ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਦੇ ਰਾਹ ਵਿੱਚ
ਇੰਜੀਲਾਂ ਨਾਲ-ਨਾਲ · ਯਰੂਸ਼ਲਮ ਦੇ ਰਾਹ ਵਿੱਚ
ਸਭ ਤੋਂ ਵੱਡਾ ਕੌਣ ਹੈ
ਮੱਤੀ 18:1–5 · ਮਰਕੁ 9:33–37 · ਲੂਕਾ 9:46–48
ਮੱਤੀ 18:1–51ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ?
2ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ
3ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।
4ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
5ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।
ਮਰਕੁ 9:33–3733ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?
34ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
35ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
36ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,
37ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
ਲੂਕਾ 9:46–4846ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
47ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।
48ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ