Bible Explorer ਐਪ ਲਓ

ਪੜਚੋਲ › ਇੰਜੀਲਾਂ ਨਾਲ-ਨਾਲ › ਯਰੂਸ਼ਲਮ ਦੇ ਰਾਹ ਵਿੱਚ

ਇੰਜੀਲਾਂ ਨਾਲ-ਨਾਲ · ਯਰੂਸ਼ਲਮ ਦੇ ਰਾਹ ਵਿੱਚ

ਯਰੀਹੋ ਦੇ ਅੰਨ੍ਹੇ

ਮੱਤੀ 20:29–34 · ਮਰਕੁ 10:46–52 · ਲੂਕਾ 18:35–43

ਮੱਤੀ

ਮੱਤੀ 20:29–34

29ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ।

30ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

31ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

32ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?

33ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ!

34ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।

ਮਰਕੁਸ

ਮਰਕੁ 10:46–52

46ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।

47ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ!

48ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!

49ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।

50ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ।

51ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!

52ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।

ਲੂਕਾ

ਲੂਕਾ 18:35–43

35ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।

36ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ?

37ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ।

38ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ।

39ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ!

40ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ,

41ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ!

42ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।

43ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।

ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ