Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਪਹਿਲੇ ਚੇਲਿਆਂ ਦਾ ਸੱਦਿਆ ਜਾਣਾ

ਮੱਤੀ 4:18–22 · ਮਰਕੁ 1:16–20 · ਲੂਕਾ 5:1–11

ਮੱਤੀ

ਮੱਤੀ 4:18–22

18ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।

19ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।

20ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।

21ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।

22ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।

ਮਰਕੁਸ

ਮਰਕੁ 1:16–20

16ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।

17ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।

18ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।

19ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ।

20ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ।

ਲੂਕਾ

ਲੂਕਾ 5:1–11

1ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।

2ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ।

3ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।

4ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।

5ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ।

6ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।

7ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ।

8ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।

9ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ।

10ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।

11ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ