 11ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।” 12ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?” 13ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ। 14ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ। 15ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
ਮੱਤੀ
17ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ? 18ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ। 19ਚੇਲਿਆਂ ਨੇ ਜਿਸ ਤਰ੍ਹਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਕੀਤਾ ਅਤੇ ਪਸਾਹ ਤਿਆਰ ਕੀਤਾ। 20ਜਦ ਸ਼ਾਮ ਹੋਈ ਤਾਂ ਉਹ ਬਾਰਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ। 21ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ। 22ਤਾਂ ਉਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੂ ਜੀ ਕੀ ਉਹ ਮੈਂ ਹਾਂ? 23ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ। 24ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ। 25ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ। 26ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ। 27ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ। 28ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ। 29ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ। 30ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
ਯੂਹੰਨਾ
1ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ। 2ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ। 3ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ। 4ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, “ਤੁਸੀਂ ਕਿਸਨੂੰ ਲੱਭ ਰਹੇ ਹੋ?” 5ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ। 6ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ। 7ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, “ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?” ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।” 8ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।” 9ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।” 10ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ) 11ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?” 12ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫ਼ੜਕੇ ਬੰਨ੍ਹ ਲਿਆ। 13ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫ਼ਾ ਪ੍ਰਧਾਨ ਜਾਜਕ ਸੀ। 14ਓਹ ਕਯਾਫ਼ਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ। 15ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ। 16ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ। 17ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।” 18ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ। 19ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ। 20ਯਿਸੂ ਨੇ ਆਖਿਆ, “ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ। 21ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।” 22ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।” 23ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?” 24ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। 25ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।” 26ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।” 27ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ। 28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ। 29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?” 30ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।” 31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।” 32ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ। 33ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” 34ਯਿਸੂ ਨੇ ਉੱਤਰ ਦਿੱਤਾ, “ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?” 35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?” 36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।” 37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।” 38ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ। 39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?” 40ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ। 19:1ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ। 2ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ। 3ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ। 4ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।” 5ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।” 6ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।” 7ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।” 8ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ। 9ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ। 10ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?” 11ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।” 12ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।” 13ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ। 14ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।” 15ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।” 16ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ। 17ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ। 18ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ। 19ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।” 20ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ। 21ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’” 22ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।” 23ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ। 24ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ। 25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। 28ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।” 29ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ। 30ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ। 31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ। 32ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ। 33ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ। 34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ। 35(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ) 36ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” 37ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।” 38ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ। 39ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ। 40ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ। 41ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ। 42ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।
ਮੱਤੀ
1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ। 2ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ। 3ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ। 4ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ। 5ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ। 6ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ। 7ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ। 8ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ। 9ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ। 10ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।
ਮਰਕੁਸ
1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ। 2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ। 3ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? 4ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। 5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। 6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। 7ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ। 8ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
ਲੂਕਾ
1ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ। 2ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ। 3ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ। 4ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ। 5ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ? 6ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ, 7ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ। 8ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ। 9ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ। 10ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ। 11ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ। 12ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।
ਯੂਹੰਨਾ
1ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ। 2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?” 3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ। 4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ। 5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ। 6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ। 7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ। 8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ। 9ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ। 10ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ। 11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ। 12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। 13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।” 14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ। 15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।” 16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।” 17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।” 18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
ਮੱਤੀ, ਮਰਕੁਸ ਅਤੇ ਲੂਕਾ ਵਿੱਚ ਯਿਸੂ ਦੇ ਦੁੱਖ
ਪਵਿੱਤਰ ਹਫ਼ਤਾ
ਘਟਨਾਵਾਂ ਨੂੰ ਘੰਟਾ-ਦਰ-ਘੰਟਾ ਵੇਖੋ, ਜਿਵੇਂ ਇੰਜੀਲਾਂ ਉਨ੍ਹਾਂ ਨੂੰ ਦੱਸਦੀਆਂ ਹਨ।
ਖਜ਼ੂਰ ਐਤਵਾਰ
- ਦਿਨ ਦੌਰਾਨਦਿਨ ਪਰੰਪਰਾ ਅਨੁਸਾਰਯਰੂਸ਼ਲਮ ਵਿੱਚ ਪ੍ਰਵੇਸ਼
ਯਿਸੂ ਗਧੇ ਉੱਤੇ ਬੈਠ ਕੇ ਸ਼ਹਿਰ ਵਿੱਚ ਆਉਂਦਾ ਹੈ; ਭੀੜ ਖਜ਼ੂਰ ਦੀਆਂ ਟਹਿਣੀਆਂ ਨਾਲ ਉਸ ਦਾ ਸੁਆਗਤ ਕਰਦੀ ਹੈ।
ਪਵਿੱਤਰ ਸੋਮਵਾਰ
- ਦਿਨ ਦੌਰਾਨਸਮਾਂ ਪਾਠ ਵਿੱਚ ਦਿੱਤਾ ਹੈਹੈਕਲ ਦੀ ਸ਼ੁੱਧੀ
ਯਿਸੂ ਵਪਾਰੀਆਂ ਨੂੰ ਹੈਕਲ ਵਿੱਚੋਂ ਬਾਹਰ ਕੱਢਦਾ ਹੈ। ਮਰਕੁਸ ਵਿੱਚ ਇਹ ਪ੍ਰਵੇਸ਼ ਤੋਂ ਅਗਲੇ ਦਿਨ ਹੁੰਦਾ ਹੈ।
ਪਵਿੱਤਰ ਮੰਗਲਵਾਰ
- ਦਿਨ ਦੌਰਾਨਸਮਾਂ ਪਾਠ ਵਿੱਚ ਦਿੱਤਾ ਹੈਹੈਕਲ ਵਿੱਚ ਉਪਦੇਸ਼
ਉਪਦੇਸ਼ਕਾਂ ਅਤੇ ਫ਼ਰੀਸੀਆਂ ਨਾਲ ਬਹਿਸ, ਦ੍ਰਿਸ਼ਟਾਂਤ, ਅਤੇ ਜ਼ੈਤੂਨ ਦੇ ਪਹਾੜ ਉੱਤੇ ਜੁੱਗ ਦੇ ਅੰਤ ਬਾਰੇ ਗੱਲਬਾਤ।
ਪਵਿੱਤਰ ਬੁੱਧਵਾਰ
- ਦਿਨ ਦੌਰਾਨਸਮਾਂ ਪਾਠ ਵਿੱਚ ਦਿੱਤਾ ਹੈਬੈਤਅਨੀਆ ਵਿੱਚ ਅਤਰ ਮਲਣਾ
ਇੱਕ ਔਰਤ ਯਿਸੂ ਦੇ ਸਿਰ ਉੱਤੇ ਅਤਰ ਡੋਹਲਦੀ ਹੈ; ਯਹੂਦਾ ਉਸ ਨੂੰ ਫੜਵਾਉਣ ਲਈ ਰਾਜ਼ੀ ਹੋ ਜਾਂਦਾ ਹੈ। ਮਰਕੁਸ ਇਸ ਨੂੰ ਪਸਾਹ ਤੋਂ ਦੋ ਦਿਨ ਪਹਿਲਾਂ ਰੱਖਦਾ ਹੈ।
ਪਵਿੱਤਰ ਵੀਰਵਾਰ
- 19:00–21:30ਸਮਾਂ ਪਾਠ ਵਿੱਚ ਦਿੱਤਾ ਹੈਆਖਰੀ ਭੋਜ
ਸ਼ਾਮ ਨੂੰ ਯਿਸੂ ਬਾਰ੍ਹਾਂ ਚੇਲਿਆਂ ਨਾਲ ਪਸਾਹ ਮਨਾਉਂਦਾ ਹੈ, ਉਨ੍ਹਾਂ ਦੇ ਪੈਰ ਧੋਂਦਾ ਹੈ ਅਤੇ ਰੋਟੀ ਤੋੜਦਾ ਹੈ।
- 21:30–23:00ਸਮਾਂ ਪਾਠ ਵਿੱਚ ਦਿੱਤਾ ਹੈਵਿਦਾਇਗੀ ਦਾ ਉਪਦੇਸ਼
ਚੇਲਿਆਂ ਨੂੰ ਯਿਸੂ ਦੇ ਆਖਰੀ ਬਚਨ ਅਤੇ ਉਨ੍ਹਾਂ ਲਈ ਉਸ ਦੀ ਪ੍ਰਾਰਥਨਾ।
- 23:00–00:30ਸਮਾਂ ਪਾਠ ਵਿੱਚ ਦਿੱਤਾ ਹੈਗਥਸਮਨੀ
ਰਾਤ ਨੂੰ ਯਿਸੂ ਬਾਗ਼ ਵਿੱਚ ਪ੍ਰਾਰਥਨਾ ਕਰਦਾ ਹੈ, ਜਦ ਕਿ ਚੇਲੇ ਸੌਂ ਜਾਂਦੇ ਹਨ।
ਗੁੱਡ ਫ਼੍ਰਾਈਡੇ · ਪਵਿੱਤਰ ਸ਼ੁੱਕਰਵਾਰ
- 00:30–01:30ਸਮਾਂ ਪਾਠ ਵਿੱਚ ਦਿੱਤਾ ਹੈਗ੍ਰਿਫ਼ਤਾਰੀ
ਯਹੂਦਾ ਪਹਿਰੇਦਾਰਾਂ ਨਾਲ ਆਉਂਦਾ ਹੈ, ਅਤੇ ਯਿਸੂ ਨੂੰ ਲੈ ਜਾਇਆ ਜਾਂਦਾ ਹੈ।
- 01:30–05:30ਸਮਾਂ ਪਾਠ ਵਿੱਚ ਦਿੱਤਾ ਹੈਪ੍ਰਧਾਨ ਜਾਜਕ ਦੇ ਸਾਹਮਣੇ
ਰਾਤ ਨੂੰ ਮੁਕੱਦਮਾ। ਪਤਰਸ ਤਿੰਨ ਵਾਰ ਉਸ ਤੋਂ ਇਨਕਾਰ ਕਰਦਾ ਹੈ, ਅਤੇ ਕੁੱਕੜ ਬਾਂਗ ਦਿੰਦਾ ਹੈ।
- 05:30–06:30ਸਮਾਂ ਪਾਠ ਵਿੱਚ ਦਿੱਤਾ ਹੈਸਵੇਰ ਦੀ ਸਭਾ
ਪਹੁ ਫੁੱਟਦਿਆਂ ਹੀ ਬਜ਼ੁਰਗ ਯਿਸੂ ਨੂੰ ਪਿਲਾਤੁਸ ਦੇ ਹਵਾਲੇ ਕਰਨ ਦਾ ਫ਼ੈਸਲਾ ਕਰਦੇ ਹਨ।
- 06:30–09:00ਸਮਾਂ ਪਾਠ ਵਿੱਚ ਦਿੱਤਾ ਹੈਪਿਲਾਤੁਸ ਦੇ ਸਾਹਮਣੇ
ਪਿਲਾਤੁਸ ਅਤੇ ਹੇਰੋਦੇਸ ਯਿਸੂ ਤੋਂ ਪੁੱਛ-ਗਿੱਛ ਕਰਦੇ ਹਨ। ਭੀੜ ਬਰੱਬਾ ਨੂੰ ਚੁਣਦੀ ਹੈ, ਅਤੇ ਯਿਸੂ ਨੂੰ ਕੋਰੜੇ ਮਾਰੇ ਜਾਂਦੇ ਹਨ।
- 09:00–12:00 · ਤੀਜਾ ਘੰਟਾਸਮਾਂ ਪਾਠ ਵਿੱਚ ਦਿੱਤਾ ਹੈਸਲੀਬ ਉੱਤੇ ਚੜ੍ਹਾਇਆ ਜਾਣਾ
ਸਵੇਰੇ ਲਗਭਗ 9 ਵਜੇ (ਮਰਕੁਸ 15:25)। ਯੂਹੰਨਾ ਵਿੱਚ ਛੇਵੇਂ ਘੰਟੇ ਦੇ ਆਲੇ-ਦੁਆਲੇ ਵੀ ਮੁਕੱਦਮਾ ਚੱਲ ਰਿਹਾ ਹੈ (ਯੂਹੰਨਾ 19:14); ਵਿਆਖਿਆਕਾਰ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਸਮਝਾਉਂਦੇ ਹਨ।
- 12:00–15:00 · ਛੇਵਾਂ ਘੰਟਾਸਮਾਂ ਪਾਠ ਵਿੱਚ ਦਿੱਤਾ ਹੈਦੇਸ਼ ਉੱਤੇ ਹਨ੍ਹੇਰਾ
ਛੇਵੇਂ ਘੰਟੇ ਤੋਂ ਨੌਵੇਂ ਘੰਟੇ ਤੱਕ, ਲਗਭਗ ਦੁਪਹਿਰ 12 ਤੋਂ 3 ਵਜੇ ਤੱਕ, ਸਾਰੇ ਦੇਸ਼ ਉੱਤੇ ਹਨ੍ਹੇਰਾ ਛਾਇਆ ਰਹਿੰਦਾ ਹੈ।
- 15:00–17:00 · ਨੌਵਾਂ ਘੰਟਾਸਮਾਂ ਪਾਠ ਵਿੱਚ ਦਿੱਤਾ ਹੈਸਲੀਬ ਉੱਤੇ ਮੌਤ
ਦੁਪਹਿਰ ਲਗਭਗ ਤਿੰਨ ਵਜੇ ਯਿਸੂ ਉੱਚੀ ਅਵਾਜ਼ ਨਾਲ ਪੁਕਾਰਦਾ ਹੈ ਅਤੇ ਪ੍ਰਾਣ ਛੱਡ ਦਿੰਦਾ ਹੈ।
- 17:00–19:00ਸਮਾਂ ਪਾਠ ਵਿੱਚ ਦਿੱਤਾ ਹੈਦਫ਼ਨਾਇਆ ਜਾਣਾ
ਸ਼ਾਮ ਨੂੰ, ਸਬਤ ਸ਼ੁਰੂ ਹੋਣ ਤੋਂ ਪਹਿਲਾਂ, ਅਰਿਮਥੇਆ ਦਾ ਯੂਸੁਫ਼ ਲੋਥ ਨੂੰ ਕਬਰ ਵਿੱਚ ਰੱਖਦਾ ਹੈ।
ਪਵਿੱਤਰ ਸ਼ਨੀਵਾਰ
- ਦਿਨ ਦੌਰਾਨਸਮਾਂ ਪਾਠ ਵਿੱਚ ਦਿੱਤਾ ਹੈਸਬਤ
ਜਿਹੜੀਆਂ ਔਰਤਾਂ ਯਿਸੂ ਦੇ ਨਾਲ ਗਲੀਲ ਤੋਂ ਆਈਆਂ ਸਨ, ਉਹ ਹੁਕਮ ਅਨੁਸਾਰ ਅਰਾਮ ਕਰਦੀਆਂ ਹਨ; ਕਬਰ ਉੱਤੇ ਪਹਿਰਾ ਬਿਠਾਇਆ ਜਾਂਦਾ ਹੈ।
ਈਸਟਰ ਐਤਵਾਰ · ਪਾਸਕਾ
- 05:00–08:00ਸਮਾਂ ਪਾਠ ਵਿੱਚ ਦਿੱਤਾ ਹੈਜੀ ਉੱਠਣਾ
ਬਹੁਤ ਸਵੇਰੇ, ਪਹੁ ਫੁੱਟਦਿਆਂ ਹੀ, ਔਰਤਾਂ ਕਬਰ ਉੱਤੇ ਆਉਂਦੀਆਂ ਹਨ ਅਤੇ ਉਸ ਨੂੰ ਖਾਲੀ ਵੇਖਦੀਆਂ ਹਨ।
- 15:00–18:00ਸਮਾਂ ਪਾਠ ਵਿੱਚ ਦਿੱਤਾ ਹੈਇੰਮਊਸ ਦਾ ਰਾਹ
ਦੋ ਚੇਲੇ ਇੰਮਊਸ ਨੂੰ ਜਾਂਦੇ ਹਨ। ਜੀ ਉੱਠਿਆ ਪ੍ਰਭੂ ਉਨ੍ਹਾਂ ਨਾਲ ਤੁਰਦਾ ਹੈ, ਅਤੇ ਸ਼ਾਮ ਹੁੰਦਿਆਂ ਉਹ ਉਸ ਨੂੰ ਪਛਾਣ ਲੈਂਦੇ ਹਨ।
- 18:00–21:00ਸਮਾਂ ਪਾਠ ਵਿੱਚ ਦਿੱਤਾ ਹੈਯਿਸੂ ਚੇਲਿਆਂ ਨੂੰ ਦਿਖਾਈ ਦਿੰਦਾ ਹੈ
ਉਸੇ ਦਿਨ ਸ਼ਾਮ ਨੂੰ ਯਿਸੂ ਚੇਲਿਆਂ ਕੋਲ ਆਉਂਦਾ ਹੈ, ਭਾਵੇਂ ਦਰਵਾਜ਼ੇ ਬੰਦ ਹਨ।
ਕਲਾ ਵਿੱਚ
ਆਖ਼ਰੀ ਭੋਜਉਗੋਲੀਨੋ ਦਾ ਸਿਏਨਾ · c. 1325
ਕੁਆਰੀ ਮਰਿਯਮ, ਸੰਤ ਯੂਹੰਨਾ, ਸੰਤ ਜੇਰੋਮ ਅਤੇ ਸੰਤ ਮਰਿਯਮ ਮਗਦਲੀਨੀ ਨਾਲ ਸਲੀਬ ਦਿੱਤਾ ਜਾਣਾਪੇਰੂਜੀਨੋ · c. 1482/1485
ਲੋਕਾਂ ਦੇ ਸਾਹਮਣੇ ਲਿਆਂਦਾ ਮਸੀਹ (ਏਚੇ ਹੋਮੋ)ਸੋਦੋਮਾ · c. 1540–49
ਕਬਰ ਵਿੱਚ ਰੱਖਿਆ ਜਾਣਾਰੂਬੈਂਸ · c. 1612
ਮਾਲੀ ਦੇ ਰੂਪ ਵਿੱਚ ਮਰਿਯਮ ਮਗਦਲੀਨੀ ਨੂੰ ਵਿਖਾਈ ਦਿੰਦਾ ਮਸੀਹ (ਨੋਲੀ ਮੇ ਤਾਂਜੇਰੇ)ਰੂਬੈਂਸ ਦੀ ਕਾਰਜਸ਼ਾਲਾ · c. 1615–1618
ਮਸੀਹ ਦਾ ਫੜਵਾਇਆ ਜਾਣਾਯਾਕੋਬ ਯੋਰਡਾਂਸ · 1655–1659
ਯਰੂਸ਼ਲਮ ਵਿੱਚ ਮਸੀਹ ਦਾ ਪ੍ਰਵੇਸ਼ਡਿਊਰਰ · c. 1509/1510?
ਚੇਲਿਆਂ ਦੇ ਪੈਰ ਧੋਂਦਾ ਮਸੀਹਗਾਰੋਫ਼ਾਲੋ · c. 1520/1525
ਸਲੀਬ ਚੁੱਕੀ ਮਸੀਹਐਲ ਗ੍ਰੇਕੋ · c. 1577–87
ਜੀ ਉੱਠਣਾਬੇਨਵੇਨੂਤੋ ਦੀ ਜੋਵਾਨੀ · 1491?
ਯਰੂਸ਼ਲਮ ਵਿੱਚ ਪ੍ਰਵੇਸ਼ਗੁਸਤਾਵ ਡੋਰੇ · 1866
ਆਖ਼ਰੀ ਭੋਜਗੁਸਤਾਵ ਡੋਰੇ · 1866
ਹੋਰ ਤਿਉਹਾਰ
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ