Bible Explorer ਐਪ ਲਓ

ਵਿਸ਼ਵਕੋਸ਼ › ਪੈਸਾ ਅਤੇ ਨਾਪ-ਤੋਲ

ਪੈਸਾ ਅਤੇ ਨਾਪ-ਤੋਲ

ਹੱਥ (ਨਾਪ)

ਕੂਹਣੀ ਤੋਂ ਉਂਗਲ ਦੇ ਸਿਰੇ ਤੱਕ · ਲਗਭਗ 44.5 ਸੈ.ਮੀ. · ਲੰਮਾ ਹੱਥ ਲਗਭਗ 52 ਸੈ.ਮੀ.

ਹੱਥ ਬਾਂਹ ਦੇ ਅਗਲੇ ਹਿੱਸੇ ਦੀ ਲੰਬਾਈ ਸੀ, ਕੂਹਣੀ ਤੋਂ ਵਿਚਕਾਰਲੀ ਉਂਗਲ ਦੇ ਸਿਰੇ ਤੱਕ। ਇਸਰਾਏਲ, ਮਿਸਰ ਅਤੇ ਮੈਸੋਪੋਟਾਮੀਆ ਸਾਰੇ ਇਸ ਨੂੰ ਵਰਤਦੇ ਸਨ, ਇੱਕ ਆਮ ਅਤੇ ਇੱਕ ਲੰਮੇ “ਸ਼ਾਹੀ” ਰੂਪ ਵਿੱਚ; ਹਿਜ਼ਕੀਏਲ ਦਾ ਲੰਮਾ ਹੱਥ ਅਜਿਹਾ ਹੈ ਕਿ “ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ” (40:5)। ਸਭ ਤੋਂ ਵਧੀਆ ਨਾਪ ਯਰੂਸ਼ਲਮ ਤੋਂ ਮਿਲਦਾ ਹੈ: ਰਾਜਾ ਹਿਜ਼ਕੀਯਾਹ ਦੀ ਪਾਣੀ ਵਾਲੀ ਸੁਰੰਗ ਦਾ ਸ਼ਿਲਾਲੇਖ ਕਹਿੰਦਾ ਹੈ ਕਿ ਇਹ 1,200 ਹੱਥ ਲੰਮੀ ਹੈ, ਅਤੇ ਸੁਰੰਗ ਲਗਭਗ 533 ਮੀਟਰ ਨਿੱਕਲਦੀ ਹੈ — ਇੱਕ ਹੱਥ ਲਗਭਗ 44.5 ਸੈਂਟੀਮੀਟਰ।

ਇਸ ਹੱਥ ਦੇ ਹਿਸਾਬ ਨਾਲ ਨੂਹ ਦੀ ਕਿਸ਼ਤੀ (300 × 50 × 30 ਹੱਥ) ਲਗਭਗ 134 ਮੀਟਰ ਲੰਮੀ, 22 ਚੌੜੀ ਅਤੇ 13 ਉੱਚੀ ਸੀ, ਅਤੇ ਸੁਲੇਮਾਨ ਦੀ ਹੈਕਲ (60 × 20 × 30 ਹੱਥ) ਲਗਭਗ 27 × 9 × 13 ਮੀਟਰ। ਮਿਆਰੀ ਇਬਰਾਨੀ ਪਾਠ ਵਿੱਚ ਗੋਲਿਅਥ ਦਾ ਕੱਦ, ਛੇ ਹੱਥ ਅਤੇ ਇੱਕ ਗਿੱਠ, ਲਗਭਗ 3 ਮੀਟਰ ਬਣਦਾ ਹੈ; ਯੂਨਾਨੀ ਸੈਪਟੁਜਿੰਟ ਅਤੇ ਮ੍ਰਿਤ ਸਾਗਰ ਦੀ ਸਮੂਏਲ ਵਾਲੀ ਇੱਕ ਪੋਥੀ ਚਾਰ ਹੱਥ ਅਤੇ ਇੱਕ ਗਿੱਠ ਦੱਸਦੇ ਹਨ, ਲਗਭਗ 2 ਮੀਟਰ।

ਮੁੱਖ ਆਇਤਾਂ

ਕਿਸ਼ਤੀ ਦਾ ਆਕਾਰਉਤ 6:15ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।
ਸੁਲੇਮਾਨ ਦੀ ਹੈਕਲ ਦਾ ਆਕਾਰ1 ਰਾਜਾ 6:2ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ।
ਗੋਲਿਅਥ ਦਾ ਕੱਦ1 ਸਮੂ 17:4ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ।
ਲੰਮਾ ਹੱਥਹਿਜ਼ 40:5ਤਾਂ ਵੇਖੋ, ਭਵਨ ਦੇ ਵਿਹੜੇ ਦੇ ਚਾਰ ਚੁਫ਼ੇਰੇ ਕੰਧ ਸੀ ਅਤੇ ਉਸ ਮਨੁੱਖ ਦੇ ਹੱਥ ਵਿੱਚ ਮਿਣਨ ਵਾਲਾ ਕਾਨਾ ਸੀ, ਜਿਹੜਾ ਛੇ ਹੱਥ ਲੰਮਾ ਅਤੇ ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ, ਇਸ ਲਈ ਉਸ ਨੇ ਉਸ ਘਰ ਦੀ ਚੌੜਾਈ ਮਿਣੀ, ਉਹ ਇੱਕ ਕਾਨਾ ਹੋਈ ਅਤੇ ਉਚਾਈ ਇੱਕ ਕਾਨਾ।
ਕੰਢੇ ਤੋਂ ਦੋ ਸੌ ਹੱਥਯੂਹ 21:8ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।

ਇਸ ਦਾ ਨਾਮ ਲੈਣ ਵਾਲੀਆਂ ਸਾਰੀਆਂ ਆਇਤਾਂ (138)

ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।

ਉਤਪਤ3
ਉਤ 6:15ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।
ਉਤ 6:16ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ।
ਉਤ 7:20ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ।
ਕੂਚ30
ਕੂਚ 25:10ਉਹ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਉਣ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ।
ਕੂਚ 25:17ਤੂੰ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਈਂ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਹੋਵੇ।
ਕੂਚ 25:23ਤੂੰ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਈਂ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਹੋਵੇ।
ਕੂਚ 26:2ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।
ਕੂਚ 26:8ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਹੋਣ।
ਕੂਚ 26:13ਅਤੇ ਉਹ ਤੰਬੂ ਦੇ ਪਰਦੇ ਦੀ ਲੰਬਾਈ ਦਾ ਵਾਧਾ ਇਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਦੇ ਰਹਿਣਗੇ।
ਕੂਚ 26:16ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਹੋਵੇ
ਕੂਚ 27:1ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ।
ਕੂਚ 27:9ਇਸ ਤਰ੍ਹਾਂ ਤੂੰ ਡੇਰੇ ਦਾ ਵਿਹੜਾ ਬਣਾਈਂ - ਦੱਖਣ ਵੱਲ ਦੇ ਪਾਸੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ।
ਕੂਚ 27:12ਵਿਹੜੇ ਦੀ ਚੌੜਾਈ ਲਈ ਲਹਿੰਦੇ ਪਾਸੇ ਵੱਲ ਪੰਜਾਹ ਹੱਥ ਦੀਆਂ ਕਨਾਤਾਂ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਦਸ ਅਤੇ ਚੀਥੀਆਂ ਦਸ ਹੋਣ।
ਕੂਚ 27:13ਅਤੇ ਵਿਹੜੇ ਦੀ ਚੌੜਾਈ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ ਹੋਵੇ
ਕੂਚ 27:14ਅਤੇ ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ
ਕੂਚ 27:16ਵਿਹੜੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ ਅਤੇ ਇਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ।
ਕੂਚ 27:18ਵਿਹੜੇ ਦੀ ਲੰਬਾਈ ਸੌ ਹੱਥ ਅਤੇ ਚੌੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ।
ਕੂਚ 30:2ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ।
ਕੂਚ 36:9ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਸੀ।
ਕੂਚ 36:15ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਇੱਕ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਸਨ।
ਕੂਚ 36:21ਹਰ ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਸੀ
ਕੂਚ 37:1ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ।
ਕੂਚ 37:6ਅਤੇ ਉਸ ਨੇ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਸੀ।
ਕੂਚ 37:10ਉਸ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਇਆ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਸੀ।
ਕੂਚ 37:25ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ।
ਕੂਚ 38:1ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲੱਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੌੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਤੇ ਉਸ ਦੀ ਉਚਾਈ ਤਿੰਨ ਹੱਥ ਸੀ।
ਕੂਚ 38:9ਉਸ ਨੇ ਵਿਹੜਾ ਬਣਾਇਆ ਅਤੇ ਦੱਖਣ ਦੇ ਪਾਸੇ ਵੱਲ ਵਿਹੜੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਸੌ ਹੱਥ ਲੰਮੀਆਂ ਕਨਾਤਾਂ ਬਣਾਈਆਂ
ਕੂਚ 38:11ਅਤੇ ਉੱਤਰ ਦੇ ਪਾਸੇ ਵੱਲ ਸੌ ਹੱਥ। ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
ਕੂਚ 38:12ਅਤੇ ਲਹਿੰਦੇ ਪਾਸੇ ਵੱਲ ਕਨਾਤਾਂ ਪੰਜਾਹ ਹੱਥ ਸਨ। ਉਨ੍ਹਾਂ ਦੀਆਂ ਥੰਮ੍ਹੀਆਂ ਦਸ ਉਨ੍ਹਾਂ ਦੀਆਂ ਚੀਥੀਆਂ ਦਸ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ।
ਕੂਚ 38:13ਅਤੇ ਸਾਹਮਣੇ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ
ਕੂਚ 38:14ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ
ਕੂਚ 38:15ਅਤੇ ਇਸ ਤਰ੍ਹਾਂ ਦੂਜੇ ਪਾਸੇ ਲਈ ਸੀ ਅਰਥਾਤ ਵਿਹੜੇ ਦੇ ਫਾਟਕ ਦੇ ਦੋਵੇਂ ਪਾਸੇ ਪੰਦਰਾਂ-ਪੰਦਰਾਂ ਹੱਥ ਦੀਆਂ ਕਨਾਤਾਂ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ।
ਕੂਚ 38:18ਵਿਹੜੇ ਦੇ ਫਾਟਕ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਸੀ ਅਤੇ ਉਹ ਕਸੀਦੇਕਾਰ ਦਾ ਕੰਮ ਸੀ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਉਚਾਈ ਚੌੜਾਈ ਜਿੰਨੀ ਪੰਜ ਹੱਥ ਵਿਹੜੇ ਦੀਆਂ ਕਨਾਤਾਂ ਵਾਂਗੂੰ ਸੀ।
ਗਿਣਤੀ3
ਗਿਣ 11:31ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।
ਗਿਣ 35:4ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ।
ਗਿਣ 35:5ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ। ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ।
ਬਿਵਸਥਾ ਸਾਰ1
ਬਿਵ 3:11ਸਿਰਫ਼ ਬਾਸ਼ਾਨ ਦਾ ਰਾਜਾ ਓਗ ਹੀ ਰਫ਼ਾਈਆਂ ਦੇ ਬਚੇ ਹੋਇਆਂ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਜੋ ਲੋਹੇ ਦਾ ਸੀ, ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ? ਮਨੁੱਖ ਦੇ ਹੱਥ ਅਨੁਸਾਰ ਉਸ ਦੀ ਲੰਬਾਈ ਨੌਂ ਹੱਥ ਅਤੇ ਚੌੜਾਈ ਚਾਰ ਹੱਥ ਸੀ।
ਯਹੋਸ਼ੁਆ1
ਯਹੋਸ਼ੁ 3:4ਪਰ ਤੁਹਾਡੇ ਅਤੇ ਉਹ ਦੇ ਵਿਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦਾ ਫ਼ਾਸਲਾ ਹੋਵੇ ਅਤੇ ਉਹ ਦੇ ਨੇੜੇ ਨਾ ਜਾਇਓ ਤਾਂ ਜੋ ਤੁਸੀਂ ਉਹ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਇਸ ਲਈ ਕਿ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਤੋਂ ਕਦੀ ਨਹੀਂ ਲੰਘੇ।
1 ਸਮੂਏਲ1
1 ਸਮੂ 17:4ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ।
2 ਸਮੂਏਲ2
2 ਸਮੂ 2:24ਤਦ ਯੋਆਬ ਅਤੇ ਅਬੀਸ਼ਈ ਵੀ ਅਬਨੇਰ ਦਾ ਪਿੱਛਾ ਕਰਦੇ ਰਹੇ ਅਤੇ ਜਦ ਉਹ ਅੰਮਾਹ ਦੇ ਪਰਬਤ ਤੱਕ ਜੋ ਗਿਬਓਨ ਦੇ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਹਮਣੇ ਹੈ ਪਹੁੰਚੇ, ਤਦ ਸੂਰਜ ਡੁੱਬ ਗਿਆ।
2 ਸਮੂ 8:1ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ।
1 ਰਾਜਿਆਂ24
1 ਰਾਜਾ 6:2ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ।
1 ਰਾਜਾ 6:3ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ।
1 ਰਾਜਾ 6:6ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ। ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ।
1 ਰਾਜਾ 6:10ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲੱਕੜੀ ਨਾਲ ਭਵਨ ਨੂੰ ਲੱਗਵੀਆਂ ਸਨ।
1 ਰਾਜਾ 6:16ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ।
1 ਰਾਜਾ 6:17ਉਹ ਭਵਨ ਅਰਥਾਤ ਸਾਹਮਣੀ ਹੈਕਲ ਚਾਲ੍ਹੀ ਹੱਥ ਲੰਮੀ ਸੀ।
1 ਰਾਜਾ 6:20ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖ਼ਤਾ ਬੰਦੀ ਦਿਆਰ ਨਾਲ ਕੀਤੀ।
1 ਰਾਜਾ 6:23ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ।
1 ਰਾਜਾ 6:24ਕਰੂਬ ਦੇ ਇੱਕ ਖੰਭ ਦੀ ਲੰਬਾਈ ਪੰਜ ਹੱਥ ਅਤੇ ਕਰੂਬ ਦੇ ਦੂਜੇ ਖੰਭ ਦੀ ਲੰਬਾਈ ਵੀ ਪੰਜ ਹੱਥ ਦੀ ਸੀ, ਇਸ ਤਰ੍ਹਾਂ ਇੱਕ ਖੰਭ ਦੇ ਸਿਰੇ ਤੋਂ ਦੂਜੇ ਖੰਭ ਦੇ ਸਿਰੇ ਤੱਕ ਦਸ ਹੱਥ ਦੀ ਵਿੱਥ ਸੀ।
1 ਰਾਜਾ 6:25ਦਸ ਹੀ ਹੱਥ ਦੂਜੇ ਕਰੂਬ ਦੀ ਦੋਵੇਂ ਕਰੂਬ ਇੱਕੋ ਹੀ ਮਿਣਤੀ ਅਤੇ ਇੱਕੋ ਹੀ ਡੌਲ ਦੇ ਸਨ।
1 ਰਾਜਾ 6:26ਇੱਕ ਕਰੂਬ ਦੀ ਉਚਿਆਈ ਦਸ ਹੱਥ ਦੀ ਸੀ ਅਤੇ ਇਸੇ ਤਰ੍ਹਾਂ ਦੂਜੇ ਕਰੂਬ ਦੀ ਸੀ।
1 ਰਾਜਾ 7:2ਉਸ ਨੇ “ਲਬਾਨੋਨ ਬਣ ਦੀ ਲੱਕੜ ਨਾਲ ਮਹਿਲ” ਬਣਾਇਆ ਜਿਹ ਦੀ ਲੰਬਾਈ ਸੌ ਹੱਥ, ਚੁੜਾਈ ਪੰਜਾਹ ਹੱਥ ਅਤੇ ਉਚਾਈ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮਾਂ ਦੀਆਂ ਚਾਰ ਕਤਾਰਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ।
1 ਰਾਜਾ 7:6ਉਸ ਨੇ ਥੰਮਾਂ ਦਾ ਇੱਕ ਦਲਾਨ ਬਣਾਇਆ ਜਿਸ ਦੀ ਲੰਬਾਈ ਪੰਜਾਹ ਹੱਥ, ਚੁੜਾਈ ਤੀਹ ਹੱਥ ਅਤੇ ਇੱਕ ਦਲਾਨ ਉਸ ਦੇ ਸਾਹਮਣੇ ਸੀ ਅਤੇ ਉਨ੍ਹਾਂ ਦੇ ਅੱਗੇ ਥੰਮ੍ਹ ਅਤੇ ਇੱਕ ਚਬੂਤਰਾ ਸੀ।
1 ਰਾਜਾ 7:10ਨੀਂਹਾਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ-ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਅਤੇ ਅੱਠ ਹੱਥ ਦੇ ਪੱਥਰ।
1 ਰਾਜਾ 7:15ਉਹ ਨੇ ਪਿੱਤਲ ਨੂੰ ਢਾਲ਼ ਕੇ ਥੰਮ੍ਹ ਬਣਾਏ ਇੱਕ ਥੰਮ੍ਹ ਦੀ ਉਚਿਆਈ ਅਠਾਰਾਂ ਹੱਥ ਸੀ ਅਤੇ ਦੂਜੇ ਦਾ ਘੇਰ ਬਾਰਾਂ ਹੱਥ ਦੀ ਰੱਸੀ ਦੇ ਨਾਪ ਦਾ ਸੀ।
1 ਰਾਜਾ 7:16ਉਹ ਨੇ ਥੰਮਾਂ ਦੇ ਸਿਰਾਂ ਉੱਤੇ ਦੇਣ ਲਈ ਦੋ ਮੁਕਟ ਪਿੱਤਲ ਢਾਲ਼ ਕੇ ਬਣਾਏ। ਇੱਕ ਪੰਜ ਹੱਥ ਉੱਚਾ ਸੀ ਅਤੇ ਦੂਜਾ ਵੀ ਪੰਜ ਹੱਥ ਉੱਚਾ ਸੀ।
1 ਰਾਜਾ 7:19ਉਹ ਮੁਕਟ ਜਿਹੜੇ ਥੰਮਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ।
1 ਰਾਜਾ 7:23ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ਼ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ, ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦੀ ਰੱਸੀ ਨਾਲ ਮਿਣਿਆ ਹੋਇਆ ਸੀ।
1 ਰਾਜਾ 7:24ਉਸ ਦੇ ਕੰਢੇ ਦੇ ਹੇਠ ਆਲੇ-ਦੁਆਲੇ ਗੋਲੇ ਇੱਕ ਹੱਥ ਵਿੱਚ ਦਸ ਸਨ, ਜਿਹੜੇ ਸਾਗਰੀ ਹੌਦ ਦੇ ਚੁਫ਼ੇਰੇ ਸਨ। ਗੋਲੇ ਦੋ ਕਤਾਰਾਂ ਵਿੱਚ ਸਨ ਅਤੇ ਉਹ ਉਸ ਦੇ ਨਾਲ ਹੀ ਢਾਲ਼ੇ ਹੋਏ ਸਨ।
1 ਰਾਜਾ 7:27ਉਸ ਨੇ ਦਸ ਕੁਰਸੀਆਂ ਪਿੱਤਲ ਦੀਆਂ ਬਣਾਈਆਂ। ਉਨ੍ਹਾਂ ਵਿੱਚ ਇੱਕ-ਇੱਕ ਕੁਰਸੀ ਦੀ ਲੰਬਾਈ ਚਾਰ ਹੱਥ, ਚੁੜਾਈ ਚਾਰ ਹੱਥ ਅਤੇ ਉਚਿਆਈ ਤਿੰਨ ਹੱਥ ਸੀ।
1 ਰਾਜਾ 7:31ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉੱਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੋਰਸ ਸਨ, ਗੋਲ ਨਹੀਂ ਸਨ।
1 ਰਾਜਾ 7:32ਉਹ ਚਾਰ ਪਹੀਏ ਉਨ੍ਹਾਂ ਪਟੜੀਆਂ ਦੇ ਹੇਠ ਸਨ ਅਤੇ ਪਹੀਆਂ ਦੇ ਧੁਰੇ ਕੁਰਸੀ ਵਿੱਚ ਲੱਗੇ ਹੋਏ ਸਨ ਅਤੇ ਹਰ ਪਹੀਏ ਦੀ ਉਚਿਆਈ ਡੇਢ ਹੱਥ ਸੀ।
1 ਰਾਜਾ 7:35ਕੁਰਸੀ ਦੇ ਸਿਰੇ ਵਿੱਚ ਆਲੇ-ਦੁਆਲੇ ਅੱਧ ਹੱਥ ਦੀ ਇੱਕ ਗੋਲ ਉਚਾਨ ਸੀ ਅਤੇ ਕੁਰਸੀ ਦੇ ਸਿਰ ਉੱਤੇ ਉਹ ਦੇ ਢਾਸਣੇ ਅਤੇ ਪਟੜੀਆਂ ਉਸੇ ਵਿੱਚੋਂ ਸਨ।
1 ਰਾਜਾ 7:38ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਅੱਠ ਸੌ ਲੀਟਰ ਸਮਾਉਂਦਾ ਸੀ। ਹਰ ਇੱਕ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ।
2 ਰਾਜਿਆਂ2
2 ਰਾਜਾ 14:13ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।
2 ਰਾਜਾ 25:17ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਜਾਲੀ ਸੀ।
1 ਇਤਿਹਾਸ1
1 ਇਤ 11:23ਅਤੇ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਾਨ ਤੋਂ ਮਾਰ ਦਿੱਤਾ, ਉਸ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੇ ਸ਼ਤੀਰ ਵਰਗਾ ਇੱਕ ਬਰਛਾ ਸੀ ਪਰ ਉਹ ਇੱਕ ਲਾਠੀ ਲੈ ਕੇ ਉਹ ਦੇ ਕੋਲ ਉਤਰਿਆ ਅਤੇ ਉਹ ਨੇ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।
2 ਇਤਿਹਾਸ12
2 ਇਤ 3:3ਜੋ ਨੀਂਹ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਇਹ ਹੈ, ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਤੇ ਚੌੜਾਈ ਵੀਹ ਹੱਥ ਸੀ
2 ਇਤ 3:4ਅਤੇ ਡਿਉੜੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਬਾਹਰ ਕੁੰਦਨ ਸੋਨੇ ਨਾਲ ਮੜ੍ਹਿਆ
2 ਇਤ 3:8ਅਤੇ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ
2 ਇਤ 3:11ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ
2 ਇਤ 3:12ਅਤੇ ਦੂਜੇ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਨਾਲ ਜੁੜਿਆ ਹੋਇਆ ਸੀ
2 ਇਤ 3:13ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ।
2 ਇਤ 3:15ਉਸ ਨੇ ਭਵਨ ਦੇ ਅੱਗੇ ਦੇ ਲਈ ਲੱਗਭੱਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ-ਪੰਜ ਹੱਥ ਦਾ ਮੁਕਟ ਸੀ।
2 ਇਤ 4:1ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਅਤੇ ਉਹ ਦੀ ਉਚਿਆਈ ਦਸ ਹੱਥ ਸੀ।
2 ਇਤ 4:2ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ।
2 ਇਤ 4:3ਉਹ ਦੇ ਹੇਠਾਂ ਉਹ ਦੇ ਚੁਫ਼ੇਰੇ ਇੱਕ-ਇੱਕ ਹੱਥ ਵਿੱਚ ਦਸ-ਦਸ ਬਲ਼ਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਇਹ ਬਲ਼ਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲ਼ੇ ਗਏ ਸਨ।
2 ਇਤ 6:13ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ
2 ਇਤ 25:23ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਯਹੋਆਹਾਜ਼ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ
ਨਹਮਯਾਹ1
ਨਹ 3:13ਵਾਦੀ ਦੇ ਫਾਟਕ ਦੀ ਮੁਰੰਮਤ ਹਨੂਨ ਅਤੇ ਜ਼ਾਨੋਅਹ ਦੇ ਵਾਸੀਆਂ ਨੇ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਬਣਾਇਆ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਕੂੜਾ-ਫਾਟਕ ਤੱਕ ਇੱਕ ਹਜ਼ਾਰ ਹੱਥ ਲੰਮੀ ਕੰਧ ਬਣਾਈ।
ਅਸਤਰ2
ਅਸਤ 5:14ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ।
ਅਸਤ 7:9ਫਿਰ ਰਾਜਾ ਦੇ ਸਾਹਮਣੇ ਖੜ੍ਹੇ ਰਹਿਣ ਵਾਲੇ ਖੁਸਰਿਆਂ ਵਿੱਚੋਂ ਇੱਕ ਖੁਸਰੇ ਹਰਬੋਨਾ ਨੇ ਰਾਜਾ ਨੂੰ ਕਿਹਾ, “ਮਹਾਰਾਜ! ਹਾਮਾਨ ਦੇ ਘਰ ਪੰਜਾਹ ਹੱਥ ਉੱਚਾ ਫਾਂਸੀ ਲਾਉਣ ਦਾ ਇੱਕ ਥੰਮ੍ਹ ਖੜ੍ਹਾ ਕੀਤਾ ਗਿਆ ਹੈ ਜੋ ਉਸ ਨੇ ਮਾਰਦਕਈ ਦੇ ਲਈ ਬਣਵਾਇਆ ਹੈ, ਜਿਸ ਨੇ ਰਾਜਾ ਦਾ ਭਲਾ ਕੀਤਾ ਸੀ।” ਰਾਜਾ ਨੇ ਕਿਹਾ, “ਇਸ ਨੂੰ ਹੀ ਉਹ ਦੇ ਉੱਤੇ ਚੜ੍ਹਾ ਦਿਉ!”
ਯਸਾਯਾਹ1
ਯਸਾ 6:4ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ।
ਯਿਰਮਿਯਾਹ3
ਯਿਰ 51:13ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ-ਧਾੜ ਦਾ ਹਾੜਾ ਭਰ ਗਿਆ।
ਯਿਰ 52:21ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਤੇ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ
ਯਿਰ 52:22ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਹ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਅਨਾਰ ਸਨ
ਹਿਜ਼ਕੀਏਲ46
ਹਿਜ਼ 40:5ਤਾਂ ਵੇਖੋ, ਭਵਨ ਦੇ ਵਿਹੜੇ ਦੇ ਚਾਰ ਚੁਫ਼ੇਰੇ ਕੰਧ ਸੀ ਅਤੇ ਉਸ ਮਨੁੱਖ ਦੇ ਹੱਥ ਵਿੱਚ ਮਿਣਨ ਵਾਲਾ ਕਾਨਾ ਸੀ, ਜਿਹੜਾ ਛੇ ਹੱਥ ਲੰਮਾ ਅਤੇ ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ, ਇਸ ਲਈ ਉਸ ਨੇ ਉਸ ਘਰ ਦੀ ਚੌੜਾਈ ਮਿਣੀ, ਉਹ ਇੱਕ ਕਾਨਾ ਹੋਈ ਅਤੇ ਉਚਾਈ ਇੱਕ ਕਾਨਾ।
ਹਿਜ਼ 40:7ਹਰ ਇੱਕ ਕੋਠੜੀ ਇੱਕ ਕਾਨਾ ਲੰਮੀ ਤੇ ਇੱਕ ਕਾਨਾ ਚੌੜੀ ਸੀ। ਕੋਠੜੀਆਂ ਦੇ ਵਿਚਾਲੇ ਪੰਜ-ਪੰਜ ਹੱਥ ਦਾ ਫ਼ਾਸਲਾ ਸੀ ਅਤੇ ਦਰਵਾਜ਼ੇ ਦੀ ਡਿਉੜ੍ਹੀ ਦੇ ਨੇੜੇ ਅੰਦਰ ਵੱਲ ਦਰਵਾਜ਼ੇ ਦੀ ਸਰਦਲ ਇੱਕ ਕਾਨਾ ਸੀ।
ਹਿਜ਼ 40:9ਤਦ ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਅੱਠ ਹੱਥ ਮਿਣੀ, ਉਹ ਦੇ ਥੰਮ੍ਹ ਦੋ ਹੱਥ ਸਨ ਅਤੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲ ਸੀ।
ਹਿਜ਼ 40:11ਉਹ ਨੇ ਫਾਟਕ ਦੇ ਦਰਵਾਜ਼ੇ ਦੀ ਚੌੜਾਈ ਦਸ ਹੱਥ ਤੇ ਫਾਟਕ ਦੀ ਲੰਬਾਈ ਤੇਰ੍ਹਾਂ ਹੱਥ ਮਿਣੀ।
ਹਿਜ਼ 40:12ਕੋਠੜੀਆਂ ਦੇ ਅੱਗੇ ਦਾ ਥਾਂ ਇੱਕ ਹੱਥ ਇੱਧਰ ਅਤੇ ਇੱਕ ਹੱਥ ਉੱਧਰ ਸੀ ਅਤੇ ਕੋਠੜੀਆਂ ਛੇ ਹੱਥ ਇੱਧਰ ਤੇ ਛੇ ਹੱਥ ਉੱਧਰ ਸਨ।
ਹਿਜ਼ 40:13ਤਦ ਉਹ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਜੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।
ਹਿਜ਼ 40:14ਉਹ ਨੇ ਥੰਮ੍ਹ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ੍ਹ ਫਾਟਕ ਦੇ ਚਾਰ ਚੁਫ਼ੇਰੇ ਸਨ।
ਹਿਜ਼ 40:15ਲਾਂਘੇ ਦੇ ਫਾਟਕ ਦੇ ਸਾਹਮਣੇ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਦੇ ਸਾਹਮਣੇ ਤੱਕ, ਪੰਜਾਹ ਹੱਥਾਂ ਦਾ ਫ਼ਾਸਲਾ ਸੀ।
ਹਿਜ਼ 40:19ਤਦ ਉਸ ਨੇ ਉਹ ਦੀ ਚੌੜਾਈ ਹੇਠਾਂ ਦੇ ਫਾਟਕਾਂ ਦੇ ਸਾਹਮਣੇ ਤੋਂ ਅੰਦਰ ਦੇ ਵੇਹੜੇ ਦੇ ਅੱਗੇ ਪੂਰਬ ਅਤੇ ਉੱਤਰ ਵਾਲੇ ਪਾਸੇ ਬਾਹਰ-ਬਾਹਰ ਸੌ ਹੱਥ ਮਿਣੀ।
ਹਿਜ਼ 40:21ਉਹ ਦੀਆਂ ਕੋਠੜੀਆਂ ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ੍ਹ ਤੇ ਡਾਟਾਂ ਪਹਿਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ। ਉਹ ਦੀ ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।
ਹਿਜ਼ 40:23ਅੰਦਰ ਦੇ ਵੇਹੜੇ ਦਾ ਫਾਟਕ ਉਤਰ ਵੱਲ ਮੂੰਹ ਵਾਲੇ ਅਤੇ ਪੂਰਬ ਵੱਲ ਮੂੰਹ ਵਾਲੇ ਫਾਟਕਾਂ ਦੇ ਸਾਹਮਣੇ ਸੀ ਅਤੇ ਉਹ ਨੇ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।
ਹਿਜ਼ 40:25ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚਾਰ ਚੁਫ਼ੇਰੇ ਉਹਨਾਂ ਖਿੜਕੀਆਂ ਵਾਂਗੂੰ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।
ਹਿਜ਼ 40:27ਦੱਖਣ ਵੱਲ ਅੰਦਰਲੇ ਵੇਹੜੇ ਦਾ ਫਾਟਕ ਸੀ ਅਤੇ ਉਹ ਨੇ ਦੱਖਣ ਦੀ ਵੱਲ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।
ਹਿਜ਼ 40:29ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਸ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।
ਹਿਜ਼ 40:30ਡਿਉੜ੍ਹੀ ਚਾਰ ਚੁਫ਼ੇਰਿਓਂ ਪੱਚੀ ਹੱਥ ਲੰਮੀ ਅਤੇ ਪੱਚੀ ਹੱਥ ਚੌੜੀ ਸੀ।
ਹਿਜ਼ 40:33ਉਹ ਦੀਆਂ ਕੋਠੜੀਆਂ, ਥੰਮਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।
ਹਿਜ਼ 40:36ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।
ਹਿਜ਼ 40:42ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ, ਜਿਹੜੀਆਂ ਡੇਢ ਹੱਥ ਲੰਮੀਆਂ, ਡੇਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ, ਜਿਹਨਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖੇ ਸਨ।
ਹਿਜ਼ 40:47ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।
ਹਿਜ਼ 40:48ਫੇਰ ਉਹ ਮੈਨੂੰ ਭਵਨ ਦੀ ਡਿਉੜ੍ਹੀ ਵਿੱਚ ਲੈ ਆਇਆ ਅਤੇ ਡਿਉੜ੍ਹੀ ਨੂੰ ਮਿਣਿਆ, ਪੰਜ ਹੱਥ ਇੱਧਰ ਅਤੇ ਪੰਜ ਹੱਥ ਉੱਧਰ ਅਤੇ ਫਾਟਕ ਦੀ ਚੌੜਾਈ ਤਿੰਨ ਹੱਥ ਇਸ ਪਾਸੇ ਸੀ ਅਤੇ ਤਿੰਨ ਹੱਥ ਉਸ ਪਾਸੇ।
ਹਿਜ਼ 40:49ਡਿਉੜ੍ਹੀ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਬਾਰਾਂ ਹੱਥ ਸੀ। ਉਸ ਪੌੜੀ ਦੇ ਡੰਡੇ ਕੋਲ ਜਿਹਨਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ।
ਹਿਜ਼ 41:1ਤਦ ਉਹ ਮਨੁੱਖ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੌੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਚੌੜਾਈ ਦੂਜੇ ਪਾਸੇ, ਇਹੀ ਡੇਰੇ ਦੀ ਚੌੜਾਈ ਸੀ।
ਹਿਜ਼ 41:2ਦਰਵਾਜ਼ੇ ਦੀ ਚੌੜਾਈ ਦਸ ਹੱਥ ਸੀ। ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਬਾਈ ਚਾਲ੍ਹੀ ਹੱਥ ਅਤੇ ਚੌੜਾਈ ਵੀਹ ਹੱਥ ਮਿਣੀ।
ਹਿਜ਼ 41:3ਤਦ ਉਹ ਅੰਦਰ ਗਿਆ ਅਤੇ ਦਰਵਾਜ਼ੇ ਦੇ ਹਰੇਕ ਥੰਮ੍ਹ ਨੂੰ, ਦੋ ਹੱਥ, ਮਿਣਿਆ ਅਤੇ ਦਰਵਾਜ਼ੇ ਨੂੰ, ਛੇ ਹੱਥ ਅਤੇ ਦਰਵਾਜ਼ੇ ਦੀ ਚੌੜਾਈ ਸੱਤ ਹੱਥ ਸੀ।
ਹਿਜ਼ 41:4ਉਸ ਨੇ ਹੈਕਲ ਦੇ ਸਾਹਮਣੇ ਦੀ ਲੰਬਾਈ ਨੂੰ ਵੀਹ ਹੱਥ ਅਤੇ ਚੌੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤਰ ਸਥਾਨ ਹੈ।
ਹਿਜ਼ 41:5ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੌੜਾਈ ਭਵਨ ਦੇ ਚੁਫ਼ੇਰੇ ਚਾਰ ਹੱਥ ਸੀ।
ਹਿਜ਼ 41:8ਮੈਂ ਭਵਨ ਦੇ ਚੁਫ਼ੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ।
ਹਿਜ਼ 41:9ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੌੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ।
ਹਿਜ਼ 41:10ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫ਼ੇਰੇ ਵੀਹ ਹੱਥ ਦਾ ਫ਼ਾਸਲਾ ਸੀ।
ਹਿਜ਼ 41:11ਪਾਸੇ ਦੀਆਂ ਕੋਠੜੀਆਂ ਦੇ ਦਰਵਾਜ਼ੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵਾਜ਼ਾ ਉਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੌੜਾਈ ਚਾਰੇ ਪਾਸੇ ਪੰਜ ਹੱਥ ਸੀ।
ਹਿਜ਼ 41:12ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੌੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਬੇ ਹੱਥ ਲੰਮੀ ਸੀ।
ਹਿਜ਼ 41:13ਇਸ ਲਈ ਉਹ ਨੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਮੇਤ ਸੌ ਹੱਥ ਲੰਮਾ ਸੀ।
ਹਿਜ਼ 41:14ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੌੜਾਈ ਸੌ ਹੱਥ ਸੀ।
ਹਿਜ਼ 41:15ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਬਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਇਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡਿਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ।
ਹਿਜ਼ 41:22ਜਗਵੇਦੀ ਲੱਕੜੀ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਬਾਈ ਦੋ ਹੱਥ ਸੀ ਅਤੇ ਉਸ ਦੇ ਕੋਨੇ, ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ।
ਹਿਜ਼ 42:2ਸੌ ਹੱਥ ਲੰਮੇ ਥਾਂ ਦੇ ਸਾਹਮਣੇ ਉੱਤਰੀ ਦਰਵਾਜ਼ਾ ਸੀ, ਉਸ ਥਾਂ ਦੀ ਚੌੜਾਈ ਪੰਜਾਹ ਹੱਥ ਸੀ।
ਹਿਜ਼ 42:4ਕੋਠੜੀਆਂ ਦੇ ਸਾਹਮਣੇ ਅੰਦਰ ਵੱਲ ਦਸ ਹੱਥ ਚੌੜਾ ਰਾਹ ਸੀ ਅਤੇ ਇੱਕ ਰਸਤਾ ਇੱਕ ਹੱਥ ਦਾ ਅਤੇ ਉਹਨਾਂ ਦੇ ਦਰਵਾਜ਼ੇ ਉਤਰ ਵੱਲ ਸਨ।
ਹਿਜ਼ 42:7ਕੋਠੜੀਆਂ ਦੇ ਨੇੜੇ ਦੀ, ਬਾਹਰਲੇ ਵੇਹੜੇ ਵੱਲ ਦੀ, ਕੋਠੜੀਆਂ ਦੇ ਸਾਹਮਣੇ ਦੀ ਬਾਹਰਲੀ ਕੰਧ ਪੰਜਾਹ ਹੱਥ ਲੰਮੀ ਸੀ।
ਹਿਜ਼ 42:8ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਬਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਬਾਈ ਸੀ।
ਹਿਜ਼ 42:16ਉਸ ਨੇ ਮਿਣਤੀ ਦੇ ਕਾਨੇ ਨਾਲ ਪੂਰਬ ਵੱਲ ਚੁਫ਼ੇਰੇ ਪੰਜ ਸੌ ਕਾਨੇ ਮਿਣੇ।
ਹਿਜ਼ 43:13ਹੱਥ ਦੇ ਮਾਪ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਬਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹਿ ਇੱਕ ਹੱਥ ਦੀ ਹੋਵੇਗੀ ਅਤੇ ਚੌੜਾਈ ਇੱਕ ਹੱਥ ਅਤੇ ਉਸ ਦੇ ਚੁਫ਼ੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੈ।
ਹਿਜ਼ 43:14ਧਰਤੀ ਉੱਤੇ ਦੀ ਇਸ ਤਹਿ ਤੋਂ ਲੈ ਕੇ ਥੱਲੇ ਦੀ ਕੁਰਸੀ ਤੱਕ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੱਕ ਚਾਰ ਹੱਥ ਅਤੇ ਚੌੜਾਈ ਇੱਕ ਹੱਥ
ਹਿਜ਼ 43:15ਅਤੇ ਉੱਪਰਲਾ ਹਿੱਸਾ ਜਗਵੇਦੀ ਦਾ ਚਾਰ ਹੱਥ ਹੋਵੇਗਾ ਅਤੇ ਜਗਵੇਦੀ ਦੇ ਚੁੱਲ੍ਹੇ ਦੇ ਉੱਪਰ ਚਾਰ ਸਿੰਗ ਹੋਣਗੇ।
ਹਿਜ਼ 43:17ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹਿ ਚੁਫ਼ੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।
ਹਿਜ਼ 45:2ਉਸ ਵਿੱਚੋਂ ਇੱਕ ਟੁੱਕੜਾ ਜਿਸ ਦੀ ਲੰਬਾਈ ਪੰਜ ਸੌ ਅਤੇ ਚੌੜਾਈ ਪੰਜ ਸੌ, ਜੋ ਚਾਰੋਂ ਪਾਸੇ ਚੌਰਸ ਹੈ ਪਵਿੱਤਰ ਸਥਾਨ ਲਈ ਹੋਵੇਗੀ ਅਤੇ ਉਹ ਦੀ ਸ਼ਾਮਲਾਟ ਲਈ ਚਾਰੇ ਪਾਸੇ ਪੰਜਾਹ-ਪੰਜਾਹ ਹੱਥ ਦੀ ਚੌੜਾਈ ਹੋਵੇਗੀ।
ਹਿਜ਼ 47:3ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿੱਟਿਆਂ ਤੱਕ ਸੀ।
ਜ਼ਕਰਯਾਹ1
ਜ਼ਕ 5:2ਉਸ ਨੇ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਦੇਖਦਾ ਹਾਂ, ਜਿਸ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਦਸ ਹੱਥ ਹੈ।
ਮੱਤੀ1
ਮੱਤੀ 6:27ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
ਲੂਕਾ1
ਲੂਕਾ 12:25ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
ਯੂਹੰਨਾ1
ਯੂਹ 21:8ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।
ਪਰਕਾਸ਼ ਦੀ ਪੋਥੀ1
ਪਰਕਾਸ਼ 21:17ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ।

ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Human-made Things in the Bible © United Bible Societies 2025, adapted from R. Pritz, The Works of Their Hands: Man-made Things in the Bible © 2009 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ

ਪੈਸਾ ਅਤੇ ਨਾਪ-ਤੋਲ

ਇਸ ਵਿਸ਼ੇ ਵਿੱਚ ਹੋਰ

ਪੈਸਾ ਅਤੇ ਨਾਪ-ਤੋਲ