ਹਥਿਆਰ ਅਤੇ ਯੁੱਧ
ਤਲਵਾਰ ਅਤੇ ਖ਼ੰਜਰ
ਇਬਰਾਨੀ cherev · ਯੂਨਾਨੀ machaira · ਵੱਢਣ ਅਤੇ ਖੋਭਣ ਲਈ ਫਲ
ਤਲਵਾਰ ਨੇੜੇ ਦੀ ਲੜਾਈ ਦਾ ਹਥਿਆਰ ਸੀ। ਇਸ ਇਲਾਕੇ ਦੀਆਂ ਮੁੱਢਲੀਆਂ ਤਲਵਾਰਾਂ ਵਿੰਗੀਆਂ “ਦਾਤੀ-ਤਲਵਾਰਾਂ” ਸਨ, ਜਿਨ੍ਹਾਂ ਦਾ ਮੁੱਠਾ ਅਤੇ ਫਲ ਕਾਂਸੀ ਦੇ ਇੱਕੋ ਟੁਕੜੇ ਵਿੱਚ ਢਾਲੇ ਹੁੰਦੇ ਸਨ ਅਤੇ ਜੋ ਬਾਹਰਲੀ ਧਾਰ ਨਾਲ ਵਾਰ ਕਰਦੀਆਂ ਸਨ; ਇੱਕ ਵਧੀਆ ਤਲਵਾਰ ਗਜ਼ਰ ਵਿੱਚ 14ਵੀਂ ਸਦੀ ਈ.ਪੂ. ਦੇ ਇੱਕ ਸਰਦਾਰ ਦੀ ਕਬਰ ਵਿੱਚੋਂ ਮਿਲੀ। ਬਾਅਦ ਵਿੱਚ ਸਿੱਧਾ ਫਲ, ਜੋ ਖੋਭਣ ਲਈ ਨੋਕ ਤੱਕ ਪਤਲਾ ਹੁੰਦਾ ਜਾਂਦਾ ਸੀ, ਆਮ ਹੋ ਗਿਆ, ਅਤੇ ਲੋਹ ਯੁੱਗ ਵਿੱਚ ਇਹ ਅਕਸਰ ਲੋਹੇ ਦਾ ਹੁੰਦਾ ਸੀ। ਖ਼ੰਜਰ ਬੱਸ ਇੱਕ ਛੋਟੀ ਤਲਵਾਰ ਸੀ: ਏਹੂਦ ਨੇ ਆਪਣੇ ਲਈ “ਇੱਕ ਹੱਥ ਲੰਮੀ ਦੋਧਾਰੀ ਤਲਵਾਰ” ਬਣਵਾਈ ਅਤੇ ਉਸ ਨੂੰ ਆਪਣੇ ਸੱਜੇ ਪੱਟ ਨਾਲ ਬੰਨ੍ਹ ਲਿਆ (ਨਿਆਂਈਆਂ 3:16)।
ਸ਼ਾਊਲ ਦੇ ਦਿਨਾਂ ਵਿੱਚ ਫ਼ਲਿਸਤੀਆਂ ਨੇ ਲੁਹਾਰ ਦਾ ਹੁਨਰ ਆਪਣੇ ਕੋਲ ਹੀ ਰੱਖਿਆ: ਇਸਰਾਏਲ ਵਿੱਚ ਕੋਈ ਲੁਹਾਰ ਨਹੀਂ ਸੀ, ਕਿਸਾਨ ਆਪਣੇ ਫਾਲੇ ਤਿੱਖੇ ਕਰਾਉਣ ਲਈ ਫ਼ਲਿਸਤੀਆਂ ਕੋਲ ਜਾਂਦੇ ਸਨ, ਅਤੇ ਲੜਾਈ ਵੇਲੇ ਸਿਰਫ਼ ਸ਼ਾਊਲ ਅਤੇ ਯੋਨਾਥਾਨ ਕੋਲ ਤਲਵਾਰ ਜਾਂ ਬਰਛਾ ਸੀ (1 ਸਮੂਏਲ 13:19–22)। ਤਲਵਾਰਾਂ ਪੇਟੀ ਨਾਲ ਮਿਆਨ ਵਿੱਚ ਲਟਕਦੀਆਂ ਸਨ, ਅਤੇ ਨਹਮਯਾਹ ਦੇ ਉਸਾਰੀ ਕਰਨ ਵਾਲੇ ਆਪਣੇ ਲੱਕ ਨਾਲ ਤਲਵਾਰਾਂ ਬੰਨ੍ਹ ਕੇ ਕੰਮ ਕਰਦੇ ਸਨ। ਇੰਜੀਲਾਂ ਦੀ ਯੂਨਾਨੀ machaira ਇੱਕ ਛੋਟੀ ਤਲਵਾਰ ਸੀ, ਜਿਵੇਂ ਉਹ ਜੋ ਪਤਰਸ ਨੇ ਗਥਸਮਨੀ ਵਿੱਚ ਕੱਢੀ।
ਮੁੱਖ ਆਇਤਾਂ
ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ।ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ, ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ।ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ।ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ।ਅਤੇ ਰਾਜ ਮਿਸਤਰੀ ਆਪਣੇ-ਆਪਣੇ ਕਮਰ-ਕੱਸਿਆਂ ਵਿੱਚ ਆਪਣੀਆਂ ਤਲਵਾਰਾਂ ਬੰਨ੍ਹ ਕੇ ਕੰਮ ਕਰਦੇ ਸਨ ਪਰ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਰਹਿੰਦਾ ਸੀ।ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)ਇਸ ਦਾ ਨਾਮ ਲੈਣ ਵਾਲੀਆਂ ਸਾਰੀਆਂ ਆਇਤਾਂ (407)
ਜਿੱਥੇ ਲਿਖਤ ਵਿੱਚ ਇਸ ਲਈ ਇਬਰਾਨੀ, ਅਰਾਮੀ ਜਾਂ ਯੂਨਾਨੀ ਸ਼ਬਦ ਆਉਂਦਾ ਹੈ।
ਉਤਪਤ7
ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ।ਤਦ ਲਾਬਾਨ ਨੇ ਯਾਕੂਬ ਨੂੰ ਆਖਿਆ, ਤੂੰ ਇਹ ਕੀ ਕੀਤਾ ਜੋ ਤੂੰ ਮੇਰੇ ਕੋਲੋਂ ਚੋਰੀ ਭੱਜ ਆਇਆ ਹੈਂ ਅਤੇ ਤੂੰ ਮੇਰੀਆਂ ਧੀਆਂ ਨੂੰ ਤਲਵਾਰ ਦੇ ਜ਼ੋਰ ਨਾਲ ਬਣਾਏ ਕੈਦੀਆਂ ਵਾਂਗੂੰ ਹੱਕ ਲਿਆਇਆ ਹੈਂ?ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ।ਉਨ੍ਹਾਂ ਨੇ ਹਮੋਰ ਨੂੰ ਅਤੇ ਉਹ ਦੇ ਪੁੱਤਰ ਸ਼ਕਮ ਨੂੰ ਵੀ ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈ ਕੇ ਬਾਹਰ ਨਿੱਕਲ ਗਏ।ਅਤੇ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਉਪਜਾਊ ਇਲਾਕਾ ਦਿੱਤਾ ਹੈ, ਜਿਹੜਾ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।ਸ਼ਿਮਓਨ ਅਤੇ ਲੇਵੀ ਭਰਾ-ਭਰਾ ਹਨ, ਉਨ੍ਹਾਂ ਦੀਆਂ ਤਲਵਾਰਾਂ ਜ਼ੁਲਮ ਦੇ ਸ਼ਸਤਰ ਹਨ।ਕੂਚ8
ਫਿਰ ਉਨ੍ਹਾਂ ਨੇ ਆਖਿਆ, ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ। ਸਾਨੂੰ ਤਿੰਨ ਦਿਨਾਂ ਦੇ ਰਸਤੇ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਲਈ ਬਲੀਆਂ ਚੜ੍ਹਾਈਏ ਕਿਤੇ ਅਜਿਹਾ ਨਾ ਹੋਵੇ ਕਿ ਉਹ ਸਾਡੇ ਉੱਤੇ ਮਰੀ ਜਾਂ ਤਲਵਾਰ ਨਾਲ ਚੜ੍ਹਾਈ ਕਰੇ।ਤਦ ਉਨ੍ਹਾਂ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਤੁਹਾਨੂੰ ਵੇਖੇ ਤੇ ਨਿਆਂ ਕਰੇ ਕਿਉਂ ਜੋ ਤੁਸੀਂ ਸਾਡੀ ਬਾਸ਼ਨਾ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਗੰਦੀ ਬਣਾ ਦਿੱਤੀ ਹੈ ਅਤੇ ਸਾਨੂੰ ਜਾਨ ਤੋਂ ਮਾਰਨ ਲਈ ਉਨ੍ਹਾਂ ਦੇ ਹੱਥ ਵਿੱਚ ਤਲਵਾਰ ਦੇ ਦਿੱਤੀ ਹੈ।ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।ਅਤੇ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।ਅਤੇ ਦੂਜੇ ਦਾ ਨਾਮ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤਲਵਾਰ ਤੋਂ ਬਚਾਇਆ।ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਵੋ ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸੀਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸੀਂ ਉਸ ਨੂੰ ਭਰਿਸ਼ਟ ਕੀਤਾ।ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਭ ਮਨੁੱਖ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੱਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗੁਆਂਢੀ ਨੂੰ ਵੱਢ ਸੁੱਟਣ।ਲੇਵੀਆਂ ਦੀ ਪੋਥੀ7
ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।ਗਿਣਤੀ9
ਯਹੋਵਾਹ ਸਾਨੂੰ ਕਿਉਂ ਇਸ ਦੇਸ ਵਿੱਚ ਲਿਆਇਆ ਕਿ ਅਸੀਂ ਤਲਵਾਰ ਨਾਲ ਡਿੱਗੀਏ ਅਤੇ ਸਾਡੀਆਂ ਪਤਨੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ, ਜੋ ਅਸੀਂ ਮਿਸਰ ਨੂੰ ਮੁੜ ਜਾਈਏ?ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ।ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ।ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ।ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ।ਬਿਵਸਥਾ ਸਾਰ7
ਤਾਂ ਤੁਸੀਂ ਉਸ ਸ਼ਹਿਰ ਦੇ ਵਾਸੀਆਂ ਨੂੰ ਜ਼ਰੂਰ ਹੀ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ, ਉਸ ਦੇ ਵਿੱਚ ਦੀਆਂ ਸਭ ਚੀਜ਼ਾਂ ਨੂੰ ਅਤੇ ਉਸ ਦੇ ਪਸ਼ੂਆਂ ਨੂੰ ਤਲਵਾਰ ਦੀ ਧਾਰ ਨਾਲ ਪੂਰੀ ਤਰ੍ਹਾਂ ਨਾਸ ਕਰ ਦੇਣਾ।ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੂੰ ਤੁਹਾਡੇ ਹੱਥਾਂ ਵਿੱਚ ਦੇ ਦੇਵੇ, ਤਾਂ ਤੁਸੀਂ ਉਸ ਦੇ ਸਾਰੇ ਪੁਰਖ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ,ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਤਿੱਖੀ ਤਪਸ਼, ਸੋਕੇ ਅਤੇ ਉੱਲੀ ਨਾਲ ਮਾਰੇਗਾ। ਉਹ ਤਦ ਤੱਕ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ, ਜਦ ਤੱਕ ਤੁਸੀਂ ਨਾਸ ਨਾ ਹੋ ਜਾਓ।ਬਾਹਰ ਤਲਵਾਰ ਨਾਲ ਮਰਨਗੇ, ਅਤੇ ਕੋਠੜੀਆਂ ਵਿੱਚ ਡਰ ਹੋਵੇਗਾ, ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ, ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ ਹੋ ਜਾਵੇਗਾ।ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ।ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ, ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।ਹੇ ਇਸਰਾਏਲ, ਤੂੰ ਧੰਨ ਹੈ! ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ? ਉਹ ਤੇਰੀ ਸਹਾਇਤਾ ਦੀ ਢਾਲ਼, ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ।ਯਹੋਸ਼ੁਆ19
ਉਸ ਵੇਲੇ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ।ਤਦ ਯਹੋਸ਼ੁਆ ਨੇ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾਈਆਂ ਅਤੇ ਖਲੜੀਆਂ ਦੇ ਟਿੱਬੇ ਕੋਲ ਇਸਰਾਏਲੀਆਂ ਦੀ ਸੁੰਨਤ ਕਰਾਈ।ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ।ਤਾਂ ਇਸ ਤਰ੍ਹਾਂ ਹੋਇਆ ਕਿ ਜਦ ਇਸਰਾਏਲ ਉਸ ਉਜਾੜ ਵਿੱਚ ਜਿੱਥੋਂ ਉਹਨਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤੇ ਜਦ ਉਹ ਸਾਰੇ ਤਲਵਾਰ ਦੀ ਧਾਰ ਨਾਲ ਵੱਢੇ ਗਏ ਇੱਥੋਂ ਤੱਕ ਕਿ ਉਹ ਸਾਰੇ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਹਨਾਂ ਨੇ ਤਲਵਾਰ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ।ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।ਯਹੋਸ਼ੁਆ ਨੇ ਉਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਸ ਨੇ ਉਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ। ਉਸ ਨੇ ਕਿਸੇ ਨੂੰ ਵੀ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।ਤਾਂ ਯਹੋਵਾਹ ਨੇ ਲਾਕੀਸ਼ ਸ਼ਹਿਰ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਦੂਜੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਸ ਨੂੰ ਅਤੇ ਉਸ ਦੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਿਵੇਂ ਉਹ ਨੇ ਲਿਬਨਾਹ ਨਾਲ ਕੀਤਾ ਸੀ।ਅਤੇ ਉਸੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਸੇ ਦਿਨ ਉਹ ਦੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਉਸ ਲਾਕੀਸ਼ ਨਾਲ ਕੀਤਾ ਸੀ।ਅਤੇ ਉਹ ਨੂੰ ਜਿੱਤ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ।ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਜਿੱਤ ਲਿਆ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਉਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਸੇ ਤਰ੍ਹਾਂ ਉਸ ਨੇ ਦਬੀਰ ਅਤੇ ਉਹ ਦੇ ਰਾਜੇ ਨਾਲ ਕੀਤਾ।ਤਾਂ ਇਸ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤਲਵਾਰ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਇਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ।ਉਹਨਾਂ ਨੇ ਸਾਰੇ ਪ੍ਰਾਣੀਆਂ ਨੂੰ ਜਿਹੜੇ ਉਸ ਦੇ ਵਿੱਚ ਸਨ ਤਲਵਾਰ ਦੀ ਧਾਰ ਨਾਲ ਵੱਢ ਕੇ ਉਹਨਾਂ ਦਾ ਸੱਤਿਆਨਾਸ ਕਰ ਸੁੱਟਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ ਗਿਆ ਅਤੇ ਉਸ ਨੇ ਹਾਸੋਰ ਨੂੰ ਅੱਗ ਨਾਲ ਸਾੜ ਸੁੱਟਿਆ।ਅਤੇ ਯਹੋਸ਼ੁਆ ਨੇ ਇਹਨਾਂ ਰਾਜਿਆਂ ਦੇ ਸਾਰੇ ਸ਼ਹਿਰ ਅਤੇ ਉਹਨਾਂ ਦੇ ਸਾਰੇ ਰਾਜੇ ਫੜ ਲਏ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਕੇ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ।ਅਤੇ ਇਹਨਾਂ ਸ਼ਹਿਰਾਂ ਦੀ ਸਾਰੀ ਲੁੱਟ ਅਤੇ ਡੰਗਰ ਇਸਰਾਏਲੀਆਂ ਨੇ ਆਪਣੇ ਲਈ ਖੋਹ ਲਏ ਪਰ ਸਾਰੇ ਆਦਮੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਦ ਤੱਕ ਉਹਨਾਂ ਦਾ ਨਾਸ ਨਾ ਕਰ ਲਿਆ। ਕੋਈ ਪ੍ਰਾਣੀ ਬਾਕੀ ਨਾ ਛੱਡਿਆ।ਉਸ ਫ਼ਾਲ ਪਾਉਣ ਵਾਲੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤਲਵਾਰ ਨਾਲ ਉਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ।ਅਤੇ ਦਾਨੀਆਂ ਦੀ ਹੱਦ ਉਹਨਾਂ ਤੋਂ ਪਾਰ ਇਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਨਾਲ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਸੇਰਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਮ ਉੱਤੇ ਆਖਿਆਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।ਨਿਆਂਈਆਂ ਦੀ ਪੋਥੀ23
ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ।ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ।ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ।ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ।ਤਾਂ ਉਸ ਦੇ ਸਾਥੀ ਨੇ ਉੱਤਰ ਦੇ ਕੇ ਕਿਹਾ, “ਯੋਆਸ਼ ਦੇ ਪੁੱਤਰ ਗਿਦਾਊਨ, ਇੱਕ ਇਸਰਾਏਲੀ ਮਨੁੱਖ ਦੀ ਤਲਵਾਰ ਤੋਂ ਬਿਨ੍ਹਾਂ ਇਸ ਦਾ ਕੋਈ ਹੋਰ ਅਰਥ ਨਹੀਂ, ਪਰਮੇਸ਼ੁਰ ਨੇ ਮਿਦਯਾਨ ਅਤੇ ਸਾਰੀ ਫੌਜ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।”ਤਦ ਉਨ੍ਹਾਂ ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਤੋੜ ਦਿੱਤੇ ਅਤੇ ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀ ਤੁਰ੍ਹੀਆਂ ਫੜ੍ਹੀਆਂ ਅਤੇ ਜ਼ੋਰ ਨਾਲ ਜੈਕਾਰਾ ਬੁਲਾਇਆ, “ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤਲਵਾਰ!”ਉਨ੍ਹਾਂ ਨੇ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਇੱਕ-ਇੱਕ ਮਨੁੱਖ ਦੀ ਤਲਵਾਰ ਉਸ ਦੇ ਸਾਥੀ ਉੱਤੇ ਅਤੇ ਸਾਰੀ ਫੌਜ ਉੱਤੇ ਚਲਵਾਈ, ਤਾਂ ਫੌਜ ਸਰੇਰਹ ਦੀ ਵੱਲ ਬੈਤ ਸ਼ਿੱਟਾਹ ਨੂੰ ਅਤੇ ਅਬੇਲ - ਮਹੋਲਾਹ ਤੱਕ ਜੋ ਟੱਬਾਥ ਕੋਲ ਹੈ, ਭੱਜ ਗਈ।ਜ਼ਬਾਹ ਅਤੇ ਸਲਮੁੰਨਾ ਕਰਕੋਰ ਵਿੱਚ ਸਨ, ਅਤੇ ਉਨ੍ਹਾਂ ਦੇ ਨਾਲ ਲੱਗਭੱਗ ਪੰਦਰਾਂ ਹਜ਼ਾਰ ਮਨੁੱਖਾਂ ਦੀ ਫੌਜ ਸੀ, ਕਿਉਂ ਜੋ ਪੂਰਬ ਦੇ ਲੋਕਾਂ ਵਿੱਚੋਂ ਉਹ ਹੀ ਬਾਕੀ ਬਚੇ ਸਨ, ਅਤੇ ਜੋ ਮਾਰੇ ਗਏ ਉਹ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਸਨ।ਫੇਰ ਉਸ ਨੇ ਆਪਣੇ ਪਹਿਲੌਠੇ ਪੁੱਤਰ ਯਥਰ ਨੂੰ ਕਿਹਾ, “ਉੱਠ, ਇਨ੍ਹਾਂ ਨੂੰ ਵੱਢ ਸੁੱਟ!” ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਖਿੱਚੀ, ਕਿਉਂ ਜੋ ਉਹ ਅਜੇ ਮੁੰਡਾ ਹੀ ਸੀ।ਤਦ ਉਸ ਨੇ ਝੱਟ ਆਪਣੇ ਹਥਿਆਰ ਚੁੱਕਣ ਵਾਲੇ ਜੁਆਨ ਨੂੰ ਬੁਲਾ ਕੇ ਕਿਹਾ, “ਆਪਣੀ ਤਲਵਾਰ ਖਿੱਚ ਕੇ ਮੈਨੂੰ ਮਾਰ ਦੇ, ਮੇਰੇ ਬਾਰੇ ਕੋਈ ਇਹ ਨਾ ਕਹੇ ਕਿ ਉਸ ਨੂੰ ਇੱਕ ਇਸਤਰੀ ਨੇ ਮਾਰ ਸੁੱਟਿਆ!” ਤਦ ਉਸ ਜੁਆਨ ਨੇ ਤਲਵਾਰ ਨਾਲ ਉਸ ਨੂੰ ਵਿੰਨ੍ਹ ਦਿੱਤਾ ਅਤੇ ਉਹ ਮਰ ਗਿਆ।ਤਦ ਉਹ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤੂਆਂ ਅਤੇ ਪੁਰੋਹਿਤ ਨੂੰ ਨਾਲ ਲੈ ਕੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਪਹੁੰਚੇ ਜੋ ਸੁਖੀ ਅਤੇ ਬੇਫ਼ਿਕਰ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।ਅਤੇ ਸਾਰੇ ਲੋਕਾਂ ਦੇ ਸਰਦਾਰ ਸਗੋਂ ਇਸਰਾਏਲ ਦੇ ਸਾਰੇ ਗੋਤਾਂ ਦੇ ਲੋਕ, ਜੋ ਪਰਮੇਸ਼ੁਰ ਦੇ ਲੋਕਾਂ ਦੀ ਸਭਾ ਵਿੱਚ ਆਏ, ਚਾਰ ਲੱਖ ਤਲਵਾਰ ਧਾਰੀ ਪਿਆਦੇ ਸਨ।ਅਤੇ ਉਸੇ ਦਿਨ ਗਿਬਆਹ ਦੇ ਵਾਸੀਆਂ ਤੋਂ ਬਿਨਾਂ ਜੋ ਸੱਤ ਸੌ ਚੁਣੇ ਹੋਏ ਜੁਆਨ ਸਨ, ਦੂਸਰੇ ਸ਼ਹਿਰਾਂ ਤੋਂ ਆਏ ਹੋਏ ਬਿਨਯਾਮੀਨੀ ਤਲਵਾਰ ਧਾਰੀ ਸੂਰਮਿਆਂ ਦੀ ਗਿਣਤੀ ਛੱਬੀ ਹਜ਼ਾਰ ਸੀ।ਬਿਨਯਾਮੀਨ ਤੋਂ ਬਿਨ੍ਹਾਂ ਇਸਰਾਏਲ ਦੇ ਲੋਕ ਚਾਰ ਲੱਖ ਤਲਵਾਰ ਧਾਰੀ ਸਨ ਅਤੇ ਇਹ ਸਭ ਯੋਧਾ ਸਨ।ਤਦ ਅਗਲੇ ਦਿਨ ਫਿਰ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲਦੇ ਇਸਰਾਏਲੀਆਂ ਦੇ ਅਠਾਰਾਂ ਹਜ਼ਾਰ ਪੁਰਖਾਂ ਨੂੰ ਮਾਰ ਮਿੱਟੀ ਵਿੱਚ ਰਲਾ ਦਿੱਤਾ, ਇਹ ਸਭ ਤਲਵਾਰ ਧਾਰੀ ਮਨੁੱਖ ਸਨ।ਤਦ ਯਹੋਵਾਹ ਨੇ ਬਿਨਯਾਮੀਨ ਨੂੰ ਇਸਰਾਏਲ ਦੇ ਅੱਗੇ ਮਾਰਿਆ ਅਤੇ ਉਸ ਦਿਨ ਇਸਰਾਏਲੀਆਂ ਨੇ ਪੱਚੀ ਹਜ਼ਾਰ ਇੱਕ ਸੌ ਬਿਨਯਾਮੀਨੀਆਂ ਨੂੰ ਮਾਰ ਦਿੱਤਾ ਜੋ ਸਭ ਤਲਵਾਰ ਧਾਰੀ ਸਨ।ਤਦ ਘਾਤ ਵਿੱਚ ਬੈਠਣ ਵਾਲੇ ਛੇਤੀ ਨਾਲ ਗਿਬਆਹ ਉੱਤੇ ਆਣ ਪਏ ਅਤੇ ਅੱਗੇ ਵੱਧ ਕੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।ਸਭ ਬਿਨਯਾਮੀਨੀ ਜੋ ਉਸ ਦਿਨ ਮਾਰੇ ਗਏ ਉਹ ਪੱਚੀ ਹਜ਼ਾਰ ਤਲਵਾਰ ਧਾਰੀ ਜੁਆਨ ਸਨ ਅਤੇ ਇਹ ਸਾਰੇ ਸੂਰਬੀਰ ਸਨ।ਤਦ ਇਸਰਾਏਲ ਦੇ ਮਨੁੱਖਾਂ ਨੇ ਮੁੜ ਕੇ ਬਿਨਯਾਮੀਨੀਆਂ ਉੱਤੇ ਫੇਰ ਹਮਲਾ ਕੀਤਾ, ਅਤੇ ਸਾਰੇ ਸ਼ਹਿਰਾਂ ਵਿੱਚ ਮਨੁੱਖਾਂ ਨੂੰ, ਪਸ਼ੂਆਂ ਨੂੰ ਅਤੇ ਉਹ ਸਭ ਕੁਝ ਜੋ ਉਨ੍ਹਾਂ ਨੂੰ ਲੱਭਿਆ, ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ ਅਤੇ ਜਿੰਨੇ ਸ਼ਹਿਰ ਉਨ੍ਹਾਂ ਨੂੰ ਲੱਭੇ ਉਹ ਸਾਰੇ ਅੱਗ ਨਾਲ ਸਾੜ ਦਿੱਤੇ।ਤਦ ਸਭਾ ਨੇ ਬਾਰਾਂ ਹਜ਼ਾਰ ਸੂਰਬੀਰਾਂ ਨੂੰ ਇਹ ਆਗਿਆ ਦੇ ਕੇ ਭੇਜਿਆ, “ਤੁਸੀਂ ਜਾ ਕੇ ਯਾਬੇਸ਼ ਗਿਲਆਦ ਦੇ ਵਾਸੀਆਂ ਨੂੰ ਇਸਤਰੀਆਂ ਅਤੇ ਬਾਲਕਾਂ ਸਮੇਤ ਤਲਵਾਰ ਦੀ ਧਾਰ ਨਾਲ ਨਾਸ ਕਰ ਦਿਉ।1 ਸਮੂਏਲ19
ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ।ਤਦ ਸ਼ਾਊਲ ਅਤੇ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹਲਚਲ ਪੈ ਗਈ।ਉਹਨਾਂ ਦੇ ਰਾਜਾ ਅਗਾਗ ਨੂੰ ਜਿਉਂਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ।ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ।ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਜਤਨ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਕਦੇ ਪਹਿਨਿਆ ਨਹੀਂ ਸੀ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ ਹੈ। ਸੋ ਦਾਊਦ ਨੇ ਉਹ ਸਭ ਆਪਣੇ ਉੱਤੋਂ ਉਤਾਰ ਦਿੱਤੇ।ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁੱਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ!ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ।ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ।ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ। ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇ।ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਲਈ ਭੋਜਨ ਵਸਤਾਂ ਦਿੱਤੀਆਂ ਅਤੇ ਫ਼ਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ।ਤਦ ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਸਾਜ਼ਿਸ਼ ਕਿਉਂ ਕੀਤੀ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਘਾਤ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ।ਜਾਜਕਾਂ ਦੇ ਸ਼ਹਿਰ ਨੂੰ ਉਸ ਨੇ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਉਹ ਦੇ ਪੁਰਖ, ਇਸਤਰੀਆਂ, ਬਾਲਕਾਂ, ਦੁੱਧ ਚੁੰਘਦੇ ਬੱਚਿਆਂ ਅਤੇ ਬਲ਼ਦਾਂ, ਗਧਿਆਂ ਅਤੇ ਭੇਡਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।ਤਦ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ-ਆਪਣੀ ਤਲਵਾਰ ਬੰਨ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨੀ ਅਤੇ ਚਾਰ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ।ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ।ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ।2 ਸਮੂਏਲ14
ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।ਅਤੇ ਇੱਕ-ਇੱਕ ਨੇ ਆਪੋ ਆਪਣੇ ਵਿਰੋਧੀ ਨੂੰ ਸਿਰੋਂ ਫੜ੍ਹ ਕੇ ਆਪਣੀ ਤਲਵਾਰ ਆਪਣੇ ਵਿਰੋਧੀ ਦੀ ਵੱਖੀ ਵਿੱਚ ਧਸਾ ਦਿੱਤੀ, ਅਤੇ ਉਹ ਇਕੱਠੇ ਹੀ ਡਿੱਗ ਪਏ! ਇਸ ਲਈ ਉਸ ਥਾਂ ਦਾ ਨਾਮ ਹਲਕਤ ਹੱਸੂਰੀਮ ਰੱਖਿਆ, ਜੋ ਗਿਬਓਨ ਵਿੱਚ ਹੈ।ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਭਲਾ ਤੂੰ ਨਹੀਂ ਜਾਣਦਾ ਜੋ ਇਸ ਦਾ ਫਲ ਬੁਰਾ ਹੋਵੇਗਾ ਅਤੇ ਕਦ ਤੱਕ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੇਂਗਾ?ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ!ਸੋ ਦਾਊਦ ਨੇ ਦੂਤ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਇਸ ਤਰ੍ਹਾਂ ਆਖ ਜੋ ਇਹ ਗੱਲ ਤੈਨੂੰ ਬੁਰੀ ਨਾ ਲੱਗੇ ਕਿਉਂ ਜੋ ਤਲਵਾਰ ਹਰੇਕ ਨੂੰ ਇੱਕੋ ਜਿਹਾ ਵੱਢਦੀ ਹੈ। ਤੂੰ ਸ਼ਹਿਰ ਦੇ ਵਿਰੁੱਧ ਦਲੇਰੀ ਨਾਲ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਹੋਂਸਲਾ ਦੇਵੀਂ।ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ।ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਸੇਵਕਾਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਅਸੀਂ ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਹੀਂ ਬਚਾਂਗੇ! ਛੇਤੀ ਤੁਰੋ, ਅਜਿਹਾ ਨਾ ਹੋਵੇ ਕਿ ਉਹ ਤੁਰੰਤ ਆ ਕੇ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬੁਰਿਆਈ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ!ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ਼ ਵਿੱਚ ਫੈਲ ਗਈ, ਜਿਹੜੇ ਜੰਗਲ ਵਿੱਚ ਨਾਸ ਹੋਏ ਉਨ੍ਹਾਂ ਨਾਲੋਂ ਬਹੁਤ ਜਿਆਦਾ ਸਨ, ਜਿਹੜੇ ਤਲਵਾਰ ਨਾਲ ਮਾਰੇ ਗਏ।ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਆ ਕੇ ਮਿਲਿਆ ਅਤੇ ਯੋਆਬ ਨੇ ਆਪਣੇ ਫ਼ੌਜੀ ਬਸਤਰਾਂ ਉੱਤੇ ਇੱਕ ਪਟਕਾ ਕੱਸਿਆ ਹੋਇਆ ਸੀ ਅਤੇ ਉਸ ਪਟਕੇ ਵਿੱਚ ਇੱਕ ਤਲਵਾਰ ਮਿਆਨ ਵਿੱਚ ਬੰਨ੍ਹੀ ਹੋਈ ਸੀ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨਿਆ ਹੋਇਆ ਸੀ ਅਤੇ ਜਦ ਉਹ ਚੱਲਿਆ ਤਾਂ ਤਲਵਾਰ ਡਿੱਗ ਪਈ।ਪਰ ਅਮਾਸਾ ਨੇ ਉਸ ਤਲਵਾਰ ਦਾ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪਸਲੀ ਵਿੱਚ ਅਜਿਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆ ਅਤੇ ਉਸ ਨੇ ਦੂਜੀ ਵਾਰੀ ਉਸ ਨੂੰ ਨਾ ਮਾਰਿਆ ਸੋ ਉਹ ਮਰ ਗਿਆ। ਫਿਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ।ਸੋ ਉਸ ਨੇ ਉੱਠ ਕੇ ਫ਼ਲਿਸਤੀਆਂ ਨੂੰ ਮਾਰਿਆ ਐਥੋਂ ਤੱਕ ਜੋ ਉਹ ਦਾ ਹੱਥ ਥੱਕ ਗਿਆ ਅਤੇ ਉਹ ਦਾ ਹੱਥ ਤਲਵਾਰ ਦੀ ਮੁੱਠ ਨਾਲ ਚੰਬੜ ਗਿਆ ਅਤੇ ਯਹੋਵਾਹ ਨੇ ਉਸ ਦਿਨ ਵੱਡੀ ਜਿੱਤ ਦਿੱਤੀ ਅਤੇ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟਣ ਲਈ ਹੀ ਮੁੜ ਆਏ।ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਰਾਜਾ ਨੂੰ ਦਿੱਤਾ ਅਤੇ ਇਸਰਾਏਲ ਦੇ ਅੱਠ ਲੱਖ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।1 ਰਾਜਿਆਂ9
ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਕਿ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸਹੁੰ ਖਾਵੇ ਕਿ ਉਹ ਆਪਣੇ ਦਾਸ ਨੂੰ ਤਲਵਾਰ ਨਾਲ ਨਾ ਮਾਰੇਗਾ।ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸੀ, ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੈਨੂੰ ਤਲਵਾਰ ਨਾਲ ਨਾ ਵੱਢਾਂਗਾ।ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ, ਕਿਉਂ ਜੋ ਉਹ ਦੋਹਾਂ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵੱਧ ਸੱਚੇ ਅਤੇ ਭਲੇ ਸਨ ਅਤੇ ਉਨ੍ਹਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ, ਅਰਥਾਤ ਨੇਰ ਦਾ ਪੁੱਤਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਥਰ ਦਾ ਪੁੱਤਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ।ਪਾਤਸ਼ਾਹ ਨੇ ਆਖਿਆ, ਮੇਰੇ ਲਈ ਇੱਕ ਤਲਵਾਰ ਲੈ ਆਓ ਤਾਂ ਉਹ ਪਾਤਸ਼ਾਹ ਦੇ ਸਨਮੁਖ ਇੱਕ ਤਲਵਾਰ ਲੈ ਆਏ।ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜਿਹਾ ਵੱਢਿਆ ਕਿ ਉਹ ਲਹੂ ਲੁਹਾਣ ਹੋ ਗਏ।ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਰੇਗਾ।2 ਰਾਜਿਆਂ8
ਜਦੋਂ ਮੋਆਬ ਦੇ ਰਾਜਾ ਨੇ ਦੇਖਿਆ ਕਿ ਅਸੀਂ ਹਾਰਨ ਵਾਲੇ ਹਾਂ, ਤਾਂ ਉਸ ਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਕਿ ਅਦੋਮ ਦੇ ਰਾਜਾ ਦੇ ਕੋਲ ਦੀ ਹਮਲਾ ਕਰਨ, ਪਰ ਉਹ ਨਾ ਕਰ ਸਕੇ।ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ।ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ? ਅੱਗੋਂ ਉਸ ਨੇ ਉੱਤਰ ਦਿੱਤਾ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ। ਤੂੰ ਉਨ੍ਹਾਂ ਦੇ ਕਿਲ੍ਹਿਆਂ ਨੂੰ ਅੱਗ ਲਾਵੇਂਗਾ, ਉਨ੍ਹਾਂ ਦੇ ਚੰਗੇ ਗੱਭਰੂਆਂ ਨੂੰ ਤਲਵਾਰ ਨਾਲ ਮਾਰੇਗਾ, ਉਨ੍ਹਾਂ ਦੇ ਬੱਚਿਆਂ ਨੂੰ ਪਟਕਾ-ਪਟਕਾ ਕੇ ਟੋਟੇ-ਟੋਟੇ ਕਰੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਸੁੱਟੇਂਗਾ।ਤਦ ਅਜਿਹਾ ਹੋਇਆ ਕਿ ਜਿਵੇਂ ਉਹ ਹੋਮ ਦੀ ਬਲੀ ਚੜ੍ਹਾ ਚੁੱਕਿਆ ਉਸੇ ਤਰ੍ਹਾਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੂੰ ਆਖਿਆ, ਵੜ ਜਾਓ ਅਤੇ ਉਨ੍ਹਾਂ ਨੂੰ ਮਾਰ ਦਿਓ। ਇੱਕ ਵੀ ਮਨੁੱਖ ਨਿੱਕਲ ਨਾ ਸਕੇ। ਉਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ, ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤੱਕ ਗਏ।ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ, ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਤੇ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਕਿ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ।ਅਤੇ ਦੇਸ ਦੇ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ, ਜਦ ਉਨ੍ਹਾਂ ਨੇ ਅਥਲਯਾਹ ਨੂੰ ਰਾਜਾ ਦੇ ਮਹਿਲ ਵਿੱਚ ਤਲਵਾਰ ਨਾਲ ਵੱਢ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ।ਵੇਖ ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।1 ਇਤਿਹਾਸ8
ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ਼ ਤੇ ਤਲਵਾਰ ਉਠਾਉਣ ਵਾਲੇ, ਤੀਰ-ਅੰਦਾਜ਼ ਅਤੇ ਲੜਾਈ ਵਿੱਚ ਸਿਆਣੇ ਸਨ, ਉਹ ਚੁਤਾਲੀ ਹਜ਼ਾਰ ਸੱਤ ਸੌ ਸੱਠ ਯੋਧੇ ਸਨਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਉਹ ਦੇ ਨਾਲ ਮੈਨੂੰ ਮਾਰ ਦੇ, ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆਅਤੇ ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਦੇ ਤਲਵਾਰ ਧਾਰੀਆਂ ਦੀ ਗਿਣਤੀ ਗਿਆਰ੍ਹਾਂ ਲੱਖ ਸੀ ਅਤੇ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਲਵਾਰ ਧਾਰੀ ਸਨ।ਜਾਂ ਤਿੰਨ ਸਾਲਾਂ ਕਾਲ ਪਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ?ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ।ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ, ਤਦ ਉਸ ਨੇ ਆਪਣੀ ਤਲਵਾਰ ਫੇਰ ਮਿਆਨ ਵਿੱਚ ਪਾ ਲਈ।ਪਰ ਦਾਊਦ ਪਰਮੇਸ਼ੁਰ ਦੀ ਭਾਲ ਵਿੱਚ ਉੱਥੇ ਉਹ ਦੇ ਅੱਗੇ ਬੇਨਤੀ ਕਰਨ ਲਈ ਨਾ ਜਾ ਸਕਿਆ, ਕਿਉਂ ਜੋ ਉਹ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।2 ਇਤਿਹਾਸ9
ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਜਾਂ ਨਿਆਂ ਜਾਂ ਬਵਾ ਜਾਂ ਕਾਲ ਅਤੇ ਜੇ ਅਸੀਂ ਇਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਬੇਨਤੀ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋਅਤੇ ਦੇਸ ਦੇ ਸਾਰੇ ਲੋਕਾਂ ਨੇ ਖੁਸ਼ੀ ਮਨਾਈ ਅਤੇ ਸ਼ਹਿਰ ਵਿੱਚ ਅਮਨ ਸੀ। ਸੋ ਉਨ੍ਹਾਂ ਨੇ ਅਥਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ।ਵੇਖੋ, ਇਸੇ ਕਰਕੇ ਸਾਡੇ ਪਿਉ-ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਔਰਤਾਂ ਗ਼ੁਲਾਮੀ ਵਿੱਚ ਹਨਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆਉਸ ਨੇ ਮਨੱਸ਼ਹ, ਇਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫ਼ਤਾਲੀ ਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆਅਜ਼ਰਾ1
ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”ਨਹਮਯਾਹ2
ਇਸ ਕਰਕੇ ਮੈਂ ਲੋਕਾਂ ਨੂੰ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।ਅਤੇ ਰਾਜ ਮਿਸਤਰੀ ਆਪਣੇ-ਆਪਣੇ ਕਮਰ-ਕੱਸਿਆਂ ਵਿੱਚ ਆਪਣੀਆਂ ਤਲਵਾਰਾਂ ਬੰਨ੍ਹ ਕੇ ਕੰਮ ਕਰਦੇ ਸਨ ਪਰ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਰਹਿੰਦਾ ਸੀ।ਅਸਤਰ1
ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।ਅੱਯੂਬ10
ਸ਼ਬਾ ਨਗਰ ਦੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਕੇ ਨਿੱਕਲਿਆ ਹਾਂ, ਜੋ ਤੈਨੂੰ ਦੱਸਾਂ।”ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ, “ਕਸਦੀ ਤਿੰਨ ਟੋਲੀਆਂ ਬਣਾ ਕੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ।”ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ।ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ।ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, ਅਤੇ ਤਲਵਾਰ ਉਹ ਨੂੰ ਉਡੀਕਦੀ ਹੈ।ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।”ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ, ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ।ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।ਜ਼ਬੂਰ19
ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,ਮਹਾਨ ਰਾਜਾ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ।ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,ਕਹਾਉਤਾਂ4
ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।ਸਰੇਸ਼ਟ ਗੀਤ1
ਉਹ ਸਾਰੇ ਤਲਵਾਰ ਧਾਰੀ ਹਨ, ਉਹ ਯੁੱਧ ਵਿੱਚ ਨਿਪੁੰਨ ਹਨ, ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ।ਯਸਾਯਾਹ18
ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਯੁੱਧ ਵਿੱਚ ਡਿੱਗਣਗੇ।ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜ੍ਹਿਆ ਜਾਵੇ ਤਲਵਾਰ ਨਾਲ ਡਿੱਗੇਗਾ।ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ।ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।ਅੱਸ਼ੂਰ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਸਗੋਂ ਇੱਕ ਤਲਵਾਰ ਜੋ ਆਦਮੀ ਦੀ ਨਹੀਂ, ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਲਈ ਫੜ੍ਹੇ ਜਾਣਗੇ।ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੋਮ ਉੱਤੇ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ।ਯਹੋਵਾਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ।ਵੇਖ, ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।ਕਿਸ ਨੇ ਪੂਰਬ ਤੋਂ ਰਾਜਾ ਨੂੰ ਉਕਸਾਇਆ, ਜਿਸ ਦੇ ਕਦਮ ਫ਼ਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਵੱਸ ਵਿੱਚ ਕਰ ਦਿੰਦਾ ਹੈ, ਤਾਂ ਜੋ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਉਹਨਾਂ ਨੂੰ ਆਪਣੀ ਤਲਵਾਰ ਨਾਲ ਧੂੜ ਵਾਂਗੂੰ ਅਤੇ ਆਪਣੇ ਧਣੁੱਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ।ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਤੀਰ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ,ਇਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੈਨੂੰ ਤਸੱਲੀ ਦੇਵੇਗਾ? ਬਰਬਾਦੀ ਤੇ ਭੰਨ ਤੋੜ, ਕਾਲ ਤੇ ਤਲਵਾਰ ਆ ਪਈ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।ਕਿਉਂ ਜੋ ਯਹੋਵਾਹ ਅੱਗ ਨਾਲ, ਅਤੇ ਆਪਣੀ ਤਲਵਾਰ ਨਾਲ ਹਰੇਕ ਪ੍ਰਾਣੀ ਦਾ ਨਿਆਂ ਕਰੇਗਾ, ਅਤੇ ਯਹੋਵਾਹ ਦੇ ਵੱਢੇ ਹੋਏ ਬਹੁਤ ਹੋਣਗੇ।ਯਿਰਮਿਯਾਹ62
ਮੈਂ ਐਂਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹਨਾਂ ਨਾ ਮੰਨਿਆ, ਤੁਸੀਂ ਆਪਣੀ ਤਲਵਾਰ ਨਬੀਆਂ ਨੂੰ ਮਾਰਿਆ ਜਿਵੇਂ ਹੜੱਪ ਕਰਨ ਵਾਲਾ ਬੱਬਰ ਸ਼ੇਰ।ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!।ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ।ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪੁਰਖੇ ਜਾਣਦੇ ਸਨ ਖੇਰੂੰ-ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾਂ ਚਿਰ ਉਹਨਾਂ ਦਾ ਨਾਸ ਨਾ ਕਰ ਦੇ।ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਉਹਨਾਂ ਦੇ ਰਹਿੰਦੇ-ਖੂਹੰਦੇ ਨੂੰ ਉਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ।ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ।ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ!ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।ਜਿਹੜਾ ਇਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਇਹ ਦੇ ਵਿੱਚੋਂ ਨਿੱਕਲ ਜਾਵੇਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਹਨਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀਮੈਂ ਉਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਭੇਜਾਂਗਾ ਇੱਥੋਂ ਤੱਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਉਹ ਮੁੱਕ ਜਾਣ।ਉਹ ਪੀਣਗੇ ਅਤੇ ਉਸ ਤਲਵਾਰ ਦੇ ਅੱਗੇ ਜਿਹੜੀ ਮੈਂ ਉਹਨਾਂ ਵਿੱਚ ਭੇਜਾਂਗਾ ਉਹ ਡਿੱਗਦੇ ਫਿਰਨਗੇ ਅਤੇ ਤੜਫ਼ਣਗੇ।ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!।ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨ੍ਹਾਂ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨ੍ਹਾਂ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ।ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜੀ ਕੌਮ ਜਾਂ ਪਾਤਸ਼ਾਹੀ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਰਾਜਾ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾਂ ਨਾਲ ਸਜ਼ਾ ਦਿਆਂਗਾ ਇਥੋਂ ਤੱਕ ਕਿ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾਤੂੰ ਅਤੇ ਤੇਰੇ ਕੋਲ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਉਹਨਾਂ ਕੌਮਾਂ ਦੇ ਬਾਰੇ ਬੋਲਿਆ ਜਿਹੜੀਆਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰਨਗੀਆਂ?ਵੇਖੋ, ਮੈਂ ਉਹਨਾਂ ਲਈ ਤਲਵਾਰ, ਕਾਲ ਅਤੇ ਬਵਾ ਨੂੰ ਘੱਲਾਂਗਾ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਉਹਨਾਂ ਨੂੰ ਸੜੀਆਂ ਹੋਈਆਂ ਹੰਜ਼ੀਰਾਂ ਵਾਂਗੂੰ ਬਣਾਵਾਂਗਾ ਜਿਹੜੀਆਂ ਖ਼ਰਾਬ ਹੋਣ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂਮੈਂ ਤਲਵਾਰ, ਕਾਲ ਅਤੇ ਬਵਾ ਨਾਲ ਉਹਨਾਂ ਦਾ ਪਿੱਛਾ ਕਰਾਂਗਾ। ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਬਣਾਵਾਂਗਾ ਅਤੇ ਉਹ ਉਹਨਾਂ ਸਾਰੀਆਂ ਕੌਮਾਂ ਵਿੱਚ ਜਿਹਨਾਂ ਵਿੱਚ ਮੈਂ ਉਹਨਾਂ ਨੂੰ ਹੱਕ ਦਿਆਂਗਾ ਸਰਾਪ, ਹੌਲ ਅਤੇ ਨੱਕ ਚੜ੍ਹਾਉਣ ਅਤੇ ਨਿੰਦਿਆ ਦਾ ਕਾਰਨ ਹੋਣਗੇਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ, -ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, -ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਿਹੜਾ ਇਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਣ ਉਹ ਦੇ ਵਿੱਚ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਉਹ ਦਸ ਮਨੁੱਖ ਜਿਹੜੇ ਉਸ ਦੇ ਨਾਲ ਸਨ ਉੱਠੇ ਅਤੇ ਉਹਨਾਂ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਥਾਪਿਆ ਸੀਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜ੍ਹੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਵੀ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇਉਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉਹ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ। ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਤੇ ਬਵਾ ਨਾਲ ਲਈ ਹੈਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ!ਉਹ ਸੈਨਾਂ ਦੇ ਪ੍ਰਭੂ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫ਼ਰਾਤ ਦਰਿਆ ਕੋਲ।ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ-ਦੁਆਲਿਓਂ ਖਾ ਲਵੇਗੀ!ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਹਨਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਆਰਾਮ ਕਰ ਅਤੇ ਥੰਮੀ ਰਹਿ।ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ!।ਮੈਂ ਏਲਾਮ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਹਨਾਂ ਦੇ ਅੱਗੇ ਜਿਹੜੇ ਉਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ-ਬੱਕਾ ਕਰਾਂਗਾ, ਮੈਂ ਉਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਉਹਨਾਂ ਦੇ ਪਿੱਛੇ ਤਲਵਾਰ ਭੇਜਾਂਗਾ ਐਥੋਂ ਤੱਕ ਕਿ ਉਹਨਾਂ ਦਾ ਸੱਤਿਆਨਾਸ ਕਰ ਦਿੱਤਾਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ।ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਉੱਤੇ!ਬੜਬੋਲਿਆਂ ਉੱਤੇ ਤਲਵਾਰ ਹੈ, ਕਿ ਉਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਉਹ ਘਬਰਾ ਜਾਣ!ਉਹ ਦੇ ਘੋੜਿਆਂ ਅਤੇ ਰੱਥਾਂ ਉੱਤੇ ਤਲਵਾਰ ਹੈ, ਉਹਨਾਂ ਸਾਰੀਆਂ ਰਲਿਆਂ-ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਉਹ ਔਰਤਾਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜ਼ਾਨਿਆਂ ਉੱਤੇ ਤਲਵਾਰ ਹੈ, ਭਈ ਉਹ ਲੁੱਟ ਦਾ ਮਾਲ ਹੋਣ!ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ।ਵਿਰਲਾਪ4
ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!ਜੁਆਨ ਅਤੇ ਬੁੱਢੇ ਗਲੀਆਂ ਵਿੱਚ ਜ਼ਮੀਨ ਉੱਤੇ ਪਏ ਹਨ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਤਲਵਾਰ ਨਾਲ ਡਿੱਗ ਪਏ। ਤੂੰ ਉਹਨਾਂ ਨੂੰ ਆਪਣੇ ਕ੍ਰੋਧ ਦੇ ਦਿਨ ਵਿੱਚ ਘਾਤ ਕੀਤਾ, ਤੂੰ ਉਹਨਾਂ ਨੂੰ ਵੱਢ ਸੁੱਟਿਆ ਅਤੇ ਤਰਸ ਨਾ ਖਾਧਾ!ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ।ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ।ਹਿਜ਼ਕੀਏਲ80
ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ।ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਉੱਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ।ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਭੇਜਾਂਗਾ ਅਤੇ ਉਹ ਤੈਨੂੰ ਔਂਤਰਾ ਕਰਨਗੇ। ਤੇਰੇ ਵਿੱਚੋਂ ਦੀ ਬਵਾ ਅਤੇ ਖੂਨ-ਖ਼ਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਆਖਿਆ ਹੈ।ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ।ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ।ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ।ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ।ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ।ਤੁਸੀਂ ਤਲਵਾਰ ਤੋਂ ਡਰਦੇ ਹੋ ਅਤੇ ਪ੍ਰਭੂ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ।ਤੁਸੀਂ ਤਲਵਾਰ ਨਾਲ ਡਿੱਗ ਪਵੋਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡਾ ਨਿਆਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ।ਪਰ ਮੈਂ ਉਹਨਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ ਅਤੇ ਮਰੀ ਤੋਂ ਬਚਾ ਲਵਾਂਗਾ, ਤਾਂ ਜੋ ਉਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,ਉਹ ਤੇਰੇ ਵਿਰੁੱਧ ਇੱਕ ਭੀੜ ਚੜ੍ਹਾ ਲਿਆਉਣਗੇ, ਤੈਨੂੰ ਪੱਥਰਾਂ ਨਾਲ ਮਾਰ ਸੁੱਟਣਗੇ ਅਤੇ ਆਪਣੀਆਂ ਤਲਵਾਰਾਂ ਨਾਲ ਤੈਨੂੰ ਵਿੰਨ੍ਹ ਸੁੱਟਣਗੇ।ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਉਹ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ, ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ।ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ।ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਇਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੱਕ ਸਾਰੇ ਪ੍ਰਾਣੀਆਂ ਉੱਤੇ ਚੱਲੇਗੀ।ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ।ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ!ਉਹ ਨੇ ਉਸ ਨੂੰ ਲਿਸ਼ਕਾਉਣ ਲਈ ਦਿੱਤਾ ਹੈ, ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ, ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ।ਹੇ ਮਨੁੱਖ ਦੇ ਪੁੱਤਰ, ਤੂੰ ਦੁਹਾਈ ਦੇ ਅਤੇ ਧਾਹਾਂ ਮਾਰ, ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਪ੍ਰਧਾਨਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਮੇਤ ਤਲਵਾਰ ਦੇ ਹਵਾਲੇ ਕੀਤੇ ਗਏ ਹਨ, ਇਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ,ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰ, ਤਾੜੀ ਵਜਾ ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ।ਮੈਂ ਇਹ ਤਲਵਾਰ ਉਹਨਾਂ ਦੇ ਸਾਰੇ ਫਾਟਕਾਂ ਦੇ ਵਿਰੁੱਧ ਦਿਲ ਪਿਘਲਾਉਣ ਲਈ ਅਤੇ ਠੋਕਰ ਦੇਣ ਲਈ ਰੱਖੀ। ਹਾਏ ਲਿਸ਼ਕਾਈ ਹੋਈ ਤਲਵਾਰ! ਇਹ ਚਮਕਣ ਲਈ ਬਣਾਈ ਗਈ ਹੈ, ਇਹ ਵੱਢਣ ਲਈ ਤਿੱਖੀ ਕੀਤੀ ਗਈ ਹੈ!ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬਲ ਦੇ ਰਾਜੇ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ।ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰੱਬਾਹ ਨਗਰ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯਰੂਸ਼ਲਮ ਉੱਤੇ ਵੀ ਆਵੇ।ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰਕੇ ਆਖ ਕਿ ਪ੍ਰਭੂ ਯਹੋਵਾਹ ਅੰਮੋਨੀਆਂ ਲਈ ਅਤੇ ਉਹਨਾਂ ਦੇ ਤਾਨੇ ਮਿਹਣਿਆਂ ਦੇ ਬਾਰੇ ਇਹ ਆਖਦਾ ਹੈ, ਤੂੰ ਆਖ, ਇੱਕ ਤਲਵਾਰ! ਸਗੋਂ ਖਿੱਚੀ ਹੋਈ ਤਲਵਾਰ! ਵੱਢਣ ਲਈ ਉਹ ਡਾਢੀ ਚਮਕਾਈ ਗਈ, ਤਾਂ ਜੋ ਉਹ ਬਿਜਲੀ ਵਾਂਗੂੰ ਹੋਵੇ।ਉਹ ਨੂੰ ਮਿਆਨ ਵਿੱਚ ਪਾ। ਮੈਂ ਤੇਰੇ ਜਨਮ ਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਂ ਕਰਾਂਗਾ।ਉਹਨਾਂ ਨੇ ਉਹ ਨੂੰ ਬੇਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ।ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋ ਕੇ ਤੇਰੇ ਨਾਲ ਵਰਤਣਗੇ। ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕ ਤਲਵਾਰ ਨਾਲ ਵੱਢੇ ਜਾਣਗੇ। ਉਹ ਤੇਰੇ ਪੁੱਤਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਬਚਿਆਂ ਹੋਇਆਂ ਨੂੰ ਅੱਗ ਭੱਖ ਲਵੇਗੀ।ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੇਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ।ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਉਹ ਜਾਨਣਗੇ ਕਿ ਮੈਂ ਯਹੋਵਾਹ ਹਾਂ!ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ, ਤੇਰੇ ਆਲੇ-ਦੁਆਲੇ ਮੋਰਚੇ ਬੰਨ੍ਹੇਗਾ, ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ਼ ਚੁੱਕੇਗਾ।ਉਹ ਆਪਣੇ ਕਿਲ੍ਹਾ ਤੋੜ ਯੰਤਰਾਂ ਨੂੰ ਪੱਕਾ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜ਼ਾਂ ਨੂੰ ਢਾਹ ਦੇਵੇਗਾ।ਉਹ ਆਪਣੇ ਘੋੜਿਆਂ ਦੀਆਂ ਖੁਰੀਆਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਤਾੜ ਸੁੱਟੇਗਾ, ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਥੰਮ੍ਹ ਧਰਤੀ ਤੇ ਡਿੱਗ ਪੈਣਗੇ।ਇਸ ਲਈ ਵੇਖ, ਮੈਂ ਤੇਰੇ ਉੱਤੇ ਵਿਦੇਸ਼ੀਆਂ ਨੂੰ, ਜੋ ਵੱਡੀ ਭਿਆਨਕ ਕੌਮ ਦੇ ਹਨ, ਚੜ੍ਹਾ ਲਿਆਵਾਂਗਾ। ਉਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ।ਮੈਂ ਉਹ ਦੇ ਵਿੱਚ ਬਵਾ ਭੇਜਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ ਅਤੇ ਵੱਢੇ ਹੋਏ ਲੋਕ ਉਸ ਵਿੱਚ ਉਸ ਤਲਵਾਰ ਨਾਲ ਡਿੱਗਣਗੇ, ਜੋ ਚਾਰੇ ਪਾਸਿਓਂ ਉਸ ਉੱਤੇ ਚੱਲੇਗੀ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ।ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਉਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ।ਕੂਸ਼, ਪੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਕੂਬ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ।ਯਹੋਵਾਹ ਇਹ ਆਖਦਾ ਹੈ, ਮਿਸਰ ਦੇ ਸਹਾਇਕ ਡਿੱਗ ਪੈਣਗੇ, ਅਤੇ ਉਹ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ, ਮਿਗਦੋਲ ਸਵੇਨੇਹ ਤੋਂ, ਉਹ ਉਸ ਵਿੱਚ ਤਲਵਾਰ ਨਾਲ ਡਿੱਗ ਪੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।ਉਹ ਅਤੇ ਉਹ ਦੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਦੇਸ ਉਜਾੜਨ ਲਈ ਭੇਜੇ ਜਾਣਗੇ, ਉਹ ਮਿਸਰ ਦੇ ਵਿਰੁੱਧ ਆਪਣੀਆਂ ਤਲਵਾਰਾਂ ਖਿੱਚਣਗੇ, ਅਤੇ ਦੇਸ ਨੂੰ ਵੱਢਿਆ ਹੋਇਆਂ ਨਾਲ ਭਰ ਦੇਣਗੇ।ਊਨ ਸ਼ਹਿਰ ਅਤੇ ਪੀ-ਬਸਥ ਸ਼ਹਿਰ ਦੇ ਗੱਭਰੂ ਤਲਵਾਰ ਨਾਲ ਡਿੱਗ ਪੈਣਗੇ ਅਤੇ ਔਰਤਾਂ ਗੁਲਾਮੀ ਵਿੱਚ ਜਾਣਗੀਆਂ।ਹੇ ਮਨੁੱਖ ਦੇ ਪੁੱਤਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੀਤੀਆਂ ਗਈਆਂ, ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ।ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦਾ ਵਿਰੋਧੀ ਹਾਂ ਅਤੇ ਉਹ ਦੀਆਂ ਬਾਂਹਾਂ ਨੂੰ ਭੰਨਾਂਗਾ ਅਰਥਾਤ ਪੱਕੀ ਅਤੇ ਟੁੱਟੀ ਹੋਈ ਦੋਨਾਂ ਨੂੰ ਭੰਨਾਂਗਾ ਅਤੇ ਤਲਵਾਰ ਉਹ ਦੇ ਹੱਥ ਵਿੱਚੋਂ ਡੇਗ ਦਿਆਂਗਾ।ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।ਜਦ ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ।ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਬਾਬਲ ਦੇ ਰਾਜਾ ਦੀ ਤਲਵਾਰ ਤੇਰੇ ਉੱਤੇ ਆਵੇਗੀ।ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।ਉਹ ਉਹਨਾਂ ਦੇ ਵਿਚਕਾਰ ਡਿੱਗਣਗੇ, ਜਿਹੜੇ ਤਲਵਾਰ ਨਾਲ ਵੱਢੇ ਗਏ। ਉਹ ਤਲਵਾਰ ਦੇ ਹਵਾਲੇ ਕੀਤੀ ਗਈ। ਉਹ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਘਸੀਟ ਕੇ ਲੈ ਜਾ।ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ।ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫ਼ੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ।ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ।ਮੇਸ਼ੇਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ, ਸਾਰੇ ਦੇ ਸਾਰੇ ਬੇਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈਅ ਦਾ ਕਾਰਨ ਸਨ।ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ।ਬੇਸੁੰਨਤਿਆਂ ਦੇ ਵਿਚਕਾਰ ਭੰਨਿਆ ਜਾਵੇਗਾ ਅਤੇ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਪਿਆ ਰਹੇਂਗਾ।ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ।ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ।ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈਅ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੂ ਯਹੋਵਾਹ ਦਾ ਵਾਕ ਹੈ।ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖ਼ਾ ਬਣਾਉਣ।ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ।ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਚੌਕਸ ਨਾ ਹੋਵੇ। ਤਲਵਾਰ ਆਏ ਅਤੇ ਉਹ ਨੂੰ ਲੈ ਜਾਵੇ, ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ।ਪਰ ਜੇਕਰ ਰਾਖ਼ਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ। ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ।ਤੁਸੀਂ ਆਪਣੀ ਤਲਵਾਰ ਤੇ ਭਰੋਸਾ ਕਰਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭਰਿਸ਼ਟ ਕਰਦਾ ਹੈ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ।ਉਹ ਦੇ ਪਹਾੜਾਂ ਨੂੰ ਉਹ ਦੇ ਵੱਢਿਆ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ, ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ।ਮੈਂ ਤੈਨੂੰ ਉਲਟਾ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾ ਕੇ ਤੈਨੂੰ, ਤੇਰੀ ਸਾਰੀ ਫੌਜ ਨੂੰ, ਘੋੜਿਆਂ ਅਤੇ ਸਵਾਰਾਂ ਨੂੰ, ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਹਨਾਂ ਸਾਰਿਆਂ ਨੇ ਤਲਵਾਰਾਂ ਫੜ੍ਹੀਆਂ ਹੋਈਆਂ ਹਨ, ਖਿੱਚ ਕੇ ਕੱਢ ਲਵਾਂਗਾ।ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਆਖਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ।ਮੈਂ ਆਪਣੇ ਸਾਰੇ ਪਹਾੜਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ।ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ। ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ।ਦਾਨੀਏਲ1
ਅਤੇ ਇਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਉਹ ਤਲਵਾਰ ਨਾਲ ਅਤੇ ਅੱਗ ਨਾਲ ਅਤੇ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੱਕ ਤਬਾਹ ਰਹਿਣਗੇ।ਹੋਸ਼ੇਆ5
ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ।ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿੱਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁੱਖ, ਤਲਵਾਰ ਅਤੇ ਯੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ।ਉਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਪਰਮੇਸ਼ੁਰ ਵੱਲ ਨਹੀਂ, ਉਹ ਨਕਲੀ ਧਣੁੱਖ ਵਰਗੇ ਹਨ। ਉਹਨਾਂ ਦੇ ਹਾਕਮ ਤਲਵਾਰ ਨਾਲ, ਉਹਨਾਂ ਦੀ ਜ਼ਬਾਨ ਦੀ ਕਾਹਲੀ ਦੇ ਕਾਰਨ ਡਿੱਗ ਪੈਣਗੇ, - ਇਹ ਮਿਸਰ ਦੇਸ ਵਿੱਚ ਉਹਨਾਂ ਦਾ ਠੱਠਾ ਹੋਵੇਗਾ।ਤਲਵਾਰ ਉਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਉਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਉਹਨਾਂ ਦੀਆਂ ਯੋਜਨਾਵਾਂ ਦੇ ਕਾਰਨ ਉਹਨਾਂ ਨੂੰ ਖਾ ਲਵੇਗੀ।ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ!ਯੋਏਲ1
ਤੁਸੀਂ ਆਪਣਿਆਂ ਹਲ਼ਾਂ ਦੀ ਫ਼ਾਲ ਨੂੰ ਕੁੱਟ ਕੇ ਤਲਵਾਰਾਂ ਅਤੇ ਆਪਣਿਆਂ ਦਾਤਰਿਆਂ ਨੂੰ ਬਰਛੀਆਂ ਬਣਾਓ! ਅਤੇ ਜੋ ਕਮਜ਼ੋਰ ਹੈ, ਉਹ ਆਖੇ, ਮੈਂ ਸੂਰਬੀਰ ਹਾਂ!ਆਮੋਸ8
ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।“ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।ਇਸਹਾਕ ਦੇ ਉੱਚੇ ਸਥਾਨ ਉਜਾੜ ਕੀਤੇ ਜਾਣਗੇ ਅਤੇ ਇਸਰਾਏਲ ਦੇ ਪਵਿੱਤਰ ਸਥਾਨ ਵਿਰਾਨ ਹੋ ਜਾਣਗੇ ਅਤੇ ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਆਪਣੀ ਤਲਵਾਰ ਲੈ ਕੇ ਉੱਠਾਂਗਾ।”ਕਿਉਂਕਿ ਆਮੋਸ ਇਹ ਕਹਿੰਦਾ ਹੈ, ਯਾਰਾਬੁਆਮ ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਗ਼ੁਲਾਮੀ ਵਿੱਚ ਚਲਿਆ ਜਾਵੇਗਾ।”ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਣਜਾਣੇ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ!ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ।ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ।”ਮੇਰੀ ਪਰਜਾ ਦੇ ਸਾਰੇ ਪਾਪੀ ਤਲਵਾਰ ਨਾਲ ਮਰਨਗੇ, ਜੋ ਕਹਿੰਦੇ ਹਨ, ਇਹ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ, ਨਾ ਸਾਨੂੰ ਮਿਲੇਗੀ!”ਮੀਕਾਹ3
ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ। ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।ਉਹ ਅੱਸ਼ੂਰ ਦੇ ਦੇਸ਼ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ਼ ਨੂੰ ਉਹ ਦੇ ਲਾਂਘਿਆਂ ਤੱਕ, ਜਦ ਉਹ ਸਾਡੇ ਦੇਸ਼ ਵਿੱਚ ਆਉਣਗੇ, ਅਤੇ ਜਦ ਉਹ ਸਾਡੀਆਂ ਹੱਦਾਂ ਵਿੱਚ ਫਿਰਨਗੇ, ਤਦ ਉਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ।ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾਂ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ।ਨਹੂਮ3
ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।ਘੋੜ ਸਵਾਰ ਚੜ੍ਹਾਈ ਕਰਦੇ, ਤਲਵਾਰ ਚਮਕਦੀ ਅਤੇ ਬਰਛੀ ਲਸ਼ਕਦੀ ਹੈ! ਵੱਢੇ ਹੋਇਆਂ ਦੀ ਭੀੜ, ਲਾਸ਼ਾਂ ਦੇ ਢੇਰ, ਲੋਥਾਂ ਬੇਅੰਤ ਹਨ ਅਤੇ ਉਹ ਲੋਥਾਂ ਉੱਤੇ ਠੋਕਰ ਖਾਂਦੇ ਹਨ!ਉੱਥੇ ਅੱਗ ਤੈਨੂੰ ਭਸਮ ਕਰੇਗੀ, ਤਲਵਾਰ ਤੈਨੂੰ ਵੱਢੇਗੀ ਅਤੇ ਸਲਾ ਵਾਂਗੂੰ ਤੈਨੂੰ ਖਾਵੇਗੀ, ਆਪਣੇ ਆਪ ਨੂੰ ਸਲਾ ਵਾਂਗੂੰ ਵਧਾ ਅਤੇ ਆਪਣੇ ਆਪ ਨੂੰ ਟਿੱਡੀ ਵਾਂਗੂੰ ਵਧਾ!ਸਫ਼ਨਯਾਹ1
ਹੇ ਕੂਸ਼ੀਓ, ਤੁਸੀਂ ਵੀ ਮੇਰੀ ਤਲਵਾਰ ਨਾਲ ਵੱਢੇ ਜਾਓਗੇ,ਹੱਜਈ1
ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ।ਜ਼ਕਰਯਾਹ3
ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ।ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ!ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,ਮੱਤੀ4
ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।ਮਰਕੁਸ3
ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਕੱਢ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।ਤਦ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਆਖਿਆ ਕਿ ਤਲਵਾਰਾਂ ਅਤੇ ਡਾਂਗਾਂ ਫੜ੍ਹੀ ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ?ਲੂਕਾ6
ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।ਉਹ ਬੋਲੇ, ਪ੍ਰਭੂ ਜੀ ਵੇਖੋ, ਇੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਬਹੁਤ ਹਨ!ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?ਯੂਹੰਨਾ2
ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”ਰਸੂਲਾਂ ਦੇ ਕਰਤੱਬ2
ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।ਰੋਮੀਆਂ2
ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ।ਗਲਤੀਆਂ1
ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।ਇਬਰਾਨੀਆਂ3
ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ।ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -ਪਰਕਾਸ਼ ਦੀ ਪੋਥੀ9
ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ,ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ।ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਕਿ ਧਰਤੀ ਉੱਤੋਂ ਮੇਲ-ਮਿਲਾਪ ਨੂੰ ਖ਼ਤਮ ਕਰ ਦੇਵੇ ਅਤੇ ਇਹ ਜੋ ਮਨੁੱਖ ਇੱਕ ਦੂਜੇ ਨੂੰ ਮਾਰ ਸੁੱਟਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ।ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।ਅਤੇ ਹੋਰ ਸਭ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ।ਸਰੋਤ: Tyndale Open Bible Dictionary © 2023 Tyndale House Publishers, CC BY-SA 4.0 — ਢਾਲਿਆ ਅਤੇ ਛੋਟਾ ਕੀਤਾ; ਮੂਲ ਰਚਨਾ tyndaleopenresources.com ਉੱਤੇ ਮੁਫ਼ਤ ਮਿਲਦੀ ਹੈ · Human-made Things in the Bible © United Bible Societies 2025, adapted from R. Pritz, The Works of Their Hands: Man-made Things in the Bible © 2009 UBS, CC BY-SA 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ