16ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
17ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।
ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ
ਇੰਜੀਲਾਂ ਨਾਲ-ਨਾਲ · ਗਲੀਲ ਵਿੱਚ
ਮੱਤੀ 8:16–17 · ਮਰਕੁ 1:32–34 · ਲੂਕਾ 4:40–41
16ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
17ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।
32ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।
33ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ।
34ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
40ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
41ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ