ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ
ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ
ਹੰਜ਼ੀਰ ਦੇ ਰੁੱਖ ਤੋਂ ਸਿੱਖਿਆ
ਮੱਤੀ 24:32–35 · ਮਰਕੁ 13:28–31 · ਲੂਕਾ 21:29–33
ਮੱਤੀ 24:32–3532ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।
33ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ।
34ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
35ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।
ਮਰਕੁ 13:28–3128ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆ ਗਈ ਹੈ।
29ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ।
30ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ।
31ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
ਲੂਕਾ 21:29–3329ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।
30ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।
31ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।
32ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
33ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ