ਪੜਚੋਲ › ਇੰਜੀਲਾਂ ਨਾਲ-ਨਾਲ › ਯਿਸੂ ਦੇ ਦੁੱਖ
ਇੰਜੀਲਾਂ ਨਾਲ-ਨਾਲ · ਯਿਸੂ ਦੇ ਦੁੱਖ
ਪਤਰਸ ਦੇ ਇਨਕਾਰ ਦੀ ਭਵਿੱਖਬਾਣੀ
ਮੱਤੀ 26:31–35 · ਮਰਕੁ 14:27–31 · ਲੂਕਾ 22:31–34 · ਯੂਹ 13:36–38
ਮੱਤੀ 26:31–3531ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।
32ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ।
33ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ।
34ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਅੱਜ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
35ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।
ਮਰਕੁ 14:27–3127ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।
28ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ।
29ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ!
30ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।
31ਪਰ ਉਹ ਨੇ ਜੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ।
ਲੂਕਾ 22:31–3431ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ।
32ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।
33ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।
34ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।
ਯੂਹ 13:36–3836ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”
37ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”
38ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ