Bible Explorer ਐਪ ਲਓ

ਵਿਸ਼ਵਕੋਸ਼ › ਬਾਈਬਲ ਦੇ ਪੌਦੇ

ਬਾਈਬਲ ਦੇ ਪੌਦੇ

ਅੰਗੂਰੀ ਵੇਲ

ਇਬਰਾਨੀ gefen (ਵੇਲ), kerem (ਅੰਗੂਰੀ ਬਾਗ਼) · ਯੂਨਾਨੀ ampelos · Vitis vinifera

ਅੰਗੂਰੀ ਵੇਲ ਇਸਰਾਏਲ ਤੋਂ ਬਹੁਤ ਪਹਿਲਾਂ ਨੇੜਲੇ ਪੂਰਬ ਅਤੇ ਮਿਸਰ ਵਿੱਚ ਉਗਾਈ ਜਾਂਦੀ ਸੀ, ਅਤੇ ਮਿਸਰੀ ਕਬਰਾਂ ਦੇ ਚਿੱਤਰ ਅੰਗੂਰੀ ਬਾਗ਼ ਦਾ ਸਾਰਾ ਕੰਮ ਵਿਖਾਉਂਦੇ ਹਨ। ਬਾਈਬਲ ਦੱਸਦੀ ਹੈ ਕਿ ਨੂਹ ਨੇ ਪਹਿਲਾਂ ਅੰਗੂਰ ਦਾ ਬਾਗ਼ ਲਾਇਆ (ਉਤਪਤ 9:20)। ਕਨਾਨ ਦੀਆਂ ਵੇਲਾਂ ਆਪਣੇ ਵੱਡੇ-ਵੱਡੇ ਗੁੱਛਿਆਂ ਲਈ ਮਸ਼ਹੂਰ ਸਨ: ਭੇਤੀ ਇੱਕੋ ਗੁੱਛਾ ਲਾਠੀ ਉੱਤੇ ਦੋ ਮਨੁੱਖਾਂ ਦੇ ਵਿਚਕਾਰ ਚੁੱਕ ਕੇ ਲਿਆਏ (ਗਿਣਤੀ 13:23)।

ਯਸਾਯਾਹ ਦੱਸਦਾ ਹੈ ਕਿ ਅੰਗੂਰੀ ਬਾਗ਼ ਕਿਵੇਂ ਬਣਾਇਆ ਜਾਂਦਾ ਸੀ: ਜ਼ਮੀਨ ਪੁੱਟੀ ਜਾਂਦੀ, ਪੱਥਰ ਚੁਗੇ ਜਾਂਦੇ, ਸਭ ਤੋਂ ਵਧੀਆ ਵੇਲਾਂ ਲਾਈਆਂ ਜਾਂਦੀਆਂ, ਇੱਕ ਬੁਰਜ ਬਣਾਇਆ ਜਾਂਦਾ ਅਤੇ ਚੱਟਾਨ ਵਿੱਚ ਰਸ ਕੱਢਣ ਦਾ ਚੁਬੱਚਾ ਕੱਟਿਆ ਜਾਂਦਾ ਸੀ (ਯਸਾਯਾਹ 5:1–2)। ਕੰਧ ਜਾਂ ਵਾੜ ਜਾਨਵਰਾਂ ਅਤੇ ਚੋਰਾਂ ਨੂੰ ਬਾਹਰ ਰੱਖਦੀ ਸੀ, ਅਤੇ ਤੁੜਾਈ ਵੇਲੇ ਕੋਈ ਬੁਰਜ ਤੋਂ ਨਿਗਰਾਨੀ ਕਰਦਾ ਸੀ। ਵੇਲਾਂ ਸਹਾਰਿਆਂ ਉੱਤੇ ਚੜ੍ਹਾਈਆਂ ਜਾਂਦੀਆਂ ਅਤੇ ਮਾਲੀ ਉਨ੍ਹਾਂ ਦੀ ਕਾਂਟ-ਛਾਂਟ ਕਰਦੇ ਸਨ। ਅੰਗੂਰ ਤਾਜ਼ੇ ਖਾਧੇ ਜਾਂਦੇ, ਸੁਕਾ ਕੇ ਸੌਗੀ ਬਣਾਏ ਜਾਂਦੇ ਜਾਂ ਮੈਅ ਲਈ ਮਿੱਧੇ ਜਾਂਦੇ ਸਨ। ਚੁਗਣ ਵਾਲੇ ਪਿੱਛੇ ਬਚਿਆ ਲੈ ਸਕਦੇ ਸਨ (ਲੇਵੀਆਂ 19:10), ਅਤੇ ਜਿਸ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਹੋਵੇ ਪਰ ਅਜੇ ਉਸ ਦਾ ਫਲ ਨਾ ਵਰਤਿਆ ਹੋਵੇ, ਉਹ ਫ਼ੌਜ ਵਿੱਚੋਂ ਘਰ ਮੁੜ ਸਕਦਾ ਸੀ।

ਕੁਦਰਤ ਵਿੱਚ

ਪੁਰਤਗਾਲ ਵਿੱਚ ਢਾਂਚੇ ਉੱਤੇ ਚੜ੍ਹਾਈ ਹੋਈ ਵੇਲ ਉੱਤੇ ਹਰੇ ਅੰਗੂਰਾਂ ਦੇ ਗੁੱਛੇ।
ਪੁਰਤਗਾਲ ਵਿੱਚ ਢਾਂਚੇ ਉੱਤੇ ਚੜ੍ਹਾਈ ਹੋਈ ਵੇਲ ਉੱਤੇ ਹਰੇ ਅੰਗੂਰਾਂ ਦੇ ਗੁੱਛੇ। Vitis vinifera · zebedeugalinha · CC BY 4.0 · iNaturalist

ਕਲਾ ਵਿੱਚ

ਮੁੱਖ ਆਇਤਾਂ

ਨੂਹ ਅੰਗੂਰ ਦਾ ਬਾਗ਼ ਲਾਉਂਦਾ ਹੈਉਤ 9:20ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ।
ਲਾਠੀ ਉੱਤੇ ਚੁੱਕਿਆ ਇੱਕੋ ਗੁੱਛਾਗਿਣ 13:23ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ।
ਅੰਗੂਰੀ ਬਾਗ਼ ਕਿਵੇਂ ਬਣਾਇਆ ਜਾਂਦਾ ਸੀਯਸਾ 5:1–2ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ। ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।
ਗ਼ਰੀਬਾਂ ਲਈ ਛੱਡੇ ਅੰਗੂਰਲੇਵੀ 19:10ਅਤੇ ਤੂੰ ਆਪਣੇ ਦਾਖਾਂ ਦੇ ਬਾਗ਼ਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗ਼ਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਨਵੇਂ ਬਾਗ਼ ਦਾ ਮਾਲਕ ਘਰ ਮੁੜਦਾ ਹੈਬਿਵ 20:6ਅਤੇ ਕੌਣ ਹੈ, ਜਿਸ ਨੇ ਅੰਗੂਰੀ ਬਾਗ਼ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ।
ਵਾੜ, ਚੁਬੱਚਾ ਅਤੇ ਬੁਰਜਮੱਤੀ 21:33ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।

ਇਸ ਪੌਦੇ ਵਾਲੀਆਂ ਸਾਰੀਆਂ ਆਇਤਾਂ (372)

ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।

ਉਤਪਤ16
ਉਤ 9:20ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ।
ਉਤ 9:21ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।
ਉਤ 9:24ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ।
ਉਤ 14:18ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ।
ਉਤ 19:32ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
ਉਤ 19:33ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
ਉਤ 19:34ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
ਉਤ 19:35ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
ਉਤ 27:25ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ।
ਉਤ 27:28ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।
ਉਤ 27:37ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ?
ਉਤ 40:9ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਆਪਣਾ ਸੁਫ਼ਨਾ ਦੱਸਿਆ ਅਤੇ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ਼ ਦੀ ਇੱਕ ਵੇਲ ਮੇਰੇ ਸਨਮੁਖ ਸੀ,
ਉਤ 40:10ਅਤੇ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਤੇ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਤੇ ਫੁੱਲ ਲੱਗੇ ਅਤੇ ਉਸ ਦੇ ਗੁੱਛਿਆਂ ਵਿੱਚ ਦਾਖ਼ ਪੱਕ ਗਈ।
ਉਤ 40:11ਫ਼ਿਰਊਨ ਦਾ ਪਿਆਲਾ ਮੇਰੇ ਹੱਥ ਵਿੱਚ ਸੀ, ਅਤੇ ਮੈਂ ਦਾਖ਼ਾਂ ਨੂੰ ਲੈ ਕੇ ਫ਼ਿਰਊਨ ਦੇ ਪਿਆਲੇ ਵਿੱਚ ਨਿਚੋੜਿਆ ਅਤੇ ਉਹ ਪਿਆਲਾ ਮੈਂ ਫ਼ਿਰਊਨ ਦੀ ਹਥੇਲੀ ਉੱਤੇ ਰੱਖਿਆ।
ਉਤ 49:11ਉਹ ਆਪਣੇ ਗਧੇ ਨੂੰ ਦਾਖ਼ ਦੀ ਬੇਲ ਨਾਲ ਅਤੇ ਆਪਣੀ ਗਧੀ ਦੇ ਬੱਚੇ ਨੂੰ ਦਾਖ਼ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤਰ ਨੂੰ ਮਧ ਵਿੱਚ ਅਤੇ ਆਪਣਾ ਪਹਿਰਾਵਾ ਅੰਗੂਰਾਂ ਦੇ ਰਸ ਵਿੱਚ ਧੋਤਾ ਹੈ।
ਉਤ 49:12ਉਹ ਦੀਆਂ ਅੱਖਾਂ ਮਧ ਨਾਲ ਲਾਲ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ।
ਕੂਚ3
ਕੂਚ 22:5ਜਦ ਕੋਈ ਮਨੁੱਖ ਪੈਲੀ ਜਾਂ ਦਾਖ਼ ਦੇ ਬਾਗ਼ ਨੂੰ ਖਿਲਾ ਦੇਵੇ ਜਾਂ ਆਪਣੇ ਪਸ਼ੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਬਹੁਤ ਉੱਤਮ ਪੈਦਾਵਾਰ ਤੋਂ ਜਾਂ ਬਾਗ਼ ਦੀ ਬਹੁਤ ਉੱਤਮ ਦਾਖ਼ ਤੋਂ ਵੱਟਾ ਭਰੇ।
ਕੂਚ 23:11ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇ ਕਿ ਵਿਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਹਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਉਹ ਰੜੇ ਦੇ ਦਰਿੰਦੇ ਖਾਣ। ਇਸ ਤਰ੍ਹਾਂ ਤੂੰ ਆਪਣੀ ਦਾਖ਼ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ।
ਕੂਚ 29:40ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ
ਲੇਵੀਆਂ ਦੀ ਪੋਥੀ7
ਲੇਵੀ 10:9“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।
ਲੇਵੀ 19:10ਅਤੇ ਤੂੰ ਆਪਣੇ ਦਾਖਾਂ ਦੇ ਬਾਗ਼ਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗ਼ਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਲੇਵੀ 23:13ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।
ਲੇਵੀ 25:3ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਬਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ।
ਲੇਵੀ 25:4ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸ਼ਰਾਮ ਮਿਲਿਆ ਕਰੇ। ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਬਾਨੀ ਕਰੀਂ।
ਲੇਵੀ 25:5ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉੱਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗ਼ਾਂ ਵਿੱਚੋਂ ਦਾਖ਼ਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ।
ਲੇਵੀ 26:5ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।
ਗਿਣਤੀ16
ਗਿਣ 6:3ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।
ਗਿਣ 6:4ਉਹ ਦੇ ਅਲੱਗ ਹੋਣ ਦੇ ਸਾਰੇ ਦਿਨ ਉਹ ਬੀਜ ਤੋਂ ਲੈ ਕੇ ਛਿਲਕੇ ਤੱਕ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ।
ਗਿਣ 6:20ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ।
ਗਿਣ 13:20ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ।
ਗਿਣ 13:23ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ।
ਗਿਣ 15:5ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।
ਗਿਣ 15:7ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।
ਗਿਣ 15:10ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ।
ਗਿਣ 16:14ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ!
ਗਿਣ 18:12ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ।
ਗਿਣ 20:5ਤੁਸੀਂ ਕਿਉਂ ਸਾਨੂੰ ਮਿਸਰ ਤੋਂ ਕੱਢ ਕੇ ਲਿਆਏ? ਤੁਸੀਂ ਸਾਨੂੰ ਇਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀਜ ਨਾ ਹੰਜ਼ੀਰ, ਨਾ ਦਾਖ ਦੀ ਵੇਲ, ਨਾ ਅਨਾਰ ਅਤੇ ਨਾ ਪੀਣ ਲਈ ਪਾਣੀ ਹੈ।
ਗਿਣ 20:17ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
ਗਿਣ 21:22ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
ਗਿਣ 22:24ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ।
ਗਿਣ 28:7ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ।
ਗਿਣ 28:14ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।
ਬਿਵਸਥਾ ਸਾਰ21
ਬਿਵ 6:11ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ਼ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ,
ਬਿਵ 7:13ਉਹ ਤੁਹਾਡੇ ਨਾਲ ਪ੍ਰੇਮ ਕਰੇਗਾ, ਤੁਹਾਨੂੰ ਬਰਕਤ ਦੇਵੇਗਾ ਅਤੇ ਤੁਹਾਡਾ ਵਾਧਾ ਕਰੇਗਾ। ਉਹ ਤੁਹਾਡੀ ਕੁੱਖ ਦੇ ਫਲ, ਤੁਹਾਡੀ ਜ਼ਮੀਨ ਦੇ ਫਲ, ਤੁਹਾਡੇ ਅੰਨ, ਤੁਹਾਡੀ ਨਵੀਂ ਮਧ, ਤੁਹਾਡੇ ਤੇਲ ਨੂੰ, ਚੌਣਿਆਂ ਦੇ ਬੱਚਿਆਂ ਨੂੰ ਅਤੇ ਇੱਜੜ ਦੇ ਲੇਲਿਆਂ ਨੂੰ ਉਸ ਜ਼ਮੀਨ ਉੱਤੇ ਜਿਸ ਨੂੰ ਦੇਣ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਬਰਕਤ ਦੇਵੇਗਾ।
ਬਿਵ 8:8ਇੱਕ ਅਜਿਹਾ ਦੇਸ਼ ਜਿੱਥੇ ਕਣਕ, ਜੌਂ, ਅੰਗੂਰ, ਹੰਜ਼ੀਰ ਅਤੇ ਅਨਾਰ ਹੁੰਦੇ ਹਨ, ਇੱਕ ਅਜਿਹਾ ਦੇਸ਼ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,
ਬਿਵ 11:14ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।
ਬਿਵ 12:17ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,
ਬਿਵ 14:23ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਸਦਾ ਤੱਕ ਮੰਨਣਾ ਸਿੱਖੋ।
ਬਿਵ 14:26ਤੁਸੀਂ ਉਸ ਚਾਂਦੀ ਨਾਲ ਗਾਂ-ਬਲ਼ਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ।
ਬਿਵ 18:4ਤੁਸੀਂ ਆਪਣੀ ਪਹਿਲੀ ਉਪਜ ਦਾ ਅੰਨ, ਨਵੀਂ ਮਧ ਅਤੇ ਤੇਲ ਅਤੇ ਆਪਣੇ ਇੱਜੜ ਦੀ ਪਹਿਲੀ ਕਤਰੀ ਹੋਈ ਉੱਨ, ਉਸ ਨੂੰ ਦਿਓ,
ਬਿਵ 20:6ਅਤੇ ਕੌਣ ਹੈ, ਜਿਸ ਨੇ ਅੰਗੂਰੀ ਬਾਗ਼ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ।
ਬਿਵ 22:9ਤੂੰ ਆਪਣੇ ਅੰਗੂਰੀ ਬਾਗ਼ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ਼ ਦੀ ਉਪਜ ਦੋਵੇਂ ਭਰਿਸ਼ਟ ਹੋ ਜਾਣ।
ਬਿਵ 23:24ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ਼ ਵਿੱਚ ਜਾਵੇਂ, ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾ ਸਕਦਾ ਹੈਂ ਪਰ ਤੂੰ ਆਪਣੇ ਭਾਂਡੇ ਵਿੱਚ ਕੁਝ ਨਾ ਪਾਈਂ।
ਬਿਵ 24:21ਜਦ ਤੂੰ ਆਪਣੇ ਅੰਗੂਰੀ ਬਾਗ਼ ਦੇ ਅੰਗੂਰ ਇਕੱਠੇ ਕਰੇਂ ਤਾਂ ਤੂੰ ਉਸ ਦੇ ਸਾਰੇ ਗੁੱਛੇ ਨਾ ਤੋੜੀਂ ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ।
ਬਿਵ 28:30ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਦੂਜਾ ਪੁਰਖ ਉਸ ਦੇ ਨਾਲ ਲੇਟੇਗਾ। ਘਰ ਤੁਸੀਂ ਬਣਾਓਗੇ, ਪਰ ਉਸ ਵਿੱਚ ਵੱਸੋਗੇ ਨਹੀਂ, ਅੰਗੂਰੀ ਬਾਗ਼ ਤੁਸੀਂ ਲਾਓਗੇ, ਪਰ ਤੁਸੀਂ ਉਸ ਦਾ ਫਲ ਨਾ ਖਾਓਗੇ।
ਬਿਵ 28:39ਤੁਸੀਂ ਅੰਗੂਰੀ ਬਾਗ਼ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ।
ਬਿਵ 28:51ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ ਨਾ ਕਰ ਦੇਵੇ।
ਬਿਵ 29:6ਰੋਟੀ ਜੋ ਤੁਸੀਂ ਨਾ ਖਾ ਸਕੇ ਅਤੇ ਦਾਖਰਸ ਅਤੇ ਮਧ ਜੋ ਤੁਸੀਂ ਨਾ ਪੀ ਸਕੇ, ਇਹ ਇਸ ਲਈ ਹੋਇਆ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਬਿਵ 32:14ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।
ਬਿਵ 32:32ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ, ਅਤੇ ਅਮੂਰਾਹ ਦੇ ਖੇਤਾਂ ਤੋਂ ਹੈ। ਉਸ ਦੇ ਅੰਗੂਰ ਜ਼ਹਿਰੀਲੇ ਅੰਗੂਰ ਹਨ, ਉਸ ਦੇ ਗੁੱਛੇ ਕੌੜੇ ਹਨ।
ਬਿਵ 32:33ਉਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿੱਸ ਹੈ।
ਬਿਵ 32:38ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ!
ਬਿਵ 33:28ਇਸਰਾਏਲ ਸੁੱਖ ਨਾਲ ਵੱਸੇਗਾ, ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ, ਉੱਥੇ ਯਾਕੂਬ ਦਾ ਸੋਤਾ ਇਕੱਲਾ ਹੈ, ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ।
ਯਹੋਸ਼ੁਆ3
ਯਹੋਸ਼ੁ 9:4ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।
ਯਹੋਸ਼ੁ 9:13ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।
ਯਹੋਸ਼ੁ 24:13ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।
ਨਿਆਂਈਆਂ ਦੀ ਪੋਥੀ12
ਨਿਆਂਈ 8:2ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਭਲਾ, ਹੁਣ ਮੈਂ ਤੁਹਾਡੇ ਵਾਂਗੂੰ ਕੀ ਕੀਤਾ ਹੈ? ਕੀ ਇਫ਼ਰਾਈਮ ਦੇ ਬਚੀ-ਖੁਚੀ ਦਾਖ਼ ਵੀ ਅਬੀਅਜ਼ਰ ਦੀ ਸਾਰੀ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ?
ਨਿਆਂਈ 9:12ਤਦ ਰੁੱਖਾਂ ਨੇ ਅੰਗੂਰੀ ਵੇਲ ਨੂੰ ਆਖਿਆ, ‘ਚੱਲ ਤੂੰ ਸਾਡਾ ਰਾਜਾ ਬਣ।’
ਨਿਆਂਈ 9:13ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?’
ਨਿਆਂਈ 9:27ਫਿਰ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਆਪਣੇ ਅੰਗੂਰਾਂ ਦੇ ਬਾਗ਼ਾਂ ਦਾ ਫਲ ਤੋੜਿਆ ਅਤੇ ਅੰਗੂਰਾਂ ਨੂੰ ਨਿਚੋੜ ਕੇ ਅਨੰਦ ਕੀਤਾ ਅਤੇ ਆਪਣੇ ਦੇਵਤੇ ਦੇ ਮੰਦਰ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦੇਣ ਲੱਗੇ।
ਨਿਆਂਈ 13:4ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ।
ਨਿਆਂਈ 13:7ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’”
ਨਿਆਂਈ 13:14ਕੋਈ ਵੀ ਅਜਿਹੀ ਵਸਤੂ ਜੋ ਦਾਖ ਦੀ ਬਣੀ ਹੋਵੇ, ਇਹ ਨਾ ਖਾਵੇ ਅਤੇ ਨਾ ਦਾਖਰਸ, ਨਾ ਕੋਈ ਨਸ਼ੇ ਵਾਲੀ ਚੀਜ਼ ਪੀਵੇ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੇ, ਇਹ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਯਾਦ ਰੱਖੇ ਜੋ ਮੈਂ ਉਸ ਨੂੰ ਦਿੱਤੇ ਹਨ।”
ਨਿਆਂਈ 14:5ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ।
ਨਿਆਂਈ 15:5ਅਤੇ ਮਸ਼ਾਲਾਂ ਜਲਾ ਕੇ ਲੂੰਬੜੀਆਂ ਨੂੰ ਫ਼ਲਿਸਤੀਆਂ ਦੀਆਂ ਖੜ੍ਹੀਆਂ ਫ਼ਸਲਾਂ ਵਿੱਚ ਛੱਡ ਦਿੱਤਾ, ਇਸ ਤਰ੍ਹਾਂ ਉਸ ਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਫ਼ਸਲਾਂ ਅਤੇ ਜ਼ੈਤੂਨ ਅਤੇ ਦਾਖਾਂ ਦੇ ਬਾਗ਼ ਵੀ ਸਾੜ ਦਿੱਤੇ।
ਨਿਆਂਈ 19:19ਸਾਡੇ ਕੋਲ ਗਧਿਆਂ ਲਈ ਦਾਣਾ ਪੱਠਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਇਸ ਦਾਸੀ ਲਈ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਵੀ ਹੈ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”
ਨਿਆਂਈ 21:20ਤਦ ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਇਹ ਆਗਿਆ ਦਿੱਤੀ, “ਤੁਸੀਂ ਜਾ ਕੇ ਅੰਗੂਰਾਂ ਦੇ ਬਾਗ਼ਾਂ ਦੇ ਵਿੱਚ ਘਾਤ ਲਾ ਕੇ ਬੈਠ ਜਾਓ,
ਨਿਆਂਈ 21:21ਅਤੇ ਧਿਆਨ ਨਾਲ ਵੇਖੋ, ਜੇਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਅੰਗੂਰਾਂ ਦੇ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਕੁੜੀ ਆਪਣੇ ਲਈ ਫੜ ਕੇ ਬਿਨਯਾਮੀਨ ਦੇ ਦੇਸ਼ ਨੂੰ ਚਲੇ ਜਾਓ,
1 ਸਮੂਏਲ11
1 ਸਮੂ 1:14ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ
1 ਸਮੂ 1:15ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।
1 ਸਮੂ 1:24ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।
1 ਸਮੂ 8:14ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗ਼ਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗ਼ਾਂ ਨੂੰ ਜੋ ਚੰਗੇ-ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੌਕਰਾਂ ਨੂੰ ਦੇ ਦੇਵੇਗਾ।
1 ਸਮੂ 8:15ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗ਼ਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ।
1 ਸਮੂ 10:3ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।
1 ਸਮੂ 16:20ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।
1 ਸਮੂ 22:7ਤਦ ਸ਼ਾਊਲ ਨੇ ਆਪਣੇ ਕਰਮਚਾਰੀਆਂ ਨੂੰ ਜੋ ਉਸ ਦੇ ਆਲੇ-ਦੁਆਲੇ ਖੜ੍ਹੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ! ਕੀ, ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ਼ ਦੇਵੇਗਾ?
1 ਸਮੂ 25:18ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।
1 ਸਮੂ 25:37ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।
1 ਸਮੂ 30:12ਨਾਲੇ ਉਨ੍ਹਾਂ ਨੇ ਇੱਕ ਹੰਜ਼ੀਰ ਦੀ ਪਿੰਨੀ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਜਾਨ ਆ ਗਈ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੋਂ ਨਾ ਰੋਟੀ ਖਾਧੀ, ਨਾ ਹੀ ਪਾਣੀ ਪੀਤਾ ਸੀ।
2 ਸਮੂਏਲ4
2 ਸਮੂ 6:19ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ।
2 ਸਮੂ 13:28ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!
2 ਸਮੂ 16:1ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।
2 ਸਮੂ 16:2ਰਾਜੇ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਉਦੇਸ਼ ਹੈ? ਸੀਬਾ ਨੇ ਆਖਿਆ, ਇਹ ਗਧੇ ਰਾਜਾ ਦੇ ਘਰਾਣੇ ਦੀ ਸਵਾਰੀ ਲਈ ਹਨ ਅਤੇ ਰੋਟੀਆਂ ਅਤੇ ਹੰਜ਼ੀਰ ਦੇ ਫਲ ਜੁਆਨਾਂ ਦੇ ਖਾਣ ਲਈ ਹਨ ਅਤੇ ਇਹ ਮਧ ਇਸ ਲਈ ਹੈ ਕਿ ਜੋ ਉਜਾੜ ਵਿੱਚ ਥੱਕ ਜਾਣ, ਉਹ ਇਸ ਨੂੰ ਪੀ ਲੈਣ।
1 ਰਾਜਿਆਂ8
1 ਰਾਜਾ 4:25ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਸ਼ਾਂਤੀ ਨਾਲ ਬੈਠਦਾ ਸੀ।
1 ਰਾਜਾ 21:1ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲੀ ਦੇ ਕੋਲ ਅੰਗੂਰਾਂ ਦਾ ਬਾਗ਼ ਸੀ ਜਿਹੜਾ ਯਿਜ਼ਰਏਲ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ।
1 ਰਾਜਾ 21:2ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ਼ ਮੈਨੂੰ ਦੇ ਦੇਹ ਕਿ ਇਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ਼ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ਼ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ।
1 ਰਾਜਾ 21:6ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਕਿ ਤੂੰ ਆਪਣਾ ਅੰਗੂਰੀ ਬਾਗ਼ ਮੈਨੂੰ ਚਾਂਦੀ ਦੇ ਕੇ ਦੇਹ ਅਤੇ ਜਾਂ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ਼ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦਿਆਂਗਾ।
1 ਰਾਜਾ 21:7ਤਾਂ ਉਸ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਇਸ ਵੇਲੇ ਇਸਰਾਏਲ ਉੱਤੇ ਰਾਜ ਕਰਦਾ ਹੈਂ? ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ਼ ਲੈ ਕੇ ਦਿੰਦੀ ਹਾਂ।
1 ਰਾਜਾ 21:15ਤਾਂ ਇਸ ਤਰ੍ਹਾਂ ਹੋਇਆ ਕਿ ਜਦ ਈਜ਼ਬਲ ਨੇ ਸੁਣਿਆ ਕਿ ਨਾਬੋਥ ਉੱਤੇ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ ਤਾਂ ਈਜ਼ਬਲ ਨੇ ਅਹਾਬ ਨੂੰ ਆਖਿਆ, ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ਼ ਨੂੰ ਕਬਜ਼ੇ ਵਿੱਚ ਲੈ ਜਿਹੜਾ ਉਹ ਤੈਨੂੰ ਚਾਂਦੀ ਲੈ ਕੇ ਦੇਣਾ ਨਹੀਂ ਚਾਹੁੰਦਾ ਸੀ ਕਿਉਂ ਜੋ ਨਾਬੋਥ ਜਿਉਂਦਾ ਨਹੀਂ ਸਗੋਂ ਉਹ ਤਾਂ ਮਰ ਗਿਆ ਹੈ।
1 ਰਾਜਾ 21:16ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਸੁਣਿਆ ਕਿ ਨਾਬੋਥ ਮਰ ਗਿਆ ਹੈ ਤਾਂ ਅਹਾਬ ਉੱਠਿਆ ਕਿ ਨਾਬੋਥ ਯਿਜ਼ਰਏਲੀ ਦੇ ਅੰਗੂਰੀ ਬਾਗ਼ ਉੱਤੇ ਕਬਜ਼ਾ ਕਰਨ ਲਈ ਹੇਠਾਂ ਜਾਵੇ।
1 ਰਾਜਾ 21:18ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ। ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਹੈ ਅਤੇ ਉਸ ਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ।
2 ਰਾਜਿਆਂ5
2 ਰਾਜਾ 4:39ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ।
2 ਰਾਜਾ 5:26ਤਦ ਉਸ ਨੇ ਆਖਿਆ, “ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰੱਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਤੇ ਬਸਤਰ, ਜ਼ੈਤੂਨ, ਬਾਗ਼ਾਂ, ਅੰਗੂਰੀ ਬਾਗ਼ਾਂ, ਇੱਜੜਾਂ, ਵੱਗਾਂ, ਦਾਸ ਅਤੇ ਗੋਲੀਆਂ ਦੇ ਲੈਣ ਦਾ ਇਹੋ ਸਮਾਂ ਹੈ?
2 ਰਾਜਾ 18:31ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਹਰ ਕੋਈ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
2 ਰਾਜਾ 18:32ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ।
2 ਰਾਜਾ 19:29ਤੇਰੇ ਲਈ ਇਹ ਨਿਸ਼ਾਨ ਹੋਵੇਗਾ। ਇਸ ਸਾਲ ਉਹ ਖਾਓ ਜੋ ਕਿਰੇ ਹੋਏ ਬੀ ਤੋਂ ਉੱਗੇ, ਦੂਜੇ ਸਾਲ ਉਹ ਜੋ ਬਾਅਦ ਵਿੱਚ ਉਤਪਤ ਹੋਵੇ, ਤਦ ਤੀਜੇ ਸਾਲ ਤੁਸੀਂ ਬੀ ਬੀਜੋ ਤੇ ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
1 ਇਤਿਹਾਸ4
1 ਇਤ 9:29ਅਤੇ ਕਈ ਉਨ੍ਹਾਂ ਵਿੱਚੋਂ ਵੀ ਸਮਾਨ ਉੱਤੇ, ਪਵਿੱਤਰ ਸਥਾਨ ਦੇ ਸਾਰੇ ਭਾਂਡਿਆਂ ਉੱਤੇ, ਮੈਦੇ, ਦਾਖ਼ਰਸ, ਤੇਲ, ਧੂਪ ਅਤੇ ਮਸਾਲੇ ਉੱਤੇ ਥਾਪੇ ਹੋਏ ਸਨ
1 ਇਤ 12:40ਇਸ ਤੋਂ ਇਲਾਵਾ ਉਹ ਜੋ ਉਨ੍ਹਾਂ ਦੇ ਨੇੜੇ ਸਨ ਅਤੇ ਉਹ ਜਿਹੜੇ ਯਿੱਸਾਕਾਰ, ਜ਼ਬੂਲੁਨ ਅਤੇ ਨਫ਼ਤਾਲੀ ਤੱਕ ਵੀ ਵੱਸਦੇ ਸਨ, ਉਹ ਵੀ ਗਧਿਆਂ ਉੱਤੇ, ਊਠਾਂ ਉੱਤੇ, ਖੱਚਰਾਂ ਉੱਤੇ ਅਤੇ ਬਲ਼ਦਾਂ ਉੱਤੇ ਲੱਦ ਕੇ ਰੋਟੀਆਂ, ਆਟਾ, ਅੰਜੀਰਾਂ ਦੀਆਂ ਪਿੰਨੀਆਂ, ਕਿਸ਼ਮਿਸ਼ ਦੇ ਗੁੱਛੇ, ਦਾਖ਼ਰਸ, ਤੇਲ, ਬਲ਼ਦ ਅਤੇ ਭੇਡਾਂ ਬਹੁਤਾਇਤ ਨਾਲ ਲਿਆਏ, ਇਸ ਲਈ ਜੋ ਇਸਰਾਏਲ ਵਿੱਚ ਅਨੰਦ ਹੋਇਆ।
1 ਇਤ 16:3ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁੱਕੜਾ ਮਾਸ ਦਾ ਅਤੇ ਇੱਕ-ਇੱਕ ਸੋਗੀ ਦੀ ਟਿੱਕੀ ਵੰਡ ਦਿੱਤੀ।
1 ਇਤ 27:27ਅਤੇ ਦਾਖ਼ ਦੇ ਬਾਗ਼ਾਂ ਉੱਤੇ ਸ਼ਿਮਈ ਰਾਮਾਥੀ ਸੀ, ਅਤੇ ਦਾਖ਼ ਦੀ ਪੈਦਾਵਾਰੀ ਉੱਤੇ ਅਤੇ ਦਾਖ਼ਰਸ ਦੇ ਭੰਡਾਰਾਂ ਉੱਤੇ ਜ਼ਬਦੀ ਸ਼ਿਫਮੀ ਵਾਲਾ ਸੀ
2 ਇਤਿਹਾਸ5
2 ਇਤ 2:10ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀਂ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ।
2 ਇਤ 2:15ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਸ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਭੇਜ ਦੇਵੇ
2 ਇਤ 11:11ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਨਿਯੁਕਤ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇ
2 ਇਤ 31:5ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ
2 ਇਤ 32:28ਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ।
ਨਹਮਯਾਹ13
ਨਹ 2:1ਫਿਰ ਇਸ ਤਰ੍ਹਾਂ ਹੋਇਆ ਕਿ ਰਾਜਾ ਅਰਤਹਸ਼ਸ਼ਤਾ ਦੇ ਵੀਹਵੇਂ ਸਾਲ ਦੇ ਨੀਸਾਨ ਮਹੀਨੇ ਵਿੱਚ ਜਦ ਮਧ ਉਸ ਦੇ ਸਾਹਮਣੇ ਲਿਆਂਦੀ ਗਈ, ਤਦ ਮੈਂ ਮਧ ਚੁੱਕ ਕੇ ਰਾਜਾ ਨੂੰ ਦਿੱਤੀ ਪਰ ਇਸ ਤੋਂ ਪਹਿਲਾਂ ਮੈਂ ਉਸ ਦੇ ਸਾਹਮਣੇ ਕਦੇ ਉਦਾਸ ਨਹੀਂ ਹੋਇਆ ਸੀ।
ਨਹ 5:3ਅਤੇ ਕੁਝ ਹੋਰ ਸਨ ਜਿਹੜੇ ਕਹਿੰਦੇ ਸਨ, “ਅਸੀਂ ਆਪਣੇ ਖੇਤ, ਆਪਣੇ ਅੰਗੂਰੀ ਬਾਗ਼ ਅਤੇ ਆਪਣੇ ਘਰ ਗਿਰਵੀ ਰੱਖ ਦਿੱਤੇ ਹਨ ਤਾਂ ਜੋ ਅਸੀਂ ਕਾਲ ਦੇ ਸਮੇਂ ਅੰਨ ਲੈ ਸਕੀਏ।”
ਨਹ 5:4ਪਰ ਕੁਝ ਹੋਰ ਕਹਿੰਦੇ ਸਨ, “ਅਸੀਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗ਼ਾਂ ਨੂੰ ਗਿਰਵੀ ਰੱਖ ਕੇ ਰਾਜਾ ਦਾ ਲਗਾਨ ਚੁਕਾਉਣ ਲਈ ਚਾਂਦੀ ਉਧਾਰ ਲਈ ਹੈ।
ਨਹ 5:5ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ਼ ਦੂਜਿਆਂ ਦੇ ਹੱਥ ਵਿੱਚ ਹਨ।”
ਨਹ 5:11ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰੀ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਨਾਲ ਹੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮੋੜ ਦਿਉ, ਅਤੇ ਜੋ ਰੁਪਿਆ, ਅੰਨ, ਨਵੀਂ ਮਧ ਅਤੇ ਤੇਲ ਜੋ ਤੁਸੀਂ ਜ਼ਬਰਦਸਤੀ ਉਨ੍ਹਾਂ ਤੋਂ ਲਿਆ ਹੈ, ਉਸ ਦਾ ਸੌਵਾਂ ਹਿੱਸਾ ਉਨ੍ਹਾਂ ਨੂੰ ਮੋੜ ਦਿਉ।”
ਨਹ 5:15ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।
ਨਹ 5:18ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।
ਨਹ 9:25ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।
ਨਹ 10:37ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਮਧ ਅਤੇ ਤੇਲ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।
ਨਹ 10:39ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਮਧ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”
ਨਹ 13:5ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।
ਨਹ 13:12ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।
ਨਹ 13:15ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।
ਅਸਤਰ6
ਅਸਤ 1:7ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ।
ਅਸਤ 1:10ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ
ਅਸਤ 5:6ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
ਅਸਤ 7:2ਰਾਜੇ ਨੇ ਦੂਜੇ ਦਿਨ ਵੀ ਮਧ ਪੀਂਦੇ ਹੋਏ ਅਸਤਰ ਤੋਂ ਫਿਰ ਪੁੱਛਿਆ, “ਹੇ ਰਾਣੀ ਅਸਤਰ, ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ। ਤੂੰ ਕੀ ਮੰਗਦੀ ਹੈਂ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
ਅਸਤ 7:7ਅਤੇ ਰਾਜਾ ਗੁੱਸੇ ਨਾਲ ਭਰ ਗਿਆ ਅਤੇ ਮਧ ਪੀਣੀ ਛੱਡ ਕੇ ਉੱਠਿਆ ਅਤੇ ਸ਼ਾਹੀ ਬਾਗ਼ ਵਿੱਚ ਚਲਾ ਗਿਆ ਪਰ ਹਾਮਾਨ ਰਾਣੀ ਅਸਤਰ ਕੋਲ ਆਪਣੀ ਜਾਨ ਬਖ਼ਸ਼ਾਉਣ ਲਈ ਖੜ੍ਹਾ ਹੋ ਗਿਆ, ਕਿਉਂਕਿ ਉਸ ਨੇ ਵੇਖਿਆ ਕਿ ਰਾਜਾ ਨੇ ਮੇਰੀ ਹਾਨੀ ਕਰਨ ਦਾ ਇਰਾਦਾ ਬਣਾ ਲਿਆ ਹੈ।
ਅਸਤ 7:8ਜਦੋਂ ਰਾਜਾ ਸ਼ਾਹੀ ਬਾਗ਼ ਤੋਂ ਮਧ ਪੀਣ ਦੇ ਸਥਾਨ ਨੂੰ ਮੁੜ ਕੇ ਆਇਆ, ਤਾਂ ਕੀ ਵੇਖਿਆ ਕਿ ਹਾਮਾਨ ਉਸ ਚੌਂਕੀ ਉੱਤੇ ਜਿਹ ਦੇ ਉੱਤੇ ਅਸਤਰ ਬੈਠੀ ਹੋਈ ਸੀ, ਝੁਕਿਆ ਹੋਇਆ ਸੀ, ਤਦ ਰਾਜਾ ਨੇ ਕਿਹਾ, “ਕੀ ਇਹ ਘਰ ਵਿੱਚ ਮੇਰੇ ਹੀ ਸਾਹਮਣੇ ਰਾਣੀ ਉੱਤੇ ਜ਼ਬਰਦਸਤੀ ਕਰਨਾ ਚਾਹੁੰਦਾ ਹੈ?” ਇਹ ਗੱਲ ਰਾਜਾ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਸਿਪਾਹੀਆਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ।
ਅੱਯੂਬ6
ਅੱਯੂਬ 1:13ਫਿਰ ਅਜਿਹਾ ਹੋਇਆ ਕਿ ਇੱਕ ਦਿਨ ਉਸ ਦੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ।
ਅੱਯੂਬ 1:18ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, “ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ,
ਅੱਯੂਬ 15:33ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ।
ਅੱਯੂਬ 24:6ਉਹ ਖੇਤਾਂ ਵਿੱਚ ਚਾਰਾ ਵੱਢਦੇ ਹਨ, ਅਤੇ ਦੁਸ਼ਟ ਦੇ ਅੰਗੂਰੀ ਬਾਗ਼ਾਂ ਦੀ ਰਹਿੰਦ-ਖੁਹੰਦ ਚੁਗਦੇ ਹਨ।
ਅੱਯੂਬ 24:18“ਉਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਹਨਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਉਹ ਆਪਣੇ ਅੰਗੂਰੀ ਬਾਗ਼ਾਂ ਦੇ ਰਾਹ ਵੱਲ ਨਹੀਂ ਮੁੜਦੇ।
ਅੱਯੂਬ 32:19ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।
ਜ਼ਬੂਰ12
ਜ਼ਬੂ 4:7ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
ਜ਼ਬੂ 60:3ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
ਜ਼ਬੂ 69:12ਸ਼ਹਿਰ ਦੇ ਫਾਟਕ ਵਿੱਚ ਬੈਠਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ।
ਜ਼ਬੂ 75:8ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
ਜ਼ਬੂ 78:47ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
ਜ਼ਬੂ 78:65ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
ਜ਼ਬੂ 80:8ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
ਜ਼ਬੂ 80:14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
ਜ਼ਬੂ 104:15ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।
ਜ਼ਬੂ 105:33ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹੰਜ਼ੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।
ਜ਼ਬੂ 107:37ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।
ਜ਼ਬੂ 128:3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।
ਕਹਾਉਤਾਂ13
ਕਹਾ 3:10ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
ਕਹਾ 4:17ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
ਕਹਾ 9:2ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।
ਕਹਾ 9:5ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!
ਕਹਾ 20:1ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
ਕਹਾ 21:17ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
ਕਹਾ 23:20ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
ਕਹਾ 23:30ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।
ਕਹਾ 23:31ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।
ਕਹਾ 24:30ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
ਕਹਾ 31:4ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
ਕਹਾ 31:6ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
ਕਹਾ 31:16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
ਉਪਦੇਸ਼ਕ ਦੀ ਪੋਥੀ4
ਉਪ 2:3ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।
ਉਪ 2:4ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,
ਉਪ 9:7ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
ਉਪ 10:19ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।
ਸਰੇਸ਼ਟ ਗੀਤ17
ਸਰੇਸ਼ਟ 1:2ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।
ਸਰੇਸ਼ਟ 1:4ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
ਸਰੇਸ਼ਟ 1:6ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।
ਸਰੇਸ਼ਟ 1:14ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।
ਸਰੇਸ਼ਟ 2:4ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
ਸਰੇਸ਼ਟ 2:5ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।
ਸਰੇਸ਼ਟ 2:13ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
ਸਰੇਸ਼ਟ 2:15ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
ਸਰੇਸ਼ਟ 4:10ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
ਸਰੇਸ਼ਟ 5:1ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!
ਸਰੇਸ਼ਟ 6:11ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
ਸਰੇਸ਼ਟ 7:8ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ।
ਸਰੇਸ਼ਟ 7:9ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।
ਸਰੇਸ਼ਟ 7:12ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।
ਸਰੇਸ਼ਟ 8:2ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ।
ਸਰੇਸ਼ਟ 8:11ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
ਸਰੇਸ਼ਟ 8:12ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।
ਯਸਾਯਾਹ39
ਯਸਾ 1:8ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜ੍ਹੀ ਹੈ।
ਯਸਾ 3:14ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ਼ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ।
ਯਸਾ 5:1ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ।
ਯਸਾ 5:2ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।
ਯਸਾ 5:3ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ਼ ਦਾ ਫ਼ੈਸਲਾ ਕਰੋ।
ਯਸਾ 5:4ਮੈਂ ਆਪਣੇ ਬਾਗ਼ ਲਈ ਹੋਰ ਕੀ ਕਰ ਸਕਦਾ ਸੀ, ਜੋ ਮੈਂ ਉਸ ਲਈ ਨਹੀਂ ਕੀਤਾ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਅੰਗੂਰ ਲੱਗੇ?
ਯਸਾ 5:5ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।
ਯਸਾ 5:7ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।
ਯਸਾ 5:10ਕਿਉਂ ਜੋ ਦਸ ਏਕੜ ਅੰਗੂਰ ਦੀ ਵਾੜੀ ਤੋਂ ਇੱਕ ਮਣ, ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।
ਯਸਾ 5:11ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!
ਯਸਾ 5:12ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।
ਯਸਾ 5:22ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!
ਯਸਾ 7:23ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।
ਯਸਾ 16:7ਇਸ ਲਈ ਮੋਆਬ, ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਾਸਥ ਕਸਬੇ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਂਕੇ ਲੈ-ਲੈ ਕੇ ਰੋਵੋਗੇ।
ਯਸਾ 16:8ਹਸ਼ਬੋਨ ਪਿੰਡ ਦੀਆਂ ਪੈਲ੍ਹੀਆਂ, ਸਿਬਮਾਹ ਪਿੰਡ ਦੀਆਂ ਵੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਪਿੰਡ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ।
ਯਸਾ 16:9ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,
ਯਸਾ 16:10ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।
ਯਸਾ 18:5ਕਿਉਂ ਜੋ ਵਾਢੀ ਤੋਂ ਪਹਿਲਾਂ ਜਦ ਕਲੀਆਂ ਸੁੱਕ ਗਈਆਂ, ਅਤੇ ਫੁੱਲ ਪੱਕੇ ਅੰਗੂਰ ਬਣ ਗਏ, ਉਹ ਸ਼ਾਖਾਂ ਨੂੰ ਦਾਤੀਆਂ ਨਾਲ ਕੱਟ ਦੇਵੇਗਾ, ਅਤੇ ਖਿੱਲਰੀਆਂ ਹੋਈਆਂ ਟਹਿਣੀਆਂ ਨੂੰ ਵੱਢ ਦੇ ਇੱਕ ਪਾਸੇ ਕਰ ਦੇਵੇਗਾ,
ਯਸਾ 22:13ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲ਼ਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।
ਯਸਾ 24:7ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੌਂਕੇ ਭਰਦੇ ਹਨ।
ਯਸਾ 24:9ਉਹ ਮਧ ਗੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ।
ਯਸਾ 24:11ਚੌਕਾਂ ਵਿੱਚ ਮਧ ਲਈ ਰੌਲ਼ਾ ਹੈ, ਸਾਰਾ ਅਨੰਦ ਹਨੇਰ ਹੋ ਗਿਆ, ਧਰਤੀ ਦੀ ਖੁਸ਼ੀ ਮਿਟ ਗਈ ਹੈ।
ਯਸਾ 24:13ਧਰਤੀ ਉੱਤੇ ਦੇਸ਼-ਦੇਸ਼ ਦੇ ਲੋਕਾਂ ਦੇ ਵਿਚਕਾਰ ਅਜਿਹਾ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ-ਖੁਹੰਦ ਚੁਗਣਾ।
ਯਸਾ 27:2ਉਸ ਦਿਨ ਇੱਕ ਸੋਹਣੇ ਫਲਦਾਰ ਅੰਗੂਰੀ ਬਾਗ਼, ਲਈ ਮਿੱਠਾ ਗੀਤ ਗਾਇਓ!
ਯਸਾ 28:1ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!
ਯਸਾ 28:7ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!
ਯਸਾ 29:9ਠਹਿਰੋ ਅਤੇ ਹੈਰਾਨ ਹੋਵੋ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!
ਯਸਾ 32:10ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਬਰਾ ਜਾਓਗੀਆਂ, ਹੇ ਨਿਸਚਿੰਤ ਔਰਤੋਂ! ਕਿਉਂ ਜੋ ਅੰਗੂਰ ਦਾ ਚੁਗਣਾ ਘੱਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ।
ਯਸਾ 32:12ਉਹ ਫਲਦਾਰ ਵੇਲ ਅਤੇ ਮਨਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣਗੀਆਂ।
ਯਸਾ 34:4ਅਕਾਸ਼ ਦੇ ਸਾਰੇ ਮੰਡਲ ਖ਼ਤਮ ਹੋ ਜਾਣਗੇ ਅਤੇ ਅਕਾਸ਼ ਪੱਤ੍ਰੀ ਵਾਂਗੂੰ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾਂ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ।
ਯਸਾ 36:16ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
ਯਸਾ 36:17ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।
ਯਸਾ 37:30ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਸਾਲ ਤੁਸੀਂ ਉਹ ਖਾਓ ਜੋ ਆਪ ਉੱਗੇ, ਦੂਜੇ ਸਾਲ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਸਾਲ ਵਿੱਚ ਬੀ ਬੀਜੋ, ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
ਯਸਾ 51:21ਇਸ ਕਾਰਨ ਹੇ ਦੁਖਿਆਰੀਏ, ਇਹ ਸੁਣ, ਤੂੰ ਮਤਵਾਲੀ ਤਾਂ ਹੈਂ ਪਰ ਮਧ ਨਾਲ ਨਹੀਂ।
ਯਸਾ 55:1ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!
ਯਸਾ 56:12ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।
ਯਸਾ 62:8ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
ਯਸਾ 65:8ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।
ਯਸਾ 65:21ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।
ਯਿਰਮਿਯਾਹ26
ਯਿਰ 2:21ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ। ਜੋ ਸਰਾਸਰ ਖਾਲ਼ਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ?
ਯਿਰ 5:17ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।
ਯਿਰ 6:9ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਇਸਰਾਏਲ ਦੀ ਰਹਿੰਦ-ਖੁਹੰਦ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ।
ਯਿਰ 8:13ਮੈਂ ਉਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹੰਜ਼ੀਰ ਵਿੱਚ ਹੰਜ਼ੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਉਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ।
ਯਿਰ 12:10ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।
ਯਿਰ 13:12ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?
ਯਿਰ 23:9ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।
ਯਿਰ 25:15ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
ਯਿਰ 31:5ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ।
ਯਿਰ 31:12ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।
ਯਿਰ 31:29ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ।
ਯਿਰ 31:30ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਖਾਏਗਾ ਉਹ ਦੇ ਦੰਦ ਖੱਟੇ ਹੋ ਜਾਣਗੇ
ਯਿਰ 32:15ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ਼ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।
ਯਿਰ 35:2ਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾ
ਯਿਰ 35:5ਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੋ ਅਤੇ ਉਹਨਾਂ ਨੂੰ ਆਖਿਆ, ਮਧ ਪਿਓ
ਯਿਰ 35:6ਪਰ ਉਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੱਕ ਮਧ ਨਾ ਪਿਓ, ਨਾ ਤੁਸੀਂ ਨਾ ਤੁਹਾਡੇ ਪੁੱਤਰ
ਯਿਰ 35:7ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ
ਯਿਰ 35:8ਅਸੀਂ ਆਪਣੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪਿਓ, ਨਾ ਤੁਸੀਂ, ਨਾ ਤੁਹਾਡੀਆਂ ਔਰਤਾਂ ਨਾ ਤੁਹਾਡੇ ਪੁੱਤਰ ਨਾ ਤੁਹਾਡੀਆਂ ਧੀਆਂ
ਯਿਰ 35:9ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ਼ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ
ਯਿਰ 35:14ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ
ਯਿਰ 39:10ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।
ਯਿਰ 40:10ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ
ਯਿਰ 40:12ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।
ਯਿਰ 48:32ਯਾਜ਼ੇਰ ਦੇ ਰੋਣ ਨਾਲੋਂ ਮੈਂ ਉਸ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਉਹ ਯਅਜ਼ੇਰ ਦੇ ਸਮੁੰਦਰ ਤੱਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫਸਲ ਉੱਤੇ, ਲੁਟੇਰਾ ਆ ਡਿੱਗਾ ਹੈ।
ਯਿਰ 48:33ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!।
ਯਿਰ 51:7ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ ਇਸ ਲਈ ਕੌਮਾਂ ਖੀਵੀਆਂ ਹੋ ਗਈਆਂ।
ਵਿਰਲਾਪ1
ਵਿਰ 2:12ਉਹ ਆਪਣੀਆਂ ਮਾਵਾਂ ਨੂੰ ਰੋ-ਰੋ ਕੇ ਪੁੱਛਦੇ ਹਨ, ਅੰਨ ਅਤੇ ਦਾਖਰਸ ਕਿੱਥੇ ਹਨ? ਉਹ ਸ਼ਹਿਰ ਦੀਆਂ ਗਲੀਆਂ ਵਿੱਚ ਜ਼ਖਮੀ ਮਨੁੱਖ ਵਾਗੂੰ ਬੇਸੁਰਤ ਹੋ ਕੇ, ਆਪਣੀਆਂ ਮਾਵਾਂ ਦੀ ਗੋਦ ਵਿੱਚ ਆਪਣਾ ਪ੍ਰਾਣ ਛੱਡ ਦਿੰਦੇ ਹਨ।
ਹਿਜ਼ਕੀਏਲ10
ਹਿਜ਼ 15:2ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?
ਹਿਜ਼ 15:6ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।
ਹਿਜ਼ 17:6ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆਂ।
ਹਿਜ਼ 17:7ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।
ਹਿਜ਼ 17:8ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ, ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ।
ਹਿਜ਼ 18:2ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?
ਹਿਜ਼ 19:10ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗੂੰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਫਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,
ਹਿਜ਼ 27:18ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ।
ਹਿਜ਼ 28:26ਉਹ ਉਸ ਵਿੱਚ ਸੁਰੱਖਿਅਤ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ।
ਹਿਜ਼ 44:21ਜਦੋਂ ਅੰਦਰਲੇ ਵੇਹੜੇ ਵਿੱਚ ਆਉਣ ਤਾਂ ਕੋਈ ਜਾਜਕ ਮੈ ਨਾ ਪੀਵੇ।
ਦਾਨੀਏਲ4
ਦਾਨੀ 1:5ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।
ਦਾਨੀ 1:8ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।
ਦਾਨੀ 1:16ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।
ਦਾਨੀ 10:3ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।
ਹੋਸ਼ੇਆ14
ਹੋਸ਼ੇ 2:8ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫ਼ਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ!
ਹੋਸ਼ੇ 2:9ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਅਤੇ ਨਵੀਂ ਮੈਅ ਵੀ ਉਸ ਦੀ ਰੁੱਤ ਸਿਰ, ਮੈਂ ਆਪਣੀ ਉੱਨ ਅਤੇ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਨੂੰ ਢੱਕਣ ਲਈ ਸੀ।
ਹੋਸ਼ੇ 2:12ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਬਾਰੇ ਉਸ ਨੇ ਆਖਿਆ, ਇਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਪ੍ਰੇਮੀਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਜਾਨਵਰ ਉਨ੍ਹਾਂ ਨੂੰ ਖਾਣਗੇ।
ਹੋਸ਼ੇ 2:15ਮੈਂ ਉਹ ਨੂੰ ਉੱਥੋਂ ਦੇ ਬਾਗ਼ ਦਿਆਂਗਾ, ਨਾਲੇ ਆਕੋਰ ਦੀ ਘਾਟੀ ਵੀ ਆਸ ਦੇ ਦਰਵਾਜ਼ੇ ਲਈ। ਉੱਥੇ ਉਹ ਉਸੇ ਤਰ੍ਹਾਂ ਉੱਤਰ ਦੇਵੇਗੀ, ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ ਦਿੰਦੀ ਸੀ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।
ਹੋਸ਼ੇ 2:22ਧਰਤੀ ਅੰਨ, ਨਵੀਂ ਮੈਅ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।
ਹੋਸ਼ੇ 3:1ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖ਼ਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ।
ਹੋਸ਼ੇ 4:11ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।
ਹੋਸ਼ੇ 7:5ਸਾਡੇ ਰਾਜੇ ਦੇ ਤਿਉਹਾਰਾਂ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬਿਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ।
ਹੋਸ਼ੇ 7:14ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।
ਹੋਸ਼ੇ 9:2ਪਿੜ ਅਤੇ ਚੁਬੱਚਾ ਉਹਨਾਂ ਨੂੰ ਨਾ ਪਾਲੇਗਾ, ਅਤੇ ਨਵੀਂ ਮੈਅ ਉਸ ਤੋਂ ਥੁੜ ਜਾਵੇਗੀ।
ਹੋਸ਼ੇ 9:4ਉਹ ਯਹੋਵਾਹ ਲਈ ਮੈਅ ਨਾ ਡੋਲ੍ਹਣਗੇ, ਉਹ ਉਸ ਨੂੰ ਪਸੰਦ ਨਾ ਆਉਣਗੇ, ਉਹਨਾਂ ਦੇ ਚੜ੍ਹਾਵੇ ਉਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਗੂੰ ਹੋਣਗੇ, ਸਾਰੇ ਉਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਉਹਨਾਂ ਦੀ ਰੋਟੀ ਉਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।
ਹੋਸ਼ੇ 9:10ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਗੂੰ ਪਾਇਆ, ਮੈਂ ਤੁਹਾਡੇ ਪੁਰਖਿਆਂ ਨੂੰ ਹੰਜ਼ੀਰ ਦੇ ਪਹਿਲੇ ਫਲ ਵਾਂਗੂੰ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ, ਉਹ ਬਆਲ ਪਓਰ ਨੂੰ ਗਏ, ਅਤੇ ਉਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ, ਅਤੇ ਆਪਣੇ ਮਨਮੋਹਣੇ ਵਾਂਗੂੰ ਘਿਣਾਉਣੇ ਹੋ ਗਏ।
ਹੋਸ਼ੇ 10:1ਇਸਰਾਏਲ ਹਰੀ ਭਰੀ ਵੇਲ ਹੈ, ਜੋ ਫਲ ਦਿੰਦੀ ਹੈ। ਜਿੰਨਾਂ ਉਹ ਦਾ ਫਲ ਵਧਿਆ, ਓਨ੍ਹੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ।
ਹੋਸ਼ੇ 14:7ਲੋਕ ਉਹ ਦੇ ਸਾਏ ਦੇ ਵਿੱਚ ਮੁੜਨਗੇ, ਉਹ ਕਣਕ ਵਾਂਗੂੰ ਜੀਉਣਗੇ, ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ।
ਯੋਏਲ8
ਯੋਏ 1:5ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ!
ਯੋਏ 1:7ਉਸ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਕੇ ਰੱਖ ਦਿੱਤਾ, ਉਸ ਨੇ ਮੇਰੇ ਹੰਜ਼ੀਰ ਦੇ ਰੁੱਖਾਂ ਨੂੰ ਤੋੜ ਸੁੱਟਿਆ, ਉਸ ਨੇ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ ਹਨ।
ਯੋਏ 1:10ਖੇਤ ਉਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਕਿਉਂ ਜੋ ਅੰਨ ਉਜੜ ਗਿਆ ਹੈ, ਨਵੀਂ ਮਧ ਮੁੱਕ ਗਈ ਅਤੇ ਤੇਲ ਜਾਂਦਾ ਰਿਹਾ।
ਯੋਏ 1:12ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖਜ਼ੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ!
ਯੋਏ 2:19ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ।
ਯੋਏ 2:22ਹੇ ਮੈਦਾਨ ਦੇ ਪਸ਼ੂਓ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ।
ਯੋਏ 2:24ਪਿੜ ਅੰਨ ਨਾਲ ਭਰ ਜਾਣਗੇ ਅਤੇ ਹੌਦਾਂ ਮਧ ਅਤੇ ਤੇਲ ਨਾਲ ਉੱਛਲਣਗੀਆਂ।
ਯੋਏ 3:3ਅਤੇ ਮੇਰੀ ਪਰਜਾ ਉੱਤੇ ਪਰਚੀਆਂ ਪਾਈਆਂ ਅਤੇ ਇੱਕ ਮੁੰਡਾ ਵੇਸਵਾ ਦੇ ਬਦਲੇ ਵਿੱਚ ਦੇ ਦਿੱਤਾ ਅਤੇ ਮਧ ਪੀਣ ਲਈ ਇੱਕ ਕੁੜੀ ਵੇਚ ਦਿੱਤੀ!
ਆਮੋਸ8
ਆਮੋ 2:8ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।
ਆਮੋ 2:12ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!
ਆਮੋ 4:9“ਮੈਂ ਤੁਹਾਡੇ ਬਹੁਤ ਸਾਰੇ ਬਾਗ਼ਾਂ ਅਤੇ ਤੁਹਾਡੇ ਅੰਗੂਰੀ ਬਾਗ਼ਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜ਼ੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
ਆਮੋ 5:11ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
ਆਮੋ 5:17ਸਾਰੇ ਅੰਗੂਰੀ ਬਾਗ਼ਾਂ ਵਿੱਚ ਰੋਣਾ-ਪਿੱਟਣਾ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ,” ਯਹੋਵਾਹ ਦਾ ਇਹੋ ਬਚਨ ਹੈ।
ਆਮੋ 6:6ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!
ਆਮੋ 9:13ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ!
ਆਮੋ 9:14ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।
ਮੀਕਾਹ5
ਮੀਕਾ 1:6ਇਸ ਲਈ ਮੈਂ ਸਾਮਰਿਯਾ ਨੂੰ ਮੈਦਾਨ ਵਿੱਚ ਮਲਬੇ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗ਼ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।
ਮੀਕਾ 2:11ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!
ਮੀਕਾ 4:4ਪਰ ਉਹ ਆਪੋ ਆਪਣੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ, ਅਤੇ ਕੋਈ ਉਹਨਾਂ ਨੂੰ ਨਹੀਂ ਡਰਾਵੇਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਮੂੰਹ ਦਾ ਵਾਕ ਹੈ।
ਮੀਕਾ 6:15ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।
ਮੀਕਾ 7:1ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ।
ਹਬੱਕੂਕ2
ਹਬੱ 2:5ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ।
ਹਬੱ 3:17ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
ਸਫ਼ਨਯਾਹ1
ਸਫ਼ 1:13ਉਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਉਹਨਾਂ ਦੇ ਘਰ ਵਿਰਾਨ ਹੋ ਜਾਣਗੇ। ਉਹ ਘਰ ਤਾਂ ਉਸਾਰਨਗੇ ਪਰ ਉਨ੍ਹਾਂ ਵਿੱਚ ਵੱਸਣਗੇ ਨਹੀਂ, ਉਹ ਅੰਗੂਰੀ ਬਾਗ਼ ਲਾਉਣਗੇ ਪਰ ਉਨ੍ਹਾਂ ਦਾ ਦਾਖਰਸ ਨਾ ਪੀਣਗੇ।
ਹੱਜਈ3
ਹੱਜ 1:11ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।
ਹੱਜ 2:12ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।
ਹੱਜ 2:19ਕੀ ਬੀਜ ਅਜੇ ਕੋਠੇ ਵਿੱਚ ਹੈ? ਕੀ ਅੰਗੂਰੀ ਬਾਗ਼, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ।
ਜ਼ਕਰਯਾਹ5
ਜ਼ਕ 3:10ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹੰਜ਼ੀਰ ਦੇ ਦਰੱਖਤ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
ਜ਼ਕ 8:12ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ।
ਜ਼ਕ 9:15ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆਂ ਵਾਂਗੂੰ ਭਰ ਜਾਣਗੇ।
ਜ਼ਕ 9:17ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ।
ਜ਼ਕ 10:7ਇਫ਼ਰਾਈਮ ਸੂਰਬੀਰ ਵਾਂਗੂੰ ਹੋਵੇਗਾ, ਉਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈਅ ਦੇ ਨਾਲ, ਉਹਨਾਂ ਦੇ ਪੁੱਤਰ ਵੇਖਣਗੇ ਅਤੇ ਅਨੰਦ ਹੋਣਗੇ ਅਤੇ ਉਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।
ਮਲਾਕੀ1
ਮਲਾ 3:11ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਉਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ, ਸੈਨਾਂ ਦਾ ਯਹੋਵਾਹ ਆਖਦਾ ਹਾਂ।
ਮੱਤੀ14
ਮੱਤੀ 7:16ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?
ਮੱਤੀ 9:17ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।
ਮੱਤੀ 20:1ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।
ਮੱਤੀ 20:2ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।
ਮੱਤੀ 20:4ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।
ਮੱਤੀ 20:7ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।
ਮੱਤੀ 20:8ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ।
ਮੱਤੀ 21:28ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।
ਮੱਤੀ 21:33ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।
ਮੱਤੀ 21:39ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।
ਮੱਤੀ 21:40ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?
ਮੱਤੀ 21:41ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।
ਮੱਤੀ 26:29ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
ਮੱਤੀ 27:34ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ।
ਮਰਕੁਸ7
ਮਰਕੁ 2:22ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।
ਮਰਕੁ 12:1ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ।
ਮਰਕੁ 12:2ਅਤੇ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਮਾਲੀਆਂ ਤੋਂ ਬਾਗ਼ ਦੇ ਫਲ ਵਿੱਚੋਂ ਕੁਝ ਲੈ ਕੇ ਆਵੇ।
ਮਰਕੁ 12:8ਅਤੇ ਉਨ੍ਹਾਂ ਨੇ ਉਹ ਨੂੰ ਫੜ੍ਹ ਕੇ ਮਾਰ ਦਿੱਤਾ ਅਤੇ ਉਹ ਨੂੰ ਬਾਗ਼ੋਂ ਬਾਹਰ ਸੁੱਟਿਆ।
ਮਰਕੁ 12:9ਸੋ ਬਾਗ਼ ਦਾ ਮਾਲਕ ਹੁਣ ਕੀ ਕਰੇਗਾ? ਉਹ ਆਵੇਗਾ ਅਤੇ ਮਾਲੀਆਂ ਦਾ ਨਾਸ ਕਰੇਗਾ ਅਤੇ ਅੰਗੂਰਾਂ ਦਾ ਬਾਗ਼ ਹੋਰਨਾਂ ਨੂੰ ਸੌਂਪੇਗਾ।
ਮਰਕੁ 14:25ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
ਮਰਕੁ 15:23ਅਤੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਉਸ ਨੇ ਨਾ ਲਈ।
ਲੂਕਾ13
ਲੂਕਾ 1:15ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।
ਲੂਕਾ 5:37ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।
ਲੂਕਾ 5:38ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।
ਲੂਕਾ 6:44ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।
ਲੂਕਾ 7:33ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।
ਲੂਕਾ 10:34ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
ਲੂਕਾ 13:6ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਹੀਂ ਲੱਭਾ।
ਲੂਕਾ 20:9ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।
ਲੂਕਾ 20:10ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
ਲੂਕਾ 20:13ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।
ਲੂਕਾ 20:15ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?
ਲੂਕਾ 20:16ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!
ਲੂਕਾ 22:18ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਮੈਂ ਦਾਖ਼ਰਸ ਕਦੇ ਨਾ ਪੀਵਾਂਗਾ ਜਦ ਤੱਕ ਪਰਮੇਸ਼ੁਰ ਦਾ ਰਾਜ ਨਾ ਆਵੇ।
ਯੂਹੰਨਾ7
ਯੂਹ 2:3ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”
ਯੂਹ 2:9ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।
ਯੂਹ 2:10ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
ਯੂਹ 4:46ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।
ਯੂਹ 15:1ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
ਯੂਹ 15:4ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
ਯੂਹ 15:5“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
ਰਸੂਲਾਂ ਦੇ ਕਰਤੱਬ1
ਰਸੂਲਾਂ 2:13ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!
ਰੋਮੀਆਂ1
ਰੋਮ 14:21ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।
1 ਕੁਰਿੰਥੀਆਂ1
1 ਕੁਰਿੰਥੀ 9:7ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ?
ਅਫ਼ਸੀਆਂ1
ਅਫ਼ 5:18ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
1 ਤਿਮੋਥਿਉਸ2
1 ਤਿਮ 3:8ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ।
1 ਤਿਮ 5:23ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।
ਤੀਤੁਸ1
ਤੀਤੁ 2:3ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।
ਯਾਕੂਬ1
ਯਾਕੂ 3:12ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
ਪਰਕਾਸ਼ ਦੀ ਪੋਥੀ10
ਪਰਕਾਸ਼ 6:6ਅਤੇ ਮੈਂ ਉਹਨਾਂ ਚਾਰ ਪ੍ਰਾਣੀਆਂ ਦੇ ਵਿੱਚ ਇੱਕ ਅਵਾਜ਼ ਇਹ ਆਖਦੇ ਸੁਣੀ ਕਿ ਕਣਕ ਦੀਨਾਰ ਦੀ ਸੇਰ ਭਰ ਅਤੇ ਜੌਂ ਦੀਨਾਰ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ਼ਰਸ ਦਾ ਵਿਗਾੜ ਨਾ ਕਰੀਂ!
ਪਰਕਾਸ਼ 14:8ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!।
ਪਰਕਾਸ਼ 14:10ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।
ਪਰਕਾਸ਼ 14:18ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ।
ਪਰਕਾਸ਼ 14:19ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ।
ਪਰਕਾਸ਼ 16:19ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।
ਪਰਕਾਸ਼ 17:2ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।
ਪਰਕਾਸ਼ 18:3ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।
ਪਰਕਾਸ਼ 18:13ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।
ਪਰਕਾਸ਼ 19:15ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।

ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Plants and Trees in the Bible © United Bible Societies 2025, adapted from R. Koops, Each According to its Kind © 2012 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ

ਬਾਈਬਲ ਦੇ ਪੌਦੇ

ਇਸ ਵਿਸ਼ੇ ਵਿੱਚ ਹੋਰ

ਬਾਈਬਲ ਦੇ ਪੌਦੇ