ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼
ਇੰਜੀਲਾਂ ਨਾਲ-ਨਾਲ · ਉਪਦੇਸ਼
ਦੂਜਿਆਂ ਉੱਤੇ ਦੋਸ਼ ਲਾਉਣਾ
ਮੱਤੀ 7:1–5 · ਲੂਕਾ 6:37–42
ਮੱਤੀ 7:1–51ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।
2ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
3ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!
4ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
5ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
ਲੂਕਾ 6:37–4237ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।
38ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
39ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?
40ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।
41ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?
42ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ