Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਗਲੀਲ ਵਿੱਚ

ਇੰਜੀਲਾਂ ਨਾਲ-ਨਾਲ · ਗਲੀਲ ਵਿੱਚ

ਉਹ ਮਨੁੱਖ ਜਿਸ ਵਿੱਚ ਭੂਤਾਂ ਦਾ ‘ਲਸ਼ਕਰ’ ਸੀ

ਮੱਤੀ 8:28–34 · ਮਰਕੁ 5:1–20 · ਲੂਕਾ 8:26–39

ਮੱਤੀ

ਮੱਤੀ 8:28–34

28ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।

29ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?

30ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ।

31ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।

32ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।

33ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।

34ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।

ਮਰਕੁਸ

ਮਰਕੁ 5:1–20

1ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ।

2ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ।

3ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ।

4ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।

5ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।

6ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।

7ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!

8ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!

9ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।

10ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!

11ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ।

12ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।

13ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।

14ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।

15ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।

16ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।

17ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।

18ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।

19ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।

20ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।

ਲੂਕਾ

ਲੂਕਾ 8:26–39

26ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ।

27ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।

28ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ!

29ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਵਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।

30ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ।

31ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ!

32ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ।

33ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ।

34ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ।

35ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।

36ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ।

37ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ।

38ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ

39ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ