ਖਾਣਾ ਅਤੇ ਪੀਣਾ
ਰੋਟੀ
ਇਬਰਾਨੀ lechem · ਯੂਨਾਨੀ artos · ਬਾਈਬਲ ਵਿੱਚ ਸਭ ਤੋਂ ਵੱਧ ਵਾਰ ਨਾਮ ਲਿਆ ਗਿਆ ਖਾਣਾ
ਰੋਟੀ ਲਗਭਗ ਹਰ ਵੇਲੇ ਦੇ ਖਾਣੇ ਨਾਲ ਖਾਧੀ ਜਾਂਦੀ ਸੀ, ਅਤੇ ਇਬਰਾਨੀ ਸ਼ਬਦ lechem ਦਾ ਅਰਥ ਆਮ ਤੌਰ ਤੇ ਖਾਣਾ ਵੀ ਹੋ ਸਕਦਾ ਸੀ। ਬਹੁਤੇ ਪਰਿਵਾਰ ਆਪਣੀ ਰੋਟੀ ਆਪ ਬਣਾਉਂਦੇ ਸਨ। ਹਰ ਰੋਜ਼ ਅਨਾਜ ਦੋ ਚੱਕੀ ਦੇ ਪੁੜਾਂ ਵਿਚਕਾਰ ਪੀਸਿਆ ਜਾਂਦਾ ਸੀ — ਗੋਡਿਆਂ ਭਾਰ ਬੈਠ ਕੇ ਕੀਤਾ ਜਾਣ ਵਾਲਾ ਔਖਾ ਕੰਮ, ਜੋ ਆਮ ਤੌਰ ਤੇ ਇਸਤਰੀਆਂ ਅਤੇ ਗੋਲੀਆਂ ਕਰਦੀਆਂ ਸਨ (ਕੂਚ 11:5)। ਪਾਣੀ ਮਿਲਾ ਕੇ ਲੱਕੜ ਦੀ ਪਰਾਤ ਵਿੱਚ ਆਟਾ ਗੁੰਨ੍ਹਿਆ ਜਾਂਦਾ ਸੀ। ਇਸ ਨੂੰ ਫੁਲਾਉਣ ਲਈ ਪੁਰਾਣੇ, ਖ਼ਮੀਰ ਚੜ੍ਹੇ ਆਟੇ ਦਾ ਇੱਕ ਟੁਕੜਾ ਰਲਾਇਆ ਜਾਂਦਾ ਸੀ; ਕਾਹਲੀ ਵਿੱਚ, ਜਿਵੇਂ ਮਿਸਰ ਵਿੱਚੋਂ ਨਿੱਕਲਣ ਦੀ ਰਾਤ, ਰੋਟੀ ਬਿਨਾਂ ਖ਼ਮੀਰ ਦੇ ਪਕਾਈ ਜਾਂਦੀ ਸੀ (ਕੂਚ 12:34)।
ਪਤਲੀਆਂ ਰੋਟੀਆਂ ਗਰਮ ਪੱਥਰਾਂ ਉੱਤੇ, ਲੋਹੇ ਦੀ ਤਵੀ ਉੱਤੇ, ਜਾਂ ਲੱਕੜ, ਸੁੱਕੇ ਘਾਹ ਜਾਂ ਗੋਹੇ ਨਾਲ ਗਰਮ ਕੀਤੇ ਮਿੱਟੀ ਦੇ ਨਿੱਕੇ ਤੰਦੂਰ ਦੀ ਅੰਦਰਲੀ ਕੰਧ ਨਾਲ ਲਾ ਕੇ ਪਕਾਈਆਂ ਜਾਂਦੀਆਂ ਸਨ; ਉਹ ਕੁਝ ਮਿੰਟਾਂ ਵਿੱਚ ਤਿਆਰ ਹੋ ਜਾਂਦੀਆਂ ਸਨ। ਕਣਕ ਦੇ ਮੈਦੇ ਦੀ ਰੋਟੀ ਮਹਿਮਾਨਾਂ ਅਤੇ ਅਮੀਰਾਂ ਲਈ ਸੀ, ਅਤੇ ਜੌਂ ਦੀ ਰੋਟੀ ਗ਼ਰੀਬਾਂ ਲਈ। ਰੋਟੀਆਂ ਹੱਥ ਨਾਲ ਤੋੜੀਆਂ ਜਾਂਦੀਆਂ ਸਨ, ਕੱਟੀਆਂ ਨਹੀਂ। ਯਰੂਸ਼ਲਮ ਵਿੱਚ ਨਾਨਬਾਈਆਂ ਦੀ ਇੱਕ ਗਲੀ ਸੀ, ਅਤੇ ਕੈਦ ਵਿੱਚ ਪਏ ਯਿਰਮਿਯਾਹ ਨੂੰ ਹਰ ਰੋਜ਼ ਉੱਥੋਂ ਇੱਕ ਰੋਟੀ ਮਿਲਦੀ ਸੀ (ਯਿਰਮਿਯਾਹ 37:21)।
ਮੁੱਖ ਆਇਤਾਂ
ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾਉਨ੍ਹਾਂ ਲੋਕਾਂ ਨੇ ਗੁੰਨ੍ਹਿਆ ਹੋਇਆ ਆਟਾ ਖ਼ਮੀਰ ਹੋਣ ਤੋਂ ਪਹਿਲਾਂ ਹੀ ਪਰਾਤੜਿਆਂ ਸਣੇ ਆਪਣਿਆਂ ਲੀੜਿਆਂ ਵਿੱਚ ਬੰਨ੍ਹ ਕੇ ਆਪਣੇ ਮੋਢਿਆਂ ਉੱਤੇ ਚੁੱਕ ਲਿਆਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।ਇਸ ਦਾ ਨਾਮ ਲੈਣ ਵਾਲੀਆਂ ਸਾਰੀਆਂ ਆਇਤਾਂ (410)
ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।
ਉਤਪਤ24
ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ।ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ।ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ।ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।ਉਸ ਨੇ ਉਹ ਸੁਆਦਲਾ ਭੋਜਨ ਅਤੇ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ, ਆਪਣੇ ਪੁੱਤਰ ਯਾਕੂਬ ਦੇ ਹੱਥ ਵਿੱਚ ਦਿੱਤਾ।ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇਯਾਕੂਬ ਨੇ ਉਸ ਪਰਬਤ ਉੱਤੇ ਭੇਟ ਚੜ੍ਹਾਈ ਅਤੇ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਤੇ ਪਰਬਤ ਉੱਤੇ ਰਾਤ ਕੱਟੀ।ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਤੇ ਸੋਹਣਾ ਸੀ।ਜਦ ਕਾਲ ਦੇ ਸੱਤ ਸਾਲ ਸ਼ੁਰੂ ਹੋਏ ਜਿਵੇਂ ਯੂਸੁਫ਼ ਨੇ ਆਖਿਆ ਸੀ, ਤਾਂ ਸਾਰੇ ਦੇਸਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ਼ ਵਿੱਚ ਰੋਟੀ ਸੀ।ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁਝ ਉਹ ਆਖੇ ਸੋ ਕਰੋ।ਤਦ ਉਨ੍ਹਾਂ ਨੇ ਯੂਸੁਫ਼ ਦੇ ਆਉਣ ਦੀ ਦੁਪਹਿਰ ਤੱਕ ਉਡੀਕ ਵਿੱਚ ਸੁਗ਼ਾਤ ਤਿਆਰ ਕੀਤੀ ਕਿਉਂ ਜੋ ਉਨ੍ਹਾਂ ਸੁਣਿਆ ਜੋ ਅਸੀਂ ਐਥੇ ਹੀ ਰੋਟੀ ਖਾਵਾਂਗੇ।ਫੇਰ ਉਸ ਨੇ ਆਪਣਾ ਮੂੰਹ ਧੋਤਾ ਅਤੇ ਬਾਹਰ ਆਇਆ ਅਤੇ ਆਪਣੇ ਆਪ ਨੂੰ ਸੰਭਾਲ ਕੇ ਆਖਿਆ, ਰੋਟੀ ਪਰੋਸੋ।ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ।ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ।ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ।ਸਾਰੀ ਧਰਤੀ ਉੱਤੇ ਭੋਜਨ ਨਹੀਂ ਸੀ ਕਿਉਂ ਜੋ ਕਾਲ ਭਾਰੀ ਸੀ ਅਤੇ ਮਿਸਰ ਦੇਸ਼ ਅਤੇ ਕਨਾਨ ਦੇਸ਼ ਕਾਲ ਦੇ ਕਾਰਨ ਨਾਸ ਹੋ ਗਏ ਸਨ।ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖ਼ਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ।ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ।ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਤੇ ਸਾਡੀ ਜ਼ਮੀਨ ਵੀ। ਸਾਨੂੰ ਅਤੇ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਮੇਤ ਫ਼ਿਰਊਨ ਦੇ ਦਾਸ ਹੋਵਾਂਗੇ, ਪਰ ਸਾਨੂੰ ਬੀਜ ਦਿਓ ਜੋ ਅਸੀਂ ਜੀਵੀਏ ਅਤੇ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ।ਆਸ਼ੇਰ ਦੀ ਰੋਟੀ ਚਿਕਣੀ ਹੋਵੇਗੀ ਅਤੇ ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ।ਕੂਚ31
ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ।ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ।ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ।ਅਤੇ ਤੁਸੀਂ ਇਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂਕਿ ਇਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢ ਲਿਆਇਆ ਸੀ ਇਸ ਕਰਕੇ ਤੁਸੀਂ ਇਹ ਦਿਨ ਆਪਣੀਆਂ ਪੀੜ੍ਹੀਆਂ ਤੱਕ ਸਦਾ ਦੀ ਬਿਧੀ ਲਈ ਮਨਾਇਆ ਕਰੋ।ਪਹਿਲੇ ਮਹੀਨੇ ਦੀ ਚੌਧਵੀਂ ਦੀ ਸ਼ਾਮ ਤੋਂ ਇੱਕੀ ਤਾਰੀਖ਼ ਦੀ ਸ਼ਾਮ ਤੱਕ ਤੁਸੀਂ ਪਤੀਰੀ ਰੋਟੀ ਖਾਓ।ਤੁਸੀਂ ਕੋਈ ਖ਼ਮੀਰੀ ਵਸਤ ਨਾ ਖਾਓ ਅਤੇ ਤੁਸੀਂ ਆਪਣਿਆਂ ਸਾਰਿਆਂ ਟਿਕਾਣਿਆਂ ਵਿੱਚ ਪਤੀਰੀ ਰੋਟੀ ਖਾਇਓ।ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਇਸ ਲਈ ਖ਼ਮੀਰ ਨਹੀਂ ਹੋਇਆ ਸੀ ਕਿ ਉਹ ਮਿਸਰੋਂ ਧੱਕੇ ਗਏ ਸਨ ਅਤੇ ਉੱਥੇ ਠਹਿਰ ਨਾ ਸਕੇ ਨਾ ਆਪਣੇ ਲਈ ਰੋਟੀ ਬਣਾ ਸਕੇ।ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ।ਪਤੀਰੀ ਰੋਟੀ ਸੱਤਾਂ ਦਿਨਾਂ ਤੱਕ ਖਾਧੀ ਜਾਵੇ ਅਤੇ ਕੋਈ ਖ਼ਮੀਰ ਤੁਹਾਡੇ ਕੋਲ ਨਾ ਵੇਖਿਆ ਜਾਵੇ ਨਾ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਵੇਖਿਆ ਜਾਵੇ।ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ।ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ।ਮੂਸਾ ਨੇ ਆਖਿਆ, ਇਸ ਤਰ੍ਹਾਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀਂ ਰੋਟੀ। ਯਹੋਵਾਹ ਤੁਹਾਡਾ ਕੁੜ੍ਹਨਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ? ਤੁਹਾਡਾ ਕੁੜ੍ਹਨਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ।ਮੈਂ ਇਸਰਾਏਲੀਆਂ ਦਾ ਕੁੜ੍ਹਨਾ ਸੁਣਿਆ। ਇਨ੍ਹਾਂ ਨੂੰ ਆਖ ਕਿ ਸ਼ਾਮਾਂ ਨੂੰ ਤੁਸੀਂ ਮਾਸ ਖਾਓਗੇ ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।ਜਾਂ ਇਸਰਾਏਲੀਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, ਇਹ ਕੀ ਹੈ? ਕਿਉਂ ਜੋ ਉਹ ਨਹੀਂ ਜਾਣਦੇ ਸਨ ਕਿ ਉਹ ਕੀ ਸੀ। ਉਪਰੰਤ ਮੂਸਾ ਨੇ ਉਨ੍ਹਾਂ ਨੂੰ ਆਖਿਆ, ਇਹ ਉਹ ਰੋਟੀ ਹੈ ਜਿਹੜੀ ਯਹੋਵਾਹ ਤੁਹਾਨੂੰ ਖਾਣ ਲਈ ਦਿੱਤੀ ਹੈ।ਅਤੇ ਇਸ ਤਰ੍ਹਾਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁੱਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਤੇ ਮੰਡਲੀ ਦੇ ਸਾਰੇ ਸਰਦਾਰ ਆਏ ਅਤੇ ਮੂਸਾ ਨੂੰ ਦੱਸਿਆ।ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ।ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ।ਮੂਸਾ ਨੇ ਆਖਿਆ, ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਉਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਵਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ।ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮਨਾ। ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਉਹ ਮੇਰੇ ਸਾਹਮਣੇ ਵੇਖੇ ਨਾ ਜਾਣ।ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ।ਤੂੰ ਮੇਜ਼ ਦੇ ਉੱਤੇ ਮੇਰੇ ਅੱਗੇ ਹਜ਼ੂਰੀ ਦੀ ਰੋਟੀ ਸਦਾ ਲਈ ਰੱਖਿਆ ਕਰੀਂ।ਅਤੇ ਪਤੀਰੀ ਰੋਟੀ ਅਤੇ ਤੇਲ ਵਿੱਚ ਮਥੇ ਹੋਏ ਪਤੀਰੇ ਪਰਾਉਂਠੇ ਅਤੇ ਤੇਲ ਨਾਲ ਚੋਪੜੇ ਹੋਏ ਪੂੜੇ ਕਣਕ ਦੇ ਮੈਦੇ ਤੋਂ ਬਣਾਈਂਤੂੰ ਇੱਕ ਰੋਟੀ ਇੱਕ ਪਰਾਉਂਠਾ ਇੱਕ ਪੂੜਾ ਉਸ ਦੀ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਸਨਮੁਖ ਹੈ ਲਈਂ।ਅਤੇ ਹਾਰੂਨ ਅਤੇ ਉਸ ਦੇ ਪੁੱਤਰ ਛੱਤਰੇ ਦਾ ਮਾਸ ਅਤੇ ਰੋਟੀ ਜਿਹੜੀ ਉਸ ਛਾਬੇ ਵਿੱਚ ਹੈ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਖਾਣਅਤੇ ਜੇ ਕਦੀ ਥਾਪਨਾ ਦੇ ਮਾਸ ਤੋਂ ਅਥਵਾ ਰੋਟੀ ਤੋਂ ਸਵੇਰ ਤੱਕ ਕੁਝ ਬਚ ਜਾਵੇ ਤਾਂ ਤੂੰ ਉਸ ਬਚਤ ਨੂੰ ਅੱਗ ਵਿੱਚ ਸਾੜ ਸੁੱਟੀਂ। ਉਹ ਖਾਧਾ ਨਾ ਜਾਵੇ ਕਿਉਂ ਜੋ ਉਹ ਪਵਿੱਤਰ ਹੈ।ਪਤੀਰੀ ਰੋਟੀ ਦਾ ਪਰਬ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀਮੇਜ਼ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀਅਤੇ ਉਸ ਨੇ ਉਸ ਉੱਤੇ ਯਹੋਵਾਹ ਅੱਗੇ ਰੋਟੀ ਸੁਆਰ ਕੇ ਰੱਖੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।ਲੇਵੀਆਂ ਦੀ ਪੋਥੀ32
“ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।ਜੇਕਰ ਤੇਰਾ ਚੜ੍ਹਾਵਾ ਤਵੇ ਉੱਤੇ ਪਕਾਈ ਹੋਈ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਪਤੀਰੇ ਮੈਦੇ ਦਾ ਹੋਵੇ।ਤੂੰ ਉਸ ਨੂੰ ਟੁੱਕੜੇ-ਟੁੱਕੜੇ ਕਰਕੇ ਉਸ ਦੇ ਉੱਤੇ ਤੇਲ ਪਾਵੀਂ। ਇਹ ਇੱਕ ਮੈਦੇ ਦੀ ਭੇਟ ਹੈ।ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ।ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ।ਜੇ ਉਹ ਉਸ ਨੂੰ ਧੰਨਵਾਦ ਦੇ ਲਈ ਚੜ੍ਹਾਵੇ ਤਾਂ ਉਹ ਆਪਣੀ ਧੰਨਵਾਦ ਦੀ ਭੇਟ ਵਿੱਚ, ਤੇਲ ਨਾਲ ਗੁੰਨ੍ਹੇ ਹੋਏ ਪਤੀਰੇ ਫੁਲਕੇ, ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਈਆਂ ਪੂੜੀਆਂ ਚੜ੍ਹਾਵੇ,ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ।ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ,ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ, ਉਸ ਨੇ ਇੱਕ ਰੋਟੀ, ਤੇਲ ਰਲੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ।ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਮਾਸ ਨੂੰ ਪਕਾਓ ਅਤੇ ਉਸ ਰੋਟੀ ਨੂੰ ਜੋ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਹੈ, ਉੱਥੇ ਹੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਕਿ ਹਾਰੂਨ ਅਤੇ ਉਸ ਦੇ ਪੁੱਤਰ ਉਸ ਨੂੰ ਖਾਣ।ਅਤੇ ਜੋ ਕੁਝ ਉਸ ਮਾਸ ਅਤੇ ਰੋਟੀ ਵਿੱਚੋਂ ਬਚ ਜਾਵੇ, ਉਸ ਨੂੰ ਤੁਸੀਂ ਅੱਗ ਨਾਲ ਸਾੜ ਦੇਣਾ।ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ। ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ।ਉਹ ਆਪਣੇ ਪਰਮੇਸ਼ੁਰ ਦੀ ਅੱਤ ਪਵਿੱਤਰ ਅਤੇ ਪਵਿੱਤਰ ਰੋਟੀ ਵਿੱਚੋਂ ਖਾਵੇ,ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ।ਪਰ ਜੇਕਰ ਜਾਜਕ ਦੀ ਧੀ ਵਿਧਵਾ ਜਾਂ ਪਤੀ ਵੱਲੋਂ ਤਿਆਗੀ ਹੋਈ ਹੋਵੇ ਅਤੇ ਉਸ ਦੀ ਕੋਈ ਸੰਤਾਨ ਨਾ ਹੋਵੇ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਪਿਤਾ ਦੇ ਘਰ ਵਿੱਚ ਰਹਿੰਦੀ ਹੋਵੇ ਤਾਂ ਉਹ ਆਪਣੇ ਪਿਤਾ ਦੇ ਭੋਜਨ ਵਿੱਚੋਂ ਖਾਵੇ, ਪਰ ਕੋਈ ਪਰਾਇਆ ਉਸ ਵਿੱਚੋਂ ਨਾ ਖਾਵੇ।ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ।ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ।ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।”ਤੁਸੀਂ ਆਪਣੇ ਨਿਵਾਸ ਸਥਾਨਾਂ ਵਿੱਚੋਂ ਏਫ਼ਾਹ ਦੇ ਦੋ ਦਸਵੇਂ ਹਿੱਸੇ ਮੈਦੇ ਦੀਆਂ ਦੋ ਰੋਟੀਆਂ ਹਿਲਾਉਣ ਦੀ ਭੇਟ ਕਰਕੇ ਲਿਆਉਣਾ, ਉਹ ਖ਼ਮੀਰ ਨਾਲ ਗੁੰਨ੍ਹੇ ਹੋਏ ਮੈਦੇ ਦੀਆਂ ਹੋਣ, ਇਹ ਯਹੋਵਾਹ ਦੇ ਅੱਗੇ ਉਪਜ ਦਾ ਪਹਿਲਾ ਫਲ ਹੈ।ਤੁਸੀਂ ਉਨ੍ਹਾਂ ਰੋਟੀਆਂ ਦੇ ਨਾਲ ਇੱਕ ਸਾਲ ਦੇ ਦੋਸ਼ ਰਹਿਤ ਸੱਤ ਲੇਲੇ, ਇੱਕ ਜੁਆਨ ਬਲ਼ਦ ਅਤੇ ਦੋ ਛੱਤਰੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਉਣਾ। ਉਹ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਹੋਵੇ।ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ।ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ।ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।ਗਿਣਤੀ13
ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ।ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁੱਖ-ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ।ਫੇਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰੀ ਰੋਟੀ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ।ਉਹ ਦੂਜੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਉਹ ਨੂੰ ਮਨਾਉਣ, ਉਹ ਪਸਾਹ ਦੀ ਪਤੀਰੀ ਰੋਟੀ ਅਤੇ ਸਾਗ ਪੱਤ ਨਾਲ ਉਸ ਨੂੰ ਖਾਣ।ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ।ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ। ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ!ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ।ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ।ਬਿਵਸਥਾ ਸਾਰ10
ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।ਇੱਕ ਅਜਿਹਾ ਦੇਸ਼ ਜਿਸ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜ ਨਾ ਹੋਵੇਗੀ, ਇੱਕ ਅਜਿਹਾ ਦੇਸ਼ ਜਿਸ ਦੇ ਪੱਥਰ ਲੋਹੇ ਦੇ ਹਨ ਅਤੇ ਜਿਸ ਦੀਆਂ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ।ਜਦ ਮੈਂ ਪਰਬਤ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ।ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ।ਤੁਸੀਂ ਉਹ ਦੇ ਨਾਲ ਖ਼ਮੀਰ ਨਾ ਖਾਇਓ। ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ।ਛੇ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਇਓ ਅਤੇ ਸੱਤਵੇਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਮਹਾਂ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ।ਸਾਲ ਵਿੱਚ ਤਿੰਨ ਵਾਰੀ, ਤੁਹਾਡੇ ਸਾਰੇ ਪੁਰਖ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਹਾਜ਼ਰ ਹੋਣ ਜਿਹੜਾ ਉਹ ਚੁਣੇਗਾ, ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਦੇ ਸਮੇਂ। ਉਹ ਖਾਲੀ ਹੱਥ ਯਹੋਵਾਹ ਦੇ ਸਨਮੁਖ ਹਾਜ਼ਰ ਨਾ ਹੋਣ।ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆ ਦੇ ਪਥੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ।ਰੋਟੀ ਜੋ ਤੁਸੀਂ ਨਾ ਖਾ ਸਕੇ ਅਤੇ ਦਾਖਰਸ ਅਤੇ ਮਧ ਜੋ ਤੁਸੀਂ ਨਾ ਪੀ ਸਕੇ, ਇਹ ਇਸ ਲਈ ਹੋਇਆ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।ਯਹੋਸ਼ੁਆ3
ਪਸਾਹ ਦੇ ਇੱਕ ਦਿਨ ਤੋਂ ਬਾਅਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਭੁੱਜੇ ਹੋਏ ਦਾਣੇ ਅਤੇ ਪਤੀਰੀ ਰੋਟੀ ਉਸੇ ਦਿਨ ਖਾਧੀ।ਅਤੇ ਫਟੇ ਪੁਰਾਣੇ ਜੁੱਤੇ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਕੱਪੜੇ ਆਪਣੇ ਉੱਤੇ ਲੈ ਲਏ ਅਤੇ ਉਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ।ਇਹ ਸਾਡੀ ਰੋਟੀ ਅਸੀਂ ਆਪਣੇ ਖਾਣ ਲਈ ਆਪਣਿਆਂ ਘਰਾਂ ਤੋਂ ਗਰਮ-ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ।ਨਿਆਂਈਆਂ ਦੀ ਪੋਥੀ11
ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?ਤਦ ਗਿਦਾਊਨ ਗਿਆ ਅਤੇ ਉਸ ਨੇ ਬੱਕਰੀ ਦਾ ਇੱਕ ਬੱਚਾ ਅਤੇ ਇੱਕ ਏਫ਼ਾਹ ਆਟੇ ਦੀਆਂ ਪਤੀਰੀਆਂ ਰੋਟੀਆਂ ਪਕਾਈਆਂ ਅਤੇ ਮਾਸ ਨੂੰ ਟੋਕਰੀ ਵਿੱਚ ਰੱਖਿਆ ਅਤੇ ਤਰੀ ਨੂੰ ਇੱਕ ਭਾਂਡੇ ਵਿੱਚ ਪਾ ਕੇ ਬਲੂਤ ਦੇ ਰੁੱਖ ਹੇਠ ਉਸ ਦੇ ਲਈ ਲਿਆ ਕੇ ਰੱਖਿਆ।ਤਦ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖਦੇ, ਅਤੇ ਤਰੀ ਨੂੰ ਉਸ ਦੇ ਉੱਤੇ ਡੋਲ੍ਹ ਦੇ।” ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ।ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ।ਜਦ ਗਿਦਾਊਨ ਉੱਥੇ ਪਹੁੰਚਿਆ ਤਾਂ ਵੇਖੋ, ਉੱਥੇ ਇੱਕ ਮਨੁੱਖ ਸੀ ਜੋ ਆਪਣੇ ਸਾਥੀ ਨੂੰ ਇੱਕ ਸੁਫ਼ਨਾ ਸੁਣਾਉਂਦਾ ਸੀ, ਉਸਨੇ ਕਿਹਾ, “ਵੇਖੋ, ਮੈਂ ਇੱਕ ਸੁਫ਼ਨਾ ਵੇਖਿਆ ਹੈ ਕਿ ਜੌਂ ਦੀ ਇੱਕ ਰੋਟੀ ਮਿਦਯਾਨੀ ਛਾਉਣੀ ਵਿੱਚ ਰੁੜ੍ਹ ਕੇ ਆਈ ਅਤੇ ਇੱਕ ਤੰਬੂ ਨਾਲ ਆ ਲੱਗੀ ਅਤੇ ਉਸ ਨੇ ਤੰਬੂ ਨੂੰ ਅਜਿਹਾ ਮਾਰਿਆ ਕਿ ਉਹ ਡਿੱਗ ਪਿਆ ਅਤੇ ਉਸ ਨੂੰ ਅਜਿਹਾ ਮੂਧਾ ਕਰ ਸੁੱਟਿਆ ਕਿ ਉਹ ਤੰਬੂ ਵਿੱਛ ਗਿਆ।”ਕਿਉਂ ਜੋ ਇਹ ਥੱਕੇ ਹੋਏ ਹਨ ਅਤੇ ਮੈਂ ਮਿਦਯਾਨ ਦੇ ਦੋਹਾਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦੇ ਪਿੱਛੇ ਪਿਆ ਹੋਇਆ ਹਾਂ।”ਪਰ ਸੁੱਕੋਥ ਦੇ ਹਾਕਮਾਂ ਨੇ ਉੱਤਰ ਦਿੱਤਾ, “ਕੀ ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥਾਂ ਵਿੱਚ ਆ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?”ਤਦ ਉਹ ਸੁੱਕੋਥੀਆਂ ਕੋਲ ਆਇਆ ਅਤੇ ਕਹਿਣ ਲੱਗਾ, “ਜ਼ਬਾਹ ਅਤੇ ਸਲਮੁੰਨਾ ਨੂੰ ਵੇਖੋ, ਜਿਨ੍ਹਾਂ ਦੇ ਲਈ ਤੁਸੀਂ ਮੈਨੂੰ ਉਲਾਂਭਾ ਦਿੱਤਾ ਸੀ ਅਤੇ ਕਿਹਾ ਸੀ, ਭਲਾ, ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥ ਵਿੱਚ ਆ ਗਏ ਹਨ, ਜੋ ਅਸੀਂ ਤੇਰੇ ਥੱਕੇ ਹੋਏ ਜੁਆਨਾਂ ਨੂੰ ਰੋਟੀ ਦੇਈਏ?”ਤਾਂ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਉੱਤਰ ਦਿੱਤਾ, “ਭਾਵੇਂ ਤੂੰ ਮੈਨੂੰ ਰੋਕ ਵੀ ਲਵੇਂ ਤਾਂ ਵੀ ਮੈਂ ਤੇਰੇ ਭੋਜਨ ਵਿੱਚੋਂ ਕੁਝ ਨਹੀਂ ਖਾਵਾਂਗਾ, ਪਰ ਜੇ ਤੂੰ ਹੋਮ ਦੀ ਬਲੀ ਚੜ੍ਹਾਉਣਾ ਚਾਹੁੰਦਾ ਹੈਂ ਤਾਂ ਤੈਨੂੰ ਯਹੋਵਾਹ ਦੇ ਅੱਗੇ ਚੜ੍ਹਾਉਣੀ ਚਾਹੀਦੀ ਹੈ।” ਮਾਨੋਆਹ ਨਹੀਂ ਜਾਣਦਾ ਸੀ ਕਿ ਉਹ ਯਹੋਵਾਹ ਦਾ ਦੂਤ ਹੈ।ਚੌਥੇ ਦਿਨ ਜਦ ਉਹ ਸਵੇਰ ਨੂੰ ਉੱਠੇ ਤਾਂ ਉਹ ਵਾਪਿਸ ਜਾਣ ਲਈ ਉੱਠ ਕੇ ਖੜ੍ਹਾ ਹੋ ਗਿਆ ਤਾਂ ਇਸਤਰੀ ਦੇ ਪਿਤਾ ਨੇ ਆਪਣੇ ਜੁਆਈ ਨੂੰ ਕਿਹਾ, “ਥੋੜ੍ਹੀ ਜਿਹੀ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਤੁਸੀਂ ਚਲੇ ਜਾਣਾ।”ਸਾਡੇ ਕੋਲ ਗਧਿਆਂ ਲਈ ਦਾਣਾ ਪੱਠਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਇਸ ਦਾਸੀ ਲਈ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਵੀ ਹੈ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”ਰੂਥ2
ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।1 ਸਮੂਏਲ23
ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ, ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ, ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ।ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।ਸ਼ਾਊਲ ਨੇ ਆਪਣੇ ਸੇਵਕ ਨੂੰ ਆਖਿਆ, ਜੇਕਰ ਅਸੀਂ ਉੱਥੇ ਜਾਈਏ ਤਾਂ ਅਸੀਂ ਉਸ ਲਈ ਕੀ ਲੈ ਜਾਈਏ? ਰੋਟੀਆਂ ਤਾਂ ਸਾਡੇ ਭਾਂਡਿਆਂ ਵਿੱਚੋਂ ਮੁੱਕ ਗਈਆਂ ਹਨ ਅਤੇ ਪਰਮੇਸ਼ੁਰ ਦੇ ਦਾਸ ਲਈ ਸਾਡੇ ਕੋਲ ਕੋਈ ਸੁਗ਼ਾਤ ਨਹੀਂ ਹੈ। ਸਾਡੇ ਕੋਲ ਹੈ ਕੀ?ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।ਉਹ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਤੈਨੂੰ ਦੋ ਰੋਟੀਆਂ ਦੇਣਗੇ ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ,ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ।ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।ਫੇਰ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਆਖਿਆ, ਇਹ ਪੰਜ ਸੇਰ ਭੁੰਨੇ ਹੋਏ ਦਾਣੇ ਅਤੇ ਇਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਛਾਉਣੀ ਵੱਲ ਜਾ।ਸੋ ਦਾਊਦ ਮੈਦਾਨ ਦੇ ਵਿੱਚ ਲੁਕਿਆ ਅਤੇ ਜਦ ਨਵਾਂ ਚੰਦ ਹੋਇਆ ਤਾਂ ਰਾਜਾ ਰੋਟੀ ਖਾਣ ਲਈ ਬੈਠਾ,ਪਰ ਅਗਲੇ ਦਿਨ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਖਾਲੀ ਰਹੀ। ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤਰ ਨਾ ਕੱਲ ਖਾਣ ਆਇਆ ਸੀ, ਨਾ ਅੱਜ?ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਭੋਜਨ ਦੀ ਮੇਜ਼ ਤੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਤਾ ਨੇ ਦਾਊਦ ਦਾ ਬਹੁਤ ਨਿਰਾਦਰ ਕੀਤਾ ਸੀ।ਪਰ ਹੁਣ ਤੇਰੇ ਹੱਥ ਵਿੱਚ ਕੀ ਹੈ? ਪੰਜ ਰੋਟੀਆਂ ਜਾਂ ਹੋਰ ਜੋ ਕੁਝ ਹੈ ਸੋ ਮੇਰੇ ਹੱਥ ਵਿੱਚ ਦੇ।ਜਾਜਕ ਨੇ ਦਾਊਦ ਨੂੰ ਉੱਤਰ ਦੇ ਕੇ ਆਖਿਆ, ਮੇਰੇ ਹੱਥ ਵਿੱਚ ਆਮ ਰੋਟੀਆਂ ਨਹੀਂ ਪਰ ਪਵਿੱਤਰ ਰੋਟੀਆਂ ਹਨ ਜੇਕਰ ਕਦੀ ਜੁਆਨਾਂ ਨੇ ਸੱਚ-ਮੁੱਚ ਆਪਣੇ ਆਪ ਨੂੰ ਇਸਤਰੀਆਂ ਕੋਲੋਂ ਵੱਖਰਾ ਰੱਖਿਆ ਹੋਵੇ।ਸੋ ਜਾਜਕ ਨੇ ਪਵਿੱਤਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਜੋ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਗਰਮ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ।ਤਦ ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਸਾਜ਼ਿਸ਼ ਕਿਉਂ ਕੀਤੀ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਘਾਤ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ।ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਤੇ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦੇ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਬਹੁਤ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ।ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਦਾਸੀ ਦੀ ਗੱਲ ਮੰਨੋ ਕਰੋ ਅਤੇ ਪਰਵਾਨਗੀ ਦਿਓ ਜੋ ਮੈਂ ਤੁਹਾਡੇ ਲਈ ਰੋਟੀ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ।ਅਤੇ ਉਸ ਇਸਤਰੀ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨ੍ਹਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂਉਨ੍ਹਾਂ ਨੂੰ ਮੈਦਾਨ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ, ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹ ਨੂੰ ਰੋਟੀ ਦਿੱਤੀ ਅਤੇ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ।ਨਾਲੇ ਉਨ੍ਹਾਂ ਨੇ ਇੱਕ ਹੰਜ਼ੀਰ ਦੀ ਪਿੰਨੀ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਜਾਨ ਆ ਗਈ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੋਂ ਨਾ ਰੋਟੀ ਖਾਧੀ, ਨਾ ਹੀ ਪਾਣੀ ਪੀਤਾ ਸੀ।2 ਸਮੂਏਲ15
ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ!ਤਾਂ ਸਭ ਲੋਕ ਉੱਥੋਂ ਆਏ ਤੇ ਦਿਨ ਰਹਿੰਦਿਆਂ ਦਾਊਦ ਨੂੰ ਕੁਝ ਖੁਵਾਉਣ ਲੱਗੇ। ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਜੇਕਰ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਖਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ ਕਰੇ!ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ।ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ।ਸੋ ਤੂੰ ਆਪਣੇ ਪੁੱਤਰਾਂ ਅਤੇ ਸੇਵਕਾਂ ਸਮੇਤ ਉਹ ਦੇ ਲਈ ਜ਼ਮੀਨ ਵਾਹ ਅਤੇ ਉਸ ਦੀ ਪੈਦਾਵਾਰ ਲਿਆਇਆ ਕਰ ਜੋ ਤੇਰੇ ਮਾਲਕ ਦੇ ਪੁੱਤਰ ਦੇ ਲਈ ਰੋਟੀ ਹੋਵੇ ਪਰ ਮਫ਼ੀਬੋਸ਼ਥ ਜੋ ਤੇਰੇ ਮਾਲਕ ਦਾ ਪੁੱਤਰ ਹੈ ਉਹ ਹਮੇਸ਼ਾ ਲਈ ਮੇਰੀ ਮੇਜ਼ ਤੋਂ ਰੋਟੀ ਖਾਵੇਗਾ, ਸੀਬਾ ਦੇ ਪੰਦਰਾ ਪੁੱਤਰ ਅਤੇ ਵੀਹ ਸੇਵਕ ਸਨ।ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ।ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਉਠਾਉਣ ਪਰ ਉਹ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ।ਤਦ ਦਾਊਦ ਜ਼ਮੀਨ ਤੋਂ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ।ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ।ਇਸ ਲਈ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪਿਆ ਰਹਿ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਤਾ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਕਿ ਮੇਰੀ ਭੈਣ ਤਾਮਾਰ ਨੂੰ ਆਖੋ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈਂ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।ਤਦ ਅਮਨੋਨ ਲੰਮਾ ਪਿਆ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਰਾਜਾ ਉਸ ਨੂੰ ਵੇਖਣ ਲਈ ਆਇਆ ਤਾਂ ਅਮਨੋਨ ਨੇ ਰਾਜਾ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਜੋ ਮੈਂ ਉਸ ਦੇ ਹੱਥੋਂ ਭੋਜਨ ਕਰਾਂ।ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਗੁੰਨ੍ਹਿਆ ਅਤੇ ਉਹ ਦੇ ਸਾਹਮਣੇ ਪੂਰੀਆਂ ਤਲੀਆਂ,ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਉਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ।ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।ਰਾਜੇ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਉਦੇਸ਼ ਹੈ? ਸੀਬਾ ਨੇ ਆਖਿਆ, ਇਹ ਗਧੇ ਰਾਜਾ ਦੇ ਘਰਾਣੇ ਦੀ ਸਵਾਰੀ ਲਈ ਹਨ ਅਤੇ ਰੋਟੀਆਂ ਅਤੇ ਹੰਜ਼ੀਰ ਦੇ ਫਲ ਜੁਆਨਾਂ ਦੇ ਖਾਣ ਲਈ ਹਨ ਅਤੇ ਇਹ ਮਧ ਇਸ ਲਈ ਹੈ ਕਿ ਜੋ ਉਜਾੜ ਵਿੱਚ ਥੱਕ ਜਾਣ, ਉਹ ਇਸ ਨੂੰ ਪੀ ਲੈਣ।1 ਰਾਜਿਆਂ25
ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਛੇ ਹਜ਼ਾਰ ਛੇ ਸੌ ਕਿੱਲੋ ਮੈਦਾ, ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ,ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਤੋਂ ਸਮੁੰਦਰ ਤੱਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਪਹੁੰਚਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਖੋਲ੍ਹ ਕੇ ਸੁੱਟਵਾ ਦਿਆਂਗਾ, ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ।ਸੁਲੇਮਾਨ ਨੇ ਇਹ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ।ਉਹ ਮਿਦਯਾਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਉਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ।ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਂਵਾਂਗਾ ਨਾ ਇੱਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ।ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਨਾ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਇਸੇ ਰਾਹ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ।ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ।ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸਕਦਾ ਨਾ ਤੇਰੇ ਘਰ ਦੇ ਅੰਦਰ ਜਾ ਸਕਦਾ ਹਾਂ ਨਾ ਮੈਂ ਤੇਰੇ ਨਾਲ ਇੱਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ।ਕਿਉਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਨੂੰ ਹੁਕਮ ਹੋਇਆ ਹੈ ਕਿ ਤੂੰ ਨਾ ਉੱਥੇ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਉਸ ਰਾਹ ਥਾਣੀ ਮੁੜੀ ਜਿੱਥੋਂ ਦੀ ਤੂੰ ਗਿਆ।ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ।ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ।ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੋਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਵੀਂ ਅਤੇ ਨਾ ਪਾਣੀ ਪੀਵੀਂ ਤੂੰ ਰੋਟੀ ਵੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਓ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ।ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਅੰਨ ਜਲ ਖਾ ਪੀ ਚੁੱਕਾ ਤਾਂ ਉਸ ਨੇ ਆਪਣੇ ਗਧੇ ਉੱਤੇ ਉਸ ਨਬੀ ਲਈ ਜਿਹ ਨੂੰ ਉਹ ਮੋੜ ਲਿਆਇਆ ਸੀ ਕਾਠੀ ਪਾਈ।ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਦ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ।ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ।ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ।ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।ਤਾਂ ਅਹਾਬ ਆਪਣੇ ਘਰ ਨੂੰ ਗਿਆ। ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਕਿ ਮੈਂ ਤੁਹਾਨੂੰ ਆਪਣੇ ਪੁਰਖਿਆਂ ਦੀ ਮਿਰਾਸ ਨਹੀਂ ਦਿਆਂਗਾ। ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਤੇ ਰੋਟੀ ਨਾ ਖਾਧੀ।ਤਾਂ ਉਹ ਦੀ ਰਾਣੀ ਈਜ਼ਬਲ ਉਹ ਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਜੋ ਤੂੰ ਰੋਟੀ ਨਹੀਂ ਖਾਧੀ?ਤਾਂ ਉਸ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਇਸ ਵੇਲੇ ਇਸਰਾਏਲ ਉੱਤੇ ਰਾਜ ਕਰਦਾ ਹੈਂ? ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ਼ ਲੈ ਕੇ ਦਿੰਦੀ ਹਾਂ।ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ।2 ਰਾਜਿਆਂ7
ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ।ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ।ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ।ਤਾਂ ਵੀ ਉੱਚਿਆਂ ਥਾਵਾਂ ਦੇ ਪੁਜਾਰੀ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ ਪਰ ਉਹ ਆਪਣੇ ਭਰਾਵਾਂ ਦੇ ਵਿੱਚਕਾਰ ਬੇ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ।ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ।ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।1 ਇਤਿਹਾਸ5
ਅਤੇ ਮੱਤਿਥਯਾਹ ਲੇਵੀਆਂ ਵਿੱਚੋਂ ਜਿਹੜਾ ਕਾਰਹੀ ਸ਼ੱਲੂਮ ਦਾ ਪਹਿਲੌਠਾ ਸੀ ਤਵਿਆਂ ਦੀਆਂ ਰੋਟੀਆਂ ਉੱਤੇ ਜ਼ਿੰਮੇਵਾਰੀ ਰੱਖਦਾ ਸੀਅਤੇ ਕਹਾਥੀਆਂ ਦੇ ਭਰਾਵਾਂ ਵਿੱਚੋਂ ਕਈ ਚੜਾਵੇ ਦੀ ਰੋਟੀ ਉੱਤੇ ਜ਼ਿੰਮੇਵਾਰ ਸਨ ਕਿ ਹਰ ਸਬਤ ਉਹ ਨੂੰ ਤਿਆਰ ਕਰਨ।ਇਸ ਤੋਂ ਇਲਾਵਾ ਉਹ ਜੋ ਉਨ੍ਹਾਂ ਦੇ ਨੇੜੇ ਸਨ ਅਤੇ ਉਹ ਜਿਹੜੇ ਯਿੱਸਾਕਾਰ, ਜ਼ਬੂਲੁਨ ਅਤੇ ਨਫ਼ਤਾਲੀ ਤੱਕ ਵੀ ਵੱਸਦੇ ਸਨ, ਉਹ ਵੀ ਗਧਿਆਂ ਉੱਤੇ, ਊਠਾਂ ਉੱਤੇ, ਖੱਚਰਾਂ ਉੱਤੇ ਅਤੇ ਬਲ਼ਦਾਂ ਉੱਤੇ ਲੱਦ ਕੇ ਰੋਟੀਆਂ, ਆਟਾ, ਅੰਜੀਰਾਂ ਦੀਆਂ ਪਿੰਨੀਆਂ, ਕਿਸ਼ਮਿਸ਼ ਦੇ ਗੁੱਛੇ, ਦਾਖ਼ਰਸ, ਤੇਲ, ਬਲ਼ਦ ਅਤੇ ਭੇਡਾਂ ਬਹੁਤਾਇਤ ਨਾਲ ਲਿਆਏ, ਇਸ ਲਈ ਜੋ ਇਸਰਾਏਲ ਵਿੱਚ ਅਨੰਦ ਹੋਇਆ।ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁੱਕੜਾ ਮਾਸ ਦਾ ਅਤੇ ਇੱਕ-ਇੱਕ ਸੋਗੀ ਦੀ ਟਿੱਕੀ ਵੰਡ ਦਿੱਤੀ।ਚੜਾਵੇ ਦੀ ਰੋਟੀ, ਅੰਨ ਬਲੀ ਦੇ ਮੈਦੇ, ਪਤੀਰਿਆਂ ਫੁਲਕਿਆਂ, ਤਵੇ ਉੱਤੇ ਪਕਾਈਆਂ ਹੋਈਆਂ ਰੋਟੀਆਂ, ਪੂਰੀਆਂ ਦੇ ਲਈ ਅਤੇ ਹਰ ਤਰ੍ਹਾਂ ਦੀ ਮਿਣਤੀ ਲਈ2 ਇਤਿਹਾਸ7
ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆ ਨੂੰ ਅਤੇ ਸਾਲ ਵਿੱਚ ਤਿੰਨ ਵਾਰ ਠਹਿਰਾਏ ਹੋਏ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਿਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ!ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਾਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ।ਅਜ਼ਰਾ2
ਉਨ੍ਹਾਂ ਨੇ ਅਨੰਦ ਨਾਲ ਸੱਤ ਦਿਨਾਂ ਤੱਕ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਅਨੰਦ ਕੀਤਾ ਸੀ ਅਤੇ ਅੱਸ਼ੂਰ ਦੇ ਰਾਜਾ ਦਾ ਮਨ ਉਹਨਾਂ ਵੱਲ ਅਜਿਹਾ ਫੇਰਿਆ ਸੀ ਕਿ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਉਹਨਾਂ ਦੀ ਸਹਾਇਤਾ ਕਰੇ।ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸ਼ੀਬ ਦੇ ਪੁੱਤਰ ਯਹੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ।ਨਹਮਯਾਹ6
ਫਿਰ ਜਦ ਤੋਂ ਮੈਂ ਯਹੂਦਾਹ ਦੇ ਦੇਸ਼ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸ਼ਤਾ ਦੇ ਰਾਜ ਦੇ ਵੀਹਵੇਂ ਸਾਲ ਤੋਂ ਲੈ ਕੇ ਬੱਤੀਵੇਂ ਸਾਲ ਤੱਕ, ਇਨ੍ਹਾਂ ਬਾਰਾਂ ਸਾਲਾਂ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮ ਦੇ ਹੱਕ ਦੀ ਰੋਟੀ ਨਾ ਖਾਧੀ,ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।”ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।ਕਿਉਂ ਜੋ ਉਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਨੂੰ ਸਰਾਪ ਦੇਵੇ, ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ।ਅੱਯੂਬ11
ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ।ਜਿਹਨਾਂ ਵਸਤਾਂ ਨੂੰ ਮੈਂ ਛੂਹਣਾ ਵੀ ਨਹੀਂ ਚਾਹੁੰਦਾ ਉਹ ਹੀ ਮੇਰੇ ਲਈ ਘਿਣਾਉਣੀ ਰੋਟੀ ਠਹਿਰੀਆਂ ਹਨ।ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ।ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ, ਉਹ ਉਸ ਦੇ ਅੰਦਰ ਸੱਪਾਂ ਦਾ ਜ਼ਹਿਰ ਹੋ ਜਾਂਦੀ ਹੈ।ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।ਵੇਖੋ, ਉਹ ਉਜਾੜ ਦੇ ਜੰਗਲੀ ਗਧਿਆਂ ਵਾਂਗੂੰ ਆਪਣੇ ਕੰਮ ਅਤੇ ਭੋਜਣ ਪਦਾਰਥ ਭਾਲਣ ਲਈ ਨਿੱਕਲਦੇ ਹਨ। ਮੈਦਾਨ ਉਹਨਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ।ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ, ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ।ਧਰਤੀ ਤੋਂ ਰੋਟੀ ਤਾਂ ਮਿਲਦੀ ਹੈ, ਪਰ ਉਹ ਦਾ ਹੇਠਲਾ ਹਿੱਸਾ ਅੱਗ ਜਿਹਾ ਬਣ ਜਾਂਦਾ ਹੈ।ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, -ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲੱਗਦੀ ਹੈ।ਤਦ ਉਸ ਦੇ ਸਾਰੇ ਭਰਾ, ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਜਾਣ-ਪਹਿਚਾਣ ਵਾਲੇ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਉਸ ਦੇ ਨਾਲ ਉਸ ਦੇ ਘਰ ਵਿੱਚ ਭੋਜਨ ਕੀਤਾ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਸ ਦੇ ਉੱਤੇ ਆਉਣ ਦਿੱਤੀ ਸੀ, ਅਫ਼ਸੋਸ ਕੀਤਾ ਅਤੇ ਉਸ ਨੂੰ ਤਸੱਲੀ ਦਿੱਤੀ ਅਤੇ ਹਰੇਕ ਨੇ ਉਹ ਨੂੰ ਇੱਕ-ਇੱਕ ਚਾਂਦੀ ਦਾ ਸਿੱਕਾ ਅਤੇ ਇੱਕ-ਇੱਕ ਸੋਨੇ ਦੀ ਅੰਗੂਠੀ ਦਿੱਤੀ।ਜ਼ਬੂਰ20
ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ?ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਹੰਝੂ ਮਿਲਾਉਂਦਾ ਹਾਂ।ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।ਤਾਂ ਉਹ ਨੇ ਦੇਸ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।ਉਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਉਹਨਾਂ ਨੂੰ ਸਵਰਗੀ ਰੋਟੀ ਨਾਲ ਰਜਾਇਆ।ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?ਕਹਾਉਤਾਂ26
ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ।ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ,ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।ਉਪਦੇਸ਼ਕ ਦੀ ਪੋਥੀ4
ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ।ਯਸਾਯਾਹ17
ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,ਉਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਤੁਸੀਂ ਮੈਨੂੰ ਲੋਕਾਂ ਦਾ ਆਗੂ ਨਾ ਠਹਿਰਾਓ!ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।ਭਾਵੇਂ ਪ੍ਰਭੂ ਤੁਹਾਨੂੰ ਦੁੱਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਉਪਦੇਸ਼ਕ ਆਪਣੇ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਤੁਹਾਡੇ ਉਪਦੇਸ਼ਕਾਂ ਨੂੰ ਵੇਖਣਗੀਆਂ,ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ। ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ।ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਰ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ।ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ!ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?ਝੁੱਕਿਆ ਹੋਇਆ ਕੈਦੀ ਛੇਤੀ ਖੋਲ੍ਹਿਆ ਜਾਵੇਗਾ, ਉਹ ਮਰ ਕੇ ਟੋਏ ਵਿੱਚ ਨਾ ਜਾਵੇਗਾ, ਨਾ ਉਸ ਨੂੰ ਰੋਟੀ ਦੀ ਘਾਟ ਹੋਵੇਗੀ।ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ।ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।ਯਿਰਮਿਯਾਹ11
ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਂਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਆਵਾਜ਼ ਸੁਣਾਂਗੇ ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾਵਿਰਲਾਪ4
ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ!ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ।ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ।ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ।ਹਿਜ਼ਕੀਏਲ21
ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।ਤੂੰ ਜੌਂ ਦੇ ਫੁਲਕੇ ਖਾਵੀਂ ਅਤੇ ਉਹਨਾਂ ਨੂੰ ਤੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਮਲ ਦੀ ਅੱਗ ਉੱਤੇ ਪਕਾਵੀਂ।ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ।ਤਦ ਉਸ ਨੇ ਮੈਨੂੰ ਕਿਹਾ, ਵੇਖ, ਮੈਂ ਤੈਨੂੰ ਮਨੁੱਖ ਦੇ ਮਲ ਦੇ ਥਾਂ ਗਾਂ ਦਾ ਗੋਹਾ ਦਿੰਦਾ ਹੈ, ਸੋ ਤੂੰ ਆਪਣੀ ਰੋਟੀ ਉਹ ਦੀ ਅੱਗ ਉੱਤੇ ਪਕਾਵੀਂ।ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ। ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ-ਮਿਣ ਕੇ ਪੀਣਗੇ।ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ।ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ।ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ!ਉਸ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਬਾਰੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਬਾਰੇ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ।ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁੱਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ।ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ।ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਇਸੇ ਤਰ੍ਹਾਂ ਹੀ ਹੋਇਆ ਹੈ।ਵੇਖ, ਤੇਰੀ ਭੈਣ ਸਦੂਮ ਦਾ ਅਪਰਾਧ ਇਹ ਸੀ ਕਿ ਉਹ ਆਪਣੀਆਂ ਧੀਆਂ ਸਮੇਤ ਘਮੰਡ ਕਰਦੀ, ਬੇਪਰਵਾਹ ਸੀ ਅਤੇ ਬਿਨਾਂ ਚਿੰਤਾ ਤੋਂ ਰਹਿੰਦੀ ਸੀ, ਪਰ ਉਹਨਾਂ ਨੇ ਗ਼ਰੀਬ ਤੇ ਲੋੜਵੰਦ ਨੂੰ ਸਹਾਰਾ ਨਾ ਦਿੱਤਾ।ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ।ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,ਚੁੱਪ-ਚੁੱਪੀਤੇ ਹੌਂਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪਗੜੀ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।ਤੁਸੀਂ ਇਸ ਤਰ੍ਹਾਂ ਹੀ ਕਰੋਗੇ ਜਿਵੇਂ ਮੈਂ ਕੀਤਾ। ਤੁਸੀਂ ਆਪਣੇ ਬੁੱਲ੍ਹਾਂ ਨੂੰ ਨਾ ਢੱਕੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ।ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ।ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ।ਤੁਸੀਂ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਦਾ ਪਰਬ ਮਨਾਉਣਾ, ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਪਤੀਰੀ ਰੋਟੀ ਖਾਧੀ ਜਾਵੇਗੀ।ਪਵਿੱਤਰ ਭੇਟਾਂ ਦੇ ਸਾਹਮਣੇ ਰਹਿੰਦੀ ਲੰਬਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਉਹ ਪਵਿੱਤਰ ਭੇਟਾਂ ਦੇ ਸਾਹਮਣੇ ਹੋਵੇਗੀ ਅਤੇ ਉਹ ਦਾ ਹਾਸਲ ਉਹਨਾਂ ਦੇ ਖਾਣ-ਪੀਣ ਲਈ ਹੋਵੇਗਾ, ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ।ਦਾਨੀਏਲ1
ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।ਹੋਸ਼ੇਆ3
ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਂਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ!ਇਫ਼ਰਾਈਮ ਆਪਣੇ ਆਪ ਨੂੰ ਲੋਕਾਂ ਨਾਲ ਰਲਾਉਂਦਾ ਹੈ, ਇਫ਼ਰਾਈਮ ਇੱਕ ਰੋਟੀ ਹੈ ਜੋ ਉਲਟਾਈ ਨਾ ਗਈ!ਉਹ ਯਹੋਵਾਹ ਲਈ ਮੈਅ ਨਾ ਡੋਲ੍ਹਣਗੇ, ਉਹ ਉਸ ਨੂੰ ਪਸੰਦ ਨਾ ਆਉਣਗੇ, ਉਹਨਾਂ ਦੇ ਚੜ੍ਹਾਵੇ ਉਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਗੂੰ ਹੋਣਗੇ, ਸਾਰੇ ਉਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਉਹਨਾਂ ਦੀ ਰੋਟੀ ਉਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।ਆਮੋਸ3
“ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।ਤਦ ਅਮਸਯਾਹ ਨੇ ਆਮੋਸ ਨੂੰ ਕਿਹਾ, “ਹੇ ਦਰਸ਼ਣ ਵੇਖਣ ਵਾਲੇ, ਜਾ, ਇੱਥੋਂ ਨਿੱਕਲ ਕੇ ਯਹੂਦਾਹ ਦੇ ਦੇਸ਼ ਨੂੰ ਭੱਜ ਜਾ! ਉੱਥੇ ਹੀ ਰੋਟੀ ਖਾ ਅਤੇ ਉੱਥੇ ਹੀ ਭਵਿੱਖਬਾਣੀ ਕਰ“ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ।ਓਬਦਯਾਹ1
ਤੇਰੇ ਨਾਲ ਨੇਮ ਬੰਨ੍ਹਣ ਵਾਲੇ ਸਾਰੇ ਸਾਥੀਆਂ ਨੇ ਤੈਨੂੰ ਤੇਰੀ ਦੇਸ ਦੀ ਹੱਦ ਤੱਕ ਧੱਕ ਦਿੱਤਾ ਅਤੇ ਤੇਰੇ ਸੁੱਖ ਦੇ ਸਾਰੇ ਮੇਲੀਆਂ ਨੇ ਤੈਨੂੰ ਧੋਖਾ ਦਿੱਤਾ ਅਤੇ ਤੇਰੇ ਉੱਤੇ ਪਰਬਲ ਹੋ ਗਏ, ਜੋ ਤੇਰੀ ਰੋਟੀ ਖਾਂਦੇ ਹਨ ਉਹ ਤੇਰੇ ਹੇਠ ਫੰਦਾ ਲਾਉਂਦੇ ਹਨ, ਉਹ ਦੇ ਵਿੱਚ ਕੋਈ ਸਮਝ ਨਹੀਂ ਹੈ।ਹੱਜਈ1
ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।ਮਲਾਕੀ1
ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈਮੱਤੀ18
ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ।ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ।ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨ੍ਹੇ ਟੋਕਰੇ ਚੁੱਕੇ ਸਨ?ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ।ਮਰਕੁਸ15
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ।ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ।ਲੂਕਾ11
ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ।ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ।ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ।ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ।ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ।ਯੂਹੰਨਾ9
ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।ਰਸੂਲਾਂ ਦੇ ਕਰਤੱਬ7
ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!1 ਕੁਰਿੰਥੀਆਂ8
ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।ਸੋ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ।ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ।ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ।ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ।2 ਕੁਰਿੰਥੀਆਂ1
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।2 ਥੱਸਲੁਨੀਕੀਆ1
ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ।ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Human-made Things in the Bible © United Bible Societies 2025, adapted from R. Pritz, The Works of Their Hands: Man-made Things in the Bible © 2009 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ