Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ

ਕੈਸਰ ਨੂੰ ਕਰ ਦੇਣਾ

ਮੱਤੀ 22:15–22 · ਮਰਕੁ 12:13–17 · ਲੂਕਾ 20:20–26

ਮੱਤੀ

ਮੱਤੀ 22:15–22

15ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ।

16ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।

17ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ?

18ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ?

19ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ।

20ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ?

21ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।

22ਅਤੇ ਉਹ ਇਹ ਸੁਣ ਕੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ।

ਮਰਕੁਸ

ਮਰਕੁ 12:13–17

13ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ।

14ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?

15ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ।

16ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ।

17ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।

ਲੂਕਾ

ਲੂਕਾ 20:20–26

20ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।

21ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।

22ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?

23ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ

24ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।

25ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।

26ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ