Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਵਰਤ ਬਾਰੇ ਸਵਾਲ

ਮੱਤੀ 9:14–17 · ਮਰਕੁ 2:18–22 · ਲੂਕਾ 5:33–39

ਮੱਤੀ

ਮੱਤੀ 9:14–17

14ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”

15ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।

16ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।

17ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।

ਮਰਕੁਸ

ਮਰਕੁ 2:18–22

18ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?

19ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।

20ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ।

21ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ।

22ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।

ਲੂਕਾ

ਲੂਕਾ 5:33–39

33ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।

34ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ?

35ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।

36ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।

37ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।

38ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।

39ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ