ਪੜਚੋਲ › ਇੰਜੀਲਾਂ ਨਾਲ-ਨਾਲ › ਯਿਸੂ ਦੇ ਦੁੱਖ
ਇੰਜੀਲਾਂ ਨਾਲ-ਨਾਲ · ਯਿਸੂ ਦੇ ਦੁੱਖ
ਬੈਤਅਨੀਆ ਵਿੱਚ ਯਿਸੂ ਉੱਤੇ ਅਤਰ ਪਾਇਆ ਜਾਂਦਾ ਹੈ
ਮੱਤੀ 26:6–13 · ਮਰਕੁ 14:3–9 · ਯੂਹ 12:1–8
ਮੱਤੀ 26:6–136ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।
7ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਲ੍ਹ ਦਿੱਤਾ।
8ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਿਉਂ ਹੋਇਆ?
9ਕਿਉਂਕਿ ਹੋ ਸਕਦਾ ਸੀ ਜੋ ਇਹ ਵੱਡੇ ਮੁੱਲ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ।
10ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
11ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
12ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਦਫ਼ਨਾਉਣ ਲਈ ਕੀਤਾ ਹੈ।
13ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ।
ਮਰਕੁ 14:3–93ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।
4ਤਦ ਕਈਆਂ ਨੇ ਆਪਣੇ ਮਨ ਵਿੱਚ ਖਿਝ ਕੇ ਆਖਿਆ ਜੋ ਇਸ ਅਤਰ ਦਾ ਇਹ ਨੁਕਸਾਨ ਕਿਉਂ ਕੀਤਾ ਗਿਆ?
5ਕਿਉਂਕਿ ਇਹ ਅਤਰ ਤਿੰਨ ਸੋ ਦਿਨ ਦੀ ਮਜ਼ਦੂਰੀ ਦੀ ਕੀਮਤ ਤੋਂ (ਤਿੰਨ ਸੋ ਦੀਨਾਰ) ਵੀ ਵੱਧ ਨੂੰ ਵੇਚ ਕੇ ਕੰਗਾਲਾਂ ਨੂੰ ਵੰਡਿਆ ਜਾ ਸਕਦਾ ਸੀ, ਸੋ ਉਹ ਉਸ ਔਰਤ ਨੂੰ ਝਿੜਕਣ ਲੱਗੇ।
6ਪਰ ਯਿਸੂ ਨੇ ਆਖਿਆ, ਇਸ ਨੂੰ ਛੱਡ ਦਿਓ, ਕਿਉਂ ਇਸ ਨੂੰ ਸਤਾਉਂਦੇ ਹੋ? ਉਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
7ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
8ਜੋ ਉਹ ਕਰ ਸਕਦੀ ਸੀ ਉਸ ਨੇ ਕੀਤਾ। ਉਸ ਨੇ ਪਹਿਲਾਂ ਹੀ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਲਈ ਅਤਰ ਮਲਿਆ।
9ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।
ਯੂਹ 12:1–81ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ।
2ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
3ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
4ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
5“ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
6ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।
7ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
8ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।”
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ