ਪੜਚੋਲ › ਇੰਜੀਲਾਂ ਨਾਲ-ਨਾਲ › ਉਪਦੇਸ਼
ਇੰਜੀਲਾਂ ਨਾਲ-ਨਾਲ · ਉਪਦੇਸ਼
ਸਰੀਰ ਦਾ ਦੀਵਾ
ਮੱਤੀ 6:22–23 · ਲੂਕਾ 11:34–36
ਮੱਤੀ 6:22–2322ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।
23ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।
ਲੂਕਾ 11:34–3634ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।
35ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ।
36ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।
ਚਿੰਨ੍ਹਿਤ: ਉਹ ਸ਼ਬਦ ਜੋ ਹਰ ਬਿਰਤਾਂਤ ਵਿੱਚ ਹਨ, ਉਸ ਅਨੁਵਾਦ ਵਿੱਚ ਜੋ ਤੁਸੀਂ ਪੜ੍ਹਦੇ ਹੋ। ਸਭ ਤੋਂ ਆਮ ਸ਼ਬਦ (“ਅਤੇ”, “ਉਹ”) ਚਿੰਨ੍ਹਿਤ ਨਹੀਂ; ਕਿਸੇ ਹੋਰ ਰੂਪ ਵਿੱਚ ਸ਼ਬਦ ਸ਼ਾਇਦ ਚਿੰਨ੍ਹਿਤ ਨਾ ਹੋਵੇ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ