Bible Explorer ਐਪ ਲਓ

ਵਿਸ਼ਵਕੋਸ਼ › ਬਾਈਬਲ ਦੇ ਜਾਨਵਰ

ਬਾਈਬਲ ਦੇ ਜਾਨਵਰ

ਭੇਡ

ਇਬਰਾਨੀ tson (ਇੱਜੜ), keves (ਲੇਲਾ) · ਯੂਨਾਨੀ probaton · ਕਈ ਸੌ ਜ਼ਿਕਰ

ਹਾਬਲ ਤੋਂ ਲੈ ਕੇ ਦਾਊਦ ਤੱਕ, ਭੇਡਾਂ ਬਾਈਬਲ ਦੇ ਪਸ਼ੂ-ਪਾਲਕਾਂ ਦੀ ਦੌਲਤ ਸਨ। ਉਸ ਇਲਾਕੇ ਦੀ ਆਮ ਨਸਲ ਮੋਟੀ ਪੂਛ ਵਾਲੀ ਭੇਡ ਸੀ, ਜਿਸ ਦੀ ਚੌੜੀ ਪੂਛ ਵਿੱਚ ਚਰਬੀ ਜਮ੍ਹਾਂ ਹੁੰਦੀ ਹੈ — ਲੇਵੀਆਂ ਦੀ ਪੋਥੀ “ਚਰਬੀ ਨਾਲ ਭਰੀ ਪੂਛ” ਦੀ ਗੱਲ ਕਰਦੀ ਹੈ (3:9)। ਭੇਡਾਂ ਤੋਂ ਦੁੱਧ, ਮਾਸ, ਕੱਪੜਿਆਂ ਲਈ ਉੱਨ ਅਤੇ ਖੱਲਾਂ ਮਿਲਦੀਆਂ ਸਨ, ਅਤੇ ਮੇਂਢੇ ਦਾ ਸਿੰਙ shofar ਨਾਮ ਦੀ ਤੁਰ੍ਹੀ ਬਣਦਾ ਸੀ। ਉੱਨ ਕਤਰਨ ਦਾ ਸਮਾਂ ਦਾਅਵਤ ਵਾਲਾ ਤਿਉਹਾਰ ਹੁੰਦਾ ਸੀ (1 ਸਮੂਏਲ 25)।

ਆਜੜੀ ਆਪਣੇ ਇੱਜੜ ਨੂੰ ਪਿੱਛੋਂ ਹੱਕਣ ਦੀ ਥਾਂ ਅੱਗੇ ਹੋ ਕੇ ਲੈ ਜਾਂਦਾ ਸੀ, ਅਤੇ ਭੇਡਾਂ ਉਸ ਦੀ ਅਵਾਜ਼ ਪਛਾਣਦੀਆਂ ਸਨ — ਇਹ ਨਜ਼ਾਰਾ ਅੱਜ ਵੀ ਮੱਧ ਪੂਰਬ ਵਿੱਚ ਦਿੱਸਦਾ ਹੈ। ਰਾਤ ਨੂੰ ਕਈ ਇੱਜੜ ਪੱਥਰ ਦੀ ਕੰਧ ਵਾਲੇ ਇੱਕੋ ਵਾੜੇ ਵਿੱਚ ਰਹਿ ਸਕਦੇ ਸਨ; ਸਵੇਰੇ ਹਰ ਆਜੜੀ ਆਪਣੀਆਂ ਭੇਡਾਂ ਨੂੰ ਬੁਲਾ ਕੇ ਬਾਹਰ ਲੈ ਜਾਂਦਾ ਸੀ (ਯੂਹੰਨਾ 10:3–4)। ਸੌ ਵਿੱਚੋਂ ਇੱਕ ਭੇਡ ਗੁਆਚ ਜਾਣੀ ਵੀ ਪਰਿਵਾਰ ਲਈ ਅਸਲ ਨੁਕਸਾਨ ਸੀ। ਹੈਕਲ ਵਿੱਚ ਹਰ ਸਵੇਰ ਅਤੇ ਸ਼ਾਮ ਲੇਲੇ ਚੜ੍ਹਾਏ ਜਾਂਦੇ ਸਨ (ਕੂਚ 29:38–39), ਅਤੇ ਪਸਾਹ ਉੱਤੇ ਹਰ ਘਰਾਣਾ ਇੱਕ ਲੇਲਾ ਖਾਂਦਾ ਸੀ (ਕੂਚ 12)।

ਕੁਦਰਤ ਵਿੱਚ

ਈਰਾਨ ਵਿੱਚ ਇੱਕ ਪਹਾੜੀ ਢਲਾਣ ਉੱਤੇ ਜੰਗਲੀ ਮੂਫ਼ਲੋਨ ਮਾਦਾ। ਨੇੜਲੇ ਪੂਰਬ ਦੇ ਪਹਾੜਾਂ ਵਿੱਚ ਇਸੇ ਤਰ੍ਹਾਂ ਦੀਆਂ ਜੰਗਲੀ ਭੇਡਾਂ ਤੋਂ ਪਹਿਲੀ ਵਾਰ ਭੇਡਾਂ ਪਾਲਤੂ ਬਣਾਈਆਂ ਗਈਆਂ।
ਈਰਾਨ ਵਿੱਚ ਇੱਕ ਪਹਾੜੀ ਢਲਾਣ ਉੱਤੇ ਜੰਗਲੀ ਮੂਫ਼ਲੋਨ ਮਾਦਾ। ਨੇੜਲੇ ਪੂਰਬ ਦੇ ਪਹਾੜਾਂ ਵਿੱਚ ਇਸੇ ਤਰ੍ਹਾਂ ਦੀਆਂ ਜੰਗਲੀ ਭੇਡਾਂ ਤੋਂ ਪਹਿਲੀ ਵਾਰ ਭੇਡਾਂ ਪਾਲਤੂ ਬਣਾਈਆਂ ਗਈਆਂ। Ovis gmelinii · Mousa Mazinanian · CC BY 4.0 · iNaturalist

ਕਲਾ ਵਿੱਚ

ਮੁੱਖ ਆਇਤਾਂ

ਹਾਬਲ, ਇੱਜੜਾਂ ਦਾ ਆਜੜੀਉਤ 4:2ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
ਦਾਊਦ ਇੱਜੜ ਚਰਾਉਂਦਾ ਹੈ1 ਸਮੂ 16:11ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਤੇਰੇ ਸਾਰੇ ਪੁੱਤਰ ਇਹੋ ਹੀ ਹਨ? ਉਹ ਬੋਲਿਆ ਸਭ ਤੋਂ ਛੋਟਾ ਅਜੇ ਰਹਿੰਦਾ ਹੈ। ਉਹ ਇੱਜੜ ਨੂੰ ਚਰਾਉਂਦਾ ਹੈ। ਤਦ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦਾ ਭੇਜ ਕਿਉਂ ਜੋ ਜਦ ਤੱਕ ਉਹ ਇੱਥੇ ਨਾ ਆਵੇ ਅਸੀਂ ਨਹੀਂ ਬੈਠਾਂਗੇ।
“ਯਹੋਵਾਹ ਮੇਰਾ ਅਯਾਲੀ ਹੈ”ਜ਼ਬੂ 23:1–2ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
ਗੁਆਚੀ ਹੋਈ ਭੇਡਲੂਕਾ 15:4–6ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ? ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ, ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।
ਭੇਡਾਂ ਆਜੜੀ ਦੀ ਅਵਾਜ਼ ਪਛਾਣਦੀਆਂ ਹਨਯੂਹ 10:3–4ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।

ਇਸ ਜਾਨਵਰ ਵਾਲੀਆਂ ਸਾਰੀਆਂ ਆਇਤਾਂ (288)

ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।

ਉਤਪਤ11
ਉਤ 15:9ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ।
ਉਤ 21:28ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈ ਕੇ ਵੱਖਰੀਆਂ ਕਰ ਲਈਆਂ
ਉਤ 21:29ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ?
ਉਤ 21:30ਉਸ ਨੇ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂ ਜੋ ਇਹ ਮੇਰੀਆਂ ਗਵਾਹ ਹੋਣ ਭਈ ਇਹ ਖੂਹ ਮੈਂ ਪੁੱਟਿਆ ਹੈ।
ਉਤ 22:13ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ।
ਉਤ 30:32ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ।
ਉਤ 30:33ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ।
ਉਤ 30:35ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫ਼ੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ।
ਉਤ 30:40ਤਦ ਯਾਕੂਬ ਨੇ ਲੇਲੇ ਅੱਡ ਕੀਤੇ ਅਤੇ ਲਾਬਾਨ ਦੇ ਇੱਜੜ ਦੀਆਂ ਭੇਡ-ਬੱਕਰੀਆਂ ਦੇ ਮੂੰਹ ਸਭ ਗਦਰੀਆਂ ਅਤੇ ਸਭ ਕਾਲੀਆਂ ਭੇਡਾਂ ਵੱਲ ਫੇਰ ਦਿੱਤੇ ਅਤੇ ਉਸ ਨੇ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਤੇ ਨਾਲ ਰਲਣ ਨਾ ਦਿੱਤਾ।
ਉਤ 31:38ਮੈਂ ਇਹਨਾਂ ਵੀਹ ਸਾਲ ਤੱਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭ ਨਾ ਡਿੱਗਿਆ ਅਤੇ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ
ਉਤ 32:14ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ,
ਕੂਚ24
ਕੂਚ 12:5ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ
ਕੂਚ 25:5ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ
ਕੂਚ 26:14ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਬਣਾਈਂ।
ਕੂਚ 29:1ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ
ਕੂਚ 29:3ਅਤੇ ਉਨ੍ਹਾਂ ਨੂੰ ਇੱਕ ਛਾਬੇ ਵਿੱਚ ਪਾਵੀਂ ਅਤੇ ਉਨ੍ਹਾਂ ਨੂੰ ਛਾਬੇ ਵਿੱਚ ਬਲ਼ਦ ਅਤੇ ਦੋਹਾਂ ਭੇਡੂਆਂ ਨਾਲ ਨੇੜੇ ਲਿਆਵੀਂ।
ਕੂਚ 29:15ਤੂੰ ਇੱਕ ਛੱਤਰਾ ਲਵੀਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖਣ।
ਕੂਚ 29:16ਤੂੰ ਉਸ ਛੱਤਰੇ ਨੂੰ ਕੱਟ ਸੁੱਟੀਂ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਚੁਫ਼ੇਰੇ ਛਿੜਕ ਦੇਈਂ।
ਕੂਚ 29:17ਫੇਰ ਤੂੰ ਉਸ ਛੱਤਰੇ ਨੂੰ ਟੁੱਕੜੇ-ਟੁੱਕੜੇ ਕਰੀਂ ਅਤੇ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਧੋ ਕੇ ਉਨ੍ਹਾਂ ਨੂੰ ਉਸ ਦਿਆਂ ਟੋਟਿਆਂ ਅਤੇ ਸਿਰ ਉੱਤੇ ਰੱਖੀਂ।
ਕੂਚ 29:18ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ।
ਕੂਚ 29:19ਤੂੰ ਦੂਜਾ ਛੱਤਰਾ ਲਈਂ ਅਤੇ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ ਉਸ ਛੱਤਰੇ ਦੇ ਸਿਰ ਉੱਤੇ ਰੱਖਣ।
ਕੂਚ 29:20ਤੂੰ ਉਸ ਛੱਤਰੇ ਨੂੰ ਵੱਢ ਸੁੱਟੀਂ ਅਤੇ ਉਸ ਦੇ ਲਹੂ ਵਿੱਚੋਂ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਲਾਈਂ ਅਤੇ ਤੂੰ ਲਹੂ ਜਗਵੇਦੀ ਦੇ ਉੱਤੇ ਆਲੇ-ਦੁਆਲੇ ਛਿੜਕ ਦੇਈਂ।
ਕੂਚ 29:22ਤੂੰ ਛੱਤਰੇ ਦੀ ਚਰਬੀ ਅਤੇ ਉਸ ਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੀ ਦੀ ਉੱਪਰਲੀ ਝਿੱਲੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਨ੍ਹਾਂ ਦੇ ਉੱਤੇ ਹੈ ਅਤੇ ਸੱਜਾ ਪੱਟ ਲਈਂ ਕਿਉਂਕਿ ਉਹ ਛੱਤਰਾ ਥਾਪਨਾ ਦਾ ਹੈ।
ਕੂਚ 29:26ਤੂੰ ਹਾਰੂਨ ਦੇ ਥਾਪਨਾ ਦੇ ਛੱਤਰੇ ਦੀ ਛਾਤੀ ਲੈ ਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰਾ ਹਿੱਸਾ ਹੋਵੇਗਾ।
ਕੂਚ 29:27ਤੂੰ ਹਿਲਾਉਣ ਦੀ ਭੇਟ ਦਾ ਸੀਨਾ ਅਤੇ ਚੁੱਕਣ ਦੀ ਭੇਟ ਦਾ ਪੱਟ ਜਿਹੜਾ ਹਿਲਾਇਆ ਜਾਵੇ ਅਤੇ ਜਿਹੜਾ ਚੁੱਕਿਆ ਜਾਵੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਥਾਪਨਾ ਦੇ ਛੱਤਰੇ ਤੋਂ ਪਵਿੱਤਰ ਕਰੀਂ।
ਕੂਚ 29:31ਤੂੰ ਥਾਪਨਾ ਦੇ ਛੱਤਰੇ ਨੂੰ ਲੈ ਕੇ ਉਸ ਦਾ ਮਾਸ ਇੱਕ ਪਵਿੱਤਰ ਸਥਾਨ ਵਿੱਚ ਉਬਾਲੀਂ
ਕੂਚ 29:32ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣ
ਕੂਚ 29:38ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ।
ਕੂਚ 29:39ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।
ਕੂਚ 29:40ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ
ਕੂਚ 29:41ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈਂ।
ਕੂਚ 35:7ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ
ਕੂਚ 35:23ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ।
ਕੂਚ 36:19ਅਤੇ ਉਸ ਨੇ ਤੰਬੂ ਦਾ ਢੱਕਣ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਅਤੇ ਉੱਪਰਲਾ ਢੱਕਣ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਬਣਾਇਆ।
ਕੂਚ 39:34ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪਰਦਾ
ਲੇਵੀਆਂ ਦੀ ਪੋਥੀ39
ਲੇਵੀ 1:10“ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,
ਲੇਵੀ 3:7ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ।
ਲੇਵੀ 4:32ਜੇਕਰ ਉਹ ਪਾਪ ਬਲੀ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਦੋਸ਼ ਰਹਿਤ ਇੱਕ ਲੇਲੀ ਲਿਆਵੇ।
ਲੇਵੀ 4:35ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
ਲੇਵੀ 5:6ਉਹ ਆਪਣੇ ਪਾਪ ਦੇ ਕਾਰਨ ਜੋ ਉਸ ਨੇ ਕੀਤਾ, ਭੇਡ ਜਾਂ ਬੱਕਰੀ ਪਾਪ ਬਲੀ ਦੀ ਭੇਟ ਲਈ ਯਹੋਵਾਹ ਦੇ ਅੱਗੇ ਲਿਆਵੇ, ਤਦ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ।
ਲੇਵੀ 5:15ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ।
ਲੇਵੀ 5:16ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
ਲੇਵੀ 5:18ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨ੍ਹੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ।
ਲੇਵੀ 6:6ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।
ਲੇਵੀ 7:23ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲ਼ਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ।
ਲੇਵੀ 8:2ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ,
ਲੇਵੀ 8:18ਫੇਰ ਉਹ ਹੋਮ ਬਲੀ ਦੀ ਭੇਟ ਦੇ ਛੱਤਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।
ਲੇਵੀ 8:20ਤਦ ਉਸ ਨੇ ਛੱਤਰੇ ਨੂੰ ਟੁੱਕੜੇ-ਟੁੱਕੜੇ ਕੀਤਾ ਅਤੇ ਮੂਸਾ ਨੇ ਸਿਰ ਅਤੇ ਚਰਬੀ ਸਮੇਤ ਟੁੱਕੜਿਆਂ ਨੂੰ ਸਾੜਿਆ।
ਲੇਵੀ 8:21ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਲੇਵੀ 8:22ਫੇਰ ਉਹ ਦੂਜੇ ਛੱਤਰੇ ਨੂੰ ਅਰਥਾਤ ਥਾਪਣ ਦੇ ਛੱਤਰੇ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖੇ।
ਲੇਵੀ 8:29ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਲੇਵੀ 9:2ਅਤੇ ਉਸ ਨੇ ਹਾਰੂਨ ਨੂੰ ਆਖਿਆ, “ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ।
ਲੇਵੀ 9:3ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ।
ਲੇਵੀ 9:4ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਣ ਦੇਵੇਗਾ।”
ਲੇਵੀ 9:18ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
ਲੇਵੀ 9:19ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ
ਲੇਵੀ 12:6ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।
ਲੇਵੀ 14:10ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ ਦਾ ਤਿੰਨ ਤਿਹਾਈ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।
ਲੇਵੀ 14:12ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਕੁੱਪੀ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
ਲੇਵੀ 14:13ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।
ਲੇਵੀ 14:21ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ,
ਲੇਵੀ 14:24ਤਦ ਜਾਜਕ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਅਤੇ ਪਾਉ ਤੇਲ ਨੂੰ ਲੈ ਕੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
ਲੇਵੀ 14:25ਫੇਰ ਉਹ ਦੋਸ਼ ਬਲੀ ਦੀ ਭੇਟ ਦੇ ਲੇਲੇ ਨੂੰ ਵੱਢ ਦੇਵੇ ਅਤੇ ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਵੇ।
ਲੇਵੀ 16:3ਜਦ ਹਾਰੂਨ ਪਵਿੱਤਰ ਸਥਾਨ ਵਿੱਚ ਆਵੇ ਤਦ ਉਹ ਇੱਕ ਜੁਆਨ ਬਲ਼ਦ ਪਾਪ ਬਲੀ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਬਲੀ ਦੀ ਭੇਟ ਲਈ ਲੈ ਕੇ ਆਇਆ ਕਰੇ।
ਲੇਵੀ 16:5ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ।
ਲੇਵੀ 17:3ਜੇਕਰ ਇਸਰਾਏਲ ਦੇ ਘਰਾਣੇ ਤੋਂ ਕੋਈ ਵੀ ਮਨੁੱਖ ਜੋ ਬਲ਼ਦ, ਜਾਂ ਲੇਲਾ, ਜਾਂ ਬੱਕਰਾ ਡੇਰੇ ਵਿੱਚ ਜਾਂ ਡੇਰੇ ਤੋਂ ਬਾਹਰ ਵੱਢੇ,
ਲੇਵੀ 19:21ਉਹ ਪੁਰਖ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕ ਭੇਡੂ ਦੋਸ਼ ਬਲੀ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲੈ ਆਵੇ,
ਲੇਵੀ 19:22ਅਤੇ ਜਾਜਕ ਉਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ, ਦੋਸ਼ ਬਲੀ ਦੀ ਭੇਟ ਦੇ ਭੇਡੂ ਨੂੰ ਲੈ ਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਪ੍ਰਾਸਚਿਤ ਕਰੇ, ਤਦ ਉਹ ਪਾਪ ਜੋ ਉਸ ਨੇ ਕੀਤਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ।
ਲੇਵੀ 22:19ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।
ਲੇਵੀ 22:27ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।
ਲੇਵੀ 23:12ਅਤੇ ਜਿਸ ਦਿਨ ਤੁਸੀਂ ਉਸ ਪੂਲੇ ਨੂੰ ਹਿਲਾਓ, ਉਸੇ ਦਿਨ ਤੁਸੀਂ ਇੱਕ ਸਾਲ ਦਾ ਦੋਸ਼ ਰਹਿਤ ਇੱਕ ਲੇਲਾ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਚੜ੍ਹਾਉਣਾ।
ਲੇਵੀ 23:18ਤੁਸੀਂ ਉਨ੍ਹਾਂ ਰੋਟੀਆਂ ਦੇ ਨਾਲ ਇੱਕ ਸਾਲ ਦੇ ਦੋਸ਼ ਰਹਿਤ ਸੱਤ ਲੇਲੇ, ਇੱਕ ਜੁਆਨ ਬਲ਼ਦ ਅਤੇ ਦੋ ਛੱਤਰੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਉਣਾ। ਉਹ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਹੋਵੇ।
ਲੇਵੀ 23:19ਫੇਰ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਬਲੀ ਕਰਕੇ ਚੜ੍ਹਾਉਣਾ।
ਲੇਵੀ 23:20ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।
ਗਿਣਤੀ79
ਗਿਣ 5:8ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜ਼ਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ।
ਗਿਣ 6:12ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ।
ਗਿਣ 6:14ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ।
ਗਿਣ 6:17ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁੱਖ-ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ।
ਗਿਣ 6:19ਫੇਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰੀ ਰੋਟੀ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ।
ਗਿਣ 7:15ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ,
ਗਿਣ 7:17ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ।
ਗਿਣ 7:21ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:23ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ।
ਗਿਣ 7:27ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:29ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ।
ਗਿਣ 7:33ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:35ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ।
ਗਿਣ 7:39ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:41ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ।
ਗਿਣ 7:45ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:47ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ।
ਗਿਣ 7:51ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:53ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ।
ਗਿਣ 7:57ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:59ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ।
ਗਿਣ 7:63ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:65ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ। ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ।
ਗਿਣ 7:69ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:71ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ।
ਗਿਣ 7:75ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:77ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ।
ਗਿਣ 7:81ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣ 7:83ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ।
ਗਿਣ 7:87ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ।
ਗਿਣ 7:88ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ।
ਗਿਣ 15:5ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।
ਗਿਣ 15:6ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ।
ਗਿਣ 15:11ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਣੇ ਲਈ ਕੀਤਾ ਜਾਵੇ।
ਗਿਣ 18:17ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ। ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ।
ਗਿਣ 23:1ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ।
ਗਿਣ 23:2ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ।
ਗਿਣ 23:4ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ ਹੈ।
ਗਿਣ 23:14ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
ਗਿਣ 23:29ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਇੱਥੇ ਸੱਤ ਬਲ਼ਦ ਅਤੇ ਸੱਤ ਭੇਡੂ ਤਿਆਰ ਕਰ।
ਗਿਣ 23:30ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
ਗਿਣ 28:3ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ-ਇੱਕ ਸਾਲ ਦੇ ਦੋ ਲੇਲੇ ਜਿਹੜੇ ਦੋਸ਼ ਰਹਿਤ ਹੋਣ, ਇਹ ਰੋਜ਼ ਦੀ ਹੋਮ ਬਲੀ ਲਈ ਹਨ।
ਗਿਣ 28:4ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।
ਗਿਣ 28:7ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ।
ਗਿਣ 28:8ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।
ਗਿਣ 28:9ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ।
ਗਿਣ 28:11ਆਪਣੇ ਮਹੀਨਿਆਂ ਦੀ ਸ਼ੁਰੂਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਇਆ ਕਰੋ।
ਗਿਣ 28:12ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਭੇਡੂ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ।
ਗਿਣ 28:13ਹਰ ਭੇਡ ਦੇ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ।
ਗਿਣ 28:14ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।
ਗਿਣ 28:19ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ।
ਗਿਣ 28:20ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰੇਕ ਵੱਛੇ ਲਈ ਤਿੰਨ ਦਸਵੰਧ, ਹਰੇਕ ਮੇਂਢੇ ਲਈ ਦੋ ਦਸਵੰਧ ਚੜ੍ਹਾਓ।
ਗਿਣ 28:21ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ ਚੜ੍ਹਾ
ਗਿਣ 28:27ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਇਓ ਅਰਥਾਤ ਦੋ ਜੁਆਨ ਬਲ਼ਦ, ਇੱਕ ਛੱਤਰਾ ਅਤੇ ਇੱਕ ਸਾਲ ਦੇ ਸੱਤ ਲੇਲੇ
ਗਿਣ 28:28ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਹਰ ਭੇਡੂ ਲਈ ਦੋ ਦਸਵੰਧ।
ਗਿਣ 28:29ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ।
ਗਿਣ 29:2ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਦੋਸ਼ ਰਹਿਤ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ।
ਗਿਣ 29:3ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ
ਗਿਣ 29:4ਅਤੇ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ
ਗਿਣ 29:8ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ, ਸੱਤ ਇੱਕ ਸਾਲ ਦੇ ਭੇਡ ਦੇ ਬੱਚੇ। ਤੁਹਾਡੇ ਚੜ੍ਹਾਵੇ ਦੋਸ਼ ਰਹਿਤ ਹੋਣ
ਗਿਣ 29:9ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ। ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ
ਗਿਣ 29:10ਅਤੇ ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਇੱਕ ਭੇਡ ਦੇ ਬੱਚੇ ਲਈ ਇੱਕ ਦਸਵੰਧ ਹੋਵੇ।
ਗਿਣ 29:13ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਰਹਿਤ ਹੋਣ।
ਗਿਣ 29:14ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰ੍ਹਾਂ ਵਹਿੜਿਆਂ ਵਿੱਚੋਂ, ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਭੇਡੂਆਂ ਵਿੱਚੋਂ ਹਰ ਭੇਡੂ ਲਈ ਦੋ ਦਸਵੰਧ
ਗਿਣ 29:15ਅਤੇ ਉਨ੍ਹਾਂ ਚੌਦਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ
ਗਿਣ 29:17ਦੂਜੇ ਦਿਨ ਬਾਰਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣ 29:18ਅਤੇ ਵਹਿੜਿਆਂ, ਭੇਡੂਆਂ ਅਤੇ ਲੇਲਿਆਂ ਦੇ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣ 29:20ਤੀਜੇ ਦਿਨ ਗਿਆਰ੍ਹਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣ 29:21ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣ 29:23ਚੌਥੇ ਦਿਨ ਦਸ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣ 29:24ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣ 29:26ਪੰਜਵੇਂ ਦਿਨ ਨੌ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣ 29:27ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣ 29:29ਛੇਵੇਂ ਦਿਨ ਅੱਠ ਵਹਿੜੇ, ਦੋ ਭੇਡੂ, ਚੌਦਾਂ ਇੱਕ ਸਾਲ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣ 29:30ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣ 29:32ਸੱਤਵੇਂ ਦਿਨ ਸੱਤ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣ 29:33ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣ 29:36ਪਰ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ।
ਗਿਣ 29:37ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਬਿਵਸਥਾ ਸਾਰ2
ਬਿਵ 14:4ਜਿਨ੍ਹਾਂ ਪਸ਼ੂਆਂ ਨੂੰ ਤੁਸੀਂ ਖਾ ਸਕਦੇ ਹੋ, ਉਹ ਇਹ ਹਨ ਅਰਥਾਤ ਬਲ਼ਦ, ਭੇਡ, ਬੱਕਰੀ
ਬਿਵ 32:14ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।
1 ਸਮੂਏਲ3
1 ਸਮੂ 7:9ਸਮੂਏਲ ਨੇ ਇੱਕ ਦੁੱਧ ਚੁੰਘਦਾ ਮੇਮਣਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ।
1 ਸਮੂ 15:9ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਚੰਗੀਆਂ ਭੇਡਾਂ ਅਤੇ ਬਲ਼ਦਾਂ ਅਤੇ ਮੋਟੇ-ਮੋਟੇ ਵੱਛਿਆਂ ਅਤੇ ਮੇਢਿਆਂ ਦੇ ਬੱਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਏ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ।
1 ਸਮੂ 15:22ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।
2 ਸਮੂਏਲ3
2 ਸਮੂ 12:3ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ।
2 ਸਮੂ 12:4ਇੱਕ ਯਾਤਰੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਮਾਲ ਡੰਗਰਾਂ ਨੂੰ ਬਚਾ ਰੱਖਿਆ ਅਤੇ ਉਸ ਯਾਤਰੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਨੂੰ ਲੈ ਲਿਆ ਅਤੇ ਉਸ ਪਰਾਹੁਣੇ ਦੇ ਲਈ ਭੋਜਨ ਤਿਆਰ ਕੀਤਾ
2 ਸਮੂ 12:6ਇਸ ਲਈ ਉਹ ਮਨੁੱਖ ਉਸ ਲੇਲੀ ਦੀ ਕੀਮਤ ਦਾ ਚਾਰ ਗੁਣਾ ਉਹ ਨੂੰ ਵਾਪਿਸ ਕਰੇ ਕਿਉਂ ਜੋ ਉਸ ਨੇ ਅਜਿਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ।
2 ਰਾਜਿਆਂ1
2 ਰਾਜਾ 3:4ਮੋਆਬ ਦਾ ਰਾਜਾ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਰਾਜਾ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਹੁੰਦਾ ਸੀ।
1 ਇਤਿਹਾਸ2
1 ਇਤ 15:26ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਂਢੇ ਬਲੀਦਾਨ ਲਈ ਚੜਾਏ।
1 ਇਤ 29:21ਅਤੇ ਉਨ੍ਹਾਂ ਨੇ ਅਗਲੇ ਦਿਨ ਸਵੇਰ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲ਼ਦ, ਇੱਕ ਹਜ਼ਾਰ ਛੱਤਰਾ, ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬੇਅੰਤ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ
2 ਇਤਿਹਾਸ6
2 ਇਤ 13:9ਕਿ ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਦੂਜੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਨੇ ਢੰਗ ਉੱਤੇ ਆਪਣੇ ਜਾਜਕ ਨਿਯੁਕਤ ਨਹੀਂ ਕੀਤੇ ਐਉਂ ਭਾਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਂਢੇ ਲੈ ਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸਕੋ?
2 ਇਤ 17:11ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
2 ਇਤ 29:21ਤਾਂ ਉਹ ਸੱਤ ਬਲ਼ਦ, ਸੱਤ ਛੱਤਰੇ, ਸੱਤ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ
2 ਇਤ 29:22ਸੋ ਉਨ੍ਹਾਂ ਨੇ ਬਲ਼ਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛੱਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ
2 ਇਤ 29:32ਅਤੇ ਹੋਮ ਬਲੀਆਂ ਜੋ ਸਭਾ ਲਿਆਈ ਉਹਨਾਂ ਦੀ ਗਿਣਤੀ ਇਹ ਸੀ, ਸੱਤਰ ਬਲ਼ਦ, ਇੱਕ ਸੌ ਛੱਤਰੇ ਅਤੇ ਦੋ ਸੌ ਭੇਡਾਂ, ਇਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ
2 ਇਤ 35:7ਯੋਸ਼ੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ। ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ।
ਅਜ਼ਰਾ5
ਅਜ਼ਰਾ 6:9ਅਤੇ ਸਵਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਵੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਅਰਥਾਤ ਵਹਿੜੇ, ਭੇਡ, ਲੇਲੇ ਅਤੇ ਜਿੰਨ੍ਹੀ ਵੀ ਕਣਕ, ਲੂਣ, ਦਾਖਰਸ ਅਤੇ ਤੇਲ, ਉਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ, ਉਹ ਰੋਜ਼ ਦੇ ਰੋਜ਼ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ।
ਅਜ਼ਰਾ 6:17ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਸਮੇਂ ਸੌ ਵਹਿੜੇ, ਦੋ ਸੌ ਭੇਡੂ, ਚਾਰ ਸੌ ਲੇਲੇ ਅਤੇ ਸਾਰੇ ਇਸਰਾਏਲ ਦੇ ਪਾਪ ਬਲੀ ਲਈ ਬਾਰਾਂ ਬੱਕਰੇ, ਇਸਰਾਏਲ ਦੇ ਗੋਤਾਂ ਅਨੁਸਾਰ ਚੜ੍ਹਾਏ।
ਅਜ਼ਰਾ 7:17ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ
ਅਜ਼ਰਾ 8:35ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ, ਛਿਆਨਵੇਂ ਭੇਡੂ, ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ, ਇਹ ਸਭ ਪਰਮੇਸ਼ੁਰ ਦੇ ਲਈ ਹੋਮ ਬਲੀ ਸਨ।
ਅਜ਼ਰਾ 10:19ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ, ਅਤੇ ਦੋਸ਼ੀ ਹੋਣ ਦੇ ਕਾਰਨ ਇੱਜੜ ਵਿੱਚੋਂ ਆਪਣੇ-ਆਪਣੇ ਲਈ ਇੱਕ-ਇੱਕ ਭੇਡੂ ਦੋਸ਼ ਦੀ ਬਲੀ ਲਈ ਚੜ੍ਹਾਇਆ।
ਅੱਯੂਬ2
ਅੱਯੂਬ 31:20ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ,
ਅੱਯੂਬ 42:8ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅੱਯੂਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।”
ਜ਼ਬੂਰ4
ਜ਼ਬੂ 37:20ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।
ਜ਼ਬੂ 66:15ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ-ਮੋਟੇ ਪਸ਼ੂਆਂ ਨੂੰ ਛੱਤ੍ਰਿਆਂ ਦੀ ਧੂਪ ਨਾਲ ਚੜ੍ਹਾਵਾਂਗਾ। ਸਲਹ।
ਜ਼ਬੂ 114:4ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ।
ਜ਼ਬੂ 114:6ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?
ਕਹਾਉਤਾਂ1
ਕਹਾ 27:26ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
ਸਰੇਸ਼ਟ ਗੀਤ1
ਸਰੇਸ਼ਟ 6:6ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
ਯਸਾਯਾਹ9
ਯਸਾ 1:11ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।
ਯਸਾ 5:17ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।
ਯਸਾ 11:6ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।
ਯਸਾ 16:1ਦੇਸ ਦੇ ਹਾਕਮ ਲਈ ਸੇਲਾ ਨਗਰ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੋ।
ਯਸਾ 34:6ਯਹੋਵਾਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ।
ਯਸਾ 40:11ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।
ਯਸਾ 53:7ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।
ਯਸਾ 60:7ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ।
ਯਸਾ 65:25ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।
ਯਿਰਮਿਯਾਹ2
ਯਿਰ 11:19ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!
ਯਿਰ 51:40ਮੈਂ ਉਹਨਾਂ ਨੂੰ ਲੇਲਿਆਂ ਵਾਂਗੂੰ ਮੇਂਢਿਆਂ ਅਤੇ ਬੱਕਰਿਆਂ ਵਾਂਗੂੰ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ।
ਹਿਜ਼ਕੀਏਲ14
ਹਿਜ਼ 27:21ਅਰਬ ਅਤੇ ਕੇਦਾਰ ਦੇ ਸਾਰੇ ਪ੍ਰਧਾਨ ਵਪਾਰ ਲਈ ਤੇਰੇ ਹੱਥ ਵਿੱਚ ਸਨ। ਉਹ ਪਹਿਲੌਠੇ ਲੇਲੇ, ਛੱਤਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
ਹਿਜ਼ 34:17ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ।
ਹਿਜ਼ 39:18ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ, ਲੇਲਿਆਂ, ਬੱਕਰਿਆਂ ਅਤੇ ਬਲ਼ਦਾਂ ਦਾ, ਉਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ।
ਹਿਜ਼ 43:23ਜਦੋਂ ਤੂੰ ਉਸ ਨੂੰ ਸ਼ੁੱਧ ਕਰ ਲਵੇਂ ਤਾਂ ਇੱਕ ਦੋਸ਼ ਰਹਿਤ ਵੱਛਾ ਅਤੇ ਇੱਜੜ ਵਿੱਚੋਂ ਇੱਕ ਦੋਸ਼ਰਹਿਤ ਮੇਂਢਾ ਚੜ੍ਹਾਵੀਂ।
ਹਿਜ਼ 43:25ਤੂੰ ਸੱਤ ਦਿਨ ਤੱਕ ਹਰ ਦਿਨ ਇੱਕ ਬੱਕਰਾ ਪਾਪ ਬਲੀ ਲਈ ਤਿਆਰ ਕਰ ਰੱਖੀਂ ਅਤੇ ਇੱਕ ਦੋਸ਼ਰਹਿਤ ਵੱਛਾ ਅਤੇ ਇੱਕ ਇੱਜੜ ਦਾ ਦੋਸ਼ ਰਹਿਤ ਮੇਂਢਾ ਵੀ ਤਿਆਰ ਕਰ ਰੱਖੀਂ।
ਹਿਜ਼ 45:23ਪਰਬ ਦੇ ਸੱਤ ਦਿਨਾਂ ਵਿੱਚ ਉਹ ਹਰ ਦਿਨ ਅਥਵਾ ਸੱਤ ਦਿਨਾਂ ਤੱਕ ਸੱਤ ਦੋਸ਼ ਰਹਿਤ ਵੱਛੇ ਅਤੇ ਸੱਤ ਦੋਸ਼ ਰਹਿਤ ਮੇਂਢੇ ਲਿਆਵੇਗਾ, ਤਾਂ ਜੋ ਯਹੋਵਾਹ ਦੇ ਲਈ ਹੋਮ ਦੀ ਬਲੀ ਕੀਤੀ ਜਾਵੇ ਅਤੇ ਹਰ ਦਿਨ ਪਾਪ ਬਲੀ ਦੇ ਲਈ ਇੱਕ ਬੱਕਰਾ।
ਹਿਜ਼ 45:24ਉਹ ਹਰੇਕ ਵੱਛੇ ਦੇ ਲਈ ਇੱਕ ਏਫਾਹ ਭਰ ਮੈਦੇ ਦੀ ਭੇਟ ਅਤੇ ਹਰੇਕ ਮੇਂਢੇ ਲਈ ਇੱਕ ਏਫਾਹ ਅਤੇ ਪ੍ਰਤੀ ਏਫ਼ਾਹ ਇੱਕ ਹੀਨ ਤੇਲ ਤਿਆਰ ਕਰੇਗਾ।
ਹਿਜ਼ 46:4ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਨ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਮੇਂਢਾ।
ਹਿਜ਼ 46:5ਮੈਦੇ ਦੀ ਭੇਟ ਮੇਂਢੇ ਦੇ ਲਈ ਇੱਕ ਏਫ਼ਾਹ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪਹੁੰਚ ਅਨੁਸਾਰ ਅਤੇ ਇੱਕ ਏਫਾਹ ਦੇ ਲਈ ਇੱਕ ਹੀਨ ਤੇਲ।
ਹਿਜ਼ 46:6ਨਵੇਂ ਚੰਦ ਦੇ ਦਿਨ ਇੱਕ ਦੋਸ਼ ਰਹਿਤ ਵੱਛਾ, ਛੇ ਦੋਸ਼ ਰਹਿਤ ਭੇਡ ਦੇ ਬੱਚੇ ਅਤੇ ਇੱਕ ਦੋਸ਼ ਰਹਿਤ ਮੇਂਢਾ ਹੋਣਗੇ।
ਹਿਜ਼ 46:7ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।
ਹਿਜ਼ 46:11ਠਹਿਰਾਏ ਹੋਏ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਹੋਵੇਗੀ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।
ਹਿਜ਼ 46:13ਤੂੰ ਹਰ ਦਿਨ ਯਹੋਵਾਹ ਦੇ ਲਈ ਪਹਿਲੇ ਸਾਲ ਦਾ ਇੱਕ ਦੋਸ਼ ਰਹਿਤ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ।
ਹਿਜ਼ 46:15ਇਸ ਤਰ੍ਹਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ।
ਦਾਨੀਏਲ5
ਦਾਨੀ 8:3ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।
ਦਾਨੀ 8:4ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ।
ਦਾਨੀ 8:6ਉਹ ਉਸ ਦੋਹਾਂ ਸਿੰਗਾਂ ਵਾਲੇ ਮੇਂਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖੜ੍ਹਾ ਵੇਖਿਆ ਸੀ, ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ।
ਦਾਨੀ 8:7ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।
ਦਾਨੀ 8:20ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ।
ਹੋਸ਼ੇਆ1
ਹੋਸ਼ੇ 4:16ਜ਼ਿੱਦੀ ਵੱਛੇ ਵਾਂਗੂੰ ਇਸਰਾਏਲ ਜ਼ਿੱਦੀ ਹੈ, ਹੁਣ ਯਹੋਵਾਹ ਉਹਨਾਂ ਨੂੰ ਲੇਲੇ ਵਾਂਗੂੰ ਖੁੱਲ੍ਹੀ ਜੂਹ ਵਿੱਚ ਚਰਾਵੇਗਾ।
ਆਮੋਸ1
ਆਮੋ 6:4“ਤੁਸੀਂ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹੋ ਅਤੇ ਆਪਣੇ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹੋ ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹੋ!
ਮੀਕਾਹ1
ਮੀਕਾ 6:7ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ, ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ? ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?
ਮੱਤੀ11
ਮੱਤੀ 7:15ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।
ਮੱਤੀ 9:36ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।
ਮੱਤੀ 10:6ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
ਮੱਤੀ 10:16ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
ਮੱਤੀ 12:11ਉਹ ਨੇ ਉਨ੍ਹਾਂ ਨੂੰ ਕਿਹਾ, ਕਿ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ?
ਮੱਤੀ 12:12ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ।
ਮੱਤੀ 15:24ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
ਮੱਤੀ 18:12ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?
ਮੱਤੀ 25:32ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।
ਮੱਤੀ 25:33ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।
ਮੱਤੀ 26:31ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।
ਮਰਕੁਸ3
ਮਰਕੁ 6:34ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
ਮਰਕੁ 14:12ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
ਮਰਕੁ 14:27ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।
ਲੂਕਾ4
ਲੂਕਾ 10:3ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ।
ਲੂਕਾ 15:4ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?
ਲੂਕਾ 15:6ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।
ਲੂਕਾ 22:7ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ।
ਯੂਹੰਨਾ20
ਯੂਹ 1:29ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
ਯੂਹ 1:36ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”
ਯੂਹ 2:14ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
ਯੂਹ 2:15ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
ਯੂਹ 10:1ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।
ਯੂਹ 10:2ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।
ਯੂਹ 10:3ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
ਯੂਹ 10:4ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
ਯੂਹ 10:7ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
ਯੂਹ 10:8ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।
ਯੂਹ 10:11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
ਯੂਹ 10:12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
ਯੂਹ 10:13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
ਯੂਹ 10:15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
ਯੂਹ 10:16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
ਯੂਹ 10:26ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
ਯੂਹ 10:27ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
ਯੂਹ 21:15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
ਯੂਹ 21:16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।”
ਯੂਹ 21:17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।
ਰਸੂਲਾਂ ਦੇ ਕਰਤੱਬ1
ਰਸੂਲਾਂ 8:32ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
ਰੋਮੀਆਂ1
ਰੋਮ 8:36ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।
1 ਕੁਰਿੰਥੀਆਂ1
1 ਕੁਰਿੰਥੀ 5:7ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।
ਇਬਰਾਨੀਆਂ1
ਇਬਰਾ 13:20ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 ਪਤਰਸ2
1 ਪਤ 1:19ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।
1 ਪਤ 2:25ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।
ਪਰਕਾਸ਼ ਦੀ ਪੋਥੀ28
ਪਰਕਾਸ਼ 5:6ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।
ਪਰਕਾਸ਼ 5:8ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।
ਪਰਕਾਸ਼ 5:12ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!
ਪਰਕਾਸ਼ 5:13ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ!
ਪਰਕਾਸ਼ 6:1ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ!
ਪਰਕਾਸ਼ 6:16ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
ਪਰਕਾਸ਼ 7:9ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।
ਪਰਕਾਸ਼ 7:10ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।
ਪਰਕਾਸ਼ 7:14ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।
ਪਰਕਾਸ਼ 7:17ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
ਪਰਕਾਸ਼ 12:11ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
ਪਰਕਾਸ਼ 13:8ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।
ਪਰਕਾਸ਼ 13:11ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ।
ਪਰਕਾਸ਼ 14:1ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ।
ਪਰਕਾਸ਼ 14:4ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ।
ਪਰਕਾਸ਼ 14:10ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।
ਪਰਕਾਸ਼ 15:3ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!
ਪਰਕਾਸ਼ 17:14ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।
ਪਰਕਾਸ਼ 18:13ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।
ਪਰਕਾਸ਼ 19:7ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।
ਪਰਕਾਸ਼ 19:9ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।
ਪਰਕਾਸ਼ 21:9ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।
ਪਰਕਾਸ਼ 21:14ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।
ਪਰਕਾਸ਼ 21:22ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।
ਪਰਕਾਸ਼ 21:23ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।
ਪਰਕਾਸ਼ 21:27ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।
ਪਰਕਾਸ਼ 22:1ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।
ਪਰਕਾਸ਼ 22:3ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ।

ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Animals in the Bible © United Bible Societies 2025, adapted from E. R. Hope, All Creatures Great and Small © 2005 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ

ਬਾਈਬਲ ਦੇ ਜਾਨਵਰ

ਇਸ ਵਿਸ਼ੇ ਵਿੱਚ ਹੋਰ

ਬਾਈਬਲ ਦੇ ਜਾਨਵਰ