Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਦੇ ਰਾਹ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਦੇ ਰਾਹ ਵਿੱਚ

ਤਲਾਕ ਬਾਰੇ ਸਵਾਲ

ਮੱਤੀ 19:1–12 · ਮਰਕੁ 10:1–12

ਮੱਤੀ

ਮੱਤੀ 19:1–12

1ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।

2ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ।

3ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?

4ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?

5ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।

6ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।

7ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ?

8ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।

9ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।

10ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ।

11ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ।

12ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।

ਮਰਕੁਸ

ਮਰਕੁ 10:1–12

1ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।

2ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?

3ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ?

4ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ।

5ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ।

6ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।

7ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।

8ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।

9ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।

10ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ।

11ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ।

12ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ