Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਿਸੂ ਦੇ ਦੁੱਖ

ਇੰਜੀਲਾਂ ਨਾਲ-ਨਾਲ · ਯਿਸੂ ਦੇ ਦੁੱਖ

ਪਤਰਸ ਯਿਸੂ ਦਾ ਇਨਕਾਰ ਕਰਦਾ ਹੈ

ਮੱਤੀ 26:69–75 · ਮਰਕੁ 14:66–72 · ਲੂਕਾ 22:54–62 · ਯੂਹ 18:25–27

ਮੱਤੀ

ਮੱਤੀ 26:69–75

69ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।

70ਪਰ ਉਹ ਨੇ ਸਭਨਾਂ ਦੇ ਸਾਹਮਣੇ ਮੁੱਕਰ ਕੇ ਆਖਿਆ, ਮੈਂ ਨਹੀਂ ਜਾਣਦਾ ਤੂੰ ਕੀ ਬੋਲਦੀ ਹੈਂ।

71ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।

72ਅਤੇ ਉਹ ਸਹੁੰ ਖਾ ਕੇ ਫੇਰ ਮੁੱਕਰ ਗਿਆ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ।

73ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।

74ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।

75ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।

ਮਰਕੁਸ

ਮਰਕੁ 14:66–72

66ਜਾਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਪ੍ਰਧਾਨ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ।

67ਅਤੇ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।

68ਪਰ ਉਹ ਮੁੱਕਰ ਕੇਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਜੋ ਤੂੰ ਕੀ ਆਖਦੀ ਹਾਂ, ਅਤੇ ਉਹ ਬਾਹਰ ਡਿਉੜੀ ਵਿੱਚ ਚੱਲਿਆ ਗਿਆ।

69ਤਾਂ ਗੋਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ।

70ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ।

71ਪਰ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।

72ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ।

ਲੂਕਾ

ਲੂਕਾ 22:54–62

54ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।

55ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ।

56ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ।

57ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ!

58ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ!

59ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ।

60ਪਰ ਪਤਰਸ ਨੇ ਆਖਿਆ, ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ।

61ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।

62ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।

ਯੂਹੰਨਾ

ਯੂਹ 18:25–27

25ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”

26ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।”

27ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ