Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਅਰੰਭ

ਇੰਜੀਲਾਂ ਨਾਲ-ਨਾਲ · ਅਰੰਭ

ਯਿਸੂ ਦਾ ਬਪਤਿਸਮਾ

ਮੱਤੀ 3:13–17 · ਮਰਕੁ 1:9–11 · ਲੂਕਾ 3:21–22 · ਯੂਹ 1:29–34

ਮੱਤੀ

ਮੱਤੀ 3:13–17

13ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।

14ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ?

15ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ।

16ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।

17ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।

ਮਰਕੁਸ

ਮਰਕੁ 1:9–11

9ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।

10ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।

11ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

ਲੂਕਾ

ਲੂਕਾ 3:21–22

21ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ

22ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

ਯੂਹੰਨਾ

ਯੂਹ 1:29–34

29ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”

30ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।

31ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।”

32ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।

33“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ

34ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ