Bible Explorer ਐਪ ਲਓ

ਵਿਸ਼ਵਕੋਸ਼ › ਇਸੇ ਦੌਰਾਨ ਦੁਨੀਆਂ ਵਿੱਚ

ਬਾਈਬਲ ਵਿੱਚ · ਲਗਭਗ 622 ਈ.ਪੂ. · ਯਰੂਸ਼ਲਮ

ਯੋਸ਼ੀਯਾਹ ਦਾ ਸੁਧਾਰ

ਹੈਕਲ ਵਿੱਚ ਬਿਵਸਥਾ ਦੀ ਪੋਥੀ ਲੱਭਣ ਤੋਂ ਬਾਅਦ, ਰਾਜਾ ਯੋਸ਼ੀਯਾਹ ਉਸ ਨੂੰ ਲੋਕਾਂ ਨੂੰ ਪੜ੍ਹ ਕੇ ਸੁਣਾਉਂਦਾ ਹੈ ਅਤੇ ਯਹੂਦਾਹ ਵਿੱਚੋਂ ਮੂਰਤਾਂ ਨੂੰ ਹਟਾ ਦਿੰਦਾ ਹੈ।

2 ਰਾਜਾ 23:1–25ਤਦ ਰਾਜੇ ਨੇ ਸੁਨੇਹਾ ਭੇਜਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗ ਉਹ ਦੇ ਕੋਲ ਇਕੱਠੇ ਹੋਏ। ਤਾਂ ਰਾਜਾ ਯਹੋਵਾਹ ਦੇ ਭਵਨ ਨੂੰ ਗਿਆ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਸਾਰੇ ਵਾਸੀ ਅਤੇ ਜਾਜਕ, ਨਬੀ ਅਤੇ ਸਾਰੇ ਛੋਟੇ ਵੱਡੇ ਲੋਕ ਉਹ ਦੇ ਨਾਲ ਸਨ ਅਤੇ ਉਹ ਨੇ ਨੇਮ ਦੀ ਪੋਥੀ ਜੋ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ, ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਉਨ੍ਹਾਂ ਦੇ ਕੰਨੀਂ ਪਾਈਆਂ। ਤਦ ਰਾਜਾ ਥੜੇ ਦੇ ਉੱਤੇ ਖੜ੍ਹਾ ਹੋ ਗਿਆ ਅਤੇ ਉਹ ਨੇ ਯਹੋਵਾਹ ਦੇ ਅੱਗੇ ਇੱਕ ਨੇਮ ਬੰਨ੍ਹਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਤੇ ਉਸ ਦੇ ਹੁਕਮਾਂ ਤੇ ਸਾਖੀਆਂ ਤੇ ਬਿਧੀਆਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ ਤਾਂ ਸਾਰੇ ਲੋਕਾਂ ਨੇ ਉਸ ਨੇਮ ਨੂੰ ਮੰਨ ਲਿਆ। ਤਦ ਰਾਜਾ ਨੇ ਪ੍ਰਧਾਨ ਜਾਜਕ ਹਿਲਕੀਯਾਹ ਨੂੰ ਅਤੇ ਦੂਜੇ ਦਰਜੇ ਦੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਆਗਿਆ ਦਿੱਤੀ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਤੇ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦੇ ਮੈਦਾਨ ਵਿੱਚ ਉਹਨਾਂ ਨੂੰ ਸਾੜ ਦਿੱਤਾ ਅਤੇ ਉਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ। ਅਤੇ ਉਹ ਨੇ ਉਹਨਾਂ ਬੁੱਤ ਪੂਜਕ ਪੁਜਾਰੀਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸ਼ਹਿਰ ਦੇ ਉੱਚਿਆਂ ਥਾਵਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਥਾਵਾਂ ਵਿੱਚ ਧੂਪ ਧੁਖਾਉਣ ਲਈ ਠਹਿਰਾਇਆ ਸੀ ਅਤੇ ਉਹਨਾਂ ਨੂੰ ਵੀ ਜੋ ਬਆਲ, ਸੂਰਜ, ਚੰਦ, ਘੁੰਮਣ ਵਾਲੇ ਤਾਰੇ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਧੂਪ ਧੁਖਾਉਂਦੇ ਸਨ, ਹਟਾ ਦਿੱਤਾ। ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ। ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ। ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ। ਤਾਂ ਵੀ ਉੱਚਿਆਂ ਥਾਵਾਂ ਦੇ ਪੁਜਾਰੀ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ ਪਰ ਉਹ ਆਪਣੇ ਭਰਾਵਾਂ ਦੇ ਵਿੱਚਕਾਰ ਬੇ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ। ਅਤੇ ਉਹ ਨੇ ਤੋਫਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ। ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ। ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ। ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ। ਅਤੇ ਉਹ ਨੇ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਦਿੱਤਾ ਅਤੇ ਉਹਨਾਂ ਦਾ ਥਾਂ ਆਦਮੀਆਂ ਦੀਆਂ ਹੱਡੀਆਂ ਨਾਲ ਭਰ ਦਿੱਤਾ। ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੀ ਮੂਰਤੀ ਨੂੰ ਫੂਕ ਛੱਡਿਆ। ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ। ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ। ਤਾਂ ਉਹ ਨੇ ਆਖਿਆ ਕਿ ਉਸ ਨੂੰ ਵਿਸ਼ਰਾਮ ਕਰਨ ਦਿਓ। ਕੋਈ ਮਨੁੱਖ ਉਸ ਦੀਆਂ ਹੱਡੀਆਂ ਨੂੰ ਨਾ ਛੇੜੇ। ਸੋ ਉਹਨਾਂ ਨੇ ਉਸ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਨਾਲ ਜੋ ਸਾਮਰਿਯਾ ਵਿੱਚ ਆਇਆ ਸੀ ਰਹਿਣ ਦਿੱਤੀਆਂ। ਨਾਲੇ ਯੋਸ਼ੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਤੇ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ। ਅਤੇ ਉਹ ਨੇ ਉੱਚਿਆਂ ਥਾਵਾਂ ਦੇ ਸਾਰਿਆਂ ਪੁਜਾਰੀਆਂ ਨੂੰ ਜੋ ਉੱਥੇ ਸਨ ਜਗਵੇਦੀਆਂ ਉੱਤੇ ਬਲੀਦਾਨ ਕੀਤਾ ਅਤੇ ਉਨ੍ਹਾਂ ਦੇ ਉੱਤੇ ਆਦਮੀਆਂ ਦੀਆਂ ਹੱਡੀਆਂ ਸਾੜੀਆਂ ਫੇਰ ਯਰੂਸ਼ਲਮ ਨੂੰ ਮੁੜ ਆਇਆ। ਤਦ ਰਾਜਾ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਾਹ ਮਨਾਓ ਨਿਆਂਈਆਂ ਦੇ ਦਿਨਾਂ ਤੋਂ ਜੋ ਇਸਰਾਏਲ ਦਾ ਨਿਆਂ ਕਰਦੇ ਸਨ ਅਤੇ ਇਸਰਾਏਲ ਦੇ ਰਾਜਿਆਂ ਅਤੇ ਯਹੂਦਾਹ ਦੇ ਰਾਜਿਆਂ ਦੇ ਦਿਨਾਂ ਵਿੱਚ ਅਜਿਹੀ ਪਸਾਹ ਸੱਚ-ਮੁੱਚ ਨਹੀਂ ਹੋਈ ਸੀ। ਪਰ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਵਿੱਚ ਇਹ ਪਸਾਹ ਯਰੂਸ਼ਲਮ ਵਿੱਚ ਯਹੋਵਾਹ ਦੇ ਲਈ ਮਨਾਈ ਗਈ। ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ। ਅਤੇ ਉਸ ਤੋਂ ਪਹਿਲਾਂ ਕੋਈ ਰਾਜਾ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਆਏ ਆਪਣੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਤੇ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ।

ਉਸੇ ਸਮੇਂ ਸੰਸਾਰ ਵਿੱਚ

ਰਾਜਾ ਯੋਸ਼ੀਯਾਹ ਦੇ ਅਠਾਰਵੇਂ ਸਾਲ ਵਿੱਚ, ਲਗਭਗ 622 ਈ.ਪੂ., ਯਰੂਸ਼ਲਮ ਦੀ ਹੈਕਲ ਵਿੱਚ ਬਿਵਸਥਾ ਦੀ ਪੋਥੀ ਲੱਭੀ (2 ਰਾਜਿਆਂ 22:8)। ਉਨ੍ਹਾਂ ਹੀ ਸਾਲਾਂ ਵਿੱਚ ਅੱਸ਼ੂਰ, ਜੋ ਤਿੰਨ ਸਦੀਆਂ ਤੋਂ ਨੇੜਲੇ ਪੂਰਬ ਉੱਤੇ ਰਾਜ ਕਰ ਰਿਹਾ ਸੀ, ਟੁੱਟ ਰਿਹਾ ਸੀ; ਉਸ ਦੀ ਰਾਜਧਾਨੀ ਨੀਨਵਾਹ 612 ਈ.ਪੂ. ਵਿੱਚ ਡਿੱਗ ਪਈ। ਇਹ ਰਹੀ 7ਵੀਂ ਸਦੀ ਈ.ਪੂ. ਦੇ ਪਿਛਲੇ ਹਿੱਸੇ ਦੀ ਦੁਨੀਆਂ।

ਮੈਸੋਪੋਟੇਮੀਆ ਅਤੇ ਨੇੜਲਾ ਪੂਰਬਅਸ਼ੁਰਬਨੀਪਾਲ ਦੀ ਲਾਇਬ੍ਰੇਰੀਰਾਜਕਾਲ 669–ਲਗਭਗ 631 ਈ.ਪੂ.

ਅੱਸ਼ੂਰ ਦੇ ਆਖ਼ਰੀ ਮਹਾਨ ਰਾਜਾ ਅਸ਼ੁਰਬਨੀਪਾਲ ਨੇ ਨੀਨਵਾਹ ਵਿੱਚ ਹਜ਼ਾਰਾਂ-ਹਜ਼ਾਰ ਮਿੱਟੀ ਦੀਆਂ ਤਖ਼ਤੀਆਂ ਇਕੱਠੀਆਂ ਕੀਤੀਆਂ, ਉਨ੍ਹਾਂ ਵਿੱਚ ਗਿਲਗਾਮੇਸ਼ ਦਾ ਮਹਾਂਕਾਵਿ ਵੀ ਸੀ, ਜਿਸ ਵਿੱਚ ਜਲ-ਪਰਲੋ ਦੀ ਕਹਾਣੀ ਹੈ। 612 ਈ.ਪੂ. ਵਿੱਚ ਸ਼ਹਿਰ ਦੇ ਸੜਨ ਵੇਲੇ ਦੱਬੀਆਂ ਗਈਆਂ ਇਹ ਤਖ਼ਤੀਆਂ ਬਚੀਆਂ ਰਹੀਆਂ ਅਤੇ 1800ਵਿਆਂ ਦੇ ਅੱਧ ਵਿੱਚ ਪੁੱਟ ਕੇ ਕੱਢੀਆਂ ਗਈਆਂ।

ਮੈਸੋਪੋਟੇਮੀਆ ਅਤੇ ਨੇੜਲਾ ਪੂਰਬਨੀਨਵਾਹ ਦਾ ਪਤਨ612 ਈ.ਪੂ.

ਨਬੋਪੋਲਾਸਰ ਦੀ ਅਗਵਾਈ ਹੇਠ ਬਾਬਲੀਆਂ ਅਤੇ ਮਾਦੀਆਂ ਨੇ ਨੀਨਵਾਹ ਨੂੰ ਘੇਰ ਲਿਆ ਅਤੇ ਤਿੰਨ ਮਹੀਨਿਆਂ ਬਾਅਦ ਉਸ ਨੂੰ ਲੈ ਲਿਆ। ਇੱਕ ਬਾਬਲੀ ਇਤਿਹਾਸ-ਲੇਖ ਇਹ ਸਾਲ ਦਰਜ ਕਰਦਾ ਹੈ; ਕੁਝ ਹੀ ਸਾਲਾਂ ਵਿੱਚ ਅੱਸ਼ੂਰੀ ਸਾਮਰਾਜ ਖ਼ਤਮ ਹੋ ਗਿਆ।

ਯੂਨਾਨ ਅਤੇ ਰੋਮਡ੍ਰੈਕੋ ਦੇ ਕਾਨੂੰਨਲਗਭਗ 621 ਈ.ਪੂ.

ਅਥੇਨੈ ਵਿੱਚ ਡ੍ਰੈਕੋ ਨੇ ਪਹਿਲੀ ਵਾਰ ਸ਼ਹਿਰ ਦੇ ਕਾਨੂੰਨ ਲਿਖ ਕੇ ਰੱਖੇ, ਤਾਂ ਜੋ ਨਿਆਂਕਾਰ ਸਿਰਫ਼ ਰਿਵਾਜ ਦੇ ਸਹਾਰੇ ਫ਼ੈਸਲੇ ਨਾ ਕਰਨ। ਉਹ ਇੰਨੇ ਕਠੋਰ ਸਨ ਕਿ ਅੱਜ ਵੀ “ਡ੍ਰੈਕੋਨੀਅਨ” ਦਾ ਅਰਥ ਬਹੁਤ ਸਖ਼ਤ ਹੁੰਦਾ ਹੈ।

ਮਿਸਰਪਸਾਮਤਿਕ ਪਹਿਲਾ ਮਿਸਰ ਨੂੰ ਫਿਰ ਇੱਕ ਕਰਦਾ ਹੈਰਾਜਕਾਲ 664–610 ਈ.ਪੂ.

ਡੈਲਟਾ ਦੇ ਸਾਈਸ ਦੇ ਇੱਕ ਰਾਜਕੁਮਾਰ, ਪਸਾਮਤਿਕ ਪਹਿਲੇ ਨੇ ਮਿਸਰ ਨੂੰ ਅੱਸ਼ੂਰੀ ਕਬਜ਼ੇ ਤੋਂ ਅਜ਼ਾਦ ਕਰਵਾਇਆ ਅਤੇ ਦੇਸ਼ ਨੂੰ ਫਿਰ ਇੱਕ ਕੀਤਾ। ਉਸ ਨੇ ਯੂਨਾਨੀ ਅਤੇ ਕਾਰੀਆਈ ਸਿਪਾਹੀ ਭਰਤੀ ਕੀਤੇ, ਅਤੇ ਛੇਤੀ ਹੀ ਯੂਨਾਨੀ ਵਪਾਰੀ ਨੀਲ ਦੀ ਇੱਕ ਸ਼ਾਖਾ ਉੱਤੇ ਨੌਕਰਾਤਿਸ ਵਿੱਚ ਵੱਸਣ ਲੱਗੇ।

ਚੀਨਪਹਿਲਾ ਸਰਦਾਰ-ਰਾਜਸ਼ਾਸਨ 685–643 ਈ.ਪੂ.

ਛੀ ਦੇ ਡਿਊਕ ਹੁਆਨ ਨੇ, ਆਪਣੇ ਮੰਤਰੀ ਗੁਆਨ ਝੋਂਗ ਦੀ ਸਲਾਹ ਨਾਲ, ਛੀ ਨੂੰ ਚੀਨ ਦਾ ਸਭ ਤੋਂ ਤਾਕਤਵਰ ਰਾਜ ਬਣਾਇਆ ਅਤੇ ਉਹ “ਸਰਦਾਰਾਂ” (ਹੈਜੇਮਨਾਂ) ਵਿੱਚੋਂ ਪਹਿਲਾ ਬਣਿਆ, ਜੋ ਕਮਜ਼ੋਰ ਝੋਊ ਰਾਜੇ ਦੇ ਨਾਮ ਉੱਤੇ ਵਿਰੋਧੀ ਰਾਜਾਂ ਵਿਚਕਾਰ ਅਮਨ-ਚੈਨ ਰੱਖਦੇ ਸਨ।

ਪੂਰਬੀ ਯੂਰਪ ਅਤੇ ਸਟੈੱਪਬੇਰੇਜ਼ਾਨ ਟਾਪੂ ਉੱਤੇ ਯੂਨਾਨੀਲਗਭਗ 645 ਈ.ਪੂ.

ਨੀਪਰ ਅਤੇ ਦੱਖਣੀ ਬੂਹ ਦੇ ਦਹਾਨੇ ਦੇ ਨੇੜੇ ਛੋਟੇ ਜਿਹੇ ਬੇਰੇਜ਼ਾਨ ਟਾਪੂ ਉੱਤੇ ਮਿਲੇਤੁਸ ਦੇ ਯੂਨਾਨੀਆਂ ਨੇ ਕਾਲੇ ਸਾਗਰ ਦੇ ਉੱਤਰੀ ਤਟ ਉੱਤੇ ਪਹਿਲੀ ਯੂਨਾਨੀ ਬਸਤੀ ਵਸਾਈ।

ਸਰੋਤ: Theographic Bible Metadata, CC BY-SA 4.0 · OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ

ਇਸੇ ਦੌਰਾਨ ਦੁਨੀਆਂ ਵਿੱਚ

ਇਸ ਵਿਸ਼ੇ ਵਿੱਚ ਹੋਰ

ਇਸੇ ਦੌਰਾਨ ਦੁਨੀਆਂ ਵਿੱਚ