Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼

ਇੰਜੀਲਾਂ ਨਾਲ-ਨਾਲ · ਉਪਦੇਸ਼

ਧੰਨ ਵਚਨ

ਮੱਤੀ 5:1–12 · ਲੂਕਾ 6:20–23

ਮੱਤੀ

ਮੱਤੀ 5:1–12

1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ।

2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ:

3ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।

4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।

5ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।

6ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।

7ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।

8ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।

9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।

10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।

11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।

12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।

ਲੂਕਾ

ਲੂਕਾ 6:20–23

20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।

21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ।

22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।

23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ