ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ
ਇੰਜੀਲਾਂ ਨਾਲ-ਨਾਲ · ਗਲੀਲ ਵਿੱਚ
ਕਨਾਨੀ ਔਰਤ ਦੀ ਨਿਹਚਾ
ਮੱਤੀ 15:21–28 · ਮਰਕੁ 7:24–30
ਮੱਤੀ 15:21–2821ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।
22ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।
23ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।
24ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
25ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ।
26ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
27ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
28ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।
ਮਰਕੁ 7:24–3024ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।
25ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।
26ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
27ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
28ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।
29ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।
30ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ