ਘਰ ਅਤੇ ਪਰਿਵਾਰ
ਘਰ ਲਈ ਪਾਣੀ
ਇਬਰਾਨੀ bor (ਹੌਦ), be’er (ਖੂਹ) · ਸੁੱਕੀ ਗਰਮੀ ਲਈ ਸਿਆਲ ਦਾ ਮੀਂਹ ਸਾਂਭਿਆ ਜਾਂਦਾ
ਇਸਰਾਏਲ ਦੇ ਪਹਾੜੀ ਦੇਸ ਵਿੱਚ ਮੀਂਹ ਸਿਰਫ਼ ਸਿਆਲ ਵਿੱਚ ਪੈਂਦਾ ਹੈ, ਇਸ ਲਈ ਹਰ ਘਰ ਨੂੰ ਲੰਮੀ ਸੁੱਕੀ ਗਰਮੀ ਲਈ ਪਾਣੀ ਸਾਂਭਣਾ ਪੈਂਦਾ ਸੀ। ਲਗਭਗ 13ਵੀਂ ਸਦੀ ਈ.ਪੂ. ਤੋਂ ਲੋਕ ਚੱਟਾਨ ਵਿੱਚ ਕੱਟੇ ਹੌਦਾਂ ਉੱਤੇ ਚੂਨੇ ਦਾ ਲੇਪ ਕਰਦੇ ਸਨ ਜੋ ਪਾਣੀ ਨੂੰ ਰੋਕ ਕੇ ਰੱਖਦਾ, ਅਤੇ ਇੱਕ ਘਰ ਆਪਣੀ ਛੱਤ ਅਤੇ ਵਿਹੜੇ ਤੋਂ ਸਿਆਲ ਦਾ ਮੀਂਹ ਇਕੱਠਾ ਕਰ ਸਕਦਾ ਸੀ। “ਆਪਣੇ ਹੀ ਹੌਦ ਦਾ ਪਾਣੀ” ਪੀਣਾ (2 ਰਾਜਿਆਂ 18:31) ਘਰ ਵਿੱਚ ਸ਼ਾਂਤੀ ਨਾਲ ਰਹਿਣ ਦਾ ਅਰਥ ਸੀ, ਅਤੇ ਕਹਾਉਤਾਂ ਇਹੋ ਤਸਵੀਰ ਵਿਆਹ ਵਿੱਚ ਵਫ਼ਾਦਾਰੀ ਲਈ ਵਰਤਦੀ ਹੈ (ਕਹਾਉਤਾਂ 5:15)। ਖਾਲੀ ਹੌਦ ਕੈਦਖ਼ਾਨੇ ਦਾ ਕੰਮ ਦੇ ਸਕਦਾ ਸੀ: ਯਿਰਮਿਯਾਹ ਨੂੰ ਅਜਿਹੇ ਭੋਹਰੇ ਵਿੱਚ ਲਮਕਾਇਆ ਗਿਆ ਜਿਸ ਵਿੱਚ “ਪਾਣੀ ਨਹੀਂ ਸੀ ਸਗੋਂ ਚਿੱਕੜ ਸੀ” (ਯਿਰਮਿਯਾਹ 38:6)।
ਚਸ਼ਮੇ ਜਾਂ ਖੂਹ ਦਾ ਪਾਣੀ ਵਧੀਆ ਸੀ, ਪਰ ਉਸ ਨੂੰ ਢੋ ਕੇ ਲਿਆਉਣਾ ਪੈਂਦਾ ਸੀ। ਪਾਣੀ ਭਰਨਾ ਆਮ ਤੌਰ ਤੇ ਔਰਤਾਂ ਦਾ ਕੰਮ ਸੀ, ਸ਼ਾਮ ਦੀ ਠੰਢਕ ਵਿੱਚ, “ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ” (ਉਤਪਤ 24:11), ਮਿੱਟੀ ਦੇ ਘੜੇ ਵਿੱਚ; ਇਸ ਲਈ ਯਰੂਸ਼ਲਮ ਵਿੱਚ ਪਾਣੀ ਦਾ ਘੜਾ ਚੁੱਕੀ ਜਾਂਦਾ ਆਦਮੀ ਇੱਕ ਅਜਿਹਾ ਨਿਸ਼ਾਨ ਸੀ ਜੋ ਸੌਖਿਆਂ ਨਜ਼ਰ ਆਉਂਦਾ (ਮਰਕੁਸ 14:13)। ਖੂਹ ਮਿਲਣ ਦੀਆਂ ਥਾਵਾਂ ਵੀ ਸਨ: ਉੱਥੇ ਰਿਬਕਾਹ ਅਬਰਾਹਾਮ ਦੇ ਨੌਕਰ ਨੂੰ ਅਤੇ ਯਾਕੂਬ ਰਾਖ਼ੇਲ ਨੂੰ ਮਿਲਿਆ (ਉਤਪਤ 29)। ਯਾਕੂਬ ਦੇ ਖੂਹ ਉੱਤੇ ਯਿਸੂ ਨੇ ਇੱਕ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ” (ਯੂਹੰਨਾ 4:7)।
ਮੁੱਖ ਆਇਤਾਂ
ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਹਰ ਕੋਈ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ। ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ।ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।”ਇਸ ਦਾ ਨਾਮ ਲੈਣ ਵਾਲੀਆਂ ਸਾਰੀਆਂ ਆਇਤਾਂ (104)
ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।
ਉਤਪਤ26
ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ।ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ।ਤਦ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਪਾਣੀ ਦਾ ਇੱਕ ਖੂਹ ਵੇਖਿਆ ਅਤੇ ਉਹ ਜਾ ਕੇ ਮੇਸ਼ੇਕ ਨੂੰ ਪਾਣੀ ਨਾਲ ਭਰ ਲੈ ਆਈ ਅਤੇ ਮੁੰਡੇ ਨੂੰ ਪਿਲਾਇਆ।ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ।ਉਸ ਨੇ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂ ਜੋ ਇਹ ਮੇਰੀਆਂ ਗਵਾਹ ਹੋਣ ਭਈ ਇਹ ਖੂਹ ਮੈਂ ਪੁੱਟਿਆ ਹੈ।ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ।ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ।ਇਸਹਾਕ ਦੇ ਸੇਵਕਾਂ ਨੂੰ ਘਾਟੀ ਵਿੱਚ ਪੁੱਟਦੇ ਹੋਏ, ਸੁੰਬ ਫੁੱਟਦੇ ਪਾਣੀ ਦਾ ਇੱਕ ਖੂਹ ਲੱਭਿਆ।ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ।ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ।ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ। ਉਹ ਉੱਥੋਂ ਉਤਾਹਾਂ ਬਏਰਸ਼ਬਾ ਨੂੰ ਗਿਆ,ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ।ਅਤੇ ਉਸ ਨੇ ਵੇਖਿਆ ਤਾਂ ਵੇਖੋ, ਮੈਦਾਨ ਵਿੱਚ ਇੱਕ ਖੂਹ ਸੀ ਅਤੇ ਉੱਥੇ ਭੇਡਾਂ ਦੇ ਤਿੰਨ ਇੱਜੜ ਉਸ ਖੂਹ ਦੇ ਕੋਲ ਬੈਠੇ ਹੋਏ ਸਨ, ਕਿਉਂ ਜੋ ਓਹ ਉਸ ਖੂਹ ਤੋਂ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ।ਜਦ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਤੇ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੇ ਸਥਾਨ ਤੇ ਰੱਖ ਦਿੰਦੇ ਸਨ।ਪਰ ਉਨ੍ਹਾਂ ਨੇ ਆਖਿਆ, ਅਸੀਂ ਅਜਿਹਾ ਨਹੀਂ ਕਰ ਸਕਦੇ, ਜਦ ਤੱਕ ਸਾਰੇ ਇੱਜੜ ਇਕੱਠੇ ਨਾ ਹੋਣ ਅਤੇ ਓਹ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੋਂ ਨਾ ਰੇੜ੍ਹਨ ਤਦ ਤੱਕ ਅਸੀਂ ਭੇਡਾਂ ਨੂੰ ਪਾਣੀ ਨਹੀਂ ਪਿਲਾ ਸਕਦੇ।ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖ਼ੇਲ ਨੂੰ ਅਤੇ ਉਸ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾ ਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਤੇ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ।ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ।ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ।ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ।ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।ਕੂਚ4
ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਹਿਲੌਠੇ ਨੂੰ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਦੀ ਦੇ ਪਹਿਲੌਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਹਿਲੌਠੇ ਨੂੰ ਮਾਰ ਸੁੱਟਿਆ।ਜਦ ਕੋਈ ਮਨੁੱਖ ਟੋਆ ਖੋਲ੍ਹੇ ਜਾਂ ਟੋਆ ਪੁੱਟ ਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲ਼ਦ ਜਾਂ ਗਧਾ ਡਿੱਗ ਪਵੇਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ।ਲੇਵੀਆਂ ਦੀ ਪੋਥੀ1
ਪਰ ਤਲਾਬ ਜਾਂ ਸੋਤਾ ਜਿਸ ਦੇ ਵਿੱਚ ਪਾਣੀ ਬਹੁਤ ਹੋਵੇ, ਉਹ ਸ਼ੁੱਧ ਹੀ ਠਹਿਰੇ ਪਰ ਜੋ ਕੁਝ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਅਸ਼ੁੱਧ ਠਹਿਰੇ।ਗਿਣਤੀ5
ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ।ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।ਬਿਵਸਥਾ ਸਾਰ1
ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ਼ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ,ਨਿਆਂਈਆਂ ਦੀ ਪੋਥੀ1
ਤਦ ਯੋਥਾਮ ਉੱਥੋਂ ਭੱਜ ਗਿਆ ਅਤੇ ਆਪਣੇ ਭਰਾ ਅਬੀਮਲਕ ਦੇ ਡਰ ਦੇ ਕਾਰਨ ਬਏਰ ਨੂੰ ਜਾ ਕੇ ਉੱਥੇ ਹੀ ਰਹਿਣ ਲੱਗਾ।1 ਸਮੂਏਲ2
ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ।ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਪਹੁੰਚ ਗਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ ਉਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ।2 ਸਮੂਏਲ7
ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ।ਫਿਰ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਕੇ ਦੱਸਿਆ, ਪਰ ਉਹ ਦੋਵੇਂ ਛੇਤੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਮਨੁੱਖ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਦੇ ਵਿੱਚ ਉਤਰ ਗਏ।ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ।ਜਦ ਉਹ ਮੁੜ ਗਏ ਤਾਂ ਉਹ ਖੂਹ ਵਿੱਚੋਂ ਨਿੱਕਲ ਕੇ ਤੁਰ ਪਏ ਅਤੇ ਜਾ ਕੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ ਅਤੇ ਉਹਨਾਂ ਨੇ ਦਾਊਦ ਨੂੰ ਆਖਿਆ, ਉੱਠੋ ਛੇਤੀ ਪਾਰ ਲੰਘ ਜਾਓ, ਕਿਉਂ ਜੋ ਅਹੀਥੋਫ਼ਲ ਨੇ ਤੁਹਾਡੇ ਵਿਖੇ ਇਸ ਤਰ੍ਹਾਂ ਸਲਾਹ ਦਿੱਤੀ ਹੈ।ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ।ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ।2 ਰਾਜਿਆਂ2
ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਉਨ੍ਹਾਂ ਨੇ ਉਹਨਾਂ ਨੂੰ ਜੀਉਂਦੇ ਫੜ ਲਿਆ ਅਤੇ ਉਨ੍ਹਾਂ ਬਿਆਲੀ ਆਦਮੀਆਂ ਨੂੰ ਉੱਨ ਕਤਰਣ ਵਾਲੀ ਥਾਂ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਨਾ ਛੱਡਿਆ।ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਹਰ ਕੋਈ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।1 ਇਤਿਹਾਸ3
ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼! ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ ਜਿਸ ਨੇ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ, ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ2 ਇਤਿਹਾਸ1
ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।ਨਹਮਯਾਹ1
ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।ਜ਼ਬੂਰ9
ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ।ਉਸ ਨੇ ਮੈਨੂੰ ਭਿਆਨਕ ਟੋਏ ਵਿੱਚੋਂ ਸਗੋਂ ਚਿੱਕੜ ਦੀ ਖੁੱਭਣ ਵਿੱਚੋਂ ਕੱਢ ਲਿਆ, ਅਤੇ ਮੇਰੇ ਪੈਰਾਂ ਨੂੰ ਚੱਟਾਨ ਉੱਤੇ ਰੱਖ ਕੇ ਮੇਰੀਆਂ ਚਾਲਾਂ ਨੂੰ ਦ੍ਰਿੜ੍ਹ ਕੀਤਾ।ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ!ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!ਕਹਾਉਤਾਂ4
ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ।ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!ਉਪਦੇਸ਼ਕ ਦੀ ਪੋਥੀ1
ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇਸਰੇਸ਼ਟ ਗੀਤ1
ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ ਅਤੇ ਲਬਾਨੋਨ ਤੋਂ ਵਗਦੀ ਹੋਈ ਨਦੀ ਹੈਂ।ਯਸਾਯਾਹ6
ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ।ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ।ਜਿਵੇਂ ਗੁਲਾਮ ਭੋਹਰੇ ਵਿੱਚ ਇਕੱਠੇ ਕੀਤੇ ਜਾਂਦੇ ਹਨ, ਉਹ ਇਕੱਠੇ ਕੀਤੇ ਜਾਣਗੇ, ਉਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੋਂ ਉਹਨਾਂ ਦੀ ਸੁੱਧ ਲਈ ਜਾਵੇਗੀ।ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ।ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ!ਯਿਰਮਿਯਾਹ12
ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ। ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਓ ਹਨ।ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤੇ ਦਿਨਾਂ ਤੱਕ ਟਿਕਿਆ ਰਿਹਾਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਰਾਜਾ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਉਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਰੇ ਵਿੱਚ ਲਮਕਾਇਆਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਰੇ ਵਿੱਚੋਂ ਉਤਾਹਾਂ ਲਿਆਂਦਾ। ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।ਅੱਗੋਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਸ਼ਹਿਰ ਦੇ ਵਿਚਕਾਰ ਪਹੁੰਚੇ ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਨੇ ਉਹ ਦੇ ਸਾਥੀਆਂ ਨੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਭੋਰੇ ਦੇ ਵਿਚਕਾਰ ਸੁੱਟ ਦਿੱਤਾਇਹ ਭੋਹਰਾ ਉਹ ਸੀ ਜਿਹੜਾ ਆਸਾ ਰਾਜਾ ਨੇ ਇਸਰਾਏਲ ਦੇ ਰਾਜਾ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੂੰ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਵੱਢਿਆਂ ਹੋਇਆਂ ਨਾਲ ਭਰ ਦਿੱਤਾਵਿਰਲਾਪ2
ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ ਹਨ।ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ,ਹਿਜ਼ਕੀਏਲ9
ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ।ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਉੱਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ। ਉਹਨਾਂ ਵਿੱਚੋਂ ਵੱਡੇ-ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ, ਕਿਉਂ ਜੋ ਉਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸ਼ੀਆਂ ਦੇ ਵਿਚਕਾਰ ਕਬਰ ਵਿੱਚ ਉਤਰਨਗੇ।ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ।ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ।ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ।ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ।ਜ਼ਕਰਯਾਹ1
ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ।ਲੂਕਾ1
ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।ਯੂਹੰਨਾ4
ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।ਕੀ ਤੁਸੀਂ ਸਾਡੇ ਪਿਤਾ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”ਇਸ ਵਿਸ਼ੇ ਦੀਆਂ ਸਾਰੀਆਂ ਆਇਤਾਂ
ਇਹ ਵੀ ਵੇਖੋ
ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Human-made Things in the Bible © United Bible Societies 2025, adapted from R. Pritz, The Works of Their Hands: Man-made Things in the Bible © 2009 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ