Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਵਿੱਚ

ਸਭ ਤੋਂ ਵੱਡਾ ਹੁਕਮ

ਮੱਤੀ 22:34–40 · ਮਰਕੁ 12:28–34

ਮੱਤੀ

ਮੱਤੀ 22:34–40

34ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ।

35ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ

36ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ?

37ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ।

38ਵੱਡਾ ਅਤੇ ਪਹਿਲਾ ਹੁਕਮ ਇਹੋ ਹੈ।

39ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

40ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।

ਮਰਕੁਸ

ਮਰਕੁ 12:28–34

28ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ?

29ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।

30ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ।

31ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।

32ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ।

33ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ।

34ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ