ਬਾਈਬਲ ਦੇ ਜਾਨਵਰ
ਸ਼ੇਰ
ਇਬਰਾਨੀ ari, kefir (ਜੁਆਨ ਸ਼ੇਰ) · ਯੂਨਾਨੀ leōn · ਏਸ਼ੀਆਈ ਸ਼ੇਰ
ਬਾਈਬਲ ਦੇ ਸ਼ੇਰ ਏਸ਼ੀਆਈ ਸ਼ੇਰ ਸਨ, ਜੋ ਅਫ਼ਰੀਕੀ ਸ਼ੇਰਾਂ ਨਾਲੋਂ ਥੋੜ੍ਹੇ ਛੋਟੇ ਹੁੰਦੇ ਹਨ ਅਤੇ ਉਨ੍ਹਾਂ ਦੀ ਅਯਾਲ ਛੋਟੀ ਹੁੰਦੀ ਹੈ, ਜਿਸ ਕਰਕੇ ਕੰਨ ਦਿੱਸਦੇ ਰਹਿੰਦੇ ਹਨ। ਉਹ ਯਰਦਨ ਦੇ ਕੰਢੇ ਦੀਆਂ ਝਾੜੀਆਂ ਵਿੱਚ (ਯਿਰਮਿਯਾਹ 49:19) ਅਤੇ ਪਹਾੜੀਆਂ ਵਿੱਚ ਰਹਿੰਦੇ ਸਨ, ਅਤੇ ਰਾਤ ਨੂੰ ਇੱਜੜਾਂ ਉੱਤੇ ਹਮਲਾ ਕਰਦੇ ਸਨ — ਦਾਊਦ ਵਰਗੇ ਆਜੜੀ ਨੂੰ ਉਨ੍ਹਾਂ ਨਾਲ ਲੜ ਕੇ ਉਨ੍ਹਾਂ ਨੂੰ ਭਜਾਉਣਾ ਪੈਂਦਾ ਸੀ। ਬਾਈਬਲ ਦੀ ਇਬਰਾਨੀ ਵਿੱਚ ਵੱਖ-ਵੱਖ ਉਮਰ ਦੇ ਸ਼ੇਰਾਂ ਲਈ ਕਈ ਸ਼ਬਦ ਹਨ, ਬੱਚੇ ਤੋਂ ਲੈ ਕੇ ਪੂਰੇ ਵੱਡੇ ਨਰ ਤੱਕ।
ਅੱਸ਼ੂਰ ਦੇ ਰਾਜੇ ਸ਼ੌਕ ਲਈ ਸ਼ੇਰਾਂ ਦਾ ਸ਼ਿਕਾਰ ਕਰਦੇ ਸਨ, ਅਤੇ ਰਾਜਾ ਅਸ਼ੁਰਬਨੀਪਾਲ ਦੇ ਸ਼ੇਰ-ਸ਼ਿਕਾਰ ਦੀਆਂ ਉੱਕਰੀਆਂ ਹੋਈਆਂ ਸਿਲਾਂ ਹੁਣ ਬ੍ਰਿਟਿਸ਼ ਮਿਊਜ਼ੀਅਮ ਵਿੱਚ ਹਨ। ਬਾਬਲ ਵਿੱਚ ਜਲੂਸ ਵਾਲੇ ਰਾਹ ਦੇ ਦੋਹੀਂ ਪਾਸੀਂ ਚਮਕਦਾਰ ਇੱਟਾਂ ਦੇ ਸ਼ੇਰ ਬਣੇ ਹੋਏ ਸਨ। ਇਸਰਾਏਲ ਦੇ ਦੇਸ਼ ਵਿੱਚੋਂ ਸ਼ੇਰ ਬਹੁਤ ਪਹਿਲਾਂ ਖ਼ਤਮ ਹੋ ਗਏ, ਅਤੇ ਸੀਰੀਆ ਅਤੇ ਮੈਸੋਪੋਟਾਮੀਆ ਵਿੱਚੋਂ 19ਵੀਂ ਸਦੀ ਵਿੱਚ। ਅੱਜ ਏਸ਼ੀਆਈ ਸ਼ੇਰ ਜੰਗਲ ਵਿੱਚ ਸਿਰਫ਼ ਪੱਛਮੀ ਭਾਰਤ ਦੇ ਗਿਰ ਜੰਗਲ ਵਿੱਚ ਅਤੇ ਉਸ ਦੇ ਆਲੇ-ਦੁਆਲੇ ਰਹਿੰਦੇ ਹਨ — 2025 ਦੀ ਗਿਣਤੀ ਅਨੁਸਾਰ ਨੌਂ ਸੌ ਤੋਂ ਘੱਟ। ਤਾਕਤ ਦੀ ਤਸਵੀਰ ਵਜੋਂ ਸ਼ੇਰ ਯਾਕੂਬ ਦੀ ਬਰਕਤ ਵਿੱਚ ਆਉਂਦਾ ਹੈ, ਜਿੱਥੇ ਯਹੂਦਾਹ ਨੂੰ “ਸ਼ੇਰ ਦਾ ਬੱਚਾ” ਕਿਹਾ ਗਿਆ ਹੈ (ਉਤਪਤ 49:9)।
ਕੁਦਰਤ ਵਿੱਚ

ਕਲਾ ਵਿੱਚ
ਸ਼ੇਰਾਂ ਦੇ ਘੁਰੇ ਵਿੱਚ ਦਾਨੀਏਲਰੂਬੈਂਸ
ਸ਼ੇਰਾਂ ਦੇ ਘੁਰੇ ਵਿੱਚ ਦਾਨੀਏਲਰੈਂਬਰਾਂਟ
ਸ਼ੇਰਾਂ ਦੇ ਘੁਰੇ ਵਿੱਚ ਦਾਨੀਏਲਗੁਸਤਾਵ ਡੋਰੇ
ਸ਼ੇਰਾਂ ਦੇ ਘੁਰੇ ਵਿੱਚ ਦਾਨੀਏਲਹੈਨਰੀ ਓਸਾਵਾ ਟੈਨਰ
ਸ਼ੇਰਾਂ ਦੇ ਘੁਰੇ ਵਿੱਚ ਦਾਨੀਏਲ (Ms. 33, fol. 214, “ਵੈਲਟਕ੍ਰੋਨਿਕ” ਵਿੱਚੋਂ)ਅਣਜਾਣ ਚਿੱਤਰਕਾਰ, ਰੇਗਨਜ਼ਬਰਗ
ਸਮਸੂਨ ਅਤੇ ਸ਼ੇਰਡਿਊਰਰ
ਮੁੱਖ ਆਇਤਾਂ
ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ?ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ। ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ। ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ।ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ। ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ।ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।ਬੱਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾ? ਪ੍ਰਭੂ ਯਹੋਵਾਹ ਬੋਲਿਆ, ਕੌਣ ਭਵਿੱਖਬਾਣੀ ਨਾ ਕਰੇਗਾ?”ਇਸ ਜਾਨਵਰ ਵਾਲੀਆਂ ਸਾਰੀਆਂ ਆਇਤਾਂ (120)
ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।
ਉਤਪਤ1
ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ?ਗਿਣਤੀ2
ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!ਬਿਵਸਥਾ ਸਾਰ2
ਗਾਦ ਲਈ ਉਸ ਨੇ ਆਖਿਆ, ਮੁਬਾਰਕ ਹੈ ਉਹ, ਜੋ ਗਾਦ ਨੂੰ ਵਧਾਉਂਦਾ ਹੈ, ਗਾਦ ਸ਼ੇਰਨੀ ਵਾਂਗੂੰ ਵੱਸਦਾ ਹੈ, ਉਹ ਬਾਂਹ ਨੂੰ ਸਗੋਂ ਸਿਰ ਦੀ ਖੋਪੜੀ ਨੂੰ ਤੋੜ ਸੁੱਟਦਾ ਹੈ।ਦਾਨ ਲਈ ਉਸ ਨੇ ਆਖਿਆ, ਦਾਨ ਸ਼ੇਰ ਦਾ ਬੱਚਾ ਹੈ, ਉਹ ਬਾਸ਼ਾਨ ਤੋਂ ਕੁੱਦਦਾ ਹੈ।ਨਿਆਂਈਆਂ ਦੀ ਪੋਥੀ4
ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ।ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬੱਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬੱਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ।ਤਦ ਉਸ ਨੇ ਉਸ ਵਿੱਚੋਂ ਕੁਝ ਸ਼ਹਿਦ ਲਿਆ ਅਤੇ ਉਸ ਨੂੰ ਹੱਥ ਵਿੱਚ ਫੜ੍ਹ ਕੇ ਖਾਂਦਾ-ਖਾਂਦਾ ਆਪਣੇ ਮਾਤਾ-ਪਿਤਾ ਕੋਲ ਆਇਆ ਅਤੇ ਉਨ੍ਹਾਂ ਨੂੰ ਵੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਵੀ ਖਾਧਾ ਪਰ ਉਸ ਉਨ੍ਹਾਂ ਨੂੰ ਇਹ ਨਾ ਦੱਸਿਆ ਕਿ ਮੈਂ ਇਹ ਸ਼ਹਿਦ ਬੱਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ।ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, “ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੌਣ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!”1 ਸਮੂਏਲ3
ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ।ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।2 ਸਮੂਏਲ3
ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ।ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ।1 ਰਾਜਿਆਂ9
ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲ਼ਦ ਅਤੇ ਕਰੂਬ ਸਨ ਅਤੇ ਜੋੜ ਦੇ ਉੱਤੇ ਵੀ ਇਸੇ ਤਰ੍ਹਾਂ ਹੀ ਸੀ ਅਤੇ ਸ਼ੇਰਾਂ ਅਤੇ ਬਲ਼ਦਾਂ ਦੇ ਹੇਠ ਲਟਕਵੇਂ ਹਾਰ ਸਨ।ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ।ਉਸ ਸਿੰਘਾਸਣ ਦੀ ਛੇ ਪੌਡਿਆਂ ਦੀ ਪੌੜੀ ਸੀ ਅਤੇ ਸਿੰਘਾਸਣ ਦਾ ਉੱਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ।ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਗਧਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ।ਤਾਂ ਵੇਖੋ ਕਿ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲਾਸ਼ ਦੇ ਕੋਲ ਖੜ੍ਹਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ।ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ।ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਗਧਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ। ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਗਧੇ ਨੂੰ ਪਾੜਿਆ।ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।2 ਰਾਜਿਆਂ2
ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ।ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।1 ਇਤਿਹਾਸ2
ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ ਜਿਸ ਨੇ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ, ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆਗਾਦੀਆਂ ਵਿੱਚੋਂ ਕਿੰਨੇ ਕੁ ਮਹਾਂ ਬਲੀ ਸੂਰਮੇ, ਚੰਗੇ ਯੋਧੇ ਜਿਹੜੇ ਢਾਲ਼ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸ਼ੇਰ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਿਰਨਾਂ ਵਾਂਗੂੰ ਤੇਜ ਦੌੜਦੇ ਸਨ, ਇਹ ਗਾਦੀਆਂ ਤੋਂ ਅਲੱਗ ਹੋ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ2 ਇਤਿਹਾਸ2
ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਇਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨਅਤੇ ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਦੋਵੇਂ ਪਾਸੀਂ ਬਾਰਾਂ ਸ਼ੇਰ ਖੜ੍ਹੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀਅੱਯੂਬ5
ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ।ਬੁੱਢਾ ਸ਼ੇਰ ਸ਼ਿਕਾਰ ਦੀ ਥੁੜ ਕਾਰਨ ਨਾਸ ਹੋ ਜਾਂਦਾ ਹੈ, ਅਤੇ ਸ਼ੇਰਨੀ ਦੇ ਬੱਚੇ ਖਿੰਡ-ਪੁੰਡ ਜਾਂਦੇ ਹਨ।ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ, ਨਾ ਬੱਬਰ ਸ਼ੇਰ ਉਸ ਉੱਤੋਂ ਲੰਘਿਆ ਹੈ।“ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ, ਅਤੇ ਬੱਬਰ ਸ਼ੇਰ ਦੇ ਬੱਚਿਆਂ ਦੀ ਭੁੱਖ ਨੂੰ ਮਿਟਾ ਸਕਦਾ ਹੈਂ,ਜ਼ਬੂਰ12
ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ।ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ।ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,ਕਹਾਉਤਾਂ7
ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,ਉਪਦੇਸ਼ਕ ਦੀ ਪੋਥੀ1
ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।ਸਰੇਸ਼ਟ ਗੀਤ1
ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ ਆ, ਤੂੰ ਅਮਾਨਾਹ ਦੀ ਚੋਟੀ ਤੋਂ, ਸਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦੇ ਘੁਰਨਿਆਂ ਤੋਂ, ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ।ਯਸਾਯਾਹ10
ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।ਦੀਮੋਨ ਦੇ ਪਾਣੀ ਤਾਂ ਲਹੂ ਹੀ ਲਹੂ ਹਨ, ਪਰ ਤਾਂ ਵੀ ਮੈਂ ਦੀਮੋਨ ਉੱਤੇ ਹੋਰ ਵੀ ਲਿਆਵਾਂਗਾ, ਮੋਆਬ ਦੇ ਬਚਿਆਂ ਹੋਇਆਂ ਉੱਤੇ ਅਤੇ ਦੇਸ ਦੇ ਬਕੀਏ ਉੱਤੇ ਬੱਬਰ ਸ਼ੇਰ ਲਿਆਵਾਂਗਾ।ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲ਼ੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ।ਮੈਂ ਸਵੇਰ ਤੱਕ ਤਸੱਲੀ ਨਾਲ ਉਡੀਕਦਾ ਰਿਹਾ, ਪਰ ਉਹ ਬੱਬਰ ਸ਼ੇਰ ਵਾਂਗੂੰ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।ਯਿਰਮਿਯਾਹ10
ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖ਼ਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ।ਮੈਂ ਐਂਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹਨਾਂ ਨਾ ਮੰਨਿਆ, ਤੁਸੀਂ ਆਪਣੀ ਤਲਵਾਰ ਨਬੀਆਂ ਨੂੰ ਮਾਰਿਆ ਜਿਵੇਂ ਹੜੱਪ ਕਰਨ ਵਾਲਾ ਬੱਬਰ ਸ਼ੇਰ।ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।ਇਸ ਲਈ ਜੰਗਲ ਦਾ ਬੱਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।ਮੇਰੇ ਮਿਰਾਸ ਮੇਰੇ ਲਈ ਜੰਗਲੀ ਬੱਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ।ਬੱਬਰ ਸ਼ੇਰ ਵਾਂਗੂੰ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?ਉਹ ਇਕੱਠੇ ਜੁਆਨ ਬੱਬਰ ਸ਼ੇਰਾਂ ਵਾਂਗੂੰ ਬੁੱਕਣਗੇ, ਉਹ ਸ਼ੇਰਨੀ ਦੇ ਬੱਚਿਆਂ ਵਾਂਗੂੰ ਗੁਰ ਗੁਰ ਕਰਨਗੇ।ਵਿਰਲਾਪ1
ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ।ਹਿਜ਼ਕੀਏਲ10
ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲ਼ਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ।ਅਤੇ ਆਖ, ਤੇਰੇ ਮਾਤਾ ਕੌਣ ਸੀ? ਇੱਕ ਸ਼ੇਰਨੀ ਜੋ ਸ਼ੇਰਾਂ ਵਿਚਾਲੇ ਲੇਟੀ ਸੀ ਅਤੇ ਜੁਆਨ ਸ਼ੇਰਾਂ ਦੇ ਵਿਚਕਾਰ ਉਹ ਨੇ ਆਪਣੇ ਪੁੱਤਰਾਂ ਨੂੰ ਪਾਲਿਆ।ਉਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ।ਜਦੋਂ ਸ਼ੇਰਨੀ ਨੇ ਵੇਖਿਆ, ਕਿਉਂਕਿ ਉਹ ਨੇ ਉਸ ਦੀ ਉਡੀਕ ਕੀਤੀ ਸੀ, ਅਤੇ ਉਹ ਦੀ ਆਸ ਟੁੱਟ ਗਈ, ਤਾਂ ਉਹ ਨੇ ਆਪਣੇ ਬੱਚਿਆਂ ਵਿੱਚੋਂ ਦੂਜੇ ਨੂੰ ਲਿਆ, ਅਤੇ ਉਸ ਨੂੰ ਜੁਆਨ ਸ਼ੇਰ ਬਣਾਇਆ।ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ।ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ।ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹਨਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਦੇਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸ਼ੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇ?।ਸੋ ਇੱਕ ਪਾਸੇ ਖਜ਼ੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬੱਬਰ ਸ਼ੇਰ ਵਰਗਾ ਚਿਹਰਾ ਵੀ ਖਜ਼ੂਰ ਵੱਲ ਸੀ, ਭਵਨ ਦੇ ਚੁਫ਼ੇਰੇ ਇਸੇ ਪ੍ਰਕਾਰ ਕੰਮ ਕੀਤਾ ਹੋਇਆ ਸੀ।ਦਾਨੀਏਲ9
ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ।ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ!ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ?ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!ਪਹਿਲਾ ਸ਼ੇਰ ਬੱਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਤੇ ਮੈਂ ਵੇਖਦਾ ਰਿਹਾ ਜਦੋਂ ਤੱਕ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਗੂੰ ਪੈਰਾਂ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆਹੋਸ਼ੇਆ4
ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬੱਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ।ਸੋ ਮੈਂ ਉਹਨਾਂ ਲਈ ਬੱਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ।ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ।ਯੋਏਲ1
ਕਿਉਂ ਜੋ ਮੇਰੇ ਦੇਸ਼ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬੱਬਰ ਸ਼ੇਰ ਦੇ ਦੰਦ ਹਨ, ਉਹ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ।ਆਮੋਸ4
ਕੀ ਬੱਬਰ ਸ਼ੇਰ ਬਿਨ੍ਹਾਂ ਕੋਈ ਸ਼ਿਕਾਰ ਮਿਲੇ ਜੰਗਲ ਵਿੱਚ ਗੱਜੇਗਾ? ਕੀ ਜੁਆਨ ਸ਼ੇਰ ਬਿਨ੍ਹਾਂ ਕੁਝ ਫੜ੍ਹੇ ਆਪਣੀ ਗੁਫ਼ਾ ਵਿੱਚੋਂ ਅਵਾਜ਼ ਕੱਢੇਗਾ?ਬੱਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾ? ਪ੍ਰਭੂ ਯਹੋਵਾਹ ਬੋਲਿਆ, ਕੌਣ ਭਵਿੱਖਬਾਣੀ ਨਾ ਕਰੇਗਾ?”ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ, ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ।”ਜਿਵੇਂ ਕੋਈ ਮਨੁੱਖ ਬੱਬਰ ਸ਼ੇਰ ਦੇ ਅੱਗਿਓਂ ਭੱਜੇ ਅਤੇ ਰਿੱਛ ਉਸ ਨੂੰ ਟੱਕਰੇ, ਜਾਂ ਉਹ ਘਰ ਵਿੱਚ ਆ ਕੇ ਆਪਣਾ ਹੱਥ ਕੰਧ ਉੱਤੇ ਰੱਖੇ ਅਤੇ ਸੱਪ ਉਸ ਨੂੰ ਡੱਸ ਲਵੇ!ਮੀਕਾਹ1
ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿੱਚ, ਸਗੋਂ ਬਹੁਤੀਆਂ ਉੱਮਤਾਂ ਦੇ ਵਿਚਕਾਰ ਅਜਿਹੇ ਹੋਣਗੇ, ਜਿਵੇਂ ਜੰਗਲੀ ਜਾਨਵਰਾਂ ਦੇ ਵਿਚਕਾਰ ਬੱਬਰ ਸ਼ੇਰ, ਜਾਂ ਜਿਵੇਂ ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਹੁੰਦਾ ਹੈ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੁੰਦਾ!ਨਹੂਮ3
ਬੱਬਰ ਸ਼ੇਰਨੀਆਂ ਦਾ ਟਿਕਾਣਾ ਕਿੱਥੇ ਹੈ ਅਤੇ ਜੁਆਨ ਬੱਬਰ ਸ਼ੇਰਾਂ ਦੇ ਖਾਣ ਦਾ ਥਾਂ ਕਿੱਥੇ ਹੈ, ਜਿੱਥੇ ਬੱਬਰ ਸ਼ੇਰ ਅਤੇ ਸ਼ੇਰਨੀ ਆਪਣੇ ਬੱਚਿਆਂ ਨਾਲ ਫਿਰਦੇ ਸਨ, ਅਤੇ ਕੋਈ ਉਹਨਾਂ ਨੂੰ ਨਹੀਂ ਛੇੜਦਾ ਸੀ?ਬੱਬਰ ਸ਼ੇਰ ਨੇ ਆਪਣੇ ਬੱਚਿਆਂ ਲਈ ਬਹੁਤ ਕੁਝ ਪਾੜਿਆ, ਆਪਣੀਆਂ ਸ਼ੇਰਨੀਆਂ ਲਈ ਸ਼ਿਕਾਰ ਦਾ ਗਲ਼ ਘੁੱਟਿਆ, ਆਪਣੀਆਂ ਖੁੰਧਰਾਂ ਨੂੰ ਸ਼ਿਕਾਰ ਨਾਲ ਭਰ ਲਿਆ ਹੈ ਅਤੇ ਆਪਣੇ ਟਿਕਾਣਿਆਂ ਨੂੰ ਪਾੜੇ ਹੋਏ ਮਾਸ ਨਾਲ।ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।ਸਫ਼ਨਯਾਹ1
ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬੱਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈਂ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ!ਜ਼ਕਰਯਾਹ1
ਅਯਾਲੀਆਂ ਦੇ ਸਿਆਪੇ ਦੀ ਆਵਾਜ਼, ਕਿਉਂ ਜੋ ਉਹਨਾਂ ਦੀ ਸ਼ਾਨ ਨਾਸ ਹੋ ਗਈ, ਜੁਆਨ ਬੱਬਰ ਸ਼ੇਰਾਂ ਦੇ ਗੱਜਣ ਦੀ ਅਵਾਜ਼ ਅਤੇ ਯਰਦਨ ਦਾ ਜੰਗਲ ਨਾਸ ਹੋ ਗਿਆ।2 ਤਿਮੋਥਿਉਸ1
ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।ਇਬਰਾਨੀਆਂ1
ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,1 ਪਤਰਸ1
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂਪਰਕਾਸ਼ ਦੀ ਪੋਥੀ6
ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ।ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।ਉਹਨਾਂ ਦੇ ਵਾਲ਼ ਔਰਤਾਂ ਦੇ ਵਾਲਾਂ ਵਰਗੇ ਅਤੇ ਉਹਨਾਂ ਦੇ ਦੰਦ ਬੱਬਰ ਸ਼ੇਰਾਂ ਦੇ ਦੰਦਾਂ ਵਰਗੇ ਸਨ।ਇਸ ਦਰਸ਼ਣ ਵਿੱਚ ਘੋੜਿਆਂ ਅਤੇ ਉਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਸ ਤਰ੍ਹਾਂ ਦਿਸਦੇ ਸਨ ਭਈ ਉਹਨਾਂ ਦੇ ਸੀਨੇ ਬੰਦ ਅੱਗ, ਨੀਲਮ, ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬੱਬਰ ਸ਼ੇਰਾਂ ਦੇ ਸਿਰ ਵਰਗੇ ਹਨ ਅਤੇ ਉਹਨਾਂ ਦੇ ਮੂੰਹਾਂ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਹੈ!ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ।ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Animals in the Bible © United Bible Societies 2025, adapted from E. R. Hope, All Creatures Great and Small © 2005 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ