ਕੱਪੜੇ ਅਤੇ ਗਹਿਣੇ
ਗਹਿਣੇ ਅਤੇ ਮੋਹਰਾਂ
ਇਬਰਾਨੀ nezem (ਨੱਥ, ਵਾਲੀ), chotam (ਮੋਹਰ), tabba’at (ਮੋਹਰ ਵਾਲੀ ਅੰਗੂਠੀ) · ਆਦਮੀ ਅਤੇ ਇਸਤਰੀਆਂ ਦੋਵੇਂ ਪਹਿਨਦੇ ਸਨ
ਆਦਮੀ ਅਤੇ ਇਸਤਰੀਆਂ ਦੋਵੇਂ ਗਹਿਣੇ ਪਹਿਨਦੇ ਸਨ: ਕੜੇ, ਪੈਰਾਂ ਦੇ ਗਹਿਣੇ, ਹਾਰ ਅਤੇ ਸੋਨੇ ਦੀਆਂ ਬਰੀਕ ਜ਼ੰਜੀਰੀਆਂ, ਕੰਨਾਂ ਦੀਆਂ ਵਾਲੀਆਂ, ਨੱਥਾਂ ਅਤੇ ਅੰਗੂਠੀਆਂ। ਪੱਥਰ ਸੋਨੇ ਜਾਂ ਚਾਂਦੀ ਵਿੱਚ ਜੜੇ ਜਾਂਦੇ ਸਨ, ਕੋਣਾਂ ਵਿੱਚ ਕੱਟਣ ਦੀ ਥਾਂ ਗੋਲ ਕਰਕੇ ਲਿਸ਼ਕਾਏ ਜਾਂਦੇ ਸਨ। ਗਹਿਣੇ ਤੋਹਫ਼ਾ ਸਨ — ਅਬਰਾਹਾਮ ਦੇ ਨੌਕਰ ਨੇ ਰਿਬਕਾਹ ਦੇ “ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ” ਪਾਏ (ਉਤਪਤ 24:47) — ਦੌਲਤ ਸਾਂਭਣ ਦਾ ਸਾਧਨ ਅਤੇ ਯੁੱਧ ਦੀ ਲੁੱਟ ਵੀ। ਊਰ ਦੀਆਂ ਕਬਰਾਂ ਤੋਂ ਮਿਲੇ ਸ਼ਾਹੀ ਸਿਰ ਦੇ ਗਹਿਣੇ, ਲਗਭਗ 2700 ਈ.ਪੂ. ਦੇ, ਮੁੱਢਲੇ ਸੁਨਿਆਰਿਆਂ ਦਾ ਹੁਨਰ ਵਿਖਾਉਂਦੇ ਹਨ, ਅਤੇ ਯਸਾਯਾਹ ਯਰੂਸ਼ਲਮ ਦੀਆਂ ਇਸਤਰੀਆਂ ਦੇ ਸ਼ਿੰਗਾਰ ਦੀ ਸੂਚੀ ਦਿੰਦਾ ਹੈ (ਯਸਾਯਾਹ 3:18–21)।
ਮੋਹਰ ਇੱਕ ਨਿੱਕਾ ਉੱਕਰਿਆ ਪੱਥਰ ਜਾਂ ਅੰਗੂਠੀ ਹੁੰਦੀ ਸੀ ਜੋ ਨਰਮ ਮਿੱਟੀ ਵਿੱਚ ਦਬਾ ਕੇ ਮਾਲਕ ਦਾ ਨਿਸ਼ਾਨ ਛੱਡਦੀ ਸੀ। ਇਹ ਵਿਖਾਉਂਦੀ ਸੀ ਕਿ ਕੋਈ ਘੜਾ, ਬੂਹਾ ਜਾਂ ਦਸਤਾਵੇਜ਼ ਖੋਲ੍ਹਿਆ ਨਹੀਂ ਗਿਆ, ਅਤੇ ਇਸ ਨਾਲ ਚਿੱਠੀਆਂ ਅਤੇ ਬੈ-ਨਾਮਿਆਂ ਉੱਤੇ ਦਸਤਖ਼ਤ ਹੁੰਦੇ ਸਨ। ਯੂਨਾਨੀ ਇਤਿਹਾਸਕਾਰ ਹੇਰੋਡੋਟਸ ਨੇ ਲਿਖਿਆ ਕਿ ਹਰ ਬਾਬਲੀ ਭੱਦਰਪੁਰਸ਼ ਇੱਕ ਮੋਹਰ ਅਤੇ ਇੱਕ ਖੂੰਡੀ ਰੱਖਦਾ ਸੀ। ਮੋਹਰਾਂ ਗਲ ਜਾਂ ਗੁੱਟ ਦੁਆਲੇ ਡੋਰੀ ਨਾਲ ਲਟਕਦੀਆਂ ਸਨ — ਯਹੂਦਾਹ ਆਪਣੀ ਮੋਹਰ ਅਤੇ ਰੱਸੀ ਤਾਮਾਰ ਕੋਲ ਛੱਡ ਗਿਆ (ਉਤਪਤ 38:18) — ਜਾਂ ਮੋਹਰ ਵਾਲੀ ਅੰਗੂਠੀ ਵਜੋਂ ਪਹਿਨੀਆਂ ਜਾਂਦੀਆਂ ਸਨ। ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ (ਉਤਪਤ 41:42), ਅਤੇ ਰਾਜੇ ਦੀ ਅੰਗੂਠੀ ਨਾਲ ਮੋਹਰ ਲੱਗਿਆ ਫ਼ਾਰਸੀ ਫ਼ਰਮਾਨ ਰੱਦ ਨਹੀਂ ਹੋ ਸਕਦਾ ਸੀ (ਅਸਤਰ 8:8)।
ਮੁੱਖ ਆਇਤਾਂ
ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।ਛੁਮਕੇ, ਛਣਕੰਗਣ, ਘੁੰਡ, ਚੌਂਕ, ਕੰਗਣ, ਪਟਕੇ, ਅਤਰਦਾਨੀਆਂ, ਚੌਂਕੀਆਂ, ਅਤੇ ਮੁੰਦਰੀਆਂ ਤੇ ਨੱਥਾਂ,ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ।ਸੋ ਉਸ ਨੇ ਅਹਾਬ ਦੇ ਨਾਮ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ। ਉਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਭੇਜੇ ਜਿਹੜੇ ਉਹ ਦੇ ਸ਼ਹਿਰ ਦੇ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ।ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”ਇਸ ਦਾ ਨਾਮ ਲੈਣ ਵਾਲੀਆਂ ਸਾਰੀਆਂ ਆਇਤਾਂ (119)
ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।
ਉਤਪਤ8
ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ।ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ।ਤਦ ਉਨ੍ਹਾਂ ਨੇ ਸਾਰੇ ਪਰਾਏ ਦੇਵਤਿਆਂ ਨੂੰ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਤੇ ਕੰਨਾਂ ਦੇ ਕੁੰਡਲ ਯਾਕੂਬ ਨੂੰ ਦੇ ਦਿੱਤੇ, ਤਦ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ, ਦੱਬ ਦਿੱਤਾ।ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ।ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ।ਕੂਚ15
ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ।ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ।ਅਤੇ ਇਸਰਾਏਲੀਆਂ ਨੇ ਮੂਸਾ ਦੇ ਬੋਲਣ ਦੇ ਅਨੁਸਾਰ ਕੀਤਾ ਅਤੇ ਮਿਸਰੀਆਂ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਅਤੇ ਲੀੜੇ ਉਨ੍ਹਾਂ ਨੇ ਮੰਗ ਲਏ।ਪੱਥਰਾਂ ਦੀ ਚਿੱਤਰਕਾਰੀ ਦਾ ਕੰਮ ਨਾਲ ਛਾਪ ਦੀ ਉੱਕਰਾਈ ਵਾਂਗੂੰ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖਾਨਿਆਂ ਵਿੱਚ ਜੜੀਂ।ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ।ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਲਿਖਤ ਛਾਪ ਦੀ ਉੱਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ”ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ।ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ।ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ।ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂਉਨ੍ਹਾਂ ਨੇ ਸੁਲੇਮਾਨੀ ਪੱਥਰ ਸੋਨੇ ਦੇ ਖ਼ਾਨਿਆਂ ਵਿੱਚ ਪਾਉਣ ਲਈ ਛਾਪ ਦੀ ਉੱਕਰਾਈ ਵਾਂਗੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰ ਕੇ ਬਣਾਏ।ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ”ਗਿਣਤੀ2
ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ।ਤਦ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਇਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏਬਿਵਸਥਾ ਸਾਰ1
ਕੀ ਇਹ ਗੱਲ ਮੇਰੇ ਮਨ ਵਿੱਚ, ਅਤੇ ਮੋਹਰ ਲਾ ਕੇ ਮੇਰੇ ਭੰਡਾਰ ਵਿੱਚ ਰੱਖੀ ਹੋਈ ਨਹੀਂ ਹੈ?ਨਿਆਂਈਆਂ ਦੀ ਪੋਥੀ3
ਤਾਂ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਇੱਕ ਚੀਜ਼ ਤੁਹਾਡੇ ਤੋਂ ਮੰਗਦਾ ਹਾਂ, ਕਿ ਤੁਸੀਂ ਸਾਰੇ ਆਪਣੀ ਲੁੱਟ ਦੇ ਵਿੱਚੋਂ ਵਾਲੀਆਂ ਮੈਨੂੰ ਦੇ ਦਿਉ।” (ਕਿਉਂ ਜੋ ਉਹ ਵਾਲੀਆਂ ਸੋਨੇ ਦੀਆਂ ਸਨ, ਅਤੇ ਸੋਨੇ ਦੀਆਂ ਵਾਲੀਆਂ ਪਾਉਣਾ ਇਸਮਾਏਲੀਆਂ ਦੀ ਰੀਤ ਸੀ)ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਦੇਣ ਵਿੱਚ ਰਾਜ਼ੀ ਹਾਂ।” ਤਦ ਉਨ੍ਹਾਂ ਨੇ ਇੱਕ ਚਾਦਰ ਵਿਛਾ ਕੇ ਆਪਣੀ-ਆਪਣੀ ਲੁੱਟ ਦੇ ਧਨ ਵਿੱਚੋਂ ਵਾਲੀਆਂ ਕੱਢ ਕੇ ਉਸ ਵਿੱਚ ਪਾ ਦਿੱਤੀਆਂ।ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲੱਗਭੱਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ਼ ਵਿੱਚ ਸਨ।2 ਸਮੂਏਲ2
ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।1 ਰਾਜਿਆਂ1
ਸੋ ਉਸ ਨੇ ਅਹਾਬ ਦੇ ਨਾਮ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ। ਉਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਭੇਜੇ ਜਿਹੜੇ ਉਹ ਦੇ ਸ਼ਹਿਰ ਦੇ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ।ਨਹਮਯਾਹ2
ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।ਜਿਨ੍ਹਾਂ ਨੇ ਇਹ ਦੇ ਉੱਤੇ ਮੋਹਰ ਲਾਈ ਉਹ ਇਹ ਸਨ, - ਹਕਲਯਾਹ ਦਾ ਪੁੱਤਰ ਨਹਮਯਾਹ ਜੋ ਹਾਕਮ ਸੀ ਅਤੇ ਸਿਦਕੀਯਾਹ,ਅਸਤਰ5
ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ।ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।ਅੱਯੂਬ3
ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ,ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,ਤਦ ਉਸ ਦੇ ਸਾਰੇ ਭਰਾ, ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਜਾਣ-ਪਹਿਚਾਣ ਵਾਲੇ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਉਸ ਦੇ ਨਾਲ ਉਸ ਦੇ ਘਰ ਵਿੱਚ ਭੋਜਨ ਕੀਤਾ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਸ ਦੇ ਉੱਤੇ ਆਉਣ ਦਿੱਤੀ ਸੀ, ਅਫ਼ਸੋਸ ਕੀਤਾ ਅਤੇ ਉਸ ਨੂੰ ਤਸੱਲੀ ਦਿੱਤੀ ਅਤੇ ਹਰੇਕ ਨੇ ਉਹ ਨੂੰ ਇੱਕ-ਇੱਕ ਚਾਂਦੀ ਦਾ ਸਿੱਕਾ ਅਤੇ ਇੱਕ-ਇੱਕ ਸੋਨੇ ਦੀ ਅੰਗੂਠੀ ਦਿੱਤੀ।ਜ਼ਬੂਰ1
ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।ਕਹਾਉਤਾਂ4
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।ਸਰੇਸ਼ਟ ਗੀਤ5
ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ!ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ।ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।ਯਸਾਯਾਹ8
ਉਸ ਦਿਨ ਪ੍ਰਭੂ ਉਹਨਾਂ ਦੀਆਂ ਪਜੇਬਾਂ ਦੀ ਸਜਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,ਛੁਮਕੇ, ਛਣਕੰਗਣ, ਘੁੰਡ,ਚੌਂਕ, ਕੰਗਣ, ਪਟਕੇ, ਅਤਰਦਾਨੀਆਂ, ਚੌਂਕੀਆਂ,ਅਤੇ ਮੁੰਦਰੀਆਂ ਤੇ ਨੱਥਾਂ,ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ।ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੇਂਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ।ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।ਯਿਰਮਿਯਾਹ7
ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸਹੁੰ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਅੰਗੂਠੀ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ!ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਖ਼ਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।ਹਿਜ਼ਕੀਏਲ9
ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ।ਮੈਂ ਤੈਨੂੰ ਗਹਿਣਿਆਂ ਨਾਲ ਸਜਾਇਆ, ਤੇਰੇ ਹੱਥਾਂ ਵਿੱਚ ਕੜੇ ਪਾਏ ਅਤੇ ਤੇਰੇ ਗਲ਼ ਵਿੱਚ ਹਾਰ ਪਾਇਆ।ਮੈਂ ਤੇਰੇ ਨੱਕ ਵਿੱਚ ਨੱਥ ਪਾਈ, ਤੇਰੇ ਕੰਨਾਂ ਵਿੱਚ ਵਾਲੀਆਂ ਪਾਈਆਂ ਅਤੇ ਇੱਕ ਸੁੰਦਰ ਤਾਜ ਤੇਰੇ ਸਿਰ ਉੱਤੇ ਰੱਖਿਆ।ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ।ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ, ਉਹ ਤੇਰਾ ਗੁੰਬਦ ਢਾਹ ਸੁੱਟਣਗੇ, ਤੇਰੇ ਉੱਚੇ ਸਥਾਨ ਤੋੜ ਦੇਣਗੇ ਅਤੇ ਤੇਰੇ ਕੱਪੜੇ ਲਾਹ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਕਰਕੇ ਛੱਡ ਜਾਣਗੇ।ਉਹ ਤੇਰੇ ਕੱਪੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ।ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ।ਇੱਕ ਗਾਫ਼ਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ, ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਲਿਆਏ ਅਤੇ ਉਹਨਾਂ ਨੇ ਉਹਨਾਂ ਦੇ ਹੱਥ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ।ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ।ਦਾਨੀਏਲ6
ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ।ਹੋਸ਼ੇਆ1
ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।ਹੱਜਈ1
ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੂੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।ਮੱਤੀ1
ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ।ਲੂਕਾ1
ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।ਯੂਹੰਨਾ2
ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”ਰੋਮੀਆਂ1
ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।1 ਕੁਰਿੰਥੀਆਂ1
ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।2 ਕੁਰਿੰਥੀਆਂ1
ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।ਅਫ਼ਸੀਆਂ2
ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ!ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!1 ਤਿਮੋਥਿਉਸ1
ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।2 ਤਿਮੋਥਿਉਸ1
ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।ਯਾਕੂਬ1
ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,।1 ਪਤਰਸ1
ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇਪਰਕਾਸ਼ ਦੀ ਪੋਥੀ22
ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ!ਜਦੋਂ ਉਹ ਨੇ ਦੂਜੀ ਮੋਹਰ ਤੋੜੀ ਤਾਂ ਮੈਂ ਦੂਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ!ਜਦੋਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕਾਲਾ ਘੋੜਾ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜ੍ਹੀ ਹੋਈ ਹੈ।ਜਦੋਂ ਉਹ ਨੇ ਚੌਥੀ ਮੋਹਰ ਤੋੜੀ ਤਾਂ ਮੈਂ ਚੌਥੇ ਪ੍ਰਾਣੀ ਦੀ ਅਵਾਜ਼ ਇਹ ਆਖਦੇ ਸੁਣੀ, ਕਿ ਆ ਜਾ!ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ।ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ -ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ।ਜਦੋਂ ਉਹ ਨੇ ਸੱਤਵੀਂ ਮੋਹਰ ਤੋੜੀ ਤਾਂ ਸਵਰਗ ਵਿੱਚ ਅੱਧੇ ਕੁ ਘੰਟੇ ਤੱਕ ਖਮੋਸ਼ੀ ਛਾ ਗਈ।ਅਤੇ ਉਹਨਾਂ ਨੂੰ ਇਹ ਆਖਿਆ ਗਿਆ ਕਿ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਕੇਵਲ ਉਨ੍ਹਾਂ ਮਨੁੱਖਾਂ ਦਾ, ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ ਹੈ।ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ।ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ,ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ।ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ!ਇਹ ਵੀ ਵੇਖੋ
ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Human-made Things in the Bible © United Bible Societies 2025, adapted from R. Pritz, The Works of Their Hands: Man-made Things in the Bible © 2009 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ