Bible Explorer ਐਪ ਲਓ

ਮੁੱਖ ਪੰਨਾ › ਕਲੀਸਿਯਾਈ ਸਾਲ ਦੇ ਤਿਉਹਾਰ › ਪ੍ਰਗਟ ਹੋਣ ਦਾ ਤਿਉਹਾਰ ਅਤੇ ਪਰਮੇਸ਼ੁਰ ਦੇ ਦਰਸ਼ਣ ਦਾ ਤਿਉਹਾਰ

ਕਲੀਸਿਯਾਈ ਸਾਲ ਦੇ ਤਿਉਹਾਰ

ਪ੍ਰਗਟ ਹੋਣ ਦਾ ਤਿਉਹਾਰ ਅਤੇ ਪਰਮੇਸ਼ੁਰ ਦੇ ਦਰਸ਼ਣ ਦਾ ਤਿਉਹਾਰ

6 ਜਨਵਰੀ ਨੂੰ ਪੱਛਮੀ ਕਲੀਸਿਯਾਵਾਂ ਜੋਤਸ਼ੀਆਂ ਦੀ ਫੇਰੀ ਨੂੰ ਯਾਦ ਕਰਦੀਆਂ ਹਨ; ਆਰਥੋਡਾਕਸ ਕਲੀਸਿਯਾ ਪਰਮੇਸ਼ੁਰ ਦੇ ਦਰਸ਼ਣ ਦਾ ਤਿਉਹਾਰ, ਯਰਦਨ ਵਿੱਚ ਯਿਸੂ ਦਾ ਬਪਤਿਸਮਾ ਮਨਾਉਂਦੀ ਹੈ — ਜੂਲੀਅਨ ਕੈਲੰਡਰ ਦੀਆਂ ਕਲੀਸਿਯਾਵਾਂ ਵਿੱਚ 19 ਜਨਵਰੀ ਨੂੰ। ਦੋਹਾਂ ਦੇ ਇੰਜੀਲ ਦੇ ਹਿੱਸੇ, ਪੂਰੇ।

ਤਾਰੀਖ਼ਾਂ

ਸਾਲਪੱਛਮੀ ਕਲੀਸਿਯਾਵਾਂਪ੍ਰਗਟ ਹੋਣ ਦਾ ਤਿਉਹਾਰਆਰਥੋਡਾਕਸ ਕਲੀਸਿਯਾਪਰਮੇਸ਼ੁਰ ਦੇ ਦਰਸ਼ਣ ਦਾ ਤਿਉਹਾਰ
20276 ਜਨਵਰੀ 2027ਬੁੱਧਵਾਰ19 ਜਨਵਰੀ 2027ਮੰਗਲਵਾਰ
20286 ਜਨਵਰੀ 2028ਵੀਰਵਾਰ19 ਜਨਵਰੀ 2028ਬੁੱਧਵਾਰ
20296 ਜਨਵਰੀ 2029ਸ਼ਨੀਵਾਰ19 ਜਨਵਰੀ 2029ਸ਼ੁੱਕਰਵਾਰ
20306 ਜਨਵਰੀ 2030ਐਤਵਾਰ19 ਜਨਵਰੀ 2030ਸ਼ਨੀਵਾਰ
20316 ਜਨਵਰੀ 2031ਸੋਮਵਾਰ19 ਜਨਵਰੀ 2031ਐਤਵਾਰ

ਤਾਰੀਖ਼ ਆਰਥੋਡਾਕਸ ਜਾਂ ਕੈਥੋਲਿਕ ਕੈਲੰਡਰ ਵਿੱਚ ਉਸ ਦਿਨ ਦੇ ਪਾਠ ਖੋਲ੍ਹਦੀ ਹੈ।

ਆਰਥੋਡਾਕਸ ਤਾਰੀਖ਼ਾਂ ਜੂਲੀਅਨ ਕੈਲੰਡਰ ਅਨੁਸਾਰ ਹਨ, ਜਿਸ ਨੂੰ ਰੂਸੀ, ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਮੰਨਦੇ ਹਨ: ਉਨ੍ਹਾਂ ਦੇ ਪੱਕੀ ਤਾਰੀਖ਼ ਵਾਲੇ ਤਿਉਹਾਰ ਸਿਵਲ ਕੈਲੰਡਰ ਵਿੱਚ 13 ਦਿਨ ਬਾਅਦ ਆਉਂਦੇ ਹਨ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ ਅਤੇ ਹੋਰ) ਕ੍ਰਿਸਮਸ 25 ਦਸੰਬਰ ਨੂੰ ਮਨਾਉਂਦੀਆਂ ਹਨ; ਪਸਾਹ ਅਤੇ ਉਸ ਉੱਤੇ ਟਿਕੇ ਦਿਨ ਲਗਭਗ ਸਾਰੀਆਂ ਆਰਥੋਡਾਕਸ ਕਲੀਸਿਯਾਵਾਂ ਵਿੱਚ ਇੱਕੋ ਤਰ੍ਹਾਂ ਗਿਣੇ ਜਾਂਦੇ ਹਨ।

ਬਾਈਬਲ ਦੇ ਹਿੱਸੇ

ਮੱਤੀ

ਮੱਤੀ 2:1–12

1ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, 2ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ। 3ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ। 4ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ? 5ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ, 6ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ। 7ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ। 8ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ। 9ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ। 10ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ। 11ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ। 12ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।

ਮੱਤੀ

ਮੱਤੀ 3:13–17

13ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ। 14ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ? 15ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ। 16ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ। 17ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।

ਮਰਕੁਸ

ਮਰਕੁ 1:9–11

9ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। 10ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। 11ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

ਯੂਹੰਨਾ

ਯੂਹ 1:29–34

29ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।” 30ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ। 31ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।” 32ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ। 33“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ 34ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”

ਕਲਾ ਵਿੱਚ

ਸਾਰੀਆਂ ਕਲਾਕ੍ਰਿਤੀਆਂ

ਹੋਰ ਤਿਉਹਾਰ

ਕਲੀਸਿਯਾਈ ਸਾਲ ਦੇ ਤਿਉਹਾਰ

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ