ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ
ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ
ਸੁੱਕਿਆ ਹੋਇਆ ਹੰਜ਼ੀਰ ਦਾ ਰੁੱਖ
ਮੱਤੀ 21:18–22 · ਮਰਕੁ 11:20–25
ਮੱਤੀ 21:18–2218ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ।
19ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ।
20ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ?
21ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।
22ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
ਮਰਕੁ 11:20–2520ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।
21ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!
22ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।
23ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
24ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
25ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ