ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼
ਇੰਜੀਲਾਂ ਨਾਲ-ਨਾਲ · ਉਪਦੇਸ਼
ਆਤਮਾ ਦੇ ਵਿਰੁੱਧ ਕੁਫ਼ਰ
ਮੱਤੀ 12:31–32 · ਮਰਕੁ 3:28–30 · ਲੂਕਾ 12:10
ਮੱਤੀ 12:31–3231ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।
32ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।
ਮਰਕੁ 3:28–3028ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ।
29ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ।
30ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ।
ਲੂਕਾ 12:1010ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ