Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਜੀ ਉੱਠਣਾ

ਇੰਜੀਲਾਂ ਨਾਲ-ਨਾਲ · ਜੀ ਉੱਠਣਾ

ਯਿਸੂ ਚੇਲਿਆਂ ਨੂੰ ਦਰਸ਼ਣ ਦਿੰਦਾ ਹੈ

ਲੂਕਾ 24:36–49 · ਯੂਹ 20:19–23

ਲੂਕਾ

ਲੂਕਾ 24:36–49

36ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ।

37ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ।

38ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ?

39ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ।

40ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ।

41ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ?

42ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ।

43ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ।

44ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।

45ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ।

46ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।

47ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।

48ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।

49ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ।

ਯੂਹੰਨਾ

ਯੂਹ 20:19–23

19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”

20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।

21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”

22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।

23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ