ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਦੇ ਰਾਹ ਵਿੱਚ
ਇੰਜੀਲਾਂ ਨਾਲ-ਨਾਲ · ਯਰੂਸ਼ਲਮ ਦੇ ਰਾਹ ਵਿੱਚ
ਯਿਸੂ ਆਪਣੀ ਮੌਤ ਬਾਰੇ ਪਹਿਲਾਂ ਤੋਂ ਦੱਸਦਾ ਹੈ
ਮੱਤੀ 16:21–23 · ਮਰਕੁ 8:31–33 · ਲੂਕਾ 9:22
ਮੱਤੀ 16:21–2321ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।
22ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!
23ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
ਮਰਕੁ 8:31–3331ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
32ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।
33ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
ਲੂਕਾ 9:2222ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ