Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਅਰੰਭ

ਇੰਜੀਲਾਂ ਨਾਲ-ਨਾਲ · ਅਰੰਭ

ਯਿਸੂ ਗਲੀਲ ਵਿੱਚ ਪਰਚਾਰ ਕਰਨਾ ਸ਼ੁਰੂ ਕਰਦਾ ਹੈ

ਮੱਤੀ 4:12–17 · ਮਰਕੁ 1:14–15 · ਲੂਕਾ 4:14–15

ਮੱਤੀ

ਮੱਤੀ 4:12–17

12ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।

13ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।

14ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ

15ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ

16ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।

17ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।

ਮਰਕੁਸ

ਮਰਕੁ 1:14–15

14ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,

15ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।

ਲੂਕਾ

ਲੂਕਾ 4:14–15

14ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ।

15ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ