ਖਾਣਾ ਅਤੇ ਪੀਣਾ
ਮੈਅ
ਇਬਰਾਨੀ yayin, tirosh (ਨਵੀਂ ਮੈਅ) · ਯੂਨਾਨੀ oinos · ਰੋਜ਼ ਦਾ ਪੀਣ ਵਾਲਾ ਪਦਾਰਥ
ਮੈਅ ਬਾਈਬਲ ਦੇ ਦੇਸ਼ਾਂ ਦਾ ਰੋਜ਼ ਦਾ ਪੀਣ ਵਾਲਾ ਪਦਾਰਥ ਸੀ। ਕਾਕੇਸ਼ਸ ਦੇ ਲੋਕ ਲਗਭਗ 6000 ਈ.ਪੂ. ਵਿੱਚ ਹੀ ਇਸ ਨੂੰ ਬਣਾਉਂਦੇ ਸਨ, ਅਤੇ ਇਹ 3000 ਈ.ਪੂ. ਤੋਂ ਪਹਿਲਾਂ ਮਿਸਰ ਪਹੁੰਚ ਗਈ। ਅੰਗੂਰ ਗਰਮੀਆਂ ਦੇ ਅਖ਼ੀਰ ਵਿੱਚ ਤੋੜੇ ਜਾਂਦੇ ਅਤੇ ਟੋਕਰੀਆਂ ਵਿੱਚ ਰਸ ਕੱਢਣ ਵਾਲੇ ਚੁਬੱਚੇ ਤੱਕ ਲਿਜਾਏ ਜਾਂਦੇ, ਜੋ ਅਕਸਰ ਚੱਟਾਨ ਵਿੱਚ ਕੱਟਿਆ ਇੱਕ ਖੋਖਲਾ ਹੌਦ ਹੁੰਦਾ ਸੀ, ਜਿੱਥੇ ਆਦਮੀ ਅਤੇ ਇਸਤਰੀਆਂ ਗੀਤਾਂ ਅਤੇ ਜੈਕਾਰਿਆਂ ਨਾਲ ਉਨ੍ਹਾਂ ਨੂੰ ਲਤਾੜਦੇ ਸਨ (ਯਸਾਯਾਹ 16:10)। ਰਸ ਹੇਠਲੇ ਹੌਦ ਵਿੱਚ ਵਗ ਜਾਂਦਾ ਅਤੇ ਗਰਮੀ ਵਿੱਚ ਕੁਝ ਦਿਨਾਂ ਵਿੱਚ ਖ਼ਮੀਰ ਉੱਠਣ ਲੱਗ ਪੈਂਦਾ। ਜਦੋਂ ਛਿਲਕੇ ਅਤੇ ਤੀਲੇ ਹੇਠਾਂ ਬੈਠ ਜਾਂਦੇ, ਤਾਂ ਮੈਅ ਛਾਣ ਕੇ ਮਿੱਟੀ ਦੇ ਘੜਿਆਂ ਜਾਂ ਬੱਕਰੀ ਦੀ ਖੱਲ ਦੀਆਂ ਮਸ਼ਕਾਂ ਵਿੱਚ ਰੱਖੀ ਜਾਂਦੀ; ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਪਾਈ ਜਾਂਦੀ ਸੀ, ਕਿਉਂਕਿ ਪੁਰਾਣੀਆਂ ਪਾਟ ਜਾਂਦੀਆਂ (ਮੱਤੀ 9:17)।
ਇਬਰਾਨੀ ਵਿੱਚ ਮੈਅ ਲਈ ਕਈ ਸ਼ਬਦ ਹਨ, ਅਤੇ ਦਾਅਵਤ ਲਈ ਸ਼ਬਦ ਦਾ ਸ਼ਾਬਦਿਕ ਅਰਥ “ਪੀਣਾ” ਹੈ। ਮੈਅ ਵਿੱਚ ਮਸਾਲੇ ਰਲਾਏ ਜਾ ਸਕਦੇ ਸਨ (ਸਰੇਸ਼ਟ ਗੀਤ 8:2), ਅਤੇ ਖੱਟੀ ਹੋ ਗਈ ਮੈਅ ਸਿਰਕਾ ਬਣ ਜਾਂਦੀ ਸੀ। ਯੂਨਾਨੀ ਅਤੇ ਰੋਮੀ ਆਪਣੀ ਮੈਅ ਵਿੱਚ ਪਾਣੀ ਮਿਲਾਉਂਦੇ ਸਨ। ਕੀ ਪੁਰਾਣੇ ਨੇਮ ਦੇ ਸਮੇਂ ਇਸਰਾਏਲ ਵੀ ਅਜਿਹਾ ਕਰਦਾ ਸੀ, ਇਸ ਬਾਰੇ ਮਤਭੇਦ ਹੈ, ਪਰ ਮਿਸ਼ਨਾਹ ਦੇ ਸਮੇਂ ਤੱਕ ਇੱਕ ਹਿੱਸਾ ਮੈਅ ਵਿੱਚ ਦੋ ਜਾਂ ਤਿੰਨ ਹਿੱਸੇ ਪਾਣੀ ਆਮ ਸੀ।
ਮੁੱਖ ਆਇਤਾਂ
ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ। ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?’ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ। ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”ਇਸ ਦਾ ਨਾਮ ਲੈਣ ਵਾਲੀਆਂ ਸਾਰੀਆਂ ਆਇਤਾਂ (266)
ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।
ਉਤਪਤ13
ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ।ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ।ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ।ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ?ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ।ਉਹ ਆਪਣੇ ਗਧੇ ਨੂੰ ਦਾਖ਼ ਦੀ ਬੇਲ ਨਾਲ ਅਤੇ ਆਪਣੀ ਗਧੀ ਦੇ ਬੱਚੇ ਨੂੰ ਦਾਖ਼ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤਰ ਨੂੰ ਮਧ ਵਿੱਚ ਅਤੇ ਆਪਣਾ ਪਹਿਰਾਵਾ ਅੰਗੂਰਾਂ ਦੇ ਰਸ ਵਿੱਚ ਧੋਤਾ ਹੈ।ਉਹ ਦੀਆਂ ਅੱਖਾਂ ਮਧ ਨਾਲ ਲਾਲ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ।ਕੂਚ3
ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈਂ।ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓਲੇਵੀਆਂ ਦੀ ਪੋਥੀ4
“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।ਤੁਸੀਂ ਉਨ੍ਹਾਂ ਰੋਟੀਆਂ ਦੇ ਨਾਲ ਇੱਕ ਸਾਲ ਦੇ ਦੋਸ਼ ਰਹਿਤ ਸੱਤ ਲੇਲੇ, ਇੱਕ ਜੁਆਨ ਬਲ਼ਦ ਅਤੇ ਦੋ ਛੱਤਰੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਉਣਾ। ਉਹ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਹੋਵੇ।“ਯਹੋਵਾਹ ਦੇ ਠਹਿਰਾਏ ਹੋਏ ਪਰਬ ਇਹ ਹੀ ਹਨ, ਜਿਨ੍ਹਾਂ ਵਿੱਚ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਚੜ੍ਹਾਉਣਾ ਅਰਥਾਤ ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਸੁੱਖ-ਸਾਂਦ ਦੀ ਬਲੀ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਆਪਣੇ ਨਿਯੁਕਤ ਸਮੇਂ ਤੇ ਚੜ੍ਹਾਈਆਂ ਜਾਣ ਅਤੇ ਪਵਿੱਤਰ ਸਭਾ ਦੀ ਘੋਸ਼ਣਾ ਕੀਤੀ ਜਾਵੇ।ਗਿਣਤੀ37
ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ।ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।ਉਹ ਦੇ ਅਲੱਗ ਹੋਣ ਦੇ ਸਾਰੇ ਦਿਨ ਉਹ ਬੀਜ ਤੋਂ ਲੈ ਕੇ ਛਿਲਕੇ ਤੱਕ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ।ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁੱਖ-ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ।ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ।ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ।ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ।ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ।ਅਤੇ ਦੂਜਾ ਲੇਲਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ।ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ।ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।ਅਤੇ ਯਹੋਵਾਹ ਲਈ ਪਾਪ ਬਲੀ ਇੱਕ ਬੱਕਰਾ ਹੋਵੇ। ਸਦੀਪਕਾਲ ਹੋਮ ਦੀ ਬਲੀ ਦੇ ਨਾਲ ਇਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ।ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ।ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।ਅਤੇ ਇਹ ਇਨ੍ਹਾਂ ਤੋਂ ਅਲੱਗ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਦੇ ਨਾਲ ਅਤੇ ਅਖੰਡ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਨਾਲ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਮੇਤ ਉਨ੍ਹਾਂ ਦੀ ਰੀਤ ਅਨੁਸਾਰ, ਇਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ।ਅਤੇ ਪ੍ਰਾਸਚਿਤ ਲਈ ਪਾਪ ਬਲੀ ਅਤੇ ਹੋਮ ਦੀ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।ਅਤੇ ਵਹਿੜਿਆਂ, ਭੇਡੂਆਂ ਅਤੇ ਲੇਲਿਆਂ ਦੇ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਦੀ ਭੇਟ ਲਈ ਚੜ੍ਹਾਇਆ ਜਾਵੇ।ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।ਅਤੇ ਹੋਮ ਬਲੀ ਅਤੇ ਉਸ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।ਇਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾਂ ਅਤੇ ਖੁਸ਼ੀ ਦੀਆਂ ਭੇਟਾਂ ਤੋਂ ਅਲੱਗ ਚੜ੍ਹਾਓ। ਇਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਤੇ ਤੁਹਾਡੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹੋਣ।ਬਿਵਸਥਾ ਸਾਰ13
ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ ਅਤੇ ਤੁਹਾਡਾ ਵਾਧਾ ਕਰੇਗਾ। ਉਹ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮਧ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਨੂੰ ਦੇਣ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਬਰਕਤ ਦੇਵੇਗਾ।ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਸਦਾ ਤੱਕ ਮੰਨਣਾ ਸਿੱਖੋ।ਤੁਸੀਂ ਉਸ ਚਾਂਦੀ ਨਾਲ ਗਾਂ-ਬਲ਼ਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ।ਤੁਸੀਂ ਆਪਣੀ ਪਹਿਲੀ ਉਪਜ ਦਾ ਅੰਨ, ਨਵੀਂ ਮਧ ਅਤੇ ਤੇਲ ਅਤੇ ਆਪਣੇ ਇੱਜੜ ਦੀ ਪਹਿਲੀ ਕਤਰੀ ਹੋਈ ਉੱਨ, ਉਸ ਨੂੰ ਦਿਓ,ਤੁਸੀਂ ਅੰਗੂਰੀ ਬਾਗ਼ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ।ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ ਨਾ ਕਰ ਦੇਵੇ।ਰੋਟੀ ਜੋ ਤੁਸੀਂ ਨਾ ਖਾ ਸਕੇ ਅਤੇ ਦਾਖਰਸ ਅਤੇ ਮਧ ਜੋ ਤੁਸੀਂ ਨਾ ਪੀ ਸਕੇ, ਇਹ ਇਸ ਲਈ ਹੋਇਆ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।ਉਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿੱਸ ਹੈ।ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ!ਇਸਰਾਏਲ ਸੁੱਖ ਨਾਲ ਵੱਸੇਗਾ, ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ, ਉੱਥੇ ਯਾਕੂਬ ਦਾ ਸੋਤਾ ਇਕੱਲਾ ਹੈ, ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ।ਯਹੋਸ਼ੁਆ2
ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।ਨਿਆਂਈਆਂ ਦੀ ਪੋਥੀ5
ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?’ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ।ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’”ਕੋਈ ਵੀ ਅਜਿਹੀ ਵਸਤੂ ਜੋ ਦਾਖ ਦੀ ਬਣੀ ਹੋਵੇ, ਇਹ ਨਾ ਖਾਵੇ ਅਤੇ ਨਾ ਦਾਖਰਸ, ਨਾ ਕੋਈ ਨਸ਼ੇ ਵਾਲੀ ਚੀਜ਼ ਪੀਵੇ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੇ, ਇਹ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਯਾਦ ਰੱਖੇ ਜੋ ਮੈਂ ਉਸ ਨੂੰ ਦਿੱਤੇ ਹਨ।”ਸਾਡੇ ਕੋਲ ਗਧਿਆਂ ਲਈ ਦਾਣਾ ਪੱਠਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਇਸ ਦਾਸੀ ਲਈ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਵੀ ਹੈ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”1 ਸਮੂਏਲ7
ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।2 ਸਮੂਏਲ3
ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।ਰਾਜੇ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਉਦੇਸ਼ ਹੈ? ਸੀਬਾ ਨੇ ਆਖਿਆ, ਇਹ ਗਧੇ ਰਾਜਾ ਦੇ ਘਰਾਣੇ ਦੀ ਸਵਾਰੀ ਲਈ ਹਨ ਅਤੇ ਰੋਟੀਆਂ ਅਤੇ ਹੰਜ਼ੀਰ ਦੇ ਫਲ ਜੁਆਨਾਂ ਦੇ ਖਾਣ ਲਈ ਹਨ ਅਤੇ ਇਹ ਮਧ ਇਸ ਲਈ ਹੈ ਕਿ ਜੋ ਉਜਾੜ ਵਿੱਚ ਥੱਕ ਜਾਣ, ਉਹ ਇਸ ਨੂੰ ਪੀ ਲੈਣ।2 ਰਾਜਿਆਂ3
ਉਸ ਨੇ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਤੇ ਆਪਣੇ ਮੈਦੇ ਦੀ ਬਲੀ ਸਾੜੀ ਅਤੇ ਆਪਣੀ ਪੀਣ ਦੀ ਭੇਟ ਡੋਹਲ ਕੇ ਆਪਣੀ ਸੁੱਖ-ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।ਆਹਾਜ਼ ਰਾਜਾ ਨੇ ਇਹ ਆਖ ਕੇ ਊਰਿੱਯਾਹ ਜਾਜਕ ਨੂੰ ਆਗਿਆ ਦਿੱਤੀ ਕਿ ਸਵੇਰ ਦੀ ਹੋਮ ਬਲੀ, ਸ਼ਾਮ ਦੀ ਮੈਦੇ ਦੀ ਭੇਂਟ, ਰਾਜਾ ਦੀ ਹੋਮ ਬਲੀ ਅਤੇ ਉਸ ਦੀ ਮੈਦੇ ਦੀ ਭੇਂਟ, ਦੇਸ ਦੇ ਸਾਰੇ ਲੋਕਾਂ ਦੀ ਹੋਮ ਬਲੀ ਅਤੇ ਉਨ੍ਹਾਂ ਦੀ ਮੈਦੇ ਦੀ ਭੇਂਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਵੱਡੀ ਜਗਵੇਦੀ ਤੇ ਚੜ੍ਹਾਇਆ ਕਰ। ਹੋਮ ਬਲੀ ਦਾ ਸਾਰਾ ਲਹੂ ਅਤੇ ਕੁਰਬਾਨੀ ਦਾ ਸਾਰਾ ਲਹੂ ਉਸ ਦੇ ਉੱਤੇ ਛਿੜਕਿਆ ਕਰ, ਪਰ ਪਿੱਤਲ ਦੀ ਜਗਵੇਦੀ ਮੇਰੇ ਪੁੱਛ-ਗਿੱਛ ਕਰਨ ਦੇ ਲਈ ਹੋਵੇਗੀ।ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ।1 ਇਤਿਹਾਸ4
ਅਤੇ ਕਈ ਉਨ੍ਹਾਂ ਵਿੱਚੋਂ ਵੀ ਸਮਾਨ ਉੱਤੇ, ਪਵਿੱਤਰ ਸਥਾਨ ਦੇ ਸਾਰੇ ਭਾਂਡਿਆਂ ਉੱਤੇ, ਮੈਦੇ, ਦਾਖ਼ਰਸ, ਤੇਲ, ਧੂਪ ਅਤੇ ਮਸਾਲੇ ਉੱਤੇ ਥਾਪੇ ਹੋਏ ਸਨਇਸ ਤੋਂ ਇਲਾਵਾ ਉਹ ਜੋ ਉਨ੍ਹਾਂ ਦੇ ਨੇੜੇ ਸਨ ਅਤੇ ਉਹ ਜਿਹੜੇ ਯਿੱਸਾਕਾਰ, ਜ਼ਬੂਲੁਨ ਅਤੇ ਨਫ਼ਤਾਲੀ ਤੱਕ ਵੀ ਵੱਸਦੇ ਸਨ, ਉਹ ਵੀ ਗਧਿਆਂ ਉੱਤੇ, ਊਠਾਂ ਉੱਤੇ, ਖੱਚਰਾਂ ਉੱਤੇ ਅਤੇ ਬਲ਼ਦਾਂ ਉੱਤੇ ਲੱਦ ਕੇ ਰੋਟੀਆਂ, ਆਟਾ, ਅੰਜੀਰਾਂ ਦੀਆਂ ਪਿੰਨੀਆਂ, ਕਿਸ਼ਮਿਸ਼ ਦੇ ਗੁੱਛੇ, ਦਾਖ਼ਰਸ, ਤੇਲ, ਬਲ਼ਦ ਅਤੇ ਭੇਡਾਂ ਬਹੁਤਾਇਤ ਨਾਲ ਲਿਆਏ, ਇਸ ਲਈ ਜੋ ਇਸਰਾਏਲ ਵਿੱਚ ਅਨੰਦ ਹੋਇਆ।ਅਤੇ ਦਾਖ਼ ਦੇ ਬਾਗ਼ਾਂ ਉੱਤੇ ਸ਼ਿਮਈ ਰਾਮਾਥੀ ਸੀ, ਅਤੇ ਦਾਖ਼ ਦੀ ਪੈਦਾਵਾਰੀ ਉੱਤੇ ਅਤੇ ਦਾਖ਼ਰਸ ਦੇ ਭੰਡਾਰਾਂ ਉੱਤੇ ਜ਼ਬਦੀ ਸ਼ਿਫਮੀ ਵਾਲਾ ਸੀਅਤੇ ਉਨ੍ਹਾਂ ਨੇ ਅਗਲੇ ਦਿਨ ਸਵੇਰ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲ਼ਦ, ਇੱਕ ਹਜ਼ਾਰ ਛੱਤਰਾ, ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬੇਅੰਤ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ2 ਇਤਿਹਾਸ6
ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀਂ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ।ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਸ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਭੇਜ ਦੇਵੇਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਨਿਯੁਕਤ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁੱਖ-ਸਾਂਦ ਦੇ ਚੜ੍ਹਾਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਣੇ, ਸੋ ਪ੍ਰਬੰਧ ਯਹੋਵਾਹ ਦੇ ਭਵਨ ਲਈ ਠੀਕ ਹੋਇਆਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ।ਅਜ਼ਰਾ2
ਅਤੇ ਸਵਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਵੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਅਰਥਾਤ ਵਹਿੜੇ, ਭੇਡ, ਲੇਲੇ ਅਤੇ ਜਿੰਨ੍ਹੀ ਵੀ ਕਣਕ, ਲੂਣ, ਦਾਖਰਸ ਅਤੇ ਤੇਲ, ਉਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ, ਉਹ ਰੋਜ਼ ਦੇ ਰੋਜ਼ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ।ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।ਨਹਮਯਾਹ10
ਫਿਰ ਇਸ ਤਰ੍ਹਾਂ ਹੋਇਆ ਕਿ ਰਾਜਾ ਅਰਤਹਸ਼ਸ਼ਤਾ ਦੇ ਵੀਹਵੇਂ ਸਾਲ ਦੇ ਨੀਸਾਨ ਮਹੀਨੇ ਵਿੱਚ ਜਦ ਮਧ ਉਸ ਦੇ ਸਾਹਮਣੇ ਲਿਆਂਦੀ ਗਈ, ਤਦ ਮੈਂ ਮਧ ਚੁੱਕ ਕੇ ਰਾਜਾ ਨੂੰ ਦਿੱਤੀ ਪਰ ਇਸ ਤੋਂ ਪਹਿਲਾਂ ਮੈਂ ਉਸ ਦੇ ਸਾਹਮਣੇ ਕਦੇ ਉਦਾਸ ਨਹੀਂ ਹੋਇਆ ਸੀ।ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰੀ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਨਾਲ ਹੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮੋੜ ਦਿਉ, ਅਤੇ ਜੋ ਰੁਪਿਆ, ਅੰਨ, ਨਵੀਂ ਮਧ ਅਤੇ ਤੇਲ ਜੋ ਤੁਸੀਂ ਜ਼ਬਰਦਸਤੀ ਉਨ੍ਹਾਂ ਤੋਂ ਲਿਆ ਹੈ, ਉਸ ਦਾ ਸੌਵਾਂ ਹਿੱਸਾ ਉਨ੍ਹਾਂ ਨੂੰ ਮੋੜ ਦਿਉ।”ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।”ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਮਧ ਅਤੇ ਤੇਲ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਮਧ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।ਅਸਤਰ6
ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ।ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”ਰਾਜੇ ਨੇ ਦੂਜੇ ਦਿਨ ਵੀ ਮਧ ਪੀਂਦੇ ਹੋਏ ਅਸਤਰ ਤੋਂ ਫਿਰ ਪੁੱਛਿਆ, “ਹੇ ਰਾਣੀ ਅਸਤਰ, ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ। ਤੂੰ ਕੀ ਮੰਗਦੀ ਹੈਂ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”ਅਤੇ ਰਾਜਾ ਗੁੱਸੇ ਨਾਲ ਭਰ ਗਿਆ ਅਤੇ ਮਧ ਪੀਣੀ ਛੱਡ ਕੇ ਉੱਠਿਆ ਅਤੇ ਸ਼ਾਹੀ ਬਾਗ਼ ਵਿੱਚ ਚਲਾ ਗਿਆ ਪਰ ਹਾਮਾਨ ਰਾਣੀ ਅਸਤਰ ਕੋਲ ਆਪਣੀ ਜਾਨ ਬਖ਼ਸ਼ਾਉਣ ਲਈ ਖੜ੍ਹਾ ਹੋ ਗਿਆ, ਕਿਉਂਕਿ ਉਸ ਨੇ ਵੇਖਿਆ ਕਿ ਰਾਜਾ ਨੇ ਮੇਰੀ ਹਾਨੀ ਕਰਨ ਦਾ ਇਰਾਦਾ ਬਣਾ ਲਿਆ ਹੈ।ਜਦੋਂ ਰਾਜਾ ਸ਼ਾਹੀ ਬਾਗ਼ ਤੋਂ ਮਧ ਪੀਣ ਦੇ ਸਥਾਨ ਨੂੰ ਮੁੜ ਕੇ ਆਇਆ, ਤਾਂ ਕੀ ਵੇਖਿਆ ਕਿ ਹਾਮਾਨ ਉਸ ਚੌਂਕੀ ਉੱਤੇ ਜਿਹ ਦੇ ਉੱਤੇ ਅਸਤਰ ਬੈਠੀ ਹੋਈ ਸੀ, ਝੁਕਿਆ ਹੋਇਆ ਸੀ, ਤਦ ਰਾਜਾ ਨੇ ਕਿਹਾ, “ਕੀ ਇਹ ਘਰ ਵਿੱਚ ਮੇਰੇ ਹੀ ਸਾਹਮਣੇ ਰਾਣੀ ਉੱਤੇ ਜ਼ਬਰਦਸਤੀ ਕਰਨਾ ਚਾਹੁੰਦਾ ਹੈ?” ਇਹ ਗੱਲ ਰਾਜਾ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਸਿਪਾਹੀਆਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ।ਅੱਯੂਬ3
ਫਿਰ ਅਜਿਹਾ ਹੋਇਆ ਕਿ ਇੱਕ ਦਿਨ ਉਸ ਦੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ।ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, “ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ,ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।ਜ਼ਬੂਰ6
ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।ਕਹਾਉਤਾਂ11
ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,ਉਪਦੇਸ਼ਕ ਦੀ ਪੋਥੀ3
ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।ਸਰੇਸ਼ਟ ਗੀਤ8
ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ।ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ।ਯਸਾਯਾਹ22
ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲ਼ਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੌਂਕੇ ਭਰਦੇ ਹਨ।ਉਹ ਮਧ ਗੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ।ਚੌਕਾਂ ਵਿੱਚ ਮਧ ਲਈ ਰੌਲ਼ਾ ਹੈ, ਸਾਰਾ ਅਨੰਦ ਹਨੇਰ ਹੋ ਗਿਆ, ਧਰਤੀ ਦੀ ਖੁਸ਼ੀ ਮਿਟ ਗਈ ਹੈ।ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।ਉਸ ਦਿਨ ਇੱਕ ਸੋਹਣੇ ਫਲਦਾਰ ਅੰਗੂਰੀ ਬਾਗ਼, ਲਈ ਮਿੱਠਾ ਗੀਤ ਗਾਇਓ!ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!ਠਹਿਰੋ ਅਤੇ ਹੈਰਾਨ ਹੋਵੋ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ।ਇਸ ਕਾਰਨ ਹੇ ਦੁਖਿਆਰੀਏ, ਇਹ ਸੁਣ, ਤੂੰ ਮਤਵਾਲੀ ਤਾਂ ਹੈਂ ਪਰ ਮਧ ਨਾਲ ਨਹੀਂ।ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ?ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,ਯਿਰਮਿਯਾਹ21
ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸ਼ਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਭਈ ਮੈਨੂੰ ਗੁੱਸਾ ਚੜ੍ਹਾਉਣਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੋ ਅਤੇ ਉਹਨਾਂ ਨੂੰ ਆਖਿਆ, ਮਧ ਪਿਓਪਰ ਉਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੱਕ ਮਧ ਨਾ ਪਿਓ, ਨਾ ਤੁਸੀਂ ਨਾ ਤੁਹਾਡੇ ਪੁੱਤਰਅਸੀਂ ਆਪਣੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪਿਓ, ਨਾ ਤੁਸੀਂ, ਨਾ ਤੁਹਾਡੀਆਂ ਔਰਤਾਂ ਨਾ ਤੁਹਾਡੇ ਪੁੱਤਰ ਨਾ ਤੁਹਾਡੀਆਂ ਧੀਆਂਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜ਼ੇ ਵਿੱਚ ਕਰ ਲਏ ਹਨਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਅਤੇ ਤੁਹਾਡੀਆਂ ਔਰਤਾਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸੀਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਸ ਦੇ ਲਈ ਪੀਣ ਦੀਆਂ ਭੇਟਾਂ ਡੋਲ੍ਹਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾ ਨੂੰ ਜ਼ਰੂਰ ਪੂਰੀਆਂ ਕਰੋ!ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਗ਼ੁਲਾਮੀ ਵਿੱਚ ਗਿਆ, ਇਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!।ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ ਇਸ ਲਈ ਕੌਮਾਂ ਖੀਵੀਆਂ ਹੋ ਗਈਆਂ।ਵਿਰਲਾਪ1
ਉਹ ਆਪਣੀਆਂ ਮਾਵਾਂ ਨੂੰ ਰੋ-ਰੋ ਕੇ ਪੁੱਛਦੇ ਹਨ, ਅੰਨ ਅਤੇ ਦਾਖਰਸ ਕਿੱਥੇ ਹਨ? ਉਹ ਸ਼ਹਿਰ ਦੀਆਂ ਗਲੀਆਂ ਵਿੱਚ ਜ਼ਖਮੀ ਮਨੁੱਖ ਵਾਗੂੰ ਬੇਸੁਰਤ ਹੋ ਕੇ, ਆਪਣੀਆਂ ਮਾਵਾਂ ਦੀ ਗੋਦ ਵਿੱਚ ਆਪਣਾ ਪ੍ਰਾਣ ਛੱਡ ਦਿੰਦੇ ਹਨ।ਹਿਜ਼ਕੀਏਲ4
ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ।ਜਦੋਂ ਅੰਦਰਲੇ ਵੇਹੜੇ ਵਿੱਚ ਆਉਣ ਤਾਂ ਕੋਈ ਜਾਜਕ ਮੈ ਨਾ ਪੀਵੇ।ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਦ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਠਹਿਰਾਏ ਹੋਏ ਪਰਬਾਂ ਉੱਤੇ ਦੇਵੇਗਾ। ਉਹ ਪਾਪ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪ੍ਰਾਸਚਿਤ ਲਈ ਦੇਵੇਗਾ।ਦਾਨੀਏਲ8
ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ।ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।ਹੋਸ਼ੇਆ9
ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫ਼ਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ!ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਅਤੇ ਨਵੀਂ ਮੈਅ ਵੀ ਉਸ ਦੀ ਰੁੱਤ ਸਿਰ, ਮੈਂ ਆਪਣੀ ਉੱਨ ਅਤੇ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਨੂੰ ਢੱਕਣ ਲਈ ਸੀ।ਧਰਤੀ ਅੰਨ, ਨਵੀਂ ਮੈਅ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।ਸਾਡੇ ਰਾਜੇ ਦੇ ਤਿਉਹਾਰਾਂ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬਿਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ।ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।ਪਿੜ ਅਤੇ ਚੁਬੱਚਾ ਉਹਨਾਂ ਨੂੰ ਨਾ ਪਾਲੇਗਾ, ਅਤੇ ਨਵੀਂ ਮੈਅ ਉਸ ਤੋਂ ਥੁੜ ਜਾਵੇਗੀ।ਉਹ ਯਹੋਵਾਹ ਲਈ ਮੈਅ ਨਾ ਡੋਲ੍ਹਣਗੇ, ਉਹ ਉਸ ਨੂੰ ਪਸੰਦ ਨਾ ਆਉਣਗੇ, ਉਹਨਾਂ ਦੇ ਚੜ੍ਹਾਵੇ ਉਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਗੂੰ ਹੋਣਗੇ, ਸਾਰੇ ਉਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਉਹਨਾਂ ਦੀ ਰੋਟੀ ਉਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।ਲੋਕ ਉਹ ਦੇ ਸਾਏ ਦੇ ਵਿੱਚ ਮੁੜਨਗੇ, ਉਹ ਕਣਕ ਵਾਂਗੂੰ ਜੀਉਣਗੇ, ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ।ਯੋਏਲ9
ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ!ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ।ਖੇਤ ਉਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਕਿਉਂ ਜੋ ਅੰਨ ਉਜੜ ਗਿਆ ਹੈ, ਨਵੀਂ ਮਧ ਮੁੱਕ ਗਈ ਅਤੇ ਤੇਲ ਜਾਂਦਾ ਰਿਹਾ।ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ!ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ?ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ।ਪਿੜ ਅੰਨ ਨਾਲ ਭਰ ਜਾਣਗੇ ਅਤੇ ਹੌਦਾਂ ਮਧ ਅਤੇ ਤੇਲ ਨਾਲ ਉੱਛਲਣਗੀਆਂ।ਅਤੇ ਮੇਰੀ ਪਰਜਾ ਉੱਤੇ ਪਰਚੀਆਂ ਪਾਈਆਂ ਅਤੇ ਇੱਕ ਮੁੰਡਾ ਵੇਸਵਾ ਦੇ ਬਦਲੇ ਵਿੱਚ ਦੇ ਦਿੱਤਾ ਅਤੇ ਮਧ ਪੀਣ ਲਈ ਇੱਕ ਕੁੜੀ ਵੇਚ ਦਿੱਤੀ!ਉਸ ਦਿਨ ਅਜਿਹਾ ਹੋਵੇਗਾ ਕਿ ਪਰਬਤਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।ਆਮੋਸ6
ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ!ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।ਮੀਕਾਹ2
ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।ਹਬੱਕੂਕ1
ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ।ਸਫ਼ਨਯਾਹ2
ਉਸ ਸਮੇਂ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਹਨਾਂ ਮਨੁੱਖਾਂ ਨੂੰ ਸਜ਼ਾ ਦਿਆਂਗਾ, ਜੋ ਮਧ ਦੇ ਮੈਲ ਦੀ ਤਰ੍ਹਾਂ ਹਨ, ਜਿਹੜੀ ਥੱਲੇ ਬੈਠ ਜਾਂਦੀ ਹੈ ਅਤੇ ਆਪਣੇ ਮਨਾਂ ਵਿੱਚ ਕਹਿੰਦੇ ਹਨ, “ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ।”ਉਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਉਹਨਾਂ ਦੇ ਘਰ ਵਿਰਾਨ ਹੋ ਜਾਣਗੇ। ਉਹ ਘਰ ਤਾਂ ਉਸਾਰਨਗੇ ਪਰ ਉਨ੍ਹਾਂ ਵਿੱਚ ਵੱਸਣਗੇ ਨਹੀਂ, ਉਹ ਅੰਗੂਰੀ ਬਾਗ਼ ਲਾਉਣਗੇ ਪਰ ਉਨ੍ਹਾਂ ਦਾ ਦਾਖਰਸ ਨਾ ਪੀਣਗੇ।ਹੱਜਈ2
ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।ਜ਼ਕਰਯਾਹ3
ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆਂ ਵਾਂਗੂੰ ਭਰ ਜਾਣਗੇ।ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ।ਇਫ਼ਰਾਈਮ ਸੂਰਬੀਰ ਵਾਂਗੂੰ ਹੋਵੇਗਾ, ਉਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈਅ ਦੇ ਨਾਲ, ਉਹਨਾਂ ਦੇ ਪੁੱਤਰ ਵੇਖਣਗੇ ਅਤੇ ਅਨੰਦ ਹੋਣਗੇ ਅਤੇ ਉਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।ਮੱਤੀ2
ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ।ਮਰਕੁਸ2
ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।ਅਤੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਉਸ ਨੇ ਨਾ ਲਈ।ਲੂਕਾ5
ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।ਯੂਹੰਨਾ4
ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।ਰਸੂਲਾਂ ਦੇ ਕਰਤੱਬ1
ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!ਰੋਮੀਆਂ1
ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।ਅਫ਼ਸੀਆਂ1
ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।1 ਤਿਮੋਥਿਉਸ2
ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ।ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।ਤੀਤੁਸ1
ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।ਪਰਕਾਸ਼ ਦੀ ਪੋਥੀ8
ਅਤੇ ਮੈਂ ਉਹਨਾਂ ਚਾਰ ਪ੍ਰਾਣੀਆਂ ਦੇ ਵਿੱਚ ਇੱਕ ਅਵਾਜ਼ ਇਹ ਆਖਦੇ ਸੁਣੀ ਕਿ ਕਣਕ ਦੀਨਾਰ ਦੀ ਸੇਰ ਭਰ ਅਤੇ ਜੌਂ ਦੀਨਾਰ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ਼ਰਸ ਦਾ ਵਿਗਾੜ ਨਾ ਕਰੀਂ!ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!।ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Human-made Things in the Bible © United Bible Societies 2025, adapted from R. Pritz, The Works of Their Hands: Man-made Things in the Bible © 2009 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ