Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਦੇ ਰਾਹ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਦੇ ਰਾਹ ਵਿੱਚ

ਯਿਸੂ ਬੱਚਿਆਂ ਨੂੰ ਬਰਕਤ ਦਿੰਦਾ ਹੈ

ਮੱਤੀ 19:13–15 · ਮਰਕੁ 10:13–16 · ਲੂਕਾ 18:15–17

ਮੱਤੀ

ਮੱਤੀ 19:13–15

13ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।

14ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।

15ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।

ਮਰਕੁਸ

ਮਰਕੁ 10:13–16

13ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।

14ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।

15ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।

16ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

ਲੂਕਾ

ਲੂਕਾ 18:15–17

15ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ।

16ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।

17ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ