ਬਾਈਬਲ ਦੇ ਜਾਨਵਰ
ਗਧਾ
ਇਬਰਾਨੀ chamor, aton (ਗਧੀ) · ਯੂਨਾਨੀ onos · ਰੋਜ਼ ਦਾ ਭਾਰ ਢੋਣ ਵਾਲਾ ਜਾਨਵਰ
ਗਧਾ ਬਾਈਬਲ ਦੇ ਦੇਸ਼ਾਂ ਦਾ ਰੋਜ਼ ਦਾ ਜਾਨਵਰ ਸੀ: ਉਹ ਭਾਰ ਢੋਂਦਾ, ਚੱਕੀਆਂ ਘੁਮਾਉਂਦਾ, ਹਲ ਵਾਹੁੰਦਾ ਅਤੇ ਲੋਕਾਂ ਨੂੰ ਲੈ ਕੇ ਜਾਂਦਾ ਸੀ। ਇਸ ਨੂੰ ਪੰਜ ਹਜ਼ਾਰ ਸਾਲ ਤੋਂ ਵੀ ਪਹਿਲਾਂ ਉੱਤਰ-ਪੂਰਬੀ ਅਫ਼ਰੀਕਾ ਵਿੱਚ ਅਫ਼ਰੀਕੀ ਜੰਗਲੀ ਗਧੇ ਤੋਂ ਪਾਲਤੂ ਬਣਾਇਆ ਗਿਆ ਸੀ। ਅਬਰਾਹਾਮ ਨੂੰ ਮਿਸਰ ਵਿੱਚ ਗਧੇ ਮਿਲੇ (ਉਤਪਤ 12:16), ਸ਼ਾਊਲ ਪਹਿਲੀ ਵਾਰ ਆਪਣੇ ਪਿਤਾ ਦੀਆਂ ਗੁਆਚੀਆਂ ਗਧੀਆਂ ਲੱਭਦਾ ਹੋਇਆ ਵਿਖਾਈ ਦਿੰਦਾ ਹੈ, ਅਤੇ ਇਸਰਾਏਲ ਦੇ ਆਗੂ ਚਿੱਟੀਆਂ ਗਧੀਆਂ ਉੱਤੇ ਸਵਾਰ ਹੁੰਦੇ ਸਨ (ਨਿਆਂਈਆਂ 5:10)। ਬਿਵਸਥਾ ਬਲ਼ਦ ਅਤੇ ਗਧੇ ਨੂੰ ਇਕੱਠੇ ਜੋੜ ਕੇ ਹਲ ਵਾਹੁਣ ਤੋਂ ਮਨ੍ਹਾ ਕਰਦੀ ਸੀ (ਬਿਵਸਥਾ ਸਾਰ 22:10)।
ਘੋੜੇ ਬਹੁਤ ਕਰਕੇ ਯੁੱਧ ਅਤੇ ਰਾਜਿਆਂ ਲਈ ਸਨ; ਗਧਾ ਸ਼ਾਂਤੀ ਨਾਲ ਸਫ਼ਰ ਕਰਨ ਵਾਲੇ ਲਈ ਢੁੱਕਵਾਂ ਸੀ। ਇਸ ਲਈ ਜ਼ਕਰਯਾਹ ਇੱਕ ਦੀਨ ਰਾਜੇ ਦੀ ਤਸਵੀਰ ਖਿੱਚਦਾ ਹੈ ਜੋ ਗਧੇ ਉੱਤੇ ਸਵਾਰ ਹੈ — ਇਹ ਆਇਤ ਇੰਜੀਲਾਂ ਯਿਸੂ ਦੇ ਯਰੂਸ਼ਲਮ ਵਿੱਚ ਵੜਨ ਵੇਲੇ ਯਾਦ ਕਰਦੀਆਂ ਹਨ। ਸਭ ਤੋਂ ਮਸ਼ਹੂਰ ਗਧੀ ਗਿਣਤੀ 22 ਵਿੱਚ ਬਿਲਆਮ ਦੀ ਹੈ: ਉਹ ਰਾਹ ਰੋਕੀ ਖੜ੍ਹੇ ਦੂਤ ਨੂੰ ਵੇਖਦੀ ਹੈ, ਤਿੰਨ ਵਾਰੀ ਰਾਹ ਤੋਂ ਮੁੜਦੀ ਹੈ — ਅਤੇ ਫਿਰ ਬੋਲਦੀ ਹੈ। ਦਰਸ਼ਣਾਂ ਅਤੇ ਕਥਾਵਾਂ ਨੂੰ ਛੱਡ ਕੇ, ਬਾਈਬਲ ਵਿੱਚ ਸਿਰਫ਼ ਦੋ ਜਾਨਵਰ ਬੋਲਦੇ ਹਨ: ਅਦਨ ਦਾ ਸੱਪ ਅਤੇ ਬਿਲਆਮ ਦੀ ਗਧੀ।
ਕੁਦਰਤ ਵਿੱਚ

ਕਲਾ ਵਿੱਚ
ਬਿਲਆਮ ਅਤੇ ਦੂਤਡਿਰਕ ਕੋਰਨਹਰਟ
ਦੂਤ ਬਿਲਆਮ ਦਾ ਰਾਹ ਰੋਕਦਾ ਹੈਗੁਸਤਾਵ ਡੋਰੇ
ਬਿਲਆਮ ਦੀ ਗਧੀ (Ms. 33, fol. 105v, “ਵੈਲਟਕ੍ਰੋਨਿਕ” ਵਿੱਚੋਂ)ਅਣਜਾਣ ਚਿੱਤਰਕਾਰ, ਰੇਗਨਜ਼ਬਰਗ
ਬੈਤਫ਼ਗਾ ਦਾ ਗਧੀ ਦਾ ਬੱਚਾ (L'ânon de Bethphagé)ਜੇਮਸ ਟਿਸੋ
ਯਰੂਸ਼ਲਮ ਵਿੱਚ ਮਸੀਹ ਦਾ ਪ੍ਰਵੇਸ਼ਡਿਊਰਰ
ਮਿਸਰ ਨੂੰ ਭੱਜਣਾਕਾਰਪਾਚੋ
ਮੁੱਖ ਆਇਤਾਂ
ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ।ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!ਸ਼ਾਊਲ ਦੇ ਪਿਤਾ ਕੀਸ਼ ਦੀਆਂ ਗਧੀਆਂ ਗੁਆਚ ਗਈਆਂ ਇਸ ਲਈ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, ਸੇਵਕਾਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਅਤੇ ਜਾ ਕੇ ਗਧੀਆਂ ਨੂੰ ਲੱਭ।ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ? ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ। ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।ਇਸ ਜਾਨਵਰ ਵਾਲੀਆਂ ਸਾਰੀਆਂ ਆਇਤਾਂ (137)
ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।
ਉਤਪਤ19
ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ।ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ।ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ। ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ।ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ।ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸੁਆਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ।ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ।ਉਨ੍ਹਾਂ ਨੇ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਗਧਿਆਂ ਨੂੰ ਅਤੇ ਜੋ ਕੁਝ ਨਗਰ ਅਤੇ ਮੈਦਾਨ ਵਿੱਚ ਸੀ, ਸਭ ਕੁਝ ਲੈ ਲਿਆ।ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ।ਉਨ੍ਹਾਂ ਨੇ ਆਪਣੇ ਗਧਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ।ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।ਜਦ ਉਹ ਯੂਸੁਫ਼ ਦੇ ਘਰ ਪਹੁੰਚਾਏ ਗਏ ਤਦ ਉਹ ਆਪਸ ਵਿੱਚ ਡਰ ਕੇ ਆਖਣ ਲੱਗੇ, ਉਸ ਚਾਂਦੀ ਦੇ ਕਾਰਨ ਜਿਹੜੀ ਪਹਿਲੀ ਵਾਰ ਸਾਡਿਆਂ ਬੋਰਿਆਂ ਵਿੱਚ ਮੁੜੀ ਸੀ, ਅਸੀਂ ਇੱਥੇ ਲਿਆਂਦੇ ਗਏ ਹਾਂ ਤਾਂ ਜੋ ਉਹ ਸਾਡੇ ਉੱਤੇ ਵਾਰ ਕਰ ਕੇ ਸਾਨੂੰ ਆਪਣਾ ਗ਼ੁਲਾਮ ਬਣਾਵੇ ਅਤੇ ਸਾਡੇ ਗਧਿਆਂ ਨੂੰ ਵੀ ਖੋਹ ਲਵੇ।ਤਦ ਉਹ ਪੁਰਖ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਉਸ ਨੇ ਉਨ੍ਹਾਂ ਦੇ ਗਧਿਆਂ ਨੂੰ ਚਾਰਾ ਦਿੱਤਾ।ਸਵੇਰ ਹੁੰਦਿਆਂ ਹੀ ਉਹ ਮਨੁੱਖ ਅਤੇ ਉਨ੍ਹਾਂ ਦੇ ਗਧੇ ਤੋਰ ਦਿੱਤੇ ਗਏ।ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ।ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ।ਉਹ ਆਪਣੇ ਗਧੇ ਨੂੰ ਦਾਖ਼ ਦੀ ਬੇਲ ਨਾਲ ਅਤੇ ਆਪਣੀ ਗਧੀ ਦੇ ਬੱਚੇ ਨੂੰ ਦਾਖ਼ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤਰ ਨੂੰ ਮਧ ਵਿੱਚ ਅਤੇ ਆਪਣਾ ਪਹਿਰਾਵਾ ਅੰਗੂਰਾਂ ਦੇ ਰਸ ਵਿੱਚ ਧੋਤਾ ਹੈ।ਯਿੱਸਾਕਾਰ ਬਲਵੰਤ ਗਧਾ ਹੈ, ਜਿਹੜਾ ਵਾੜੇ ਦੇ ਪਸ਼ੂਆਂ ਵਿਚਕਾਰ ਸਹਿਮ ਕੇ ਬੈਠਦਾ ਹੈ,ਕੂਚ12
ਮੂਸਾ ਨੇ ਆਪਣੀ ਪਤਨੀ ਅਤੇ ਆਪਣੇ ਪੁੱਤਰਾਂ ਨੂੰ ਲੈ ਕੇ ਗਧੇ ਉੱਤੇ ਸਵਾਰ ਕੀਤਾ ਅਤੇ ਉਹ ਮਿਸਰ ਦੇਸ ਨੂੰ ਮੁੜ ਪਿਆ, ਮੂਸਾ ਪਰਮੇਸ਼ੁਰ ਦੀ ਲਾਠੀ ਆਪਣੇ ਹੱਥ ਵਿੱਚ ਲੈ ਗਿਆ।ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ।ਹਰ ਗਧੇ ਦੇ ਪਹਿਲੌਠੇ ਨੂੰ ਲੇਲੇ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਤੇ ਆਪਣੇ ਪੁੱਤਰਾਂ ਵਿੱਚੋਂ ਆਦਮੀ ਦੇ ਹਰ ਪਹਿਲੌਠੇ ਨੂੰ ਛੁਡਾ ਲਵੋ।ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।ਜਦ ਕੋਈ ਮਨੁੱਖ ਟੋਆ ਖੋਲ੍ਹੇ ਜਾਂ ਟੋਆ ਪੁੱਟ ਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲ਼ਦ ਜਾਂ ਗਧਾ ਡਿੱਗ ਪਵੇਜੇ ਚੋਰੀ ਦਾ ਮਾਲ ਉਹ ਦੇ ਹੱਥੋਂ ਜਿਉਂਦਾ ਲੱਭ ਜਾਵੇ ਭਾਵੇਂ ਬਲ਼ਦ ਭਾਵੇਂ ਗਧਾ ਭਾਵੇਂ ਭੇਡ ਤਾਂ ਉਹ ਦੁੱਗਣਾ ਵੱਟਾ ਭਰੇ।ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।ਜੇ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਗਧਾ ਜਾਂ ਬਲ਼ਦ ਜਾਂ ਭੇਡ ਜਾਂ ਕੋਈ ਪਸ਼ੂ ਸਾਂਭਣ ਲਈ ਦੇਵੇ ਅਤੇ ਉਹ ਮਰ ਜਾਵੇ ਜਾਂ ਸੱਟ ਖਾ ਜਾਵੇ ਜਾਂ ਕਿਸੇ ਦੇ ਵੇਖੇ ਬਿਨਾਂ ਕਿਤੇ ਹੱਕਿਆ ਜਾਵੇਜਦ ਤੂੰ ਆਪਣੇ ਵੈਰੀ ਦੇ ਬਲ਼ਦ ਅਥਵਾ ਗਧੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜ਼ਰੂਰ ਉਹ ਉਸ ਨੂੰ ਮੋੜ ਦੇ।ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਗਧਾ ਤੂੰ ਭਾਰ ਹੇਠ ਪਿਆ ਹੋਇਆ ਵੇਖੇਂ ਅਤੇ ਉਸ ਦੀ ਸਹਾਇਤਾ ਨਾ ਕਰਨੀ ਚਾਹੇਂ ਫਿਰ ਵੀ ਤੂੰ ਜ਼ਰੂਰ ਉਸ ਦੀ ਸਹਾਇਤਾ ਕਰ।ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰ ਤਾਂ ਜੋ ਤੇਰਾ ਬਲ਼ਦ ਅਤੇ ਤੇਰਾ ਗਧਾ ਸੁਸਤਾਉਣ ਅਤੇ ਤੇਰੀ ਗੋਲੀ ਦਾ ਪੁੱਤਰ ਅਤੇ ਪਰਦੇਸੀ ਟਹਿਕ ਜਾਣ।ਪਰ ਗਧੀ ਦੇ ਪਹਿਲੌਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤਰਾਂ ਵਿੱਚੋਂ ਹਰ ਇੱਕ ਪਹਿਲੌਠੇ ਨੂੰ ਤੂੰ ਛੁਡਾਵੀਂ ਅਤੇ ਉਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।ਗਿਣਤੀ16
ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ।ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ।ਅਤੇ ਤੂੰ ਉਨ੍ਹਾਂ ਸੂਰਮਿਆਂ ਤੋਂ ਜਿਹੜੇ ਲੜਾਈ ਵਿੱਚ ਗਏ, ਯਹੋਵਾਹ ਲਈ ਲਗਾਨ ਲਈਂ ਅਰਥਾਤ ਪੰਜ ਸੌ ਵਿੱਚੋਂ ਇੱਕ ਜਾਨ ਭਾਵੇਂ ਉਹ ਆਦਮੀਆਂ ਦੀ, ਭਾਵੇਂ ਵੱਗ ਦੀ, ਭਾਵੇਂ ਗਧਿਆਂ ਦੀ, ਭਾਵੇਂ ਇੱਜੜਾਂ ਦੀ ਹੋਵੇ।ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ।ਇੱਕਾਹਠ ਹਜ਼ਾਰ ਗਧੇ,ਗਧੇ ਤੀਹ ਹਜ਼ਾਰ ਪੰਜ ਸੌ ਸਨ, ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਇੱਕਾਹਠ ਸਨਗਧੇ ਤੀਹ ਹਜ਼ਾਰ ਪੰਜ ਸੌ,ਬਿਵਸਥਾ ਸਾਰ6
ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਬਲ਼ਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ।ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ, ਨਾ ਉਹ ਦੇ ਖੇਤ ਦਾ, ਨਾ ਉਹ ਦੇ ਦਾਸ ਦਾ, ਨਾ ਉਹ ਦੀ ਦਾਸੀ ਦਾ, ਨਾ ਉਹ ਦੇ ਬਲ਼ਦ ਦਾ, ਨਾ ਉਹ ਦੇ ਗਧੇ ਦਾ, ਅਤੇ ਨਾ ਹੀ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦਾ ਲਾਲਚ ਕਰ।ਤੂੰ ਉਸ ਦੇ ਗਧੇ ਨਾਲ, ਬਸਤਰਾਂ ਨਾਲ ਸਗੋਂ ਆਪਣੇ ਭਰਾ ਦੀ ਹਰੇਕ ਗੁਆਚੀ ਹੋਈ ਚੀਜ਼ ਨਾਲ ਇਸੇ ਤਰ੍ਹਾਂ ਹੀ ਕਰੀਂ, ਜਿਹੜੀ ਉਸ ਤੋਂ ਗੁਆਚੀ ਹੋਵੇ ਅਤੇ ਤੈਨੂੰ ਲੱਭੀ ਹੋਵੇ। ਤੂੰ ਉਸ ਨੂੰ ਅਣਦੇਖਿਆ ਨਾ ਕਰੀਂ।ਤੂੰ ਆਪਣੇ ਭਰਾ ਦੇ ਗਧੇ ਜਾਂ ਬਲ਼ਦ ਨੂੰ ਰਾਹ ਵਿੱਚ ਡਿੱਗਿਆ ਹੋਇਆ ਦੇਖ ਕੇ ਅਣਦੇਖਿਆ ਨਾ ਕਰੀਂ। ਤੂੰ ਜ਼ਰੂਰ ਹੀ ਉਸ ਨੂੰ ਚੁੱਕਣ ਵਿੱਚ ਉਸ ਦੀ ਸਹਾਇਤਾ ਕਰੀਂ।ਤੂੰ ਬਲ਼ਦ ਅਤੇ ਗਧੇ ਨਾਲ ਇਕੱਠਾ ਨਾ ਵਾਹੀਂ।ਤੁਹਾਡਾ ਬਲ਼ਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਹੀਂ ਖਾਓਗੇ, ਤੁਹਾਡਾ ਗਧਾ ਤੁਹਾਡੇ ਸਾਹਮਣੇ ਲੁੱਟ ਵਿੱਚ ਚਲਾ ਜਾਵੇਗਾ ਅਤੇ ਫੇਰ ਮੁੜ ਤੁਹਾਨੂੰ ਨਹੀਂ ਲੱਭੇਗਾ। ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ, ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ।ਯਹੋਸ਼ੁਆ4
ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ।ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤਰਾਂ ਧੀਆਂ, ਉਹ ਦੇ ਬਲ਼ਦ, ਗਧੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਘਾਟੀ ਵਿੱਚ ਉੱਪਰ ਲੈ ਆਏ।ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?ਨਿਆਂਈਆਂ ਦੀ ਪੋਥੀ12
ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?”ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!ਅਤੇ ਉਨ੍ਹਾਂ ਦੇ ਸਾਹਮਣੇ ਅੱਜ਼ਾਹ ਤੱਕ ਤੰਬੂ ਲਾ ਕੇ ਖੇਤਾਂ ਦਾ ਫਲ ਉਜਾੜ ਦਿੰਦੇ ਸਨ, ਅਤੇ ਇਸਰਾਏਲ ਵਿੱਚ ਨਾ ਤਾਂ ਕੋਈ ਭੋਜਨ ਪਦਾਰਥ, ਅਤੇ ਨਾ ਹੀ ਭੇਡ-ਬੱਕਰੀ, ਨਾ ਬਲ਼ਦ ਅਤੇ ਨਾ ਗਧਾ ਛੱਡਦੇ ਸਨ।ਉਸ ਦੇ ਤੀਹ ਪੁੱਤਰ ਸਨ, ਜੋ ਗਧੀਆਂ ਦੇ ਤੀਹ ਬੱਚਿਆਂ ਉੱਤੇ ਸਵਾਰ ਹੁੰਦੇ ਸਨ, ਅਤੇ ਉਨ੍ਹਾਂ ਦੇ ਤੀਹ ਨਗਰ ਵੀ ਸਨ, ਜੋ ਗਿਲਆਦ ਦੇਸ਼ ਵਿੱਚ ਹਨ ਅਤੇ ਜਿਨ੍ਹਾਂ ਦੇ ਨਾਮ ਤੇ ਅੱਜ ਦੇ ਦਿਨ ਤੱਕ ਯਾਈਰ ਦੀਆਂ ਬਸਤੀਆਂ ਹਨ।ਉਸ ਦੇ ਚਾਲ੍ਹੀ ਪੁੱਤਰ ਅਤੇ ਤੀਹ ਪੋਤਰੇ ਸਨ, ਜਿਹੜੇ ਗਧੀਆਂ ਦੇ ਸੱਤਰ ਬੱਚਿਆਂ ਉੱਤੇ ਸਵਾਰ ਹੁੰਦੇ ਸਨ। ਉਸ ਨੇ ਅੱਠ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ।ਉਸ ਸਮੇਂ ਉਸ ਨੂੰ ਇੱਕ ਗਧੇ ਦੇ ਜਬਾੜੇ ਦੀ ਨਵੀਂ ਹੱਡੀ ਲੱਭੀ ਅਤੇ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਇੱਕ ਹਜ਼ਾਰ ਮਨੁੱਖਾਂ ਨੂੰ ਮਾਰ ਸੁੱਟਿਆ।ਤਦ ਸਮਸੂਨ ਨੇ ਕਿਹਾ, - “ਇੱਕ ਗਧੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਗਧੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਦਿੱਤੇ!”ਤਦ ਉਸ ਦਾ ਪਤੀ ਉੱਠਿਆ ਅਤੇ ਆਪਣੇ ਨਾਲ ਇੱਕ ਸੇਵਕ ਅਤੇ ਦੋ ਗਧੇ ਲੈ ਕੇ ਗਿਆ ਤਾਂ ਜੋ ਉਸ ਨੂੰ ਸਮਝਾ ਕੇ ਵਾਪਿਸ ਮੋੜ ਲਿਆਵੇ। ਉਹ ਉਸ ਨੂੰ ਆਪਣੇ ਪਿਤਾ ਦੇ ਘਰ ਲੈ ਕੇ ਗਈ ਅਤੇ ਜਦੋਂ ਉਸ ਜਵਾਨ ਇਸਤਰੀ ਦੇ ਪਿਤਾ ਨੇ ਉਸ ਨੂੰ ਵੇਖਿਆ ਤਾਂ ਉਸ ਨੂੰ ਮਿਲ ਕੇ ਅਨੰਦ ਹੋਇਆ।ਪਰ ਉਸ ਰਾਤ ਰਹਿਣ ਲਈ ਉਹ ਮਨੁੱਖ ਰਾਜ਼ੀ ਨਾ ਹੋਇਆ, ਇਸ ਲਈ ਵਿਦਿਆ ਹੋ ਕੇ ਚੱਲ ਪਿਆ ਅਤੇ ਯਬੂਸ ਦੇ ਨੇੜੇ ਜਿਸ ਨੂੰ ਯਰੂਸ਼ਲਮ ਕਹਿੰਦੇ ਹਨ, ਪਹੁੰਚ ਗਿਆ। ਕਾਠੀ ਪਾਏ ਹੋਏ ਦੋਵੇਂ ਗਧੇ ਅਤੇ ਉਸ ਦੀ ਰਖ਼ੈਲ ਵੀ ਉਸ ਦੇ ਨਾਲ ਸੀ।ਸਾਡੇ ਕੋਲ ਗਧਿਆਂ ਲਈ ਦਾਣਾ ਪੱਠਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਇਸ ਦਾਸੀ ਲਈ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਵੀ ਹੈ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”ਤਦ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਦੇ ਗਧਿਆਂ ਨੂੰ ਪੱਠੇ ਪਾਏ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਖਾਣ-ਪੀਣ ਲੱਗੇ।ਉਹ ਨੇ ਉਸ ਨੂੰ ਕਿਹਾ, “ਉੱਠ, ਅਸੀਂ ਚੱਲੀਏ!” ਪਰ ਕੋਈ ਉੱਤਰ ਨਾ ਮਿਲਿਆ। ਤਦ ਉਹ ਨੇ ਉਸ ਨੂੰ ਆਪਣੇ ਗਧੇ ਉੱਤੇ ਰੱਖ ਲਿਆ ਅਤੇ ਉੱਠ ਕੇ ਆਪਣੇ ਘਰ ਵੱਲ ਚੱਲ ਪਿਆ।1 ਸਮੂਏਲ16
ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾਸ਼ਾਊਲ ਦੇ ਪਿਤਾ ਕੀਸ਼ ਦੀਆਂ ਗਧੀਆਂ ਗੁਆਚ ਗਈਆਂ ਇਸ ਲਈ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, ਸੇਵਕਾਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਅਤੇ ਜਾ ਕੇ ਗਧੀਆਂ ਨੂੰ ਲੱਭ।ਜਦ ਉਹ ਸੂਫ਼ ਦੇ ਦੇਸ ਵਿੱਚ ਆਏ ਤਦ ਸ਼ਾਊਲ ਨੇ ਆਪਣੇ ਨਾਲ ਦੇ ਸੇਵਕ ਨੂੰ ਆਖਿਆ, ਚੱਲ, ਅਸੀਂ ਮੁੜ ਜਾਈਏ ਕਿਤੇ ਅਜਿਹਾ ਨਾ ਹੋਵੇ ਜੋ ਮੇਰਾ ਪਿਤਾ ਗਧੀਆਂ ਦੀ ਚਿੰਤਾ ਛੱਡ ਕੇ ਸਾਡੇ ਲਈ ਚਿੰਤਾ ਕਰੇ।ਅਤੇ ਤੇਰੀਆਂ ਗਧੀਆਂ ਜਿਨ੍ਹਾਂ ਨੂੰ ਗਵਾਚਿਆਂ ਤਿੰਨ ਦਿਨ ਹੋ ਗਏ ਹਨ ਉਨ੍ਹਾਂ ਦੀ ਚਿੰਤਾ ਨਾ ਕਰ ਕਿਉਂ ਜੋ ਉਹ ਲੱਭ ਗਈਆਂ ਹਨ ਅਤੇ ਇਸਰਾਏਲ ਕਿਸ ਦੇ ਮੂੰਹ ਵੱਲ ਵੇਖਦਾ ਹੈ? ਭਲਾ, ਤੇਰੇ ਅਤੇ ਤੇਰੇ ਪਿਤਾ ਦੇ ਸਾਰੇ ਟੱਬਰ ਵੱਲ ਨਹੀਂ?ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ?ਉੱਥੇ ਸ਼ਾਊਲ ਦੇ ਚਾਚੇ ਨੇ ਉਹ ਨੂੰ ਅਤੇ ਉਹ ਦੇ ਟਹਿਲੂਏ ਨੂੰ ਆਖਿਆ, ਤੁਸੀਂ ਕਿੱਥੇ ਗਏ ਸੀ? ਉਹ ਨੇ ਆਖਿਆ, ਗਧੀਆਂ ਨੂੰ ਲੱਭਣ ਅਤੇ ਜਦ ਅਸੀਂ ਵੇਖਿਆ ਜੋ ਉਹ ਸਾਨੂੰ ਨਾ ਮਿਲੀਆਂ ਤਦ ਅਸੀਂ ਸਮੂਏਲ ਕੋਲ ਗਏ।ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਕਿ ਗਧੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ।ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇਡ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ।ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।ਜਾਜਕਾਂ ਦੇ ਸ਼ਹਿਰ ਨੂੰ ਉਸ ਨੇ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਉਹ ਦੇ ਪੁਰਖ, ਇਸਤਰੀਆਂ, ਬਾਲਕਾਂ, ਦੁੱਧ ਚੁੰਘਦੇ ਬੱਚਿਆਂ ਅਤੇ ਬਲ਼ਦਾਂ, ਗਧਿਆਂ ਅਤੇ ਭੇਡਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।ਅਜਿਹਾ ਹੋਇਆ ਜਿਸ ਵੇਲੇ ਉਹ ਗਧੇ ਉੱਤੇ ਚੜ੍ਹ ਕੇ ਪਰਬਤ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਮੇਤ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ।ਜਦ ਅਬੀਗੈਲ ਨੇ ਦਾਊਦ ਨੂੰ ਦੇਖਿਆ ਤਾਂ ਛੇਤੀ ਕੀਤੀ ਅਤੇ ਗਧੇ ਉੱਤੋਂ ਹੇਠਾਂ ਉਤਰ ਕੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ।ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਗਧੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ, ਲੈ ਲਈਆਂ ਅਤੇ ਦਾਊਦ ਦੇ ਦੂਤਾਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ।ਅਤੇ ਦਾਊਦ ਨੇ ਉਸ ਦੇਸ ਨੂੰ ਜਿੱਤ ਲਿਆ ਅਤੇ ਕਿਸੇ ਇਸਤ੍ਰੀ ਪੁਰਖ, ਕਿਸੇ ਨੂੰ ਜਿਉਂਦੇ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਡੰਗਰ, ਗਧੇ, ਊਠ ਅਤੇ ਲੁੱਟ ਲਏ ਅਤੇ ਆਕੀਸ਼ ਕੋਲ ਮੁੜ ਆਇਆ2 ਸਮੂਏਲ4
ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।ਰਾਜੇ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਉਦੇਸ਼ ਹੈ? ਸੀਬਾ ਨੇ ਆਖਿਆ, ਇਹ ਗਧੇ ਰਾਜਾ ਦੇ ਘਰਾਣੇ ਦੀ ਸਵਾਰੀ ਲਈ ਹਨ ਅਤੇ ਰੋਟੀਆਂ ਅਤੇ ਹੰਜ਼ੀਰ ਦੇ ਫਲ ਜੁਆਨਾਂ ਦੇ ਖਾਣ ਲਈ ਹਨ ਅਤੇ ਇਹ ਮਧ ਇਸ ਲਈ ਹੈ ਕਿ ਜੋ ਉਜਾੜ ਵਿੱਚ ਥੱਕ ਜਾਣ, ਉਹ ਇਸ ਨੂੰ ਪੀ ਲੈਣ।ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ।ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਰਾਜਾ, ਮੇਰੇ ਸੇਵਕ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਸੀ ਕਿ ਮੈਂ ਆਪਣੇ ਲਈ ਗਧੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਰਾਜਾ ਕੋਲ ਜਾਂਵਾਂ, ਕਿਉਂ ਜੋ ਤੁਹਾਡਾ ਦਾਸ ਲੰਗੜਾ ਹੈ।1 ਰਾਜਿਆਂ7
ਸ਼ਿਮਈ ਨੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਆਪਣੇ ਸੇਵਕਾਂ ਦੀ ਖ਼ੋਜ ਵਿੱਚ ਗਥ ਵਿੱਚ ਆਕੀਸ਼ ਨੂੰ ਗਿਆ। ਇਸ ਤੋਂ ਬਾਅਦ ਸ਼ਿਮਈ ਗਿਆ ਅਤੇ ਗਥ ਸ਼ਹਿਰ ਤੋਂ ਆਪਣੇ ਸੇਵਕਾਂ ਨੂੰ ਮੋੜ ਲਿਆਇਆ।ਤਾਂ ਉਸ ਆਪਣੇ ਪੁੱਤਰਾਂ ਨੂੰ ਆਖਿਆ, ਮੇਰੇ ਲਈ ਗਧੇ ਉੱਤੇ ਕਾਠੀ ਕੱਸ ਦਿਓ ਸੋ ਉਨ੍ਹਾਂ ਨੇ ਉਸ ਲਈ ਗਧੇ ਉੱਤੇ ਕਾਠੀ ਕੱਸ ਦਿੱਤੀ ਤਾਂ ਉਹ ਉਸ ਉੱਤੇ ਚੜ੍ਹ ਗਿਆ।ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਅੰਨ ਜਲ ਖਾ ਪੀ ਚੁੱਕਾ ਤਾਂ ਉਸ ਨੇ ਆਪਣੇ ਗਧੇ ਉੱਤੇ ਉਸ ਨਬੀ ਲਈ ਜਿਹ ਨੂੰ ਉਹ ਮੋੜ ਲਿਆਇਆ ਸੀ ਕਾਠੀ ਪਾਈ।ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਗਧਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ।ਤਾਂ ਉਹ ਆਪਣੇ ਪੁੱਤਰਾਂ ਨੂੰ ਬੋਲਿਆ ਕਿ ਮੇਰੇ ਲਈ ਗਧੇ ਉੱਤੇ ਕਾਠੀ ਪਾ ਦਿਓ ਤਾਂ ਉਨ੍ਹਾਂ ਨੇ ਪਾ ਦਿੱਤੀ।ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਗਧਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ। ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਗਧੇ ਨੂੰ ਪਾੜਿਆ।ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਗਧੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ।2 ਰਾਜਿਆਂ5
ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, “ਜੁਆਨਾਂ ਵਿੱਚੋਂ ਇੱਕ ਜਣਾ ਨਾਲੇ ਇੱਕ ਗਧੀ ਮੇਰੇ ਕੋਲ ਭੇਜ ਕਿ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਕੇ ਜਾਂਵਾਂ ਤੇ ਮੁੜ ਆਵਾਂ।”ਤਦ ਉਹ ਨੇ ਗਧੀ ਉੱਤੇ ਕਾਠੀ ਕੱਸੀ ਅਤੇ ਆਪਣੇ ਸੇਵਕ ਨੂੰ ਆਖਿਆ, “ਹੱਕ ਲੈ ਤੇ ਅੱਗੇ ਵੱਧ। ਜਦ ਤੱਕ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸਵਾਰੀ ਹੱਕਣ ਵਿੱਚ ਢਿੱਲ ਨਾ ਕਰੀਂ।”ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ, ਉਹਨਾਂ ਨੇ ਉਹ ਨੂੰ ਘੇਰੀਂ ਰੱਖਿਆ, ਐਥੋਂ ਤੱਕ ਕਿ ਗਧੇ ਦਾ ਸਿਰ ਅੱਸੀ ਰੁਪਏ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜ ਰੁਪਏ ਨੂੰ ਵਿਕਣ ਲੱਗ ਪਿਆ।ਇਸ ਲਈ ਸ਼ਾਮ ਨੂੰ ਉੱਠ ਕੇ ਭੱਜ ਤੁਰੇ ਅਤੇ ਆਪਣੇ ਤੰਬੂ, ਆਪਣੇ ਘੋੜੇ ਅਤੇ ਆਪਣੇ ਗਧੇ ਅਰਥਾਤ ਡੇਰੇ ਜਿਸ ਤਰ੍ਹਾਂ ਦੇ ਸੀ ਉਸੇ ਤਰ੍ਹਾਂ ਹੀ ਛੱਡ ਕੇ ਆਪਣੀਆਂ ਜਾਨਾਂ ਬਚਾ ਕੇ ਭੱਜੇ।ਤਦ ਉਨ੍ਹਾਂ ਨੇ ਸ਼ਹਿਰ ਦੇ ਦਰਬਾਨਾਂ ਨੂੰ ਜਾ ਕੇ ਅਵਾਜ਼ ਦੇ ਕੇ ਉਹਨਾਂ ਨੂੰ ਦੱਸਿਆ ਕਿ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਵੜੇ ਅਤੇ ਵੇਖੋ, ਉੱਥੇ ਨਾ ਆਦਮੀ ਸੀ, ਨਾ ਆਦਮੀ ਦੀ ਅਵਾਜ਼ ਕੇਵਲ ਘੋੜੇ ਅਤੇ ਗਧੇ ਬੰਨ੍ਹੇ ਹੋਏ ਸਨ ਅਤੇ ਤੰਬੂ ਉਸੇ ਤਰ੍ਹਾਂ ਸਨ।1 ਇਤਿਹਾਸ3
ਅਤੇ ਓਹ ਉਨ੍ਹਾਂ ਦੇ ਪਸ਼ੂ ਲੈ ਗਏ, ਉਨ੍ਹਾਂ ਦੇ ਊਠ ਪੰਜਾਹ ਹਜ਼ਾਰ, ਅਤੇ ਭੇਡਾਂ ਢਾਈ ਲੱਖ, ਅਤੇ ਗਧੇ ਦੋ ਹਜ਼ਾਰ, ਅਤੇ ਇੱਕ ਲੱਖ ਮਨੁੱਖਇਸ ਤੋਂ ਇਲਾਵਾ ਉਹ ਜੋ ਉਨ੍ਹਾਂ ਦੇ ਨੇੜੇ ਸਨ ਅਤੇ ਉਹ ਜਿਹੜੇ ਯਿੱਸਾਕਾਰ, ਜ਼ਬੂਲੁਨ ਅਤੇ ਨਫ਼ਤਾਲੀ ਤੱਕ ਵੀ ਵੱਸਦੇ ਸਨ, ਉਹ ਵੀ ਗਧਿਆਂ ਉੱਤੇ, ਊਠਾਂ ਉੱਤੇ, ਖੱਚਰਾਂ ਉੱਤੇ ਅਤੇ ਬਲ਼ਦਾਂ ਉੱਤੇ ਲੱਦ ਕੇ ਰੋਟੀਆਂ, ਆਟਾ, ਅੰਜੀਰਾਂ ਦੀਆਂ ਪਿੰਨੀਆਂ, ਕਿਸ਼ਮਿਸ਼ ਦੇ ਗੁੱਛੇ, ਦਾਖ਼ਰਸ, ਤੇਲ, ਬਲ਼ਦ ਅਤੇ ਭੇਡਾਂ ਬਹੁਤਾਇਤ ਨਾਲ ਲਿਆਏ, ਇਸ ਲਈ ਜੋ ਇਸਰਾਏਲ ਵਿੱਚ ਅਨੰਦ ਹੋਇਆ।ਅਤੇ ਓਬੀਲ ਇਸਮਾਏਲੀ ਊਠਾਂ ਉੱਤੇ ਸੀ ਅਤੇ ਗਧੀਆਂ ਉੱਤੇ ਯਹਦੇਯਾਹ ਮੇਰੋਨੋਥੀ ਸੀ2 ਇਤਿਹਾਸ1
ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਗਧਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ।ਅਜ਼ਰਾ1
ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।ਨਹਮਯਾਹ2
ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।ਅੱਯੂਬ5
ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।ਤਦ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ, “ਬਲ਼ਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਕੋਲ ਚਰ ਰਹੀਆਂ ਸਨ।ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ।ਉਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, ਉਹ ਵਿਧਵਾ ਦਾ ਬਲ਼ਦ ਗਹਿਣੇ ਰੱਖ ਲੈਂਦੇ ਹਨ।ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ।ਕਹਾਉਤਾਂ1
ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।ਯਸਾਯਾਹ5
ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!ਬਲ਼ਦ ਅਤੇ ਜੁਆਨ ਗਧੇ, ਜੋ ਤੇਰੀ ਜ਼ਮੀਨ ਨੂੰ ਵਾਹੁੰਦੇ ਹਨ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੁੰਗਲੀ ਨਾਲ ਉਡਾਏ ਹੋਏ ਹੋਣਗੇ।ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲ਼ਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!।ਯਿਰਮਿਯਾਹ1
ਉਹ ਦਾ ਦਫ਼ਨਾਉਣਾ ਗਧੇ ਦੇ ਦਫ਼ਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ।ਹਿਜ਼ਕੀਏਲ1
ਉਹ ਫੇਰ ਆਪਣੇ ਯਾਰਾਂ ਉੱਤੇ ਮੋਹਿਤ ਹੋਣ ਲੱਗੀ, ਜਿਹਨਾਂ ਦਾ ਅੰਗ ਗਧਿਆਂ ਵਰਗਾ ਅਤੇ ਜਿਹਨਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ।ਜ਼ਕਰਯਾਹ2
ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।ਇਸ ਮਹਾਂਮਾਰੀ ਵਾਂਗੂੰ ਇੱਕ ਮਹਾਂਮਾਰੀ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਉੱਤੇ ਪਵੇਗੀ, ਜਿਹੜੇ ਡੇਰਿਆਂ ਵਿੱਚ ਹੋਣਗੇ।ਮੱਤੀ3
ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।ਮਰਕੁਸ4
ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।ਲੂਕਾ4
ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ?ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।ਯੂਹੰਨਾ2
ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”2 ਪਤਰਸ1
ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।ਇਹ ਵੀ ਵੇਖੋ
ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Animals in the Bible © United Bible Societies 2025, adapted from E. R. Hope, All Creatures Great and Small © 2005 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ