Bible Explorer ਐਪ ਲਓ

ਵਿਸ਼ਵਕੋਸ਼ › ਪੈਸਾ ਅਤੇ ਨਾਪ-ਤੋਲ

ਪੈਸਾ ਅਤੇ ਨਾਪ-ਤੋਲ

ਸ਼ਕਲ (ਸ਼ੇਕੇਲ)

ਲਗਭਗ 11.4 ਗ੍ਰਾਮ ਦਾ ਵਜ਼ਨ · ਬਾਅਦ ਵਿੱਚ ਸਿੱਕਾ · ਇਬਰਾਨੀ sheqel, “ਤੋਲਣਾ” ਤੋਂ

ਸ਼ਕਲ ਇਬਰਾਨੀ ਕਿਰਿਆ “ਤੋਲਣਾ” ਤੋਂ ਆਇਆ ਹੈ, ਅਤੇ ਸ਼ੁਰੂ ਵਿੱਚ ਇਹ ਸਿੱਕਾ ਨਹੀਂ ਸਗੋਂ ਇੱਕ ਵਜ਼ਨ ਸੀ — ਖੁਦਾਈਆਂ ਵਿੱਚ ਮਿਲੇ ਪੱਥਰ ਦੇ ਵੱਟਿਆਂ ਤੋਂ ਅੰਦਾਜ਼ਾ ਹੈ ਕਿ ਲਗਭਗ 11.4 ਗ੍ਰਾਮ। ਚਾਂਦੀ ਤੱਕੜੀ ਉੱਤੇ ਤੋਲ ਕੇ ਦਿੱਤੀ ਜਾਂਦੀ ਸੀ: ਮਕਫ਼ੇਲਾਹ ਦੀ ਗੁਫ਼ਾ ਲਈ ਅਬਰਾਹਾਮ ਨੇ “ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ” ਤੋਲ ਦਿੱਤੇ (ਉਤਪਤ 23:16), ਅਤੇ ਯਿਰਮਿਯਾਹ ਨੇ ਇੱਕ ਖੇਤ ਲਈ ਸਤਾਰਾਂ ਸ਼ਕਲ ਤੋਲੇ। ਗੋਲਿਅਥ ਦੀ ਸੰਜੋ ਪੰਜ ਹਜ਼ਾਰ ਸ਼ਕਲ ਭਾਰੀ ਸੀ — ਲਗਭਗ 57 ਕਿਲੋਗ੍ਰਾਮ।

ਸਿੱਕੇ 7ਵੀਂ ਸਦੀ ਈ.ਪੂ. ਵਿੱਚ ਹੀ ਅੱਜ ਦੇ ਤੁਰਕੀ ਦੇ ਲਿਡੀਆ ਵਿੱਚ ਈਜਾਦ ਹੋਏ, ਇਸ ਲਈ ਪੁਰਾਣੇ ਨੇਮ ਦੇ ਬਹੁਤੇ ਸ਼ਕਲ ਧਾਤ ਦੇ ਵਜ਼ਨ ਹਨ, ਸਿੱਕੇ ਨਹੀਂ। ਯਿਸੂ ਦੇ ਸਮੇਂ ਹੈਕਲ ਦਾ ਅੱਧੇ ਸ਼ਕਲ ਦਾ ਕਰ ਸੂਰ ਦੇ ਚਾਂਦੀ ਦੇ ਸਿੱਕਿਆਂ ਵਿੱਚ ਦਿੱਤਾ ਜਾਂਦਾ ਸੀ; ਮੱਛੀ ਦੇ ਮੂੰਹ ਵਿੱਚੋਂ ਮਿਲਿਆ ਚਾਰ ਦਰਾਖਮਾ ਦਾ ਸਿੱਕਾ (ਮੱਤੀ 17:27) ਦੋ ਜਣਿਆਂ ਦਾ ਕਰ ਪੂਰਾ ਕਰਦਾ ਸੀ। 1980 ਤੋਂ ਸ਼ੇਕੇਲ ਫਿਰ ਤੋਂ ਇਸਰਾਏਲ ਦੀ ਮੁਦਰਾ ਦਾ ਨਾਮ ਹੈ।

ਮੁੱਖ ਆਇਤਾਂ

ਅਬਰਾਹਾਮ ਚਾਰ ਸੌ ਸ਼ਕਲ ਤੋਲਦਾ ਹੈਉਤ 23:15–16ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ। ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ।
ਅੱਧੇ ਸ਼ਕਲ ਦੀ ਭੇਟਕੂਚ 30:13ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।
ਗੋਲਿਅਥ ਦੀ ਸੰਜੋ1 ਸਮੂ 17:5ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ ਪਿੱਤਲ ਦੀ ਸੀ।
ਯਿਰਮਿਯਾਹ ਖੇਤ ਖ਼ਰੀਦਦਾ ਹੈਯਿਰ 32:9ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ
ਮੱਛੀ ਦੇ ਮੂੰਹ ਵਿੱਚ ਸਿੱਕਾਮੱਤੀ 17:27ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।

ਇਸ ਦਾ ਨਾਮ ਲੈਣ ਵਾਲੀਆਂ ਸਾਰੀਆਂ ਆਇਤਾਂ (56)

ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।

ਉਤਪਤ2
ਉਤ 23:15ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ।
ਉਤ 23:16ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ।
ਕੂਚ8
ਕੂਚ 21:32ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ।
ਕੂਚ 30:13ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।
ਕੂਚ 30:15ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ।
ਕੂਚ 30:24ਅਤੇ ਤੱਜ ਪੰਜ ਸੌ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਦਾ ਤੇਲ ਇੱਕ ਹੀਨ
ਕੂਚ 38:24ਸਾਰਾ ਸੋਨਾ ਜਿਹੜਾ ਪਵਿੱਤਰ ਸਥਾਨ ਦੇ ਕੰਮ ਦੇ ਵਰਤਣ ਵਿੱਚ ਆਇਆ ਅਰਥਾਤ ਭੇਟ ਦਾ ਸੋਨਾ ਉੱਨਤੀ ਕਿੱਕਾਰ ਅਤੇ ਸੱਤ ਸੌ ਤੀਹ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਹੋਇਆ
ਕੂਚ 38:25ਅਤੇ ਮੰਡਲੀ ਦੇ ਲੋਕਾਂ ਦੀ ਚਾਂਦੀ ਜਿਨ੍ਹਾਂ ਦਾ ਲੇਖਾ ਹੋਇਆ ਇੱਕ ਸੌ ਕਿੱਕਾਰ ਅਤੇ ਇੱਕ ਹਜ਼ਾਰ ਸੱਤ ਸੌ ਪੰਝੱਤਰ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਸੀ
ਕੂਚ 38:26ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
ਕੂਚ 38:29ਭੇਟ ਦਾ ਪਿੱਤਲ ਸੱਤਰ ਕਿੱਕਾਰ ਅਤੇ ਦੋ ਹਜ਼ਾਰ ਚਾਰ ਸੌ ਸ਼ਕਲ ਸੀ।
ਲੇਵੀਆਂ ਦੀ ਪੋਥੀ8
ਲੇਵੀ 5:15ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ।
ਲੇਵੀ 27:3ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,
ਲੇਵੀ 27:4ਅਤੇ ਜੇਕਰ ਇਸਤਰੀ ਹੋਵੇ ਤਾਂ ਤੇਰਾ ਮੁੱਲ ਤੀਹ ਸ਼ਕੇਲ ਹੋਵੇ।
ਲੇਵੀ 27:5ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ।
ਲੇਵੀ 27:6ਜੇਕਰ ਉਸ ਦੀ ਉਮਰ ਇੱਕ ਮਹੀਨੇ ਤੋਂ ਲੈ ਕੇ ਪੰਜ ਸਾਲ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਪੰਜ ਸ਼ਕੇਲ ਚਾਂਦੀ ਅਤੇ ਕੁੜੀ ਦੇ ਲਈ ਤਿੰਨ ਸ਼ਕੇਲ ਚਾਂਦੀ ਹੋਵੇ।
ਲੇਵੀ 27:7ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ।
ਲੇਵੀ 27:16ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ।
ਲੇਵੀ 27:25ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ।
ਗਿਣਤੀ18
ਗਿਣ 3:47ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)
ਗਿਣ 3:50ਇਸਰਾਏਲ ਦੇ ਪਹਿਲੌਠਿਆਂ ਤੋਂ ਉਸ ਨੇ ਇਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌ ਪੈਂਹਠ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਵਸੂਲ ਕੀਤੇ।
ਗਿਣ 7:13ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
ਗਿਣ 7:19ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:25ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:31ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:37ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:43ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:49ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:55ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:61ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:67ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:73ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:79ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣ 7:85ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੌ ਸ਼ਕੇਲ ਦੇ ਸਨ।
ਗਿਣ 7:86ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ।
ਗਿਣ 18:16ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ।
ਗਿਣ 31:52ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ।
ਯਹੋਸ਼ੁਆ1
ਯਹੋਸ਼ੁ 7:21ਮੈਂ ਲੁੱਟ ਵਿੱਚ ਇੱਕ ਸ਼ਿਨਾਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਆ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ।
1 ਸਮੂਏਲ3
1 ਸਮੂ 9:8ਟਹਿਲੂਏ ਨੇ ਸ਼ਾਊਲ ਨੂੰ ਫੇਰ ਉੱਤਰ ਦਿੱਤਾ ਅਤੇ ਆਖਿਆ ਵੇਖ, ਇੱਕ ਚੁਆਨੀ ਮੇਰੇ ਕੋਲ ਹੈ ਸੋ ਮੈਂ ਉਸ ਪਰਮੇਸ਼ੁਰ ਦੇ ਜਨ ਨੂੰ ਦਿਆਂਗਾ ਕਿ ਉਹ ਸਾਨੂੰ ਸਾਡਾ ਰਾਹ ਦੱਸੇ।
1 ਸਮੂ 17:5ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ ਪਿੱਤਲ ਦੀ ਸੀ।
1 ਸਮੂ 17:7ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।
2 ਸਮੂਏਲ2
2 ਸਮੂ 14:26ਸਾਲ ਦੇ ਅੰਤ ਵਿੱਚ ਉਹ ਆਪਣੇ ਵਾਲ਼ ਕਟਾਉਂਦਾ ਸੀ ਕਿਉਂ ਜੋ ਉਸ ਦੇ ਵਾਲ਼ ਬਹੁਤ ਭਾਰੇ ਸਨ, ਇਸ ਕਰਕੇ ਉਨ੍ਹਾਂ ਨੂੰ ਕੱਟਦਾ ਸੀ ਅਤੇ ਆਪਣੇ ਸਿਰ ਦੇ ਵਾਲ਼ ਤੋਲਦਾ ਸੀ ਜੋ ਰਾਜਾ ਦੀ ਤੋਲ ਅਨੁਸਾਰ ਢਾਈ ਸੇਰ ਹੁੰਦੇ ਸਨ।
2 ਸਮੂ 24:24ਰਾਜਾ ਨੇ ਅਰਵਨਾਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਸ ਵਿੱਚ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲ਼ਦ ਚਾਂਦੀ ਦੇ ਪੰਜਾਹ ਸ਼ਕੇਲ ਰੁਪਏ ਦੇ ਕੇ ਮੁੱਲ ਲੈ ਲਿਆ।
2 ਰਾਜਿਆਂ4
2 ਰਾਜਾ 7:1ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦਾ ਬਚਨ ਸੁਣੋ। ਯਹੋਵਾਹ ਅਜਿਹਾ ਫ਼ਰਮਾਉਂਦਾ ਹੈ ਕਿ ਕੱਲ ਇਸੇ ਸਮੇਂ ਸਾਮਰਿਯਾ ਦੇ ਫਾਟਕ ਤੇ ਦਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ।
2 ਰਾਜਾ 7:16ਤਦ ਲੋਕਾਂ ਨੇ ਜਾ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਤਾਂ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਹੋ ਗਏ।
2 ਰਾਜਾ 7:18ਜਿਵੇਂ ਪਰਮੇਸ਼ੁਰ ਦੇ ਜਨ ਨੇ ਰਾਜਾ ਨੂੰ ਆਖਿਆ ਸੀ ਕਿ ਇਸ ਸਮੇਂ ਸਾਮਰਿਯਾ ਦੇ ਫਾਟਕ ਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਅਤੇ ਮੈਦਾ ਇੱਕ ਰੁਪਏ ਦਾ ਦਸ ਸੇਰ ਹੋਵੇਗਾ ਤਿਵੇਂ ਹੀ ਹੋਇਆ।
2 ਰਾਜਾ 15:20ਮਨਹੇਮ ਨੇ ਉਹ ਚਾਂਦੀ ਇਸਰਾਏਲ ਦੇ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਰਾਜਾ ਨੂੰ ਦੇਵੇ। ਅੱਸ਼ੂਰ ਦੇ ਰਾਜਾ ਨੇ ਪਿੱਠ ਮੋੜੀ ਅਤੇ ਉਸ ਦੇਸ ਵਿੱਚ ਨਾ ਠਹਿਰਿਆ।
1 ਇਤਿਹਾਸ1
1 ਇਤ 21:25ਅਖ਼ੀਰ, ਦਾਊਦ ਨੇ ਆਰਨਾਨ ਨੂੰ ਉਸੇ ਥਾਂ ਦੇ ਲਈ ਛੇ ਸੌ ਤੋੜਾ ਸੋਨਾ ਤੋਲ ਕੇ ਦਿੱਤਾ।
2 ਇਤਿਹਾਸ1
2 ਇਤ 3:9ਅਤੇ ਕਿੱਲਾਂ ਦਾ ਤੋਲ ਪੰਜਾਹ ਤੋਲੇ ਸੋਨੇ ਦਾ ਸੀ। ਉਸ ਨੇ ਉੱਪਰਲੀਆਂ ਕੋਠੜੀਆਂ ਵੀ ਸੋਨੇ ਨਾਲ ਮੜ੍ਹੀਆਂ
ਨਹਮਯਾਹ2
ਨਹ 5:15ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।
ਨਹ 10:32ਫਿਰ ਅਸੀਂ ਆਪਣੇ ਉੱਤੇ ਇਹ ਨਿਯਮ ਠਹਿਰਾਇਆ ਹੈ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕੇਲ ਦਾ ਤੀਜਾ ਹਿੱਸਾ ਦਿਆ ਕਰਾਂਗੇ,
ਯਿਰਮਿਯਾਹ1
ਯਿਰ 32:9ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ
ਹਿਜ਼ਕੀਏਲ2
ਹਿਜ਼ 4:10ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।
ਹਿਜ਼ 45:12ਸ਼ਕਲ ਵੀਹ ਗੇਰਾਹ ਦਾ ਹੋਵੇ ਅਤੇ ਵੀਹ ਸ਼ਕਲ, ਪੱਚੀ ਸ਼ਕਲ, ਪੰਦਰਾਂ ਸ਼ਕਲ ਦਾ ਤੁਹਾਡਾ ਮਾਨਹ ਹੋਵੇਗਾ।
ਦਾਨੀਏਲ2
ਦਾਨੀ 5:25ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ”
ਦਾਨੀ 5:27“ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ।
ਆਮੋਸ1
ਆਮੋ 8:5ਤੁਸੀਂ ਕਹਿੰਦੇ ਹੋ, “ਅਮੱਸਿਆ ਕਦੋਂ ਬੀਤੇਗੀ, ਤਾਂ ਜੋ ਅਸੀਂ ਅੰਨ ਵੇਚੀਏ? ਅਤੇ ਸਬਤ ਕਦੋਂ ਖ਼ਤਮ ਹੋਵੇਗਾ ਤਾਂ ਜੋ ਅਸੀਂ ਕਣਕ ਦੇ ਖੱਤੇ ਖੋਲ੍ਹੀਏ ਕਿ ਅਸੀਂ ਏਫਾਹ ਨੂੰ ਛੋਟਾ ਅਤੇ ਸ਼ਕੇਲ ਨੂੰ ਵੱਡਾ ਬਣਾਈਏ ਅਤੇ ਛਲ ਨਾਲ ਡੰਡੀ ਮਾਰੀਏ,

ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Human-made Things in the Bible © United Bible Societies 2025, adapted from R. Pritz, The Works of Their Hands: Man-made Things in the Bible © 2009 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ

ਪੈਸਾ ਅਤੇ ਨਾਪ-ਤੋਲ

ਇਸ ਵਿਸ਼ੇ ਵਿੱਚ ਹੋਰ

ਪੈਸਾ ਅਤੇ ਨਾਪ-ਤੋਲ