Bible Explorer ਐਪ ਲਓ

ਵਿਸ਼ਵਕੋਸ਼ › ਕੱਪੜੇ ਅਤੇ ਗਹਿਣੇ

ਕੱਪੜੇ ਅਤੇ ਗਹਿਣੇ

ਕੁੜਤਾ ਅਤੇ ਚੋਗਾ

ਇਬਰਾਨੀ kuttonet (ਕੁੜਤਾ), simlah (ਚੋਗਾ) · ਯੂਨਾਨੀ chitōn, himation · ਦੋ ਮੁੱਢਲੇ ਕੱਪੜੇ

ਬਹੁਤੇ ਲੋਕ ਦੋ ਮੁੱਖ ਕੱਪੜੇ ਪਹਿਨਦੇ ਸਨ। ਚਮੜੀ ਦੇ ਨਾਲ ਕੁੜਤਾ ਹੁੰਦਾ ਸੀ, ਉੱਨ ਜਾਂ ਕਤਾਨ ਦੀ ਕਮੀਜ਼ ਜੋ ਗੋਡਿਆਂ ਤੱਕ ਜਾਂ, ਵਧੇਰੇ ਕਰਕੇ, ਗਿੱਟਿਆਂ ਤੱਕ ਆਉਂਦੀ ਅਤੇ ਆਮ ਤੌਰ ਤੇ ਲੱਕ ਉੱਤੇ ਪੇਟੀ ਨਾਲ ਬੰਨ੍ਹੀ ਜਾਂਦੀ ਸੀ; ਸਿਰਫ਼ ਕੁੜਤੇ ਵਿੱਚ ਖੜ੍ਹੇ ਆਦਮੀ ਨੂੰ “ਨੰਗਾ” ਕਿਹਾ ਜਾਂਦਾ ਸੀ। ਉਸ ਦੇ ਉੱਤੇ ਚੋਗਾ ਹੁੰਦਾ ਸੀ, ਕੱਪੜੇ ਦਾ ਇੱਕ ਵੱਡਾ ਚੌਰਸ ਟੁਕੜਾ ਜੋ ਇੱਕ ਜਾਂ ਦੋਹਾਂ ਮੋਢਿਆਂ ਉੱਤੇ ਲਪੇਟਿਆ ਜਾਂਦਾ ਸੀ। ਮੁੱਢਲੇ ਸਮਿਆਂ ਵਿੱਚ ਆਦਮੀ ਲੰਗੋਟੀ ਵੀ ਬੰਨ੍ਹਦੇ ਸਨ। ਦੌੜਨ ਜਾਂ ਲੰਮੇ ਪੈਦਲ ਸਫ਼ਰ ਤੋਂ ਪਹਿਲਾਂ ਆਦਮੀ ਲੰਮੇ ਕੱਪੜੇ ਪੇਟੀ ਵਿੱਚ ਟੁੰਗ ਲੈਂਦੇ ਸਨ, ਜਿਵੇਂ ਏਲੀਯਾਹ ਨੇ ਅਹਾਬ ਦੇ ਅੱਗੇ ਭੱਜਣ ਵੇਲੇ ਕੀਤਾ (1 ਰਾਜਿਆਂ 18:46)।

ਰਾਤ ਨੂੰ ਚੋਗਾ ਕੰਬਲ ਦਾ ਕੰਮ ਦਿੰਦਾ ਸੀ, ਇਸ ਲਈ ਗਹਿਣੇ ਰੱਖਿਆ ਚੋਗਾ “ਸੂਰਜ ਦੇ ਡੁੱਬਣ ਤੋਂ ਪਹਿਲਾਂ” ਮੋੜਨਾ ਪੈਂਦਾ ਸੀ (ਕੂਚ 22:26)। ਉਸ ਦੇ ਚਾਰੇ ਖੂੰਜਿਆਂ ਉੱਤੇ ਝਾਲਰਾਂ ਸੀਤੀਆਂ ਜਾਂਦੀਆਂ ਸਨ (ਬਿਵਸਥਾ ਸਾਰ 22:12)। ਹੰਨਾਹ ਹਰ ਸਾਲ ਨਿੱਕੇ ਸਮੂਏਲ ਲਈ “ਇੱਕ ਨਿੱਕਾ ਜਿਹਾ ਚੋਗਾ” ਬਣਾਉਂਦੀ ਸੀ (1 ਸਮੂਏਲ 2:19)। ਯੂਸੁਫ਼ ਦਾ “ਰੰਗ-ਬਿਰੰਗਾ ਚੋਲਾ” ਇੱਕ ਵਿਚਾਰ ਅਨੁਸਾਰ ਬਾਹਾਂ ਵਾਲਾ ਲੰਮਾ ਚੋਗਾ ਸੀ, ਦੂਜੇ ਅਨੁਸਾਰ ਬਹੁਤ ਸਜਾਇਆ ਹੋਇਆ ਕੁੜਤਾ। ਸਿਪਾਹੀਆਂ ਨੇ ਯਿਸੂ ਦੇ ਬਿਨਾਂ ਸੀਣ ਵਾਲੇ ਕੁੜਤੇ ਉੱਤੇ ਗੁਣੇ ਪਾਏ, ਜੋ “ਇੱਕੋ ਹੀ ਟੁੱਕੜੇ ਦਾ ਬਣਿਆ” ਸੀ (ਯੂਹੰਨਾ 19:23–24), ਅਤੇ ਪੌਲੁਸ ਨੇ ਉਹ ਚੋਗਾ ਮੰਗਵਾਇਆ ਜੋ ਉਹ ਤ੍ਰੋਆਸ ਵਿੱਚ ਛੱਡ ਆਇਆ ਸੀ (2 ਤਿਮੋਥਿਉਸ 4:13)।

ਮੁੱਖ ਆਇਤਾਂ

ਏਲੀਯਾਹ ਆਪਣਾ ਲੱਕ ਬੰਨ੍ਹਦਾ ਹੈ1 ਰਾਜਾ 18:46ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬੰਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੱਕ ਭੱਜਿਆ ਗਿਆ।
ਸੂਰਜ ਡੁੱਬਣ ਤੋਂ ਪਹਿਲਾਂ ਮੋੜੀ ਚਾਦਰਕੂਚ 22:26–27ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।
ਚਾਰੇ ਖੂੰਜਿਆਂ ਉੱਤੇ ਝਾਲਰਾਂਬਿਵ 22:12ਤੂੰ ਆਪਣੇ ਉਸ ਕੱਪੜੇ ਦੇ ਚਾਰੇ ਪਾਸੇ ਝਾਲਰ ਲਗਾਈਂ, ਜਿਸ ਨਾਲ ਤੂੰ ਆਪ ਨੂੰ ਢੱਕਦਾ ਹੈਂ।
ਸਮੂਏਲ ਲਈ ਹੰਨਾਹ ਦਾ ਨਿੱਕਾ ਚੋਗਾ1 ਸਮੂ 2:19ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।
ਬਿਨਾਂ ਸੀਣ ਵਾਲਾ ਕੁੜਤਾਯੂਹ 19:23–24ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ। ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ।
ਤ੍ਰੋਆਸ ਵਿੱਚ ਛੱਡਿਆ ਚੋਗਾ2 ਤਿਮ 4:13ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸੀ ਅਤੇ ਪੋਥੀਆਂ ਅਤੇ ਖ਼ਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ।

ਇਸ ਦਾ ਨਾਮ ਲੈਣ ਵਾਲੀਆਂ ਸਾਰੀਆਂ ਆਇਤਾਂ (195)

ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।

ਉਤਪਤ12
ਉਤ 3:21ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
ਉਤ 9:23ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ।
ਉਤ 35:2ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।
ਉਤ 37:3ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ।
ਉਤ 37:23ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ-ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ।
ਉਤ 37:31ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ।
ਉਤ 37:32ਫੇਰ ਉਸ ਰੰਗ-ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ।
ਉਤ 37:33ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ। ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ। ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ।
ਉਤ 37:34ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ।
ਉਤ 41:14ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।
ਉਤ 44:13ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।
ਉਤ 45:22ਉਸ ਨੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਜੋੜਾ ਬਸਤਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਚਾਂਦੀ ਦੇ ਸਿੱਕੇ ਅਤੇ ਪੰਜ ਜੋੜੇ ਬਸਤਰ ਦਿੱਤੇ।
ਕੂਚ20
ਕੂਚ 3:22ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ।
ਕੂਚ 12:34ਉਨ੍ਹਾਂ ਲੋਕਾਂ ਨੇ ਗੁੰਨ੍ਹਿਆ ਹੋਇਆ ਆਟਾ ਖ਼ਮੀਰ ਹੋਣ ਤੋਂ ਪਹਿਲਾਂ ਹੀ ਪਰਾਤੜਿਆਂ ਸਣੇ ਆਪਣਿਆਂ ਲੀੜਿਆਂ ਵਿੱਚ ਬੰਨ੍ਹ ਕੇ ਆਪਣੇ ਮੋਢਿਆਂ ਉੱਤੇ ਚੁੱਕ ਲਿਆ
ਕੂਚ 12:35ਅਤੇ ਇਸਰਾਏਲੀਆਂ ਨੇ ਮੂਸਾ ਦੇ ਬੋਲਣ ਦੇ ਅਨੁਸਾਰ ਕੀਤਾ ਅਤੇ ਮਿਸਰੀਆਂ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਅਤੇ ਲੀੜੇ ਉਨ੍ਹਾਂ ਨੇ ਮੰਗ ਲਏ।
ਕੂਚ 19:10ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ।
ਕੂਚ 19:14ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।
ਕੂਚ 22:9ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।
ਕੂਚ 22:26ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ
ਕੂਚ 22:27ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।
ਕੂਚ 28:4ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ।
ਕੂਚ 28:33ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ, ਬੈਂਗਣੀ, ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਸੋਨੇ ਦੇ ਘੁੰਗਰੂ ਪਾਵੀਂ
ਕੂਚ 28:34ਅਰਥਾਤ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਅਤੇ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਪੱਲੇ ਦੇ ਘੇਰੇ ਉੱਤੇ ਹੋਣ।
ਕੂਚ 28:39ਤੂੰ ਮਹੀਨ ਕਤਾਨ ਦਾ ਕੁੜਤਾ ਕੱਢੀਂ ਅਤੇ ਤੂੰ ਮਹੀਨ ਕਤਾਨ ਦਾ ਅਮਾਮਾ ਬਣਾਈਂ ਅਤੇ ਇੱਕ ਪੇਟੀ ਕਸੀਦੇਕਾਰ ਦੇ ਕੰਮ ਦੀ ਬਣਾਈਂ।
ਕੂਚ 28:40ਤੂੰ ਹਾਰੂਨ ਦੇ ਪੁੱਤਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ
ਕੂਚ 29:5ਤੂੰ ਬਸਤਰ ਲੈ ਕੇ ਹਾਰੂਨ ਨੂੰ ਕੁੜਤਾ ਅਤੇ ਏਫ਼ੋਦ ਦਾ ਚੋਗਾ ਅਤੇ ਏਫ਼ੋਦ ਅਤੇ ਸੀਨਾ ਬੰਦ ਪਹਿਨਾਈਂ ਅਤੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਨਾਲ ਉਹ ਦਾ ਲੱਕ ਬੰਨ੍ਹੀਂ।
ਕੂਚ 29:8ਫਿਰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਕੁੜਤੇ ਪਹਿਨਾਈਂ।
ਕੂਚ 39:24ਉਨ੍ਹਾਂ ਨੇ ਉਸ ਦੇ ਪੱਲੇ ਦੇ ਹੇਠਲੇ ਘੇਰੇ ਉੱਤੇ ਨੀਲੇ ਬੈਂਗਣੀ ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਏ।
ਕੂਚ 39:25ਅਨਾਰਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਖ਼ਾਲਸ ਸੋਨੇ ਦੇ ਘੁੰਗਰੂ ਚੋਗੇ ਦੇ ਹੇਠਲੇ ਪੱਲੇ ਉੱਤੇ ਪਾਏ
ਕੂਚ 39:26ਅਰਥਾਤ ਸੋਨੇ ਦਾ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਇਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਕੂਚ 39:27ਉਨ੍ਹਾਂ ਦੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਮਹੀਨ ਕਤਾਨ ਦੇ ਕੁੜਤੇ ਬੁਣਤ ਦੇ ਬਣਾਏ
ਕੂਚ 40:14ਤੂੰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆ ਕੇ ਕੁੜਤੇ ਪੁਆਈਂ
ਲੇਵੀਆਂ ਦੀ ਪੋਥੀ4
ਲੇਵੀ 8:7ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ।
ਲੇਵੀ 8:13ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪੇਟੀਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਲੇਵੀ 10:5ਤਦ ਉਨ੍ਹਾਂ ਨੇ ਮੂਸਾ ਦੇ ਹੁਕਮ ਅਨੁਸਾਰ ਨੇੜੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੁੜਤਿਆਂ ਸਮੇਤ ਚੁੱਕਿਆ ਅਤੇ ਡੇਰੇ ਤੋਂ ਬਾਹਰ ਲੈ ਗਏ।
ਲੇਵੀ 16:4ਉਹ ਕਤਾਨ ਦਾ ਪਵਿੱਤਰ ਕੁੜਤਾ, ਕਤਾਨ ਦਾ ਅੰਗਰੱਖਾ, ਕਤਾਨ ਦਾ ਕਮਰ ਕੱਸਾ ਅਤੇ ਕਤਾਨ ਦੀ ਪਗੜੀ ਪਹਿਨ ਕੇ ਆਇਆ ਕਰੇ। ਇਹ ਪਵਿੱਤਰ ਬਸਤਰ ਹਨ, ਇਸ ਲਈ ਉਹ ਪਾਣੀ ਨਾਲ ਨਹਾ ਕੇ ਇਨ੍ਹਾਂ ਨੂੰ ਪਹਿਨੇ।
ਗਿਣਤੀ2
ਗਿਣ 15:38ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।
ਗਿਣ 15:39ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।
ਬਿਵਸਥਾ ਸਾਰ10
ਬਿਵ 8:4ਇਨ੍ਹਾਂ ਚਾਲ੍ਹੀ ਸਾਲਾਂ ਵਿੱਚ ਨਾ ਤੁਹਾਡੇ ਬਸਤਰ ਪੁਰਾਣੇ ਹੋਏ ਅਤੇ ਨਾ ਹੀ ਤੁਹਾਡੇ ਪੈਰ ਸੁੱਜੇ।
ਬਿਵ 10:18ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ।
ਬਿਵ 21:13ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।
ਬਿਵ 22:3ਤੂੰ ਉਸ ਦੇ ਗਧੇ ਨਾਲ, ਬਸਤਰਾਂ ਨਾਲ ਸਗੋਂ ਆਪਣੇ ਭਰਾ ਦੀ ਹਰੇਕ ਗੁਆਚੀ ਹੋਈ ਚੀਜ਼ ਨਾਲ ਇਸੇ ਤਰ੍ਹਾਂ ਹੀ ਕਰੀਂ, ਜਿਹੜੀ ਉਸ ਤੋਂ ਗੁਆਚੀ ਹੋਵੇ ਅਤੇ ਤੈਨੂੰ ਲੱਭੀ ਹੋਵੇ। ਤੂੰ ਉਸ ਨੂੰ ਅਣਦੇਖਿਆ ਨਾ ਕਰੀਂ।
ਬਿਵ 22:5ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।
ਬਿਵ 22:12ਤੂੰ ਆਪਣੇ ਉਸ ਕੱਪੜੇ ਦੇ ਚਾਰੇ ਪਾਸੇ ਝਾਲਰ ਲਗਾਈਂ, ਜਿਸ ਨਾਲ ਤੂੰ ਆਪ ਨੂੰ ਢੱਕਦਾ ਹੈਂ।
ਬਿਵ 22:30ਕੋਈ ਮਨੁੱਖ ਆਪਣੀ ਸੌਤੇਲੀ ਮਾਂ ਨੂੰ ਆਪਣੀ ਇਸਤਰੀ ਨਾ ਬਣਾਵੇ, ਨਾ ਹੀ ਆਪਣੇ ਪਿਤਾ ਦੇ ਨੰਗੇਜ਼ ਦਾ ਕੱਪੜਾ ਖੋਲ੍ਹੇ।
ਬਿਵ 24:13ਸੂਰਜ ਡੁੱਬਣ ਤੱਕ ਤੂੰ ਜ਼ਰੂਰ ਉਹ ਗਿਰਵੀ ਰੱਖੀ ਚੀਜ਼ ਉਸ ਨੂੰ ਮੋੜ ਦੇਵੀਂ, ਤਾਂ ਜੋ ਉਹ ਆਪਣੇ ਕੱਪੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਇਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਲਈ ਧਰਮ ਗਿਣਿਆ ਜਾਵੇਗਾ।
ਬਿਵ 27:20ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।’
ਬਿਵ 29:5ਮੈਂ ਤੁਹਾਨੂੰ ਚਾਲ੍ਹੀ ਸਾਲਾਂ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਸਰੀਰ ਤੋਂ ਤੁਹਾਡੇ ਕੱਪੜੇ ਪੁਰਾਣੇ ਹੋਏ ਅਤੇ ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਪੁਰਾਣੀਆਂ ਹੋਈਆਂ।
ਯਹੋਸ਼ੁਆ4
ਯਹੋਸ਼ੁ 7:6ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੱਕ ਮੂੰਹ ਭਾਰ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ।
ਯਹੋਸ਼ੁ 9:5ਅਤੇ ਫਟੇ ਪੁਰਾਣੇ ਜੁੱਤੇ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਕੱਪੜੇ ਆਪਣੇ ਉੱਤੇ ਲੈ ਲਏ ਅਤੇ ਉਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ।
ਯਹੋਸ਼ੁ 9:13ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।
ਯਹੋਸ਼ੁ 22:8ਉਹ ਨੇ ਉਹਨਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂ ਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।
ਨਿਆਂਈਆਂ ਦੀ ਪੋਥੀ3
ਨਿਆਂਈ 8:25ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਦੇਣ ਵਿੱਚ ਰਾਜ਼ੀ ਹਾਂ।” ਤਦ ਉਨ੍ਹਾਂ ਨੇ ਇੱਕ ਚਾਦਰ ਵਿਛਾ ਕੇ ਆਪਣੀ-ਆਪਣੀ ਲੁੱਟ ਦੇ ਧਨ ਵਿੱਚੋਂ ਵਾਲੀਆਂ ਕੱਢ ਕੇ ਉਸ ਵਿੱਚ ਪਾ ਦਿੱਤੀਆਂ।
ਨਿਆਂਈ 14:12ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,
ਨਿਆਂਈ 14:13ਅਤੇ ਜੇਕਰ ਤੁਸੀਂ ਨਾ ਦੱਸ ਸਕੋ ਤਾਂ ਤੁਹਾਨੂੰ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਮੈਨੂੰ ਦੇਣੇ ਪੈਣਗੇ।” ਉਨ੍ਹਾਂ ਨੇ ਕਿਹਾ, “ਆਪਣੀ ਬੁਝਾਰਤ ਤਾਂ ਪਾ ਜੋ ਅਸੀਂ ਸੁਣੀਏ।”
ਰੂਥ3
ਰੂਥ 3:3ਸੋ ਤੂੰ ਇਸ਼ਨਾਨ ਕਰ ਅਤੇ ਤੇਲ ਲਾ ਅਤੇ ਆਪਣੇ ਚੰਗੇ ਬਸਤਰ ਪਾ ਕੇ ਪਿੜ ਵੱਲ ਜਾ ਅਤੇ ਜਦ ਤੱਕ ਉਹ ਖਾ ਪੀ ਨਾ ਚੁੱਕੇ ਤਦ ਤੱਕ ਆਪਣੇ ਆਪ ਨੂੰ ਉਸ ਮਨੁੱਖ ਅੱਗੇ ਪ੍ਰਗਟ ਨਾ ਕਰੀਂ।
ਰੂਥ 3:9ਬੋਅਜ਼ ਨੇ ਪੁੱਛਿਆ, “ਤੂੰ ਕੌਣ ਹੈਂ?” ਉਹ ਬੋਲੀ, “ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”
ਰੂਥ 3:15ਫਿਰ ਬੋਅਜ਼ ਨੇ ਕਿਹਾ, “ਆਪਣੇ ਉੱਪਰਲੀ ਚੱਦਰ ਫੜ੍ਹ ਲੈ,” ਅਤੇ ਜਦ ਉਸ ਨੇ ਉਹ ਨੂੰ ਫੜ੍ਹ ਲਿਆ ਤਾਂ ਉਸ ਨੇ ਛੇ ਟੋਪੇ ਜੌਂ ਦੇ ਮਿਣੇ ਅਤੇ ਉਸ ਨੂੰ ਦਿੱਤੇ, ਫਿਰ ਉਹ ਨਗਰ ਨੂੰ ਚਲੀ ਗਈ।
1 ਸਮੂਏਲ7
1 ਸਮੂ 2:19ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।
1 ਸਮੂ 15:27ਜਦ ਸਮੂਏਲ ਵਿਦਾ ਹੋਣ ਨੂੰ ਮੁੜਿਆ ਤਾਂ ਉਹ ਨੇ ਉਸ ਦੀ ਚਾਦਰ ਦਾ ਪੱਲਾ ਫੜ ਲਿਆ ਅਤੇ ਉਹ ਫਟ ਗਿਆ।
1 ਸਮੂ 18:4ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।
1 ਸਮੂ 24:4ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਚੁੱਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ।
1 ਸਮੂ 24:5ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ।
1 ਸਮੂ 24:11ਹੇ ਮੇਰੇ ਪਿਤਾ, ਵੇਖ, ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ। ਸੋ ਹੁਣ ਤੂੰ ਇਸ ਗੱਲ ਤੋਂ ਜਾਣ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦਾ ਨਾਸ ਕਰਨ ਦੀ ਭਾਲ ਵਿੱਚ ਲੱਗਾ ਰਹਿੰਦਾ ਹੈਂ।
1 ਸਮੂ 28:14ਤਦ ਉਹ ਨੇ ਉਸ ਨੂੰ ਆਖਿਆ, ਉਹ ਦੇ ਰੰਗ ਰੂਪ ਬਾਰੇ ਦੱਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉੱਪਰ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਣਿਆ ਜੋ ਉਹ ਸਮੂਏਲ ਹੀ ਹੈ ਅਤੇ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
2 ਸਮੂਏਲ4
2 ਸਮੂ 12:20ਤਦ ਦਾਊਦ ਜ਼ਮੀਨ ਤੋਂ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ।
2 ਸਮੂ 13:18ਉਸ ਨੇ ਰੰਗ-ਬਿਰੰਗੀ ਕੁੜਤੀ ਪਾਈ ਹੋਈ ਸੀ ਕਿਉਂ ਜੋ ਰਾਜਾ ਦੀਆਂ ਕੁਆਰੀਆਂ ਧੀਆਂ ਇਹੋ ਜਿਹੇ ਬਸਤਰ ਪਹਿਨਦੀਆਂ ਸਨ। ਸੋ, ਉਹ ਦੇ ਸੇਵਕ ਨੇ ਉਸ ਨੂੰ ਬਾਹਰ ਕੱਢ ਦਿੱਤਾ ਅਤੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਲਿਆ।
2 ਸਮੂ 13:19ਤਾਮਾਰ ਨੇ ਸਿਰ ਉੱਤੇ ਸੁਆਹ ਪਾਈ ਅਤੇ ਉਹ ਰੰਗ-ਬਿਰੰਗੀ ਕੁੜਤੀ ਜੋ ਪਹਿਨੀ ਹੋਈ ਸੀ ਪਾੜ ਸੁੱਟੀ ਅਤੇ ਸਿਰ ਉੱਤੇ ਹੱਥ ਧਰ ਕੇ ਚੀਕਾਂ ਮਾਰਦੀ ਹੋਈ ਤੁਰੀ ਜਾਂਦੀ ਸੀ।
2 ਸਮੂ 15:32ਫਿਰ ਜਦ ਦਾਊਦ ਉਸ ਪਰਬਤ ਦੀ ਟੀਸੀ ਉੱਤੇ ਪਹੁੰਚਿਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ ਸੀ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਨੂੰ ਮਿਲਣ ਲਈ ਆਇਆ।
1 ਰਾਜਿਆਂ3
1 ਰਾਜਾ 10:25ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।
1 ਰਾਜਾ 11:29ਤਾਂ ਇਸ ਤਰ੍ਹਾਂ ਹੋਇਆ ਕਿ ਉਸ ਵੇਲੇ ਜਦ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿੱਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਹ ਨੂੰ ਰਾਹ ਵਿੱਚ ਮਿਲ ਪਿਆ ਅਤੇ ਉਸ ਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋਂ ਰੜ ਵਿੱਚ ਇਕੱਲੇ ਸਨ।
1 ਰਾਜਾ 11:30ਤਾਂ ਅਹੀਯਾਹ ਨੇ ਉਸ ਨਵੀਂ ਚਾਦਰ ਨੂੰ ਜੋ ਉਸ ਦੇ ਆਪਣੇ ਉੱਤੇ ਸੀ ਫੜ੍ਹ ਕੇ ਬਾਰਾਂ ਟੁੱਕੜਿਆਂ ਵਿੱਚ ਪਾੜ ਸੁੱਟਿਆ।
1 ਇਤਿਹਾਸ1
1 ਇਤ 15:27ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
2 ਇਤਿਹਾਸ1
2 ਇਤ 9:24ਅਤੇ ਉਹ ਆਪੋ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ, ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦੇ ਹੁੰਦੇ ਸਨ
ਅਜ਼ਰਾ3
ਅਜ਼ਰਾ 2:69ਉਨ੍ਹਾਂ ਨੇ ਆਪਣੇ ਵਿੱਤ ਅਨੁਸਾਰ, ਉਸ ਕੰਮ ਦੇ ਲਈ ਖ਼ਜ਼ਾਨੇ ਵਿੱਚ ਇੱਕਾਹਠ ਹਜ਼ਾਰ ਸੋਨੇ ਦੇ ਸਿੱਕੇ ਅਤੇ ਪੰਜ ਹਜ਼ਾਰ ਮਨਹ ਚਾਂਦੀ ਅਤੇ ਜਾਜਕਾਂ ਦੇ ਲਈ ਇੱਕ ਸੌ ਜੋੜੇ ਬਸਤਰ ਦਿੱਤੇ।
ਅਜ਼ਰਾ 9:3ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।
ਅਜ਼ਰਾ 9:5ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।
ਨਹਮਯਾਹ3
ਨਹ 7:70ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।
ਨਹ 7:72ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।
ਨਹ 9:21ਚਾਲ੍ਹੀ ਸਾਲ ਤੱਕ ਤੂੰ ਜੰਗਲ ਵਿੱਚ ਉਨ੍ਹਾਂ ਦੀ ਪਾਲਣਾ ਕੀਤੀ ਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਨ੍ਹਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।
ਅੱਯੂਬ5
ਅੱਯੂਬ 1:20ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ।
ਅੱਯੂਬ 2:12ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ।
ਅੱਯੂਬ 9:31ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ।
ਅੱਯੂਬ 29:14ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,
ਅੱਯੂਬ 30:18ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਗੂੰ ਉਹ ਮੈਨੂੰ ਜਕੜਦੀ ਹੈ।
ਜ਼ਬੂਰ2
ਜ਼ਬੂ 104:2ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
ਜ਼ਬੂ 109:29ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ!
ਕਹਾਉਤਾਂ2
ਕਹਾ 30:4ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
ਕਹਾ 31:24ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
ਸਰੇਸ਼ਟ ਗੀਤ2
ਸਰੇਸ਼ਟ 4:11ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।
ਸਰੇਸ਼ਟ 5:3ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
ਯਸਾਯਾਹ10
ਯਸਾ 3:6ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ।
ਯਸਾ 3:7ਉਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਤੁਸੀਂ ਮੈਨੂੰ ਲੋਕਾਂ ਦਾ ਆਗੂ ਨਾ ਠਹਿਰਾਓ!
ਯਸਾ 3:22ਰਾਖਵੇਂ ਕੱਪੜੇ, ਚੱਦਰਾਂ, ਦੁਪੱਟੇ ਅਤੇ ਖੀਸੇ,
ਯਸਾ 3:23ਆਰਸੀਆਂ, ਮਲਮਲ, ਸਾਫ਼ੇ ਅਤੇ ਬੁਰਕੇ, ਇਨ੍ਹਾਂ ਸਾਰਿਆਂ ਦੀ ਸ਼ੋਭਾ ਦੂਰ ਕਰੇਗਾ।
ਯਸਾ 4:1ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।
ਯਸਾ 6:1ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
ਯਸਾ 9:5ਕਿਉਂ ਜੋ ਯੁੱਧ ਵਿੱਚ ਲੜ੍ਹਨ ਵਾਲੇ ਫ਼ੌਜੀਆਂ ਦੇ ਬੂਟ, ਅਤੇ ਸਾਰੇ ਲਹੂ ਲੁਹਾਣ ਕੱਪੜੇ, ਅੱਗ ਦੇ ਬਾਲਣ ਵਾਂਗੂੰ ਸਾੜੇ ਜਾਣਗੇ।
ਯਸਾ 22:21ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਦੀ ਕਮਰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ।
ਯਸਾ 59:17ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ।
ਯਸਾ 61:10ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।
ਯਿਰਮਿਯਾਹ3
ਯਿਰ 2:34ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੂੰ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,
ਯਿਰ 13:22ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ
ਯਿਰ 13:26ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।
ਵਿਰਲਾਪ1
ਵਿਰ 1:9ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ।
ਹਿਜ਼ਕੀਏਲ3
ਹਿਜ਼ 5:3ਉਹਨਾਂ ਵਿੱਚੋਂ ਥੋੜ੍ਹੇ ਜਿਹੇ ਵਾਲ਼ ਗਿਣ ਕੇ ਲੈ ਅਤੇ ਉਹਨਾਂ ਨੂੰ ਆਪਣੇ ਪੱਲੇ ਵਿੱਚ ਬੰਨ੍ਹ
ਹਿਜ਼ 16:8ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ। ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ।
ਹਿਜ਼ 26:16ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ।
ਦਾਨੀਏਲ2
ਦਾਨੀ 3:21ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।
ਦਾਨੀ 3:27ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।
ਮੀਕਾਹ1
ਮੀਕਾ 2:8ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ।
ਨਹੂਮ1
ਨਹੂ 3:5ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਮੈਂ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ!
ਹੱਜਈ1
ਹੱਜ 2:12ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।
ਜ਼ਕਰਯਾਹ2
ਜ਼ਕ 3:4ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ।
ਜ਼ਕ 8:23ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।
ਮੱਤੀ14
ਮੱਤੀ 5:40ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।
ਮੱਤੀ 9:16ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।
ਮੱਤੀ 9:20ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।
ਮੱਤੀ 9:21ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
ਮੱਤੀ 10:10ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ।
ਮੱਤੀ 14:36ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।
ਮੱਤੀ 17:2ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
ਮੱਤੀ 21:7ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।
ਮੱਤੀ 21:8ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
ਮੱਤੀ 23:5ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।
ਮੱਤੀ 24:18ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।
ਮੱਤੀ 27:28ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ।
ਮੱਤੀ 27:31ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।
ਮੱਤੀ 27:35ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।
ਮਰਕੁਸ15
ਮਰਕੁ 2:21ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ।
ਮਰਕੁ 5:27ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।
ਮਰਕੁ 5:28ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
ਮਰਕੁ 5:30ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?
ਮਰਕੁ 6:9ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।
ਮਰਕੁ 6:56ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।
ਮਰਕੁ 9:3ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।
ਮਰਕੁ 10:50ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ।
ਮਰਕੁ 11:7ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।
ਮਰਕੁ 11:8ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।
ਮਰਕੁ 12:38ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ
ਮਰਕੁ 13:16ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।
ਮਰਕੁ 15:20ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।
ਮਰਕੁ 15:24ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ।
ਮਰਕੁ 16:5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।
ਲੂਕਾ14
ਲੂਕਾ 3:11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
ਲੂਕਾ 5:36ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।
ਲੂਕਾ 6:29ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।
ਲੂਕਾ 7:25ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
ਲੂਕਾ 8:27ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।
ਲੂਕਾ 8:44ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ।
ਲੂਕਾ 9:3ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ।
ਲੂਕਾ 9:29ਅਤੇ ਉਸ ਦੇ ਪ੍ਰਾਰਥਨਾ ਕਰਦਿਆਂ ਉਸ ਦਾ ਚਿਹਰਾ ਬਦਲ ਗਿਆ ਅਤੇ ਉਸ ਦੀ ਪੁਸ਼ਾਕ ਚਿੱਟੀ ਅਤੇ ਚਮਕਣ ਲੱਗੀ।
ਲੂਕਾ 15:22ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।
ਲੂਕਾ 19:35ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
ਲੂਕਾ 19:36ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ।
ਲੂਕਾ 20:46ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।
ਲੂਕਾ 22:36ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।
ਲੂਕਾ 23:34ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
ਯੂਹੰਨਾ7
ਯੂਹ 13:4ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
ਯੂਹ 13:12ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”
ਯੂਹ 19:2ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ।
ਯੂਹ 19:5ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”
ਯੂਹ 19:23ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।
ਯੂਹ 19:24ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ।
ਯੂਹ 21:7ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ
ਰਸੂਲਾਂ ਦੇ ਕਰਤੱਬ9
ਰਸੂਲਾਂ 7:58ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
ਰਸੂਲਾਂ 9:39ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
ਰਸੂਲਾਂ 12:8ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
ਰਸੂਲਾਂ 14:14ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ।
ਰਸੂਲਾਂ 16:22ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।
ਰਸੂਲਾਂ 18:6ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
ਰਸੂਲਾਂ 20:33ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।
ਰਸੂਲਾਂ 22:20ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
ਰਸੂਲਾਂ 22:23ਜਦੋਂ ਉਹ ਰੌਲ਼ਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ।
1 ਕੁਰਿੰਥੀਆਂ1
1 ਕੁਰਿੰਥੀ 11:15ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ।
1 ਤਿਮੋਥਿਉਸ1
1 ਤਿਮ 2:9ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।
2 ਤਿਮੋਥਿਉਸ1
2 ਤਿਮ 4:13ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸੀ ਅਤੇ ਪੋਥੀਆਂ ਅਤੇ ਖ਼ਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ।
ਇਬਰਾਨੀਆਂ2
ਇਬਰਾ 1:11ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
ਇਬਰਾ 1:12ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
ਯਾਕੂਬ1
ਯਾਕੂ 5:2ਤੁਹਾਡਾ ਧਨ ਗਲ਼ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀੜੇ ਖਾ ਗਏ।
1 ਪਤਰਸ1
1 ਪਤ 3:3ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ
ਯਹੂਦਾਹ1
ਯਹੂ 1:23ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।
ਪਰਕਾਸ਼ ਦੀ ਪੋਥੀ13
ਪਰਕਾਸ਼ 1:13ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
ਪਰਕਾਸ਼ 3:4ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ।
ਪਰਕਾਸ਼ 3:5ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।
ਪਰਕਾਸ਼ 3:18ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।
ਪਰਕਾਸ਼ 4:4ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ।
ਪਰਕਾਸ਼ 6:11ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!
ਪਰਕਾਸ਼ 7:9ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।
ਪਰਕਾਸ਼ 7:13ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ?
ਪਰਕਾਸ਼ 7:14ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।
ਪਰਕਾਸ਼ 16:15ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।
ਪਰਕਾਸ਼ 19:13ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ।
ਪਰਕਾਸ਼ 19:16ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”
ਪਰਕਾਸ਼ 22:14ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।

ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Human-made Things in the Bible © United Bible Societies 2025, adapted from R. Pritz, The Works of Their Hands: Man-made Things in the Bible © 2009 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ

ਕੱਪੜੇ ਅਤੇ ਗਹਿਣੇ

ਇਸ ਵਿਸ਼ੇ ਵਿੱਚ ਹੋਰ

ਕੱਪੜੇ ਅਤੇ ਗਹਿਣੇ