ਖਾਣਾ ਅਤੇ ਪੀਣਾ
ਮੱਛੀ
ਇਬਰਾਨੀ dag · ਯੂਨਾਨੀ ichthys, opsarion · ਬਹੁਤ ਕਰਕੇ ਗਲੀਲ ਦੀ ਝੀਲ ਤੋਂ
ਇਸਰਾਏਲੀ ਸਮੁੰਦਰੀ ਸਫ਼ਰ ਕਰਨ ਵਾਲੀ ਕੌਮ ਨਹੀਂ ਸਨ, ਅਤੇ ਉਨ੍ਹਾਂ ਦੀਆਂ ਬਹੁਤੀਆਂ ਮੱਛੀਆਂ ਯਰਦਨ ਅਤੇ ਗਲੀਲ ਦੀ ਝੀਲ ਤੋਂ ਆਉਂਦੀਆਂ ਸਨ, ਜਿੱਥੇ ਕੁਝ ਦਰਜਨ ਕਿਸਮਾਂ ਰਹਿੰਦੀਆਂ ਹਨ — ਉਨ੍ਹਾਂ ਵਿੱਚ ਤਿਲਾਪੀਆ, ਕਾਰਪ, ਬਾਰਬਲ, ਸਾਰਡੀਨ ਅਤੇ ਕੈਟਫ਼ਿਸ਼। ਬਿਵਸਥਾ ਸਿਰਫ਼ ਖੰਭਾਂ ਅਤੇ ਚਾਨਿਆਂ ਵਾਲੀਆਂ ਮੱਛੀਆਂ ਦੀ ਆਗਿਆ ਦਿੰਦੀ ਸੀ (ਲੇਵੀਆਂ 11:9), ਇਸ ਲਈ ਚਾਨਿਆਂ ਤੋਂ ਬਿਨਾਂ ਕੈਟਫ਼ਿਸ਼ ਨਹੀਂ ਖਾਧੀ ਜਾਂਦੀ ਸੀ। ਸਮੁੰਦਰੀ ਮੱਛੀ ਤੱਟ ਤੋਂ ਆਉਂਦੀ ਸੀ: ਸੂਰ ਦੇ ਲੋਕ ਉਸ ਨੂੰ ਯਰੂਸ਼ਲਮ ਵਿੱਚ ਵੇਚਦੇ ਸਨ, ਜਿੱਥੇ ਸ਼ਹਿਰ ਦੇ ਇੱਕ ਫਾਟਕ ਦਾ ਨਾਮ ਮੱਛੀ ਫਾਟਕ ਸੀ (ਨਹਮਯਾਹ 3:3)।
ਯਿਸੂ ਦੇ ਸਮੇਂ ਗਲੀਲ ਦੀ ਝੀਲ ਉੱਤੇ ਮੱਛੀਆਂ ਫੜਨਾ ਇੱਕ ਅਸਲੀ ਕਾਰੋਬਾਰ ਸੀ, ਅਤੇ ਮੱਛੀਆਂ ਨੂੰ ਟਿਕਾਉਣ ਲਈ ਲੂਣ ਲਾ ਕੇ ਸੁਕਾਇਆ ਜਾਂਦਾ ਸੀ। ਮਛੇਰੇ ਬਹੁਤ ਕਰਕੇ ਰਾਤ ਨੂੰ ਕੰਮ ਕਰਦੇ ਸਨ, ਇੱਕ ਵੱਡੇ ਘਸੀਟਵੇਂ ਜਾਲ਼ ਨਾਲ ਜੋ ਬੇੜੀ ਤੋਂ ਪਾਇਆ ਜਾਂਦਾ ਅਤੇ ਕੰਢੇ ਤੱਕ ਖਿੱਚਿਆ ਜਾਂਦਾ ਸੀ, ਜਿੱਥੇ ਫੜੀਆਂ ਮੱਛੀਆਂ ਛਾਂਟੀਆਂ ਜਾਂਦੀਆਂ ਸਨ (ਮੱਤੀ 13:47–48); ਦੂਜੇ ਸੁੱਟਵਾਂ ਜਾਲ਼ ਜਾਂ ਕੁੰਡੀ ਅਤੇ ਡੋਰ ਵਰਤਦੇ ਸਨ। 1986 ਵਿੱਚ ਗਿਨੋਸਰ ਦੇ ਨੇੜੇ ਝੀਲ ਦੇ ਚਿੱਕੜ ਵਿੱਚੋਂ ਲਗਭਗ ਉਸੇ ਸਮੇਂ ਦੀ, ਕੋਈ 8 ਮੀਟਰ ਲੰਮੀ, ਮੱਛੀਆਂ ਫੜਨ ਵਾਲੀ ਬੇੜੀ ਦੇ ਬਚੇ-ਖੁਚੇ ਹਿੱਸੇ ਮਿਲੇ।
ਕੁਦਰਤ ਵਿੱਚ

ਮੁੱਖ ਆਇਤਾਂ
ਜਿੰਨ੍ਹੇ ਜਲ-ਜੰਤੂ ਹਨ, ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ, ਅਰਥਾਤ ਸਮੁੰਦਰ ਅਤੇ ਨਦੀਆਂ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ।ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ। ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ। ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।ਇਸ ਜਾਨਵਰ ਵਾਲੀਆਂ ਸਾਰੀਆਂ ਆਇਤਾਂ (59)
ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।
ਉਤਪਤ3
ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।ਕੂਚ2
ਮੱਛੀਆਂ ਜਿਹੜੀਆਂ ਨਦੀ ਵਿੱਚ ਹਨ, ਮਰ ਜਾਣਗੀਆਂ ਅਤੇ ਨਦੀ ਤੋਂ ਬਦਬੂ ਆਵੇਗੀ ਅਤੇ ਮਿਸਰੀ ਨਦੀ ਦੇ ਪਾਣੀ ਨੂੰ ਪੀਣ ਤੋਂ ਨਫ਼ਰਤ ਕਰਨਗੇ।ਮੱਛੀਆਂ ਜਿਹੜੀਆਂ ਨਦੀ ਵਿੱਚ ਸਨ, ਮਰ ਗਈਆਂ ਅਤੇ ਦਰਿਆ ਤੋਂ ਬਦਬੂ ਆਈ ਅਤੇ ਮਿਸਰੀ ਦਰਿਆ ਦਾ ਪਾਣੀ ਪੀ ਨਹੀਂ ਸਕਦੇ ਸਨ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ।ਗਿਣਤੀ2
ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ।ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ?ਬਿਵਸਥਾ ਸਾਰ1
ਜਾਂ ਕਿਸੇ ਜ਼ਮੀਨ ਉੱਤੇ ਘਿੱਸਰਨ ਵਾਲੇ ਕਿਸੇ ਜੰਤੂ ਦੀ ਸ਼ਕਲ ਜਾਂ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਰਹਿਣ ਵਾਲੀ ਕਿਸੇ ਮੱਛੀ ਦੀ ਸ਼ਕਲ ਵਿੱਚ,1 ਰਾਜਿਆਂ1
ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉੱਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿੱਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ।2 ਇਤਿਹਾਸ1
ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫ਼ਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸਰਦਾਰ ਨਿਯੁਕਤ ਕੀਤੇਨਹਮਯਾਹ3
ਫੇਰ ਮੱਛੀ ਫਾਟਕ ਨੂੰ ਹੱਸਨਾਆਹ ਦੇ ਪੁੱਤਰਾਂ ਨੇ ਬਣਾਇਆ। ਉਨ੍ਹਾਂ ਨੇ ਉਸ ਦੀਆਂ ਕੜੀਆਂ ਲਗਾਈਆਂ, ਅਤੇ ਉਸ ਦੇ ਦਰਵਾਜ਼ੇ ਅਤੇ ਚਿਟਕਨੀਆਂ ਅਤੇ ਅਰਲ ਲਗਾਏ।ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।ਅੱਯੂਬ2
ਜਾਂ ਧਰਤੀ ਉੱਤੇ ਧਿਆਨ ਦੇ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਵਰਣਨ ਕਰਨਗੀਆਂ!ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?ਜ਼ਬੂਰ2
ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।ਉਪਦੇਸ਼ਕ ਦੀ ਪੋਥੀ1
ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।ਯਸਾਯਾਹ1
ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰੱਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ।ਹਿਜ਼ਕੀਏਲ5
ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿੰਬੜੀਆਂ ਹੋਈਆਂ ਹਨ।ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁੱਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।ਇੱਥੋਂ ਤੱਕ ਕਿ ਸਾਗਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀ, ਰੜ ਦੇ ਦਰਿੰਦੇ, ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿੱਸਰਦੇ ਹਨ ਅਤੇ ਸਾਰੇ ਮਨੁੱਖ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ-ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ।ਅਜਿਹਾ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲ ਜੰਤੂ ਜੋ ਬਹੁਤ ਸਾਰੇ ਹਨ, ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ, ਕਿਉਂ ਜੋ ਇਹ ਪਾਣੀ ਉੱਥੇ ਪਹੁੰਚਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿਤੇ ਇਹ ਨਾਲੇ ਪਹੁੰਚਣਗੇ ਜੀਵਨ ਬਖ਼ਸ਼ਣਗੇ।ਅਜਿਹਾ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈ ਕੇ ਏਨ-ਅਗਲਇਮ ਤੱਕ ਜਾਲ਼ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ-ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਗੂੰ ਬਹੁਤ ਹੀ ਹੋਣਗੀਆਂ।ਹੋਸ਼ੇਆ1
ਇਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਜਾਨਵਰ ਅਤੇ ਅਕਾਸ਼ ਦੇ ਪੰਛੀ, - ਹਾਂ, ਸਮੁੰਦਰ ਦੀਆਂ ਮੱਛੀਆਂ ਵੀ ਖ਼ਤਮ ਹੋ ਜਾਣਗੀਆਂ!ਯੂਨਾਹ3
ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।ਹਬੱਕੂਕ1
ਤੂੰ ਕਿਉਂ ਮਨੁੱਖਾਂ ਨੂੰ ਸਮੁੰਦਰ ਦੀਆਂ ਮੱਛੀਆਂ ਵਾਂਗੂੰ ਅਤੇ ਘਿੱਸਰਨ ਵਾਲੇ ਪ੍ਰਾਣੀਆਂ ਵਾਂਗੂੰ ਬਣਾਉਂਦਾ ਹੈਂ, ਜਿਨ੍ਹਾਂ ਦਾ ਕੋਈ ਹਾਕਮ ਨਹੀਂ।ਸਫ਼ਨਯਾਹ2
ਮੈਂ ਮਨੁੱਖ ਅਤੇ ਪਸ਼ੂਆਂ ਨੂੰ ਮਿਟਾ ਦਿਆਂਗਾ, ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਦੀਆਂ ਮੱਛੀਆਂ ਨੂੰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀਆਂ ਰੱਖੀਆਂ ਹੋਈਆਂ ਠੋਕਰਾਂ ਸਮੇਤ ਮਿਟਾ ਦਿਆਂਗਾ। ਮੈਂ ਮਨੁੱਖਾਂ ਨੂੰ ਧਰਤੀ ਉੱਤੋਂ ਨਾਸ ਕਰ ਸੁੱਟਾਂਗਾ, ਯਹੋਵਾਹ ਦਾ ਵਾਕ ਹੈ।ਉਸ ਦਿਨ ਅਜਿਹਾ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮੁਹੱਲੇ ਵਿੱਚ ਵਿਰਲਾਪ ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ।ਮੱਤੀ7
ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।ਮਰਕੁਸ4
ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।ਲੂਕਾ6
ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ।ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ।ਯੂਹੰਨਾ9
“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।”ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।”ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।1 ਕੁਰਿੰਥੀਆਂ1
ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।ਯਾਕੂਬ1
ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।ਇਹ ਵੀ ਵੇਖੋ
ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Animals in the Bible © United Bible Societies 2025, adapted from E. R. Hope, All Creatures Great and Small © 2005 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ