ਹਥਿਆਰ ਅਤੇ ਯੁੱਧ
ਬਰਛਾ ਅਤੇ ਭਾਲਾ
ਇਬਰਾਨੀ chanit (ਬਰਛਾ), kidon (ਭਾਲਾ) · ਯੂਨਾਨੀ lonchē · ਇੱਕ ਖੋਭਣ ਲਈ, ਦੂਜਾ ਸੁੱਟਣ ਲਈ
ਭਾਲਾ ਅਤੇ ਬਰਛਾ ਵੇਖਣ ਨੂੰ ਇੱਕੋ ਜਿਹੇ ਸਨ ਪਰ ਵੱਖਰੇ ਢੰਗ ਨਾਲ ਵਰਤੇ ਜਾਂਦੇ ਸਨ। ਭਾਲਾ ਹਲਕਾ ਅਤੇ ਛੋਟਾ ਹੁੰਦਾ ਸੀ, ਇੱਕ ਵੱਡੇ ਤੀਰ ਵਾਂਗ ਸੁੱਟਣ ਲਈ ਬਣਿਆ; ਤੀਜੀ ਸਹਸ੍ਰਾਬਦੀ ਈ.ਪੂ. ਦੇ ਸੁਮੇਰੀ ਰਥਾਂ ਵਿੱਚ ਤਰਕਸ਼ ਵਿੱਚ ਕਈ ਭਾਲੇ ਰੱਖੇ ਹੁੰਦੇ ਸਨ। ਬਰਛਾ ਲੰਮਾ ਅਤੇ ਭਾਰਾ ਹੁੰਦਾ ਸੀ, ਲੱਕੜ ਦਾ ਡੰਡਾ ਅਤੇ ਪੱਤੇ ਦੀ ਸ਼ਕਲ ਦਾ ਧਾਤ ਦਾ ਫਲ, ਖੋਭਣ ਲਈ ਬਣਿਆ। ਲਗਭਗ 3000 ਈ.ਪੂ. ਦੇ ਸਮਾਰਕਾਂ ਉੱਤੇ ਹੀ ਇਹ ਪੈਦਲ ਸਿਪਾਹੀਆਂ ਦਾ ਆਮ ਹਥਿਆਰ ਹੈ।
ਬਹੁਤ ਸਾਰੇ ਬਰਛਿਆਂ ਦੇ ਪਿਛਲੇ ਸਿਰੇ ਉੱਤੇ ਧਾਤ ਦੀ ਨੋਕ ਹੁੰਦੀ ਸੀ, ਤਾਂ ਜੋ ਬਰਛਾ ਜ਼ਮੀਨ ਵਿੱਚ ਸਿੱਧਾ ਗੱਡਿਆ ਜਾ ਸਕੇ — ਜਿਵੇਂ ਸ਼ਾਊਲ ਦਾ ਬਰਛਾ ਡੇਰੇ ਵਿੱਚ ਸੁੱਤੇ ਪਏ ਦੇ ਸਿਰਹਾਣੇ ਗੱਡਿਆ ਹੋਇਆ ਸੀ (1 ਸਮੂਏਲ 26:7)। ਪਿਛਲਾ ਸਿਰਾ ਵੀ ਮਾਰ ਸਕਦਾ ਸੀ: ਅਬਨੇਰ ਨੇ ਉਸੇ ਨਾਲ ਅਸਾਹੇਲ ਨੂੰ ਮਾਰਿਆ (2 ਸਮੂਏਲ 2:23)। ਗੋਲਿਅਥ ਆਪਣੇ ਮੋਢਿਆਂ ਦੇ ਵਿਚਕਾਰ ਕਾਂਸੀ ਦਾ ਭਾਲਾ ਚੁੱਕੀ ਫਿਰਦਾ ਸੀ, ਅਤੇ ਉਸ ਦੇ ਬਰਛੇ ਦਾ ਡੰਡਾ “ਜੁਲਾਹੇ ਦੀ ਤੁਰ ਵਰਗਾ” ਸੀ, ਛੇ ਸੌ ਸ਼ਕਲ, ਲਗਭਗ 7 ਕਿਲੋ, ਦੇ ਲੋਹੇ ਦੇ ਫਲ ਨਾਲ (1 ਸਮੂਏਲ 17:6–7)। ਸ਼ਾਊਲ ਨੇ ਦੋ ਵਾਰੀ ਦਾਊਦ ਉੱਤੇ ਆਪਣਾ ਭਾਲਾ ਸੁੱਟਿਆ। ਸਲੀਬ ਉੱਤੇ ਇੱਕ ਰੋਮੀ ਸਿਪਾਹੀ ਨੇ ਬਰਛੇ ਨਾਲ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ।
ਮੁੱਖ ਆਇਤਾਂ
ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿਚਕਾਰ ਪਿੱਤਲ ਦੀ ਬਰਛੀ ਸੀ। ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।ਤਦ ਸ਼ਾਊਲ ਨੇ ਭਾਲਾ ਸੁੱਟ ਕੇ ਆਖਿਆ, ਮੈਂ ਦਾਊਦ ਨੂੰ ਕੰਧ ਨਾਲ ਵਿੰਨ੍ਹ ਦਿਆਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੂਜੀ ਵਾਰੀ ਵੀ ਬਚ ਨਿੱਕਲਿਆ।ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪਿਛਲੇ ਸਿਰੇ ਨਾਲ ਉਸ ਦੇ ਢਿੱਡ ਵਿੱਚ ਅਜਿਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ, ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ। ਅਜਿਹਾ ਹੋਇਆ, ਜੋ ਕੋਈ ਉਸ ਸਥਾਨ ਉੱਤੇ ਆਉਂਦਾ ਸੀ ਜਿੱਥੇ ਅਸਾਹੇਲ ਮਰਿਆ ਪਿਆ ਸੀ, ਤਾਂ ਉਹ ਉੱਥੇ ਹੀ ਖੜ੍ਹਾ ਰਹਿੰਦਾ ਸੀ।ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਵਧਾ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਵਧਾਇਆ। ਜਦ ਉਹ ਨੇ ਆਪਣਾ ਹੱਥ ਵਧਾਇਆ।ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।ਇਸ ਦਾ ਨਾਮ ਲੈਣ ਵਾਲੀਆਂ ਸਾਰੀਆਂ ਆਇਤਾਂ (64)
ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।
ਗਿਣਤੀ1
ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।ਯਹੋਸ਼ੁਆ2
ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਵਧਾ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਵਧਾਇਆ। ਜਦ ਉਹ ਨੇ ਆਪਣਾ ਹੱਥ ਵਧਾਇਆ।ਕਿਉਂ ਜੋ ਯਹੋਸ਼ੁਆ ਨੇ ਆਪਣਾ ਹੱਥ ਜਿਹ ਦੇ ਵਿੱਚ ਬਰਛਾ ਫੜਿਆ ਹੋਇਆ ਸੀ ਪਿੱਛੇ ਨਾ ਹਟਾਇਆ ਜਦ ਤੱਕ ਕਿ ਉਸ ਨੇ ਅਈ ਦੇ ਸਾਰੇ ਵਸਨੀਕਾਂ ਦਾ ਸੱਤਿਆਨਾਸ ਨਾ ਕਰ ਲਿਆਨਿਆਂਈਆਂ ਦੀ ਪੋਥੀ1
ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?1 ਸਮੂਏਲ17
ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ।ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿਚਕਾਰ ਪਿੱਤਲ ਦੀ ਬਰਛੀ ਸੀ।ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁੱਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ!ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ।ਤਦ ਸ਼ਾਊਲ ਨੇ ਭਾਲਾ ਸੁੱਟ ਕੇ ਆਖਿਆ, ਮੈਂ ਦਾਊਦ ਨੂੰ ਕੰਧ ਨਾਲ ਵਿੰਨ੍ਹ ਦਿਆਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੂਜੀ ਵਾਰੀ ਵੀ ਬਚ ਨਿੱਕਲਿਆ।ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ।ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨ੍ਹ ਦੇਵੇ ਪਰ ਦਾਊਦ ਸ਼ਾਊਲ ਦੇ ਅੱਗੋਂ ਹੱਟ ਗਿਆ ਅਤੇ ਭਾਲਾ ਕੰਧ ਦੇ ਵਿੱਚ ਜਾ ਖੁੱਭਿਆ ਇਸ ਤਰ੍ਹਾਂ ਦਾਊਦ ਉਸ ਰਾਤ ਭੱਜ ਕੇ ਬਚ ਗਿਆ।ਤਦ ਸ਼ਾਊਲ ਨੇ ਉਸ ਦੇ ਮਾਰਨ ਲਈ ਭਾਲਾ ਚਲਾਇਆ। ਤਦ ਯੋਨਾਥਾਨ ਨੂੰ ਖ਼ਬਰ ਹੋਈ ਜੋ ਉਹ ਦੇ ਪਿਤਾ ਨੇ ਦਾਊਦ ਨੂੰ ਮਾਰਨ ਦਾ ਮਨ ਬਣਾ ਲਿਆ ਹੈ।ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ।ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਅਤੇ ਉਸ ਦੇ ਸਾਥੀਆਂ ਦਾ ਪਤਾ ਲੱਗ ਗਿਆ ਹੈ ਕਿਉਂ ਜੋ ਸ਼ਾਊਲ ਉਸ ਵੇਲੇ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਰੁੱਖ ਹੇਠ ਆਪਣਾ ਭਾਲਾ ਹੱਥ ਵਿੱਚ ਫੜੀ ਬੈਠਾ ਸੀ ਅਤੇ ਉਸ ਦੇ ਆਲੇ-ਦੁਆਲੇ ਉਸ ਦੇ ਸੇਵਕ ਖੜ੍ਹੇ ਸਨ।ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ। ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਰਾਜਾ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ2 ਸਮੂਏਲ8
ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪਿਛਲੇ ਸਿਰੇ ਨਾਲ ਉਸ ਦੇ ਢਿੱਡ ਵਿੱਚ ਅਜਿਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ, ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ। ਅਜਿਹਾ ਹੋਇਆ, ਜੋ ਕੋਈ ਉਸ ਸਥਾਨ ਉੱਤੇ ਆਉਂਦਾ ਸੀ ਜਿੱਥੇ ਅਸਾਹੇਲ ਮਰਿਆ ਪਿਆ ਸੀ, ਤਾਂ ਉਹ ਉੱਥੇ ਹੀ ਖੜ੍ਹਾ ਰਹਿੰਦਾ ਸੀ।ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਜਿਆਦਾ ਸਮਾਂ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਬਲੂਤ ਦੇ ਵਿਚਕਾਰ ਜੀਉਂਦਾ ਹੀ ਸੀ, ਧਸਾ ਦਿੱਤੇ।ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ-ਬਨੋਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ।ਅਤੇ ਫਿਰ ਫ਼ਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਸ ਦੀ ਬਰਛੀ ਜੁਲਾਹੇ ਦੇ ਸ਼ਤੀਰ ਵਰਗੀ ਸੀ, ਮਾਰ ਸੁੱਟਿਆ।ਪਰ ਜੇ ਮਨੁੱਖ ਉਨ੍ਹਾਂ ਨੂੰ ਛੂਹਣਾ ਚਾਹੇ, ਤਾਂ ਜ਼ਰੂਰੀ ਹੈ ਕਿ ਲੋਹੇ ਜਾਂ ਬਰਛੀ ਦੇ ਫਲ ਨੂੰ ਵਰਤੇ, ਅਤੇ ਉਹ ਉੱਥੇ ਹੀ ਅੱਗ ਨਾਲ ਸਾੜੇ ਜਾਣਗੇ।ਅਤੇ ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਤਿੰਨਾਂ ਵਿੱਚੋਂ ਨਾਮੀ ਬਣਿਆ।ਅਤੇ ਉਸ ਨੇ ਇੱਕ ਸੋਹਣੇ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛਾ ਸੀ ਪਰ ਉਹ ਲਾਠੀ ਲੈ ਕੇ ਉਹ ਦੇ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛਾ ਖੋਹ ਕੇ ਉਸੇ ਨਾਲ ਉਹ ਨੂੰ ਮਾਰਿਆ।1 ਰਾਜਿਆਂ1
ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜਿਹਾ ਵੱਢਿਆ ਕਿ ਉਹ ਲਹੂ ਲੁਹਾਣ ਹੋ ਗਏ।2 ਰਾਜਿਆਂ1
ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ।1 ਇਤਿਹਾਸ7
ਅਤੇ ਦਾਊਦ ਦੇ ਸੂਰਮਿਆਂ ਦੀ ਗਿਣਤੀ ਇਹ ਹੈ, ਹਕਮੋਨੀ ਦਾ ਪੁੱਤਰ ਯਾਸ਼ਾਬਆਮ ਸੂਬੇਦਾਰਾਂ ਦਾ ਮੁਖੀਆ ਜਿਸ ਨੇ ਤਿੰਨ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਮਾਰ ਸੁੱਟਿਆਅਤੇ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ ਕਿਉਂ ਜੋ ਉਸ ਨੇ ਤਿੰਨ ਸੌ ਜਣਿਆਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਤਾਂ ਉਹ ਇਨ੍ਹਾਂ ਤਿੰਨਾਂ ਦੇ ਵਿੱਚੋਂ ਨਾਮੀ ਬਣਿਆ।ਅਤੇ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਾਨ ਤੋਂ ਮਾਰ ਦਿੱਤਾ, ਉਸ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੇ ਸ਼ਤੀਰ ਵਰਗਾ ਇੱਕ ਬਰਛਾ ਸੀ ਪਰ ਉਹ ਇੱਕ ਲਾਠੀ ਲੈ ਕੇ ਉਹ ਦੇ ਕੋਲ ਉਤਰਿਆ ਅਤੇ ਉਹ ਨੇ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।ਗਾਦੀਆਂ ਵਿੱਚੋਂ ਕਿੰਨੇ ਕੁ ਮਹਾਂ ਬਲੀ ਸੂਰਮੇ, ਚੰਗੇ ਯੋਧੇ ਜਿਹੜੇ ਢਾਲ਼ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸ਼ੇਰ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਿਰਨਾਂ ਵਾਂਗੂੰ ਤੇਜ ਦੌੜਦੇ ਸਨ, ਇਹ ਗਾਦੀਆਂ ਤੋਂ ਅਲੱਗ ਹੋ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏਯਹੂਦੀ ਛੇ ਹਜ਼ਾਰ ਅੱਠ ਸੌ ਸਨ, ਜਿਹੜੇ ਢਾਲਾਂ, ਅਤੇ ਬਰਛੇ ਧਾਰ ਕੇ ਯੁੱਧ ਦੇ ਲਈ ਲੱਕ ਬੰਨ੍ਹ ਖਲੋਤੇ ਸਨਅਤੇ ਨਫ਼ਤਾਲੀ ਵਿੱਚੋਂ ਇੱਕ ਹਜ਼ਾਰ ਸਰਦਾਰ, ਅਤੇ ਉਨ੍ਹਾਂ ਦੇ ਸਾਥੀ ਸੈਂਤੀ ਹਜ਼ਾਰ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨਫ਼ਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ, ਮਾਰ ਸੁੱਟਿਆ।2 ਇਤਿਹਾਸ5
ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ।ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ਼ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ਼ ਚੁੱਕਦੇ ਅਤੇ ਤੀਰ ਚਲਾਉਂਦੇ ਸਨ ਅਤੇ ਇਹ ਸਾਰੇ ਸੂਰਬੀਰ ਯੋਧੇ ਸਨ।ਅਤੇ ਯਹੋਯਾਦਾ ਜਾਜਕ ਨੇ ਦਾਊਦ ਰਾਜਾ ਦੇ ਬਰਛੇ, ਫਰੀਆਂ ਅਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ,ਇਸ ਤੋਂ ਬਿਨ੍ਹਾਂ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਸਾਲਾਂ ਜਾਂ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਤੇ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ਼ ਵਰਤ ਸਕਦੇ ਸਨਅਤੇ ਉੱਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾਂ ਲਈ ਢਾਲਾਂ, ਬਰਛੇ, ਟੋਪ ਸੰਜੋਆਂ ਤੇ ਧਣੁੱਖ ਤੇ ਗੋਪੀਏ ਤਿਆਰ ਕੀਤੇਨਹਮਯਾਹ3
ਇਸ ਕਰਕੇ ਮੈਂ ਲੋਕਾਂ ਨੂੰ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ।ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।ਅੱਯੂਬ3
ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ।ਜ਼ਬੂਰ3
ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।ਯਸਾਯਾਹ1
ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।ਯਿਰਮਿਯਾਹ3
ਉਹ ਧਣੁੱਖ ਅਤੇ ਭਾਲਾ ਫੜ੍ਹਦੇ ਹਨ, ਉਹ ਜ਼ਾਲਮ ਅਤੇ ਬੇਰਹਿਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ!ਉਹਨਾਂ ਧਣੁੱਖ ਅਤੇ ਭਾਲਾ ਫੜਿਆ ਹੈ, ਉਹ ਜ਼ਾਲਮ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!ਹਿਜ਼ਕੀਏਲ1
ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁੱਖਾਂ ਅਤੇ ਤੀਰਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਉਹ ਸੱਤ ਸਾਲ ਤੱਕ ਉਹਨਾਂ ਨੂੰ ਜਲਾਉਂਦੇ ਰਹਿਣਗੇ।ਯੋਏਲ1
ਤੁਸੀਂ ਆਪਣਿਆਂ ਹਲ਼ਾਂ ਦੀ ਫ਼ਾਲ ਨੂੰ ਕੁੱਟ ਕੇ ਤਲਵਾਰਾਂ ਅਤੇ ਆਪਣਿਆਂ ਦਾਤਰਿਆਂ ਨੂੰ ਬਰਛੀਆਂ ਬਣਾਓ! ਅਤੇ ਜੋ ਕਮਜ਼ੋਰ ਹੈ, ਉਹ ਆਖੇ, ਮੈਂ ਸੂਰਬੀਰ ਹਾਂ!ਮੀਕਾਹ1
ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ। ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।ਨਹੂਮ1
ਘੋੜ ਸਵਾਰ ਚੜ੍ਹਾਈ ਕਰਦੇ, ਤਲਵਾਰ ਚਮਕਦੀ ਅਤੇ ਬਰਛੀ ਲਸ਼ਕਦੀ ਹੈ! ਵੱਢੇ ਹੋਇਆਂ ਦੀ ਭੀੜ, ਲਾਸ਼ਾਂ ਦੇ ਢੇਰ, ਲੋਥਾਂ ਬੇਅੰਤ ਹਨ ਅਤੇ ਉਹ ਲੋਥਾਂ ਉੱਤੇ ਠੋਕਰ ਖਾਂਦੇ ਹਨ!ਹਬੱਕੂਕ1
ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ।ਯੂਹੰਨਾ2
ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ।ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।ਰਸੂਲਾਂ ਦੇ ਕਰਤੱਬ1
ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਕਿ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਤੇ ਸੱਤਰ ਘੋੜ ਸਵਾਰ ਅਤੇ ਦੋ ਸੌ ਭਾਲੇ ਚੁਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ।ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Human-made Things in the Bible © United Bible Societies 2025, adapted from R. Pritz, The Works of Their Hands: Man-made Things in the Bible © 2009 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ